kukoकुॱको
ਵਧਾਣ ਖਤ੍ਰੀ, ਜੋ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋ ਕੇ ਵਡਾ ਯੋਧਾ ਅਤੇ ਪਰਉਪਕਾਰੀ ਹੋਇਆ. ਇਸ ਦਾ ਪੁਤ੍ਰ ਅਨੰਤਾ ਭੀ ਪਿਤਾ ਦੇ ਤੁੱਲ ਹੀ ਗੁਣਾਂ ਦਾ ਪੁੰਜ ਸੀ.
वधाण खत्री, जो गुरू हरिगोबिंद साहिब दा सिॱख हो के वडा योधा अते परउपकारी होइआ. इस दा पुत्र अनंता भी पिता दे तुॱल ही गुणां दा पुंज सी.
ਗਿੱਲ ਜੱਟਾਂ ਦੀ ਇੱਕ ਜਾਤਿ। ੨. ਦੇਖੋ, ਵਧਾਵਣ....
ਸੰ. क्षत्रिय ਕ੍ਸ਼ਤ੍ਰਿਯ. ਹਿੰਦੂਆਂ ਦੇ ਚਾਰ ਵਰਣਾਂ ਵਿੱਚੋਂ ਦੂਜਾ ਵਰਣ. "ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ." (ਗਉ ਥਿਤੀ ਮਃ ੫) ੨. ਯੋਧਾ. ਪ੍ਰਜਾ ਨੂੰ ਭੈ ਤੋਂ ਬਚਾਉਣ ਵਾਲਾ. "ਖਤ੍ਰੀ ਸੋ ਜੁ ਕਰਮਾ ਕਾ ਸੂਰੁ." (ਸਵਾ ਮਃ ੧) ੩. ਬਹੁਤ ਖ਼ਿਆਲ ਕਰਦੇ ਹਨ ਕਿ ਛਤ੍ਰੀ ਅਤੇ ਖਤ੍ਰੀ ਸ਼ਬਦ ਦੇ ਭਿੰਨ ਅਰਥ ਹਨ, ਪਰੰਤੂ ਐਸਾ ਨਹੀਂ. ਦੋਹਾਂ ਦਾ ਮੂਲ ਕ੍ਸ਼ਤ੍ਰਿਯ ਸ਼ਬਦ ਹੈ. ਪੁਰਾਣਾਂ ਵਿੱਚ ਕ੍ਸ਼ਤ੍ਰੀਆਂ ਦੇ ਮੁੱਖ ਦੋ ਵੰਸ਼ ਲਿਖੇ ਹਨ, ਇੱਕ ਸੂਰਜਵੰਸ਼, ਜਿਸ ਵਿੱਚ ਰਾਮਚੰਦ੍ਰ ਜੀ ਹੋਏ ਹਨ, ਦੂਜਾ ਚੰਦ੍ਰਵੰਸ਼, ਜਿਸ ਵਿੱਚ ਕ੍ਰਿਸ੍ਨ ਜੀ ਪ੍ਰਗਟੇ ਹਨ.#ਵਰਤਮਾਨ ਕਾਲ ਵਿੱਚ ਖਤ੍ਰੀ ਚਾਰ ਭਾਗਾਂ ਵਿੱਚ ਵੰਡੇ ਹੋਏ ਹਨ- ਬਾਰ੍ਹੀ, ਖੁਖਰਾਣ, ਬੁੰਜਾਹੀ ਅਤੇ ਸਰੀਨ.#ਬਾਰ੍ਹੀ ਬਾਰਾਂ ਗੋਤਾਂ ਵਿੱਚ, ਖੁਖਰਾਣ ਅੱਠ ਗੋਤਾਂ ਵਿੱਚ,¹ ਬੁੰਜਾਹੀ ਬਵੰਜਾ ਅਤੇ ਸਰੀਨ ਵੀਹ ਗੋਤ੍ਰਾਂ ਵਿੱਚ ਵੰਡੇ ਹੋਏ (ਵਿਭਕ੍ਤ) ਹਨ. ਖਤ੍ਰੀਆਂ ਵਿੱਚ ਢਾਈ ਘਰ ਦੇ ਖਤ੍ਰੀ- ਸੇਠ, ਮੇਹਰਾ, ਕਪੂਰ ਅਤੇ ਖੰਨਾ ਹਨ. ਛੀ ਜਾਤੀ ਵਿੱਚ- ਬਹਲ, ਧੌਨ, ਚੋਪੜਾ, ਸਹਗਲ, ਤਲਵਾੜ ਅਤੇ ਪੁਰੀ ਹਨ. ਪੰਜ ਜਾਤੀ ਵਿੱਚ- ਬਹਲ, ਬੇਰੀ ਸਹਗਲ, ਵਾਹੀ ਅਤੇ ਵਿੱਜ ਹਨ.#ਸ਼੍ਰੀ ਗੁਰੂ ਨਾਨਕ ਦੇਵ ਦੇ ਜਨਮ ਨਾਲ ਵੇਦੀ, ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਨਾਲ ਤ੍ਰੇਹਣ (ਅਥਵਾ ਤੇਹਣ), ਸ਼੍ਰੀ ਗੁਰੂ ਅਮਰ ਦੇਵ ਜੀ ਦੇ ਜਨਮ ਕਰਕੇ ਭੱਲੇ ਅਤੇ ਸ਼੍ਰੀ ਗਰੂ ਰਾਮਦਾਸ ਸਾਹਿਬ ਦੇ ਪ੍ਰਗਟਣ ਕਰਕੇ ਸੋਢੀ ਗੋਤ੍ਰ ਜੋ ਮਾਨ ਯੋਗ੍ਯ ਹੋਏ ਹਨ, ਇਹ ਸਰੀਨ ਜਾਤਿ ਦੇ ਅੰਦਰ ਹਨ.#ਖਤ੍ਰੀਆਂ ਵਿੱਚ ਇਹ ਕਥਾ ਚਲੀ ਆਈ ਹੈ ਕਿ ਦਿੱਲੀਪਤਿ ਅਲਾਉੱਦੀਨ ਖ਼ਲਜੀ ਦੇ ਸਮੇਂ ਜਦ ਬਹੁਤ ਖਤ੍ਰੀਸਿਪਾਹੀ ਜੰਗ ਵਿੱਚ ਮਾਰੇ ਗਏ, ਤਦ ਉਨ੍ਹਾਂ ਦੀਆਂ ਵਿਧਵਾ ਇਸਤ੍ਰੀਆਂ ਦਾ ਪੁਨਰਵਿਵਾਹ ਕਰਾਉਣ ਲਈ ਬਾਦਸ਼ਾਹ ਨੇ ਯਤਨ ਕੀਤਾ. ਜਿਨ੍ਹਾਂ ਖਤ੍ਰੀਆਂ ਨੇ ਸ਼ਾਹੀ ਹੁਕਮ ਮੰਨਿਆ ਉਨ੍ਹਾਂ ਦਾ ਨਾਉਂ ਸਰੀਨ (ਸ਼ਰਹ- ਆਈਨ ਮੰਨਣ ਵਾਲੇ) ਹੋਇਆ. ਵਿਧਵਾ- ਵਿਵਾਹ ਦੇ ਵਿਰੁੱਧ ਕਜਨੰਦ ਗ੍ਰਾਮ ਦੇ ਨਿਵਾਸੀ ਧੰਨਾ ਮਿਹਰਾ ਆਦਿ ਖਤ੍ਰੀ, ਜੋ ਬਾਦਸ਼ਾਹ ਪਾਸ ਅਪੀਲ ਕਰਨ ਲਈ ਤੁਰੇ, ਉਨ੍ਹਾਂ ਨਾਲ ਸ਼ਾਮਿਲ ਹੋਣ ਵਾਲੇ ਖਤ੍ਰੀ ਜੋ ਢਾਈ ਕੋਹ ਪੁਰ ਜਾ ਮਿਲੇ ਉਹ ਢਾਈ ਘਰ, ਬਾਰਾਂ ਕੋਹ ਪੁਰ ਮਿਲਣ ਵਾਲੇ ਬਾਰ੍ਹੀ ਪ੍ਰਸਿੱਧ ਹੋਏ. ਇਸ ਪਿੱਛੋਂ ਜੋ ਬਹੁਤ ਜਗਾ ਦੇ ਖਤ੍ਰੀ ਭਿੰਨ ਭਿੰਨ ਦੂਰੀ ਤੇ ਮਿਲੇ ਉਨ੍ਹਾਂ ਦੀ ਸੰਗ੍ਯਾ ਬਹੁਜਾਈ (ਬੁੰਜਾਹੀ) ਹੋਈ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਸੰ. योद्घृ- ਯੋਧ੍ਰਿ. ਯੁੱਧ ਕਰਨ ਵਾਲਾ. ਲੜਾਕਾ. ਵੀਰ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
परापकारिन्- ਪਰੋਪਕਾਰੀ. ਦੂਸਰੇ ਦਾ ਹਿਤ ਕਰਨ ਵਾਲਾ. "ਜਨ ਪਰਉਪਕਾਰੀ ਆਏ." (ਸੂਹੀ ਮਃ ੫)...
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰਬੋਧਨ. ਹੇ ਅਨੰਤ! "ਜਉ ਪੈ ਹਮ ਨ ਪਾਪ ਕਰੰਤਾ, ਅਹੇ ਅਨੰਤਾ!" (ਸ੍ਰੀ ਰਵਦਾਸ) ੨. ਸੰ. अनन्ता. ਸੰਗ੍ਯਾ- ਜਿਸ ਦਾ ਅੰਤ ਨਹੀਂ, ਮਾਇਆ। ੩. ਪ੍ਰਿਥਿਵੀ। ੪. ਦੁੱਬ (ਦੂਰਵਾ). ੫. ਗਿਲੋ. ਗੁੜੂਚੀ। ੬. ਕੱਕੋ ਵਧਾਣ ਖਤ੍ਰੀ ਦਾ ਪੁਤ੍ਰ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਮਹਾਨ ਯੋਧਾ ਸਿੱਖ ਸੀ. ਇਹ ਸ਼੍ਰੀ ਅੰਮ੍ਰਿਤਸਰ ਜੀ ਦੇ ਜੰਗ ਵਿੱਚ ਸ਼ਹੀਦ ਹੋਇਆ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਸੰ. ਸੰਗ੍ਯਾ- ਜੋ ਪੁਰਖ ਨੂੰ ਆਪਣੀ ਉੱਨਤੀ ਨਾਲ ਜਿੱਤ ਲਵੋ, ਢੇਰ. ਸਮੁਦਾਯ. ਰਾਸ਼ਿ. "ਅਘ ਪੁੰਜ ਤਰੰਗ ਨਿਵਾਰਨ ਕਉ." (ਸਵੈਯੇ ਮਃ ੪. ਕੇ)...