kūchāकूचा
ਸੰਗ੍ਯਾ- ਮੁਆਤਾ. "ਆਪਣ ਹਥੀ ਆਪਿ ਹੀ ਦੇ ਕੂਚਾ ਆਪੇ ਲਾਇ." (ਵਾਰ ਮਾਝ ਮਃ ੨) ੨. ਕੂਚੀ ਦੀ ਸ਼ਕਲ ਦਾ ਭਾਂਡੇ ਮਾਂਜਣ ਦਾ ਸੂਜਾ। ੩. ਫ਼ਾ. [کوُچہ] ਗਲੀ. ਮਹੱਲਾ। ੪. ਰਸਤਾ. ਮਾਰਗ. ਰਾਹ.
संग्या- मुआता. "आपण हथी आपि ही दे कूचा आपे लाइ." (वार माझ मः २) २. कूची दी शकल दा भांडे मांजण दा सूजा। ३. फ़ा. [کوُچہ] गली. महॱला। ४. रसता. मारग. राह.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਹੱਟ. ਦੁਕਾਨ। ੨. ਬਾਜ਼ਾਰ। ੩. ਦੇਖੋ, ਆਪਨ. "ਆਪਣ ਲੀਆ ਜੇ ਮਿਲੈ." (ਮਾਝ ਬਾਰਹਮਾਹਾ)...
ਸੰਗ੍ਯਾ- ਭੁਜਾ, ਬਾਂਹ, ਜੋ ਹੱਥ ਨੂੰ ਧਾਰਨ ਕਰਦੀ ਹੈ. "ਹਥੀ ਦਿਤੀ ਪ੍ਰਭੁ ਦੇਵਨਹਾਰੈ." (ਮਾਝ ਮਃ ੫) ੨. ਪਾਣੀ ਰੱਖਣ ਦੀ ਚੰਮ ਦੀ ਥੈਲੀ. "ਹਥੀ ਕੱਢ ਨ ਦਿੱਤੋ ਪਾਣੀ." (ਭਾਗੁ) ੩. ਵਾਲਾਂ ਅਥਵਾ ਕਪੜੇ ਦੀ ਥੈਲੀ, ਜੋ ਦਸਤਾਨੇ ਦੀ ਤਰਾਂ ਹੱਥ ਤੇ ਪਹਿਰਕੇ ਮਾਲਿਸ਼ ਕਰੀਦੀ ਹੈ. ੪. ਹਥਕੜੀ. ਹਸ੍ਤਬੰਧਨ. "ਹਥੀ ਪਉਦੀ ਕਾਹੇ ਰੋਵੈ?" (ਮਾਰੂ ਮਃ ੧) ਜਦ ਯਮਾਂ ਦੀ ਹਥਕੜੀ ਪੈਂਦੀ ਹੈ, ਤਦ ਕਿਉਂ ਰੋਂਦਾ ਹੈਂ? ੫. ਸਿੰਧੀ ਅਤੇ ਪੋਠੋ. ਸਹਾਇਤਾ. ਇਮਦਾਦ। ੬. ਦਸਤਾ. Handle. ਜਿਵੇਂ- ਚੱਕੀ ਦੀ ਹਥੀ....
ਦੇਖੋ, ਆਪ। ੨. ਵ੍ਯ- ਖ਼ੁਦ. ਸ੍ਵਯੰ. "ਆਪਿ ਛੁਟੇ ਨਹ ਛੁਟੀਐ." (ਵਾਰ ਮਲਾ ਮਃ ੧) ੩. ਸੰ. ਸੰਗ੍ਯਾ- ਮਿਤ੍ਰ. ਦੋਸਤ....
ਸੰਗ੍ਯਾ- ਮੁਆਤਾ. "ਆਪਣ ਹਥੀ ਆਪਿ ਹੀ ਦੇ ਕੂਚਾ ਆਪੇ ਲਾਇ." (ਵਾਰ ਮਾਝ ਮਃ ੨) ੨. ਕੂਚੀ ਦੀ ਸ਼ਕਲ ਦਾ ਭਾਂਡੇ ਮਾਂਜਣ ਦਾ ਸੂਜਾ। ੩. ਫ਼ਾ. [کوُچہ] ਗਲੀ. ਮਹੱਲਾ। ੪. ਰਸਤਾ. ਮਾਰਗ. ਰਾਹ....
ਕ੍ਰਿ. ਵਿ- ਲਗਾਕੇ. "ਲਾਇ ਅੰਚਲਿ ਨਾਨਕ ਤਾਰਿਅਨੁ." (ਮਾਝ ਅਃ ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਛੋਟਾ ਕੁੱਚ (ਬੁਰਸ਼). ੨. ਮੁਸੱਵਰਾਂ ਦੀ ਰੰਗ ਲਾਉਣ ਦੀ ਕੂਚੀ। ੩. ਰਾਜਾਂ ਦੀ ਰੰਗ ਫੇਰਨ ਦੀ ਕੂਚੀ। ੪. ਝਾੜੂ. ਬੁਹਾਰੀ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਧਾਵਣ ਗੋਤ ਦਾ ਇਕ ਪ੍ਰੇਮੀ ਜੋ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸਿੱਖ ਹੋ ਕੇ ਪਰਮਪਦ ਦਾ ਅਧਿਕਾਰੀ ਹੋਇਆ....
ਸੰਗ੍ਯਾ- ਵੀਥੀ. ਬੀਹੀ. ਘਰਾਂ ਕੋਠਿਆਂ ਦੇ ਵਿਚਕਾਰ ਰਸਤਾ. "ਸਿਰ ਧਰਿ ਤਲੀ ਗਲੀ ਮੋਰੀ ਆਉ." (ਸਵਾ ਮਃ ੧) "ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ?" (ਦੇਵ ਮਃ ੪) ਪਹਾੜ ਵਿੱਚ ਲੰਘਣ ਦਾ ਦਰਾ ਅਤੇ ਘਾਟੀ ਦੀ ਵਸੋਂ ਜਿਵੇਂ- ਘੋੜਾਗਲੀ. ਛਾਂਗਲਾਗਲੀ, ਨਥੀਆਗਲੀ ਆਦਿ। ੨. ਵਿ- ਸੜੀ. ਤ੍ਰੱਕੀ. ਗਲਿਤ। ੩. ਗੱਲੀ. ਗੱਲਾਂ ਨਾਲ. ਬਾਤੋਂ ਸੇ. "ਗਲੀ ਹੌ ਸੋਹਾਗਣਿ ਭੈਣੇ!" (ਆਸਾ ਪਟੀ ਮਃ ੧) "ਗਲੀ ਸੈਲ ਉਠਾਵਤ ਚਾਹੈ." (ਟੋਡੀ ਮਃ ੫) ੪. ਗਲੀਂ. ਗਲਾਂ ਵਿੱਚ. "ਇਕਨਾ ਗਲੀ ਜੰਜੀਰੀਆ." (ਵਾਰ ਆਸਾ)...
ਅ਼. [محّلہ] ਮਹ਼ੱਲਹ. ਸੰਗ੍ਯਾ- ਜਿਸ ਥਾਂ ਨੂੰ ਫਤੇ ਕਰਕੇ ਜਾ ਉਤਰੀਏ. ਹ਼ਲੂਲ ਦੀ ਥਾਂ ਅਥਵਾ ਦੌੜਨ ਦਾ ਅਸਥਾਨ। ੨. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਨੇ ਖ਼ਾਲਸੇ ਨੂੰ ਯੁੱਧਵਿਦ੍ਯਾ ਵਿੱਚ ਨਿਪੁਣ ਕਰਨ ਲਈ ਚੇਤਬਦੀ ੧. ਨੂੰ ਮਸਨੂਈ ਜੰਗ ਦੇ ਅਭ੍ਯਾਸ (Maneuvre) ਦਾ ਦਿਨ ਠਹਿਰਾਇਆ. ਇਸ ਦਿਨ ਇੱਕ ਥਾਂ ਹਮਲੇ ਲਈ ਨਿਯਤ ਕਰਕੇ ਦੋ ਦਲ ਬਣਾਏ ਜਾਂਦੇ ਸਨ, ਜਿਨ੍ਹਾਂ ਦੇ ਸਰਦਾਰ ਚੁਣਵੇਂ ਸਿੰਘ ਹੋਇਆ ਕਰਦੇ. ਜੋ ਇੱਕ ਦਲ ਦਾ ਵਾਰ ਰੋਕਕੇ ਚਤੁਰਾਈ ਨਾਲ ਖ਼ਾਸ ਥਾਂ ਪੁਰ ਕਬਜ਼ਾ ਕਰ ਲੈਂਦਾ, ਉਹ ਜਿੱਤਿਆ ਸਮਝੀਦਾ ਸੀ. ਹੁਣ ਭੀ ਪ੍ਰਧਾਨ ਗੁਰਦ੍ਵਾਰਿਆਂ ਵਿੱਚ ਮਹੱਲੇ ਦੀ ਰੀਤਿ ਕੁਝ ਬਾਕੀ ਰਹਿ ਗਈ ਦਿਖਾਈ ਦਿੰਦੀ ਹੈ....
ਫ਼ਾ. [رستہ] ਰਾਸ੍ਤਹ. ਸੰਗ੍ਯਾ- ਮਾਰਗ. ਰਾਹ. ਸੰ. ਰਥ੍ਯਾ....
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....