kūtasdhaकूटस्थ
ਵਿ- ਕੂਟ (ਪਹਾੜ) ਦੀ ਤਰਾਂ ਇਸਥਿਤ. ਅਚਲ. ਇੱਕਰਸ। ੨. ਅੰਦਰ ਗੁਪਤ. ਛਿਪਿਆ ਹੋਇਆ. ਲੁਕਿਆ ਹੋਇਆ। ੩. ਸੰਗ੍ਯਾ- ਪਾਰਬ੍ਰਹਮ. ਕਰਤਾਰ. "ਕਿਮ ਕੂਟਸ੍ਥ ਲਹੈ ਨਿਰਧਾਰੇ?" (ਗੁਪ੍ਰਸੂ) ੪. ਜੀਵਾਤਮਾ.
वि- कूट (पहाड़) दी तरांइसथित. अचल. इॱकरस। २. अंदर गुपत. छिपिआ होइआ. लुकिआ होइआ। ३. संग्या- पारब्रहम. करतार. "किम कूटस्थ लहै निरधारे?" (गुप्रसू) ४. जीवातमा.
ਸੰਗ੍ਯਾ- ਦਿਸ਼ਾ. ਤਰਫ। ੨. ਸੰ. ਪਹਾੜ ਦੀ ਚੋਟੀ. ਟਿੱਲਾ. "ਗਿਰ੍ਯੋ ਜਾਨੁ ਕੂਟਸ੍ਥਲੀ ਵ੍ਰਿੱਛ ਮੂਲੰ." (ਰੁਦ੍ਰਾਵ) ੩. ਪਹਾੜ. "ਜਮਨਾ ਤਟ ਕੂਟ ਪਰ੍ਯੋਂ ਕਿਹ ਭਾਂਤ?" (ਨਾਪ੍ਰ) ੪. ਅੰਨ ਦਾ ਢੇਰ। ੫. ਹਥੌੜਾ। ੬. ਸੋਟੀ ਆਦਿਕ ਵਿੱਚ ਲੁਕਿਆ ਹੋਇਆ ਸ਼ਸਤ੍ਰ. ਗੁਪਤੀ। ੭. ਛਲ. ਕਪਟ। ੮. ਗੁਪਤ ਭੇਤ। ੯. ਪਹੇਲੀ. ਬੁਝਾਰਤ। ੧੦. ਵਿ- ਝੂਠਾ। ੧੧. ਛਲੀਆ। ੧੨. ਬਣਾਉਟੀ. ਨਕ਼ਲੀ। ੧੩. ਧਰਮ ਤੋਂ ਪਤਿਤ....
ਪਰਵਤ। ੨. ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨....
ਵਿ- ਜੋ ਚਲੇ ਨਾ. ਇਸਥਿਤ. "ਅਚਲ ਅਮਰ ਨਿਰਭੈ ਪਦ ਪਾਇਓ." (ਬਿਲਾ ਮਃ ੯) ੨. ਸੰਗ੍ਯਾ- ਪਰਬਤ. ਪਹਾੜ। ੩. ਧ੍ਰੁਵ। ੪. ਕਰਤਾਰ। ੫. ਗੁਰੁਦਾਸਪੁਰ ਦੇ ਜਿਲੇ ਇੱਕ ਪਿੰਡ. ਦੇਖੋ, ਅਚਲ ਵਟਾਲਾ....
ਫ਼ਾ. [اندر] ਕ੍ਰਿ. ਵਿ- ਵਿੱਚ. ਭੀਤਰ। ੨. ਅ਼. ਦੁਰਲਭ। ੩. ਸੰਗ੍ਯਾ- ਬੰਜਰ ਜ਼ਮੀਨ। ੪. ਪਿੜ. ਖਲਹਾਨ। ੫. ਦੇਖੋ, ਅੰਦਰੁ....
ਸੰ. गुप्त ਵਿ- ਰਕ੍ਸ਼ਿਤ. ਹ਼ਿਫ਼ਾਜਤ ਕੀਤਾ ਹੋਇਆ। ੨. ਲੁਕਿਆ ਹੋਇਆ. ਪੋਸ਼ੀਦਾ. "ਗੁਪਤ ਕਰਤਾ ਸੰਗਿ ਸੋ ਪ੍ਰਭੁ." (ਮਾਰੂ ਮਃ ੫) ੩. ਸੰਗ੍ਯਾ- ਵੈਸ਼੍ਯ ਜਾਤਿ ਦੀ ਉਪਾਧਿ. ਇਹ ਸ਼ਬਦ ਵੈਸ਼ਾਂ ਦੇ ਨਾਉਂ ਪਿੱਛੇ ਲਗਦਾ ਹੈ। ੪. ਇੱਕ ਪ੍ਰਤਾਪੀ ਪੁਰਖ, ਜਿਸ ਤੋਂ ਵੰਸ਼ ਦੀ ਅੱਲ ਗੁਪਤ ਹੋਈ. ਇਸ ਦਾ ਪੁਤ੍ਰ ਘਟੋਤਕਚ ਬਲਵਾਨ ਅਤੇ ਵਡਾ ਉੱਦਮੀ ਸੀ. ਘਟੋਤਕਚ ਦਾ ਬੇਟਾ ਚੰਦ੍ਰਗੁਪਤ ਹੋਇਆ, ਜੋ ਆਪਣੀ ਇਸਤ੍ਰੀ ਕੁਮਾਰਦੇਵੀ ਦੀ ਸਹਾਇਤਾ ਨਾਲ ਸਨ ੩੨੦ ਵਿੱਚ ਮਗਧ ਦਾ ਰਾਜਾ ਹੋਕੇ ਨੀਤਿਬਲ ਨਾਲ ਭਾਰਤ ਦਾ ਮਹਾਰਾਜਾ ਬਣਿਆ. ਇਸ ਦੀ ਰਾਜਧਾਨੀ ਪਾਟਲੀਪੁਤ੍ਰ ਸੀ. ਇਸ ਦਾ ਪੁਤ੍ਰ ਸਮੁਦ੍ਰਗੁਪਤ ਭੀ ਵਡਾ ਪ੍ਰਸਿੱਧ ਮਹਾਰਾਜਾ ਸਨ ੩੩੦ ਵਿੱਚ ਹੋਇਆ, ਜਿਸ ਨੇ ਪਾਟਲੀਪੁਤ੍ਰ ਤੋਂ ਛੁੱਟ ਆਪਣੀ ਰਾਜਧਾਨੀ ਅਯੋਧ੍ਯਾ ਭੀ ਥਾਪੀ.#ਧ੍ਰੁਵਦੇਵੀ ਦੇ ਉਦਰ ਤੋਂ ਸਮੁਦ੍ਰਗੁਪਤ ਦਾ ਪੁਤ੍ਰ ਚੰਦ੍ਰਗੁਪਤ ਦੂਜਾ, (ਜਿਸ ਦਾ ਨਾਉਂ ਵਿਕ੍ਰਮਾਦਿਤ੍ਯ ਭੀ ਹੈ) ਮਹਾ ਤੇਜਸ੍ਵੀ ਮਹਾਰਾਜਾ ਸਨ ੩੮੦ ਵਿੱਚ ਹੋਇਆ, ਇਸ ਨੇ ਉੱਜਯਨ ਮਾਲਵਾ, ਗੁਜਰਾਤ ਤੇ ਸੁਰਾਸ੍ਟ੍ਰ ਨੂੰ ਫ਼ਤੇ ਕੀਤਾ. ਬਹੁਤ ਸਾਰੀ ਸਾਖੀਆਂ ਜੋ ਮਸ਼ਹੂਰ ਰਾਜਾ ਬਿਕ੍ਰਮਾਜੀਤ ਨਾਲ ਸੰਬੰਧ ਰਖਦੀਆਂ ਹਨ, ਉਹ ਇਸੇ ਪ੍ਰਤਾਪੀ ਰਾਜੇ ਦੇ ਜੀਵਨ ਤੋਂ ਲਈਆਂ ਗਈਆਂ ਹਨ. ਇਸ ਦੇ ਵੇਲੇ ਸੰਸਕ੍ਰਿਤ ਦੀ ਭਾਰੀ ਤਰੱਕੀ ਹੋਈ. ਬਹੁਤਿਆਂ ਨੇ ਕਾਲੀਦਾਸ ਮਹਾਂ ਕਵੀ ਇਸੇ ਦੇ ਸਮੇਂ ਹੋਣਾ ਮੰਨਿਆ ਹੈ. ਇਸ ਦਾ ਪੁਤ੍ਰ ਕੁਮਾਰਗੁਪਤ ਸਨ ੪੧੩ ਅਥਵਾ ੪੧੫ ਵਿੱਚ ਗੱਦੀ ਪੁਰ ਬੈਠਾ, ਪਰ ਇਸ ਦੇ ਸਮੇਂ ਤੋਂ ਗੁਪਤਵੰਸ਼ ਦਾ ਪ੍ਰਤਾਪ ਘਟਣ ਲੱਗ ਪਿਆ.#ਕੁਮਾਰਗੁਪਤ ਦਾ ਪੁਤ੍ਰ ਸਕੰਦਗੁਪਤ ਸਨ ੪੫੫ ਵਿੱਚ ਹੂਨ ਜਾਤਿ ਤੋਂ ਜਿੱਤਿਆ ਗਿਆ. ਇਸ ਨੂੰ ਗੁਪਤਵੰਸ਼ ਦਾ ਅਖ਼ੀਰੀ ਮਹਾਰਾਜਾ ਸਮਝਣਾ ਚਾਹੀਏ. ਭਾਵੇਂ ਇਸ ਕੁਲ ਦੇ, ਛੋਟੇ ਛੋਟੇ ਰਾਜੇ ਅਰ ਸਰਦਾਰ ਨਰਸਿੰਹਗੁਪਤ, ਕੁਮਾਰਗੁਪਤ ਦੂਜਾ ਆਦਿਕ ਹੋਏ, ਜਿਨ੍ਹਾਂ ਵਿੱਚੋਂ ਭਾਨੁਗੁਪਤ ਸਨ ੫੧੦ ਵਿੱਚ ਅਖ਼ੀਰੀ ਹੋਇਆ, ਪਰ ਇਸ ਗੁਪਤਵੰਸ਼ ਦਾ ਰਾਜ ਪੂਰੇ ਪ੍ਰਤਾਪ ਵਿੱਚ ਸਨ ੩੨੦ ਤੋਂ ੪੫੫ ਤੀਕ ਰਿਹਾ.#ਗੁਪਤ ਸੰਮਤ ਜੋ ਸਨ ੩੨੦ ਤੋਂ ਆਰੰਭ ਹੋਇਆ ਸੀ, ਉਹ ਭੀ ਇਸ ਕੁਲ ਦੇ ਰਾਜ ਨਾਲ ਹੀ ਲੋਪ ਹੋ ਗਿਆ। ੫. ਰਾਜਾ ਦਾ ਅੰਤਹਪੁਰ. ਰਾਣੀਆਂ ਦੇ ਰਹਿਣ ਦਾ ਮਹਿਲ। ੬. ਜੇਲਖ਼ਾਨਾ. ਕੈਦੀਆਂ ਦਾ ਘਰ। ੭. ਭੂਤ ਪ੍ਰੇਤ. "ਸੰਗਤ ਗੁਪਤਨ ਕੀ ਹੈ ਜੇਤੀ। ਲਾਲੋ ਕੇ ਪਗ ਪੂਜਹਿ ਤੇਤੀ." (ਗੁਪ੍ਰਸੂ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਕ੍ਰਿ. ਵਿ- ਕਿਮਿ. ਕੈਸੇ. ਕਿਸ ਤਰਾਂ. ਕਿਵੇਂ....
ਵਿ- ਕੂਟ (ਪਹਾੜ) ਦੀ ਤਰਾਂ ਇਸਥਿਤ. ਅਚਲ. ਇੱਕਰਸ। ੨. ਅੰਦਰ ਗੁਪਤ. ਛਿਪਿਆ ਹੋਇਆ. ਲੁਕਿਆ ਹੋਇਆ। ੩. ਸੰਗ੍ਯਾ- ਪਾਰਬ੍ਰਹਮ. ਕਰਤਾਰ. "ਕਿਮ ਕੂਟਸ੍ਥ ਲਹੈ ਨਿਰਧਾਰੇ?" (ਗੁਪ੍ਰਸੂ) ੪. ਜੀਵਾਤਮਾ....
ਸੰ. जीवात्मन्. ਸੰਗ੍ਯਾ- ਦੇਹ ਨੂੰ ਚੇਤਨਸੱਤਾ ਦੇਣ ਵਾਲਾ ਆਤਮਾ. ਰੂਹ. ਪ੍ਰਤ੍ਯਗਾਤਮਾ. ਦੇਖੋ, ਆਤਮਾ....