kūtanā, kūtanāकूतणा, कूतना
ਕ੍ਰਿ- ਅੰਦਾਜ਼ਾ ਕਰਨਾ. ਅਟਕਲਨਾ. ਜਾਂਚਣਾ। ੨. ਖੇਤ ਦੇ ਅੰਨ ਦੀ ਜਾਂਚ ਕਰਨੀ.
क्रि- अंदाज़ा करना. अटकलना. जांचणा। २. खेत दे अंन दी जांच करनी.
ਫ਼ਾ. [اندازہ] ਅੰਦਾਜ਼ਹ. ਸੰਗ੍ਯਾ- ਅਨੁਮਾਨ. ਅਟਕਲ। ੨. ਤੋਲ, ਵਜ਼ਨ ੩. ਮਾਪ, ਮਿਣਤੀ ੪. ਭਾਗ. ਹਿੱਸਾ। ੫. ਦ੍ਰਿਸ੍ਟਾਂਤ. ਮਿਸਾਲ। ੬. ਯੋਗ੍ਯ. ਮੁਨਾਸਿਬ. "ਬੋਲਿ ਸਕੈ ਨ ਅੰਦਾਜਾ." (ਬਿਲਾ ਕਬੀਰ) ਅਯੋਗ ਬੋਲਣਾ ਤਾਂ ਇੱਕ ਪਾਸੇ ਰਿਹਾ ਯੋਗ ਉੱਤਰ ਭੀ ਸਾਮ੍ਹਣੇ ਨਹੀਂ ਬੋਲ ਸਕਦਾ. "ਲਫਜ ਕਮਾਇ ਅੰਦਾਜਾ." (ਮਾਰੂ ਸੋਲਹੇ ਮਃ ੫)...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਅਨੁਮਾਨ ਲਾਉਣਾ। ੨. ਵਿਚਾਰਨਾ. ਸੋਚਣਾ। ੩. ਅੰਦਾਜ਼ਾ ਲਾਉਣਾ. ਜਾਚਣਾ. "ਪਰਾਇਆ ਛਿਦ੍ਰ ਅਟਕਲੈ." (ਆਸਾ ਮਃ ੪)...
ਸੰ. ਕ੍ਸ਼ੇਤ੍ਰ. ਸੰਗ੍ਯਾ- ਪ੍ਰਿਥਿਵੀ. ਭੂਮਿ। ੨. ਉਹ ਅਸਥਾਨ ਜਿੱਥੇ ਅੰਨ ਬੀਜਿਆ ਜਾਵੇ. "ਖੇਤ ਖਸਮ ਕਾ ਰਾਖਾ ਉਠਿਜਾਇ." (ਗਉ ਮਃ ੫) ੩. ਦੇਹ. ਸ਼ਰੀਰ. "ਖੇਤ ਹੀ ਕਰਹੁ ਨਿਬੇਰਾ." (ਮਾਰੂ ਕਬੀਰ) ੪. ਉਤਪੱਤੀ ਦਾ ਅਸਥਾਨ। ੫. ਇਸਤ੍ਰੀ. ਜੋਰੂ. "ਰੰਚਕ ਰੇਤ ਖੇਤ ਤਨ ਨਿਰਮਿਤ." (ਸਵੈਯੇ ਸ਼੍ਰੀ ਮੁਖਵਾਕ ਮਃ ੫) ੬. ਅੰਤਹਕਰਣ। ੭. ਇੰਦ੍ਰਿਯ। ੮. ਸੁਪਾਤ੍ਰ. ਅਧਿਕਾਰੀ. "ਖੇਤੁ ਪਛਾਣੈ ਬੀਜੈ ਦਾਨੁ." (ਸਵਾ ਮਃ ੧) ੯. ਰਣਭੂਮਿ. ਮੈਦਾਨੇਜੰਗ. "ਪੁਰਜਾ ਪੁਰਜਾ ਕਟਿਮਰੈ ਕਬਹੂ ਨ ਛਾਡੈ ਖੇਤੁ." (ਮਾਰੂ ਕਬੀਰ) ੧੦. ਤੀਰਥਅਸਥਾਨ....
ਸੰ. अन्न. ਸੰਗ੍ਯਾ- ਜਿਸ ਨਾਲ ਪ੍ਰਾਣ ਧਾਰਣ ਕਰੀਏ. ਖਾਣ ਲਾਇਕ ਪਦਾਰਥ. ਭੋਜਨ।#੨. ਅਨਾਜ. ਦਾਣਾ। ੩. ਪਾਰਬ੍ਰਹ੍ਮ. ਕਰਤਾਰ, ਜਿਸ ਦੀ ਸੱਤਾ ਨਾਲ ਜੀਵ ਪ੍ਰਾਣ ਧਾਰਦੇ ਹਨ। ੪. ਸੂਰਜ। ੫. ਪ੍ਰਾਣ। ੬. ਭੋਗਣ ਯੋਗ੍ਯ ਪਦਾਰਥ....
ਦੇਖੋ, ਜਾਚ ੨. ਅਤੇ ੩....
ਦੇਖੋ, ਕਰਣੀ. "ਕਹਾ ਕਹਉ ਮੈ ਅਪਨੀ ਕਰਨੀ?" (ਸਾਰ ਮਃ ੯) ੨. ਦੇਖੋ, ਕਰਿਨੀ। ੩. ਕਰ੍ਣ (ਕੰਨਾਂ) ਕਰਕੇ. ਕਾਨੋਂ ਸੇ. "ਕਰਨੀ ਸੁਨੀਐ ਜਸੁ ਗੋਪਾਲ." (ਗਉ ਥਿਤੀ ਮਃ ੫)...