kūrhaiकूड़ै
ਝੂਠ ਨਾਲ. ਦੇਖੋ, ਕੂੜਿ ੨.
झूठ नाल. देखो, कूड़ि २.
ਸੰਗ੍ਯਾ- ਅਸਤ੍ਯ. ਮਿਥ੍ਯਾ. ਕੂੜ. "ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ." (ਵਾਰ ਮਾਝ ਮਃ ੪) ਭਾਗਵਤ ਅਤੇ ਵਸ਼ਿਸ੍ਠਸੰਹਿਤਾ ਵਿੱਚ ਲਿਖਿਆ ਹੈ ਕਿ ਇਸਤ੍ਰੀਆਂ ਨਾਲ ਹਾਸੀ ਮਖੌਲ ਵਿੱਚ, ਵਿਆਹ ਸਮੇਂ, ਆਪਣੀ ਰੋਜ਼ੀ ਵਾਸਤੇ, ਜਾਨ ਜਾਣ ਦੇ ਡਰ ਤੋਂ, ਧਨ ਨਾਸ ਹੁੰਦਾ ਵੇਖਕੇ, ਗਊ ਬ੍ਰਾਹਮਣ ਦੇ ਹਿਤ ਲਈ, ਹਿੰਸਾ ਰੋਕਣ ਵਾਸਤੇ, ਝੂਠ ਬੋਲਣਾ ਪਾਪ ਨਹੀਂ.¹#ਸਿੱਖਧਰਮ ਕਿਸੇ ਹਾਲਤ ਵਿੱਚ ਭੀ ਝੂਠ ਬੋਲਣ ਦੀ ਆਗ੍ਯਾ ਨਹੀਂ ਦਿੰਦਾ. "ਝੂਠੇ ਕਉ ਨਾਹੀ ਪਤਿ ਨਾਉ। ਕਬਹੁ ਨ ਸੂਚਾ ਕਾਲਾ ਕਾਉ." (ਬਿਲਾਥਿਤੀ ਮਃ ੧) "ਝੂਠੇ ਕੂੜ ਕਮਾਵਹਿ, ਦੁਰਮਤਿ ਦਰਗਹਿ ਹਾਰਾ ਹੇ." (ਮਾਰੂ ਸੋਲਹੇ ਮਃ ੧) "ਕੂੜ ਬੋਲਿ ਮੁਰਦਾਰ ਖਾਇ." (ਵਾਰ ਮਾਝ ਮਃ ੧) ੨. ਜੂਠ. ਅਪਵਿਤ੍ਰਤਾ. "ਮੁਖਿ ਝੂਠੈ ਝੂਠੁ ਬੋਲਣਾ, ਕਿਉਕਰਿ ਸੂਚਾ ਹੋਇ?" (ਸ੍ਰੀ ਮਃ ੧)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਝੂਠ ਕਰਕੇ. ਝੂਠ ਨਾਲ. "ਕੂੜਿ ਵਿਗੁਤੀ ਤਾ ਪਿਰਿ ਮੁਤੀ." (ਗਉ ਛੰਤ ਮਃ ੩) ਦੇਖੋ, ਕਪਟ। ੨. ਝੂਠੇ ਦਾ. "ਕੂੜਿ ਕੂੜੈ ਨੇਹੁ ਲਗਾ." (ਵਾਰ ਆਸਾ) ਝੂਠੇ ਦਾ ਝੂਠ ਨਾਲ (ਭਾਵ- ਅਸਤ੍ਯ ਪਦਾਰਥਾਂ ਨਾਲ) ਸਨੇਹ ਲੱਗਾ....