kētaki, kētakīकेतकि, केतकी
ਸੰ. ਸੰਗ੍ਯਾ- ਕੇਵੜਾ. ਕੇਉੜਾ. L. Panzanus Ozoratissimus । ੨. ਕੇਵੜੇ ਦਾ ਫੁੱਲ. ਇਸ ਦਾ ਅਰਕ ਅਤੇ ਇਤਰ ਬਹੁਤ ਲੋਕ ਵਰਤਦੇ ਹਨ. ਇਹ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਦੇਖੋ, ਕੇਵੜਾ ਅਤੇ ਕੰਟਕ.
सं. संग्या- केवड़ा. केउड़ा. L. Panzanus Ozoratissimus । २. केवड़े दा फुॱल. इस दा अरक अते इतर बहुत लोक वरतदे हन. इह दिल दिमाग नूं ताकत दिंदा है. देखो, केवड़ा अते कंटक.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕੇਵਿਕਾ. ਸੰਗ੍ਯਾ- ਇਹ ਕੇਤਕੀ ਦੀ ਇੱਕ ਜਾਤਿ ਹੈ. ਇਸ ਦਾ ਰੰਗ ਚਿੱਟਾ ਅਤੇ ਕੇਤਕੀ ਨਾਲੋਂ ਫੁੱਲ ਵਡਾ ਹੁੰਦਾ ਹੈ. ਇਸ ਦਾ ਅਰਕ ਅਤੇ ਇਤਰ ਬਹੁਤ ਵਰਤਿਆ ਜਾਂਦਾ ਹੈ. ਅਨੇਕ ਵਿਦ੍ਵਾਨ ਕੇਵੜਾ ਅਤੇ ਕੇਤਕੀ ਇੱਕ ਹੀ ਮੰਨਦੇ ਹਨ, ਕੋਈ ਵੱਖ ਜਾਤਿ ਨਹੀਂ. ਦੇਖੋ, ਕੇਤਕੀ....
ਦੇਖੋ, ਕੇਵੜਾ....
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਸੰ. अर्क्. ਧਾ- ਤਪਾਉਣਾ. ਪ੍ਰਸ਼ੰਸਾ ਕਰਨਾ. ਵਡਿਆਉਣਾ। ੨. ਸੰ. अर्क. ਅਰ੍ਕ. ਸੰਗ੍ਯਾ- ਸੂਰਜ। "ਕਮਲ ਬਦਨ ਪ੍ਰਾਚੀ ਦਿਸਿ ਜਿਹ ਕੋ ਵਾਕ ਅਰਕ ਪਰਮਾਨਾ." (ਨਾਪ੍ਰ) ੩. ਅੱਕ. "ਅਰਕ ਜਵਾਸ ਪਾਤ ਬਿਨ ਭਇਊ." (ਤੁਲਸੀ) ੪. ਇੰਦ੍ਰ। ੫. ਤਾਂਬਾ। ੬. ਅਗਨਿ। ੭. ਪੰਡਿਤ. ਵਿਦ੍ਵਾਨ। ੮. ਵਡਾ ਭਾਈ। ੯. ਬਾਰਾਂ ਦੀ ਗਿਣਤੀ, ਕਿਉਂਕਿ ਸੂਰਜ ਬਾਰਾਂ ਮੰਨੇ ਹਨ। ੧੦. ਅ਼. [عرق] ਅ਼ਰਕ਼. ਪਸੀਨਾ. ਮੁੜ੍ਹਕਾ। ੧੧. ਨਾਲ ਵਿੱਚਦੀਂ ਚੋਇਆ ਹੋਇਆ ਰਸ। ੧੨. ਕਿਸੇ ਵਸਤੁ ਦਾ ਸਾਰ. ਤਤ੍ਵ. ਨਿਚੋੜ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਵਿ- ਦੂਜਾ. ਹੋਰ. ਔਰ. ਅਨ੍ਯ। ੨. ਨੀਚ. ਪਾਂਮਰ। ੩. ਅ਼. [عِطر] ਇ਼ਤ਼ਰ. ਸੰਗ੍ਯਾ- ਸੁਗੰਧਿਸਾਰ. ਅਤਰ। ੪. ਚੰਦਨ ਦੇ ਤੇਲ ਵਿੱਚ ਮੋਤੀਆ ਗੁਲਾਬ ਕੇਵੜੇ ਆਦਿਕ ਦੀ ਰਚਾਈ ਹੋਈ ਸੁਗੰਧ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਅ਼. [دِماغ] ਸੰਗ੍ਯਾ- ਮਗ਼ਜ਼. ਮਸਤਿਸ੍ਕ. Brain. ਬੁੱਧਿ ਦਾ ਅਸਥਾਨ. ਇਹ ਸ਼ਰੀਰ ਦੇ ਸਾਰੇ ਅੰਗਾਂ ਦਾ ਸਰਦਾਰ ਹੈ. ਵਿਦ੍ਵਾਨਾਂ ਨੇ ਅੰਤਹਕਰਣ ਦਾ ਨਿਵਾਸ ਇਸੇ ਵਿੱਚ ਮੰਨਿਆ ਹੈ। ੨. ਬੁੱਧਿ. ਸਮਝ। ੩. ਅਭਿਮਾਨ. ਘਮੰਡ....
ਅ਼. [طاقت] ਸੰਗ੍ਯਾ- ਜ਼ੋਰ. ਬਲ। ੨. ਸਾਮਰਥ੍ਯ. ਸ਼ਕਤਿ....
ਸੰਗ੍ਯਾ- ਕੰਡਾ. ਕਾਂਟਾ. "ਸ਼੍ਰੀ ਗੁਰੁ ਪਗ ਕੇਤਕਿ ਪੁਸਪ ਪ੍ਰੇਮ ਕੰਟ ਜਿਹ ਸੰਗ। ਮਨ ਮਲਿੰਦ ਕੋ ਵੇਧ ਕਰ ਕਹੋਂ. ਕਥਾ ਸਉਮੰਗ." (ਨਾਪ੍ਰ) ਦੇਖੋ, ਅਘਕੰਟ ਅਤੇ ਮਕਰਕੰਟ। ੨. ਵਿ- ਦੁਖਦਾਈ, ਕੰਡੇ ਦੀ ਤਰਾਂ ਚੁਭਣ ਵਾਲਾ. "ਨਾਕੋ ਕੰਟਕ ਵੈਰਾਈ". (ਵਾਰ ਵਡ ਮਃ ੩) ੩. ਵੈਰੀ. ਦੁਸ਼ਮਨ....