kēraकेर
ਵ੍ਯ- ਸੰਬੰਧ ਬੋਧਕ ਅਵ੍ਯਯ. ਦਾ. ਕਾ. "ਗੁਰੁ ਕੇਰ ਹੁਕਮ ਸਿਰ ਧਾਰਲੀਨ." (ਗੁਪ੍ਰਸੂ) ੨. ਸੰਗ੍ਯਾ- ਮਾਂਗਟ ਤੋਂ ਪੰਜ ਕੋਹ ਪੂਰਵ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇੱਕ ਗੁਰਦ੍ਵਾਰਾ. ਦੇਖੋ, ਕੇਰ ਸਾਹਿਬ। ੩. ਫ਼ਾ. [کیر] ਲਿੰਗ. ਜਨਨੇਂਦ੍ਰਿਯ.
व्य- संबंध बोधक अव्यय. दा. का. "गुरु केर हुकम सिर धारलीन." (गुप्रसू) २. संग्या- मांगट तों पंज कोह पूरव श्री गुरू नानक देव जी दा इॱक गुरद्वारा. देखो, केर साहिब। ३. फ़ा. [کیر] लिंग. जननेंद्रिय.
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਵਿ- ਗਿਆਨ ਕਰਾਉਣ ਵਾਲਾ। ੨. ਜਗਾਉਣ ਵਾਲਾ....
ਸੰ. ਵਿ- ਜੋ ਵਿਕਾਰ ਨੂੰ ਪ੍ਰਾਪਤ ਨਾ ਹੋਵੇ. ਸਦਾ ਇੱਕ ਰਸ ਰਹਿਣ ਵਾਲਾ. "ਸ਼ੁੱਧ ਵਿਆਪਕ ਅਵ੍ਯਯ ਸੋਊ." (ਨਾਪ੍ਰ) ੨. ਸੰਗ੍ਯਾ- ਪਾਰਬ੍ਰਹਮ. ਕਰਤਾਰ। ੩. ਵ੍ਯਾਕਰਣ ਅਨੁਸਾਰ ਉਹ ਸ਼ਬਦ ਜੋ ਆਪਣਾ ਸਰੂਪ ਨਹੀਂ ਬਦਲਦਾ. ਅਥਵਾ, ਔਰ, ਫਿਰ, ਅਤੇ ਆਦਿ। ੪. ਕੰਜੂਸ. ਕ੍ਰਿਪਣ, ਜੋ ਵ੍ਯਯ (ਖ਼ਰਚ) ਨਹੀਂ ਕਰਦਾ....
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਵ੍ਯ- ਸੰਬੰਧ ਬੋਧਕ ਅਵ੍ਯਯ. ਦਾ. ਕਾ. "ਗੁਰੁ ਕੇਰ ਹੁਕਮ ਸਿਰ ਧਾਰਲੀਨ." (ਗੁਪ੍ਰਸੂ) ੨. ਸੰਗ੍ਯਾ- ਮਾਂਗਟ ਤੋਂ ਪੰਜ ਕੋਹ ਪੂਰਵ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇੱਕ ਗੁਰਦ੍ਵਾਰਾ. ਦੇਖੋ, ਕੇਰ ਸਾਹਿਬ। ੩. ਫ਼ਾ. [کیر] ਲਿੰਗ. ਜਨਨੇਂਦ੍ਰਿਯ....
ਅ਼. [حُکم] ਹ਼ੁਕਮ. ਸੰਗ੍ਯਾ- ਆਗ੍ਯਾ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਜਿਲਾ ਗੁਜਰਾਤ, ਤਸੀਲ ਫਾਲੀਆ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਮੰਡੀ ਬਹਾਉੱਦੀਨ ਤੋਂ ਛੀ ਮੀਲ ਹੈ. ਸ਼੍ਰੀ ਗੁਰੂ ਅਰਜਨਸਾਹਿਬ ਦੇ ਪ੍ਰੇਮੀ ਸਿੱਖ ਭਾਈ ਬੰਨੋ ਜੀ ਇੱਥੇ ਨਿਵਾਸ ਕਰਦੇ ਸਨ.#ਭਾਈ ਬੰਨੋ ਵਾਲੀ ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਦੀ ਕਿਤਾਬੀ ਸ਼ਕਲ ਦੀ ਬੀੜ ਇੱਥੇ ਹੈ, ਜਿਸਦੇ ਪਤ੍ਰੇ ੪੬੭ ਹਨ. ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਦੇ ਸਲੋਕ ਪਿੱਛੋਂ ਲਿਖੇ ਗਏ ਹਨ.#ਸਿੱਖਰਾਜ ਵੇਲੇ ਗੁਰੂ ਗ੍ਰੰਥਸਾਹਿਬ ਜੀ ਦੇ ਪ੍ਰਕਾਸ਼ ਲਈ ਇੱਕ ਸੁੰਦਰ ਮੰਦਿਰ ਤਾਲ ਦੇ ਕਿਨਾਰੇ ਬਣਵਾਇਆ ਗਿਆ ਅਤੇ ਚੋਖੀ ਜਾਗੀਰ ਨਾਲ ਲਾਈ ਗਈ ਸੀ, ਪਰ ਪੁਜਾਰੀਆਂ ਨੇ ਜਾਗੀਰ ਆਪਣੇ ਨਾਉਂ ਕਰਾ ਲਈ. ਪ੍ਰਾਚੀਨ ਗੁਰੂ ਗ੍ਰੰਥਸਾਹਿਬ ਜੀ ਨੂੰ ਭਾਈ ਬੰਨੋ ਜੀ ਦੀ ਔਲਾਦ ਦੇ ਲੋਕ ਵਾਰੋਵਾਰੀ ਆਪਣੇ ਘਰੀਂ ਰੱਖਦੇ ਹਨ. ਮਸ੍ਯਾ (ਅਮਾਵਸ) ਅਤੇ ਸੰਕ੍ਰਾਂਤਿ ਨੂੰ ਮੰਦਿਰ ਵਿੱਚ ਲਿਆਕੇ ਪ੍ਰਕਾਸ਼ ਕਰਦੇ ਹਨ, ਪੂਜਾ ਵਾਰੀ ਵਾਲਾ ਲੈਂਦਾ ਹੈ, ਦੇਖੋ, ਗ੍ਰੰਥਸਾਹਿਬ ਸ਼ਬਦ....
ਸੰਗ੍ਯਾ- ਵ੍ਯਾਜ. ਬਹਾਨਾ। ੨. ਸੰ. ਪੈਰ ਤੋਂ ਪੈਦਾ ਹੋਇਆ, ਸ਼ੂਦ੍ਰ....
ਦੇਖੋ, ਕੋਸ ੧. "ਕੋਹ ਕਰੋੜੀ ਚਲਤ ਨ ਅੰਤ." (ਵਾਰ ਆਸਾ) ੨. ਕ੍ਰੋਧ. ਗੁੱਸਾ. ਕੋਪ। ੩. ਫ਼ਾ. [کوہقاف] ਪਰਬਤ. ਪਹਾੜ....
ਦੇਖੋ, ਪੂਰਬ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਦੇਖੋ, ਗੁਰਦੁਆਰਾ ੩....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੰ. लिङ्ग. ਧਾ- ਜਾਣਾ, ਗਲੇ ਲਾਉਣਾ, ਰੰਗ ਲਾਉਣਾ, ਚਿੰਨ੍ਹ ਕਰਨਾ। ੨. ਸੰਗ੍ਯਾ- ਚਿੰਨ੍ਹ. ਨਸ਼ਾਨ। ੩. ਅਨੁਮਾਨ ਨੂੰ ਸਿੱਧ ਕਰਨ ਵਾਲਾ ਹੇਤੁ। ੪. ਜਨਨੇਂਦ੍ਰਿਯ. ਪੁਰੁਸ ਦਾ ਖ਼ਾਸ ਚਿੰਨ੍ਹ। ੫. ਲਿੰਗ ਰੂਪ ਸ਼ਿਵ ਦਾ ਚਿੰਨ੍ਹ. ਪੁਰਾਣਾਂ ਵਿੱਚ ਪ੍ਰਧਾਨ ਬਾਰਾਂ ਲਿੰਗ ਹਨ. ਦੇਖੋ, ਦੁਆਦਸ ਸਿਲਾ.#ਸਕੰਦ ਪੁਰਾਣ ਨੇ ਇਨ੍ਹਾਂ ਤੋਂ ਛੁੱਟ ਚਾਰ ਹੋਰ ਮੁੱਖ ਲਿੰਗ ਮੰਨੇ ਹਨ- ਹਰਿਣੇਸ਼੍ਵਰ, ਬਾਣੇਸ੍ਵਰ, ਲੁਬਧਕੇਸ਼੍ਵਰ ਅਤੇ ਧਨੁਰੀਸ਼੍ਵਰ.#ਦੇਵੀਭਾਗਵਤ ਵਿੱਚ ਲੇਖ ਹੈ ਕਿ ਸ਼ਿਵਲਿੰਗ ਦਾ ਅੰਤ ਬ੍ਰਹਮਾ ਵਿਸਨੁ ਨੂੰ ਭੀ ਪ੍ਰਾਪਤ ਨਹੀਂ ਹੋਇਆ.#ਸਕੰਦਪੁਰਾਣ ਵਿੱਚ ਜਿਕਰ ਹੈ ਕਿ ਇੱਕ ਵਾਰ ਸ਼ਿਵ ਦੀ ਅਯੋਗ ਕਰਤੂਤ ਨੂੰ ਵੇਖਕੇ ਰਿਖੀਆਂ ਨੇ ਸ੍ਰਾਪ ਦਿੱਤਾ, ਜਿਸ ਤੋਂ ਲਿੰਗ ਝੜਕੇ ਡਿਗ ਪਿਆ ਅਰ ਉਸੇ ਸਮੇਂ ਤੋਂ ਪੂਜ੍ਯ ਚਿੰਨ੍ਹ ਹੋਇਆ। ੬. ਵ੍ਯਾਕਰਣ ਅਨੁਸਾਰ ਪੁਰੁਸ ਸ੍ਤੀ ਨਪੁੰਸਕ ਬੋਧਕ ਸ਼ਬਦ. Gender. ਪੁੰਲਿੰਗ, ਸ੍ਵੀਲਿੰਗ ਅਤੇ ਨਪੁੰਸਕਲਿੰਗ (Masculine, Feminine, Neuter) ਇਹ ਨੇਮ ਨਹੀਂ ਕਿ ਇੱਕ ਬੋਲੀ ਵਿੱਚ ਜੋ ਲਿੰਗ ਹੈ, ਦੂਜੀ ਵਿੱਚ ਭੀ ਉਹੀ ਹੋਵੇ. ਬੋਲੀਆਂ ਦੇ ਭੇਦ ਕਰਕੇ ਅਰਥ ਭਿੰਨ ਹੋਇਆ ਕਰਦਾ ਹੈ, ਜੈਸੇ- ਬ੍ਰਹਮ (ब्रह्मन्) ਸ਼ਬਦ ਸੰਸਕ੍ਰਿਤ ਨਪੁੰਸਕ ਲਿੰਗ ਹੈ ਪਰ ਪੰਜਾਬੀ ਵਿੱਚ ਪੁੰਲਿੰਗ ਹੈ. ਅਗਨਿ ਸੰਸਕ੍ਰਿਤ ਪੁੰਲਿੰਗ, ਪੰਜਾਬੀ ਵਿੱਚ ਇਸਤ੍ਰੀ ਲਿੰਗ ਹੈ, ਆਦਿ ਪੰਜਾਬੀ ਵਿੱਚ ਪੁੰਲਿੰਗ ਅਤੇ ਇਸਤ੍ਰੀਲਿੰਗ ਦੋ ਹੀ ਹੋਇਆ ਕਰਦੇ ਹਨ, ਨਪੁੰਸਕ ਲਿੰਗ ਨਹੀਂ ਹੈ। ੭. ਦੇਖੋ, ਲਿੰਗਸ਼ਰੀਰ। ੮. ਦੇਹ ਦੇ ਅੰਗ। ੯. ਧਰਮ ਦਾ ਚਿੰਨ੍ਹ. ਮਜਹਬੀ ਲਿਬਾਸ. ਭੇਖ ਦੇ ਨਿਸ਼ਾਨ. "ਲਿੰਗ ਬਿਨਾ ਕੀਨੇ ਸਭ ਰਾਜਾ." (ਵਿਚਿਤ੍ਰ) ਪੈਗੰਬਰ ਮੁਹ਼ੰਮਦ ਨੇ, ਜਿਤਨੇ ਰਾਜਾ (ਪ੍ਰਤਾਪੀ ਲੋਕ) ਸਨ. ਸਭ ਦੇ ਧਾਰਮਿਕ ਚਿੰਨ੍ਹ ਮਿਟਾਕੇ ਇਸਲਾਮ ਵਿੱਚ ਲੈ ਆਂਦੇ. ਲਿੰਗ ਬਿਨਾ ਦਾ ਅਰਥ ਸੁੰਨਤ ਸਹਿਤ ਭੀ ਹੈ, ਅਰਥਾਤ- ਲਿੰਗ ਦੇ ਆਵਰਣਰੂਪ ਮਾਸ ਬਿਨਾ. ਪਰ ਇਤਿਹਾਸ ਤੋਂ ਪਤਾ ਲਗਦਾ ਹੈ ਕਿ ਸੁੰਨਤ ਮੁਹੰਮਦਸਾਹਿਬ ਨੇ ਨਹੀਂ ਚਲਾਈ, ਇਹ ਰਸਮ ਇਬਰਾਹੀਮ ਤੋਂ ਚੱਲੀ ਹੈ. ਦੇਖੋ, ਇਬਰਾਹੀਮ ਅਤੇ ਸੁੰਨਤ....
ਸੰਗ੍ਯਾ- ਉਤਪੰਨ ਕਰਨ ਵਾਲਾ ਇੰਦ੍ਰਿਯ ਲਿੰਗ....