koraकोर
ਸੰਗ੍ਯਾ- ਕਿਨਾਰਾ. ਹ਼ਾਸ਼ੀਆ. ਵਸਤ੍ਰ ਦੇ ਕਿਨਾਰੇ ਲਾਈ ਗੱਠ। ੨. ਅੱਖ ਦਾ ਕੋਆ। ੩. ਕੋਟਿ. ਕ੍ਰੋੜ. "ਨਹੀ ਰਹਿਤ ਬਿਧਿ ਕੋਰ." (ਗਵਿ ੧੦) "ਲਾਖ ਲਾਖ ਕਈ ਕੋਰੈ." (ਕਾਨ ਮਃ ੫) ੪. ਮਰਾ. ਹਠ. ਜਿਦ। ੫. ਐ਼ਬ. ਦੋਸ. "ਤਉ ਤਨਿ ਕਾਈ ਕੋਰ." (ਸ. ਫਰੀਦ) ੬. ਵੈਰ। ੭. ਪੰਕਤਿ. ਕਤਾਰ। ੮. ਫ਼ਾ. [کور] ਅੰਧਾ. ਨੇਤ੍ਰਹੀਨ. ੯. ਕੱਲਰ. ਅਜਿਹੀ ਜ਼ਮੀਨ, ਜਿਸ ਵਿੱਚ ਖੇਤੀ ਨਾ ਹੋ ਸਕੇ। ੧੦. ਨਹਿਰੀ ਸੰਕੇਤ ਵਿੱਚ ਉਹ ਖੇਤ, ਜਿਸ ਨੂੰ ਬੀਜਣ ਪਿੱਛੋਂ ਪਾਣੀ ਨਾ ਮਿਲਿਆ ਹੋਵੇ। ੧੧. ਅਕੋਰ (ਭੇਟਾ) ਦਾ ਸੰਖੇਪ. "ਸਸਤ੍ਰੰ ਛੋਰ, ਦੈ ਦੈ ਕੋਰ." (ਰਾਮਾਵ) ੧੨. ਵਿ- ਕੋਰਾ. "ਆਯੋ ਕੋਰ ਮੁੰਡਾਇ." (ਚਰਿਤ੍ਰ ੩੭੬) ਕੋਰਾ ਸਿਰ (ਬਿਨਾ ਪਾਣੀ ਲਵਾਏ) ਮੁੰਨਵਾ ਆਇਆ। ੧੩. ਅਣਲੱਗ. ਜੋ ਪਹਿਲਾਂ ਨਹੀਂ ਵਰਤਿਆ ਗਿਆ. "ਏਕ ਢੋਲ ਤ੍ਰਿਯ ਕੋਰ ਮੰਗਾਵਾ." (ਚਰਿਤ੍ਰ ੩੫੫) ੧੪. ਸਿੰਧੀ- ਫਲ ਦੀ ਗੁਠਲੀ. ਖ਼ਾਸ ਕਰਕੇ ਅੰਬ ਦੀ ਗੁਠਲੀ.
संग्या- किनारा. ह़ाशीआ. वसत्र दे किनारे लाई गॱठ। २. अॱख दा कोआ। ३. कोटि. क्रोड़. "नही रहित बिधि कोर." (गवि १०) "लाख लाख कई कोरै." (कान मः ५) ४. मरा. हठ. जिद। ५. ऐ़ब. दोस. "तउ तनि काई कोर." (स. फरीद) ६. वैर। ७. पंकति. कतार। ८. फ़ा. [کور] अंधा. नेत्रहीन. ९. कॱलर. अजिही ज़मीन, जिस विॱच खेती ना हो सके। १०. नहिरी संकेत विॱच उह खेत, जिस नूं बीजण पिॱछों पाणी ना मिलिआ होवे। ११. अकोर (भेटा) दा संखेप. "ससत्रं छोर, दै दै कोर." (रामाव) १२. वि- कोरा. "आयो कोर मुंडाइ." (चरित्र ३७६) कोरा सिर (बिना पाणी लवाए) मुंनवा आइआ। १३. अणलॱग. जो पहिलां नहीं वरतिआ गिआ. "एक ढोल त्रिय कोर मंगावा." (चरित्र ३५५) १४. सिंधी- फल दी गुठली. ख़ास करके अंब दी गुठली.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [کِنارہ] ਸੰਗ੍ਯਾ- ਕੰਢਾ. ਤਟ। ੨. ਪਾਸਾ. ਬਗ਼ਲ। ੩. ਗੋਟ. ਹਾਸ਼ੀਆ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸੰ. ਗ੍ਰੰਥਿ. ਸੰਗ੍ਯਾ- ਗੱਠ. ਗਿਰਹ। ੨. ਜੋੜ....
ਸੰ. आङ् ख्. ਧਾ- ਰੁੜ੍ਹਨਾ. ਲਟਕਣਾ. ਲਗੇ ਰਹਿਣਾ। ੨. ਸੰਗ੍ਯਾ- ਅਕ੍ਸ਼ਿ. ਅੱਖ. ਆਂਖ....
ਸੰਗ੍ਯਾ- ਅੱਖ ਦਾ ਕਿਨਾਰਾ. ਨੇਤ੍ਰ ਦਾ ਕੋਣਾ। ੨. ਇੱਖ ਆਦਿਕ ਦੀ ਅੱਖ, ਜਿਸ ਵਿੱਚੋਂ ਅੰਕੁਰ ਉਗਦਾ ਹੈ....
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....
ਸੰ. क्रोड ਸੰਗ੍ਯਾ- ਸੂਰ। ੨. ਗੋਦ. ਅੰਕਵਾਰ। ੩. ਬਿਰਛ ਦੀ ਖੋੜ। ੪. ਕਰੋੜ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਸੰ. ਵਿਧਿ. ਸੰਗ੍ਯਾ- ਜਗਤ ਨੂੰ ਰਚਣ ਵਾਲਾ ਕਰਤਾਰ. ਪਾਰਬ੍ਰਹਮ. "ਬੰਛਤ ਸਿਧਿ ਕੋ ਬਿਧਿ ਮਿਲਾਇਓ." (ਸਵੈਯੇ ਮਃ ੪. ਕੇ) ਦੇਖੋ, ਬੰਛਤ। ੨. ਬ੍ਰਹਮਾ। ੩. ਭਾਗ੍ਯ. ਕਿਸਮਤ। ੪. ਕ੍ਰਮ. ਸਿਲਸਿਲਾ। ੫. ਕਰਮ, ਕੰਮ, ਕ੍ਰਿਯਾ, "ਸਾਕਤ ਕੀ ਬਿਧਿ ਨੈਨਹੁ ਡੀਠੀ." (ਰਾਮ ਮਃ ੫) ੬. ਕਾਨੂਨ. ਨਿਯਮ. ਧਾਰਮਿਕ ਨਿਯਮ. "ਗੁਰਪੂਜਾ ਬਿਧਿ ਸਹਿਤ ਕਰੰ." (ਸਵੈਯੇ ਮਃ ੪. ਕੇ) "ਪੜਹਿ ਮਨਮੁਖ, ਪਰ (ਬਿਧਿ ਨਹੀਂ ਜਾਨਾ. (ਮਾਰੂ ਸੋਲਹੇ ਮਃ ੧) ੭. ਹਕੀਮ. ਵੈਦ੍ਯ। ੮. ਹਾਲਤ. ਦਸ਼ਾ. "ਘਾਲ ਨ ਭਾਨੈ, ਅੰਤਰ ਬਿਧਿ ਜਾਨੈ." (ਸੋਰ ਮਃ ੫) "ਅੰਤਰ ਕੀ ਬਿਧਿ ਤੁਮ ਹੀ ਜਾਨੀ." (ਗਉ ਮਃ ੫) ੯. ਪ੍ਰਕਾਰ. ਢੰਗ. ਤਰਹਿ. "ਮੈ ਕਿਹ ਬਿਧਿ ਪਾਵਹੁ ਪ੍ਰਾਨਪਤੀ." (ਬਸੰ ਮਃ ੧) ੧੦. ਧਰਮ ਅਨੁਸਾਰ ਕਰਨ ਯੋਗ੍ਯ ਕਰਮ ਅਤੇ ਉਸ ਵਿੱਚ ਲਾਉਣ ਦੀ ਆਗ੍ਯਾ। ੧੧. ਜੁਗਤ. ਤਰਕੀਬ. "ਇਹ ਬਿਧਿ ਪਾਈ ਮੈ ਸਾਧੂ ਕੰਨਹੁ." (ਟੋਡੀ ਮਃ ੫) ੧੨. ਇੱਕ ਅਰਥਾਲੰਕਾਰ. ਦੇਖੋ, ਵਿਧਿ ੨....
ਸੰਗ੍ਯਾ- ਕਿਨਾਰਾ. ਹ਼ਾਸ਼ੀਆ. ਵਸਤ੍ਰ ਦੇ ਕਿਨਾਰੇ ਲਾਈ ਗੱਠ। ੨. ਅੱਖ ਦਾ ਕੋਆ। ੩. ਕੋਟਿ. ਕ੍ਰੋੜ. "ਨਹੀ ਰਹਿਤ ਬਿਧਿ ਕੋਰ." (ਗਵਿ ੧੦) "ਲਾਖ ਲਾਖ ਕਈ ਕੋਰੈ." (ਕਾਨ ਮਃ ੫) ੪. ਮਰਾ. ਹਠ. ਜਿਦ। ੫. ਐ਼ਬ. ਦੋਸ. "ਤਉ ਤਨਿ ਕਾਈ ਕੋਰ." (ਸ. ਫਰੀਦ) ੬. ਵੈਰ। ੭. ਪੰਕਤਿ. ਕਤਾਰ। ੮. ਫ਼ਾ. [کور] ਅੰਧਾ. ਨੇਤ੍ਰਹੀਨ. ੯. ਕੱਲਰ. ਅਜਿਹੀ ਜ਼ਮੀਨ, ਜਿਸ ਵਿੱਚ ਖੇਤੀ ਨਾ ਹੋ ਸਕੇ। ੧੦. ਨਹਿਰੀ ਸੰਕੇਤ ਵਿੱਚ ਉਹ ਖੇਤ, ਜਿਸ ਨੂੰ ਬੀਜਣ ਪਿੱਛੋਂ ਪਾਣੀ ਨਾ ਮਿਲਿਆ ਹੋਵੇ। ੧੧. ਅਕੋਰ (ਭੇਟਾ) ਦਾ ਸੰਖੇਪ. "ਸਸਤ੍ਰੰ ਛੋਰ, ਦੈ ਦੈ ਕੋਰ." (ਰਾਮਾਵ) ੧੨. ਵਿ- ਕੋਰਾ. "ਆਯੋ ਕੋਰ ਮੁੰਡਾਇ." (ਚਰਿਤ੍ਰ ੩੭੬) ਕੋਰਾ ਸਿਰ (ਬਿਨਾ ਪਾਣੀ ਲਵਾਏ) ਮੁੰਨਵਾ ਆਇਆ। ੧੩. ਅਣਲੱਗ. ਜੋ ਪਹਿਲਾਂ ਨਹੀਂ ਵਰਤਿਆ ਗਿਆ. "ਏਕ ਢੋਲ ਤ੍ਰਿਯ ਕੋਰ ਮੰਗਾਵਾ." (ਚਰਿਤ੍ਰ ੩੫੫) ੧੪. ਸਿੰਧੀ- ਫਲ ਦੀ ਗੁਠਲੀ. ਖ਼ਾਸ ਕਰਕੇ ਅੰਬ ਦੀ ਗੁਠਲੀ....
ਲੱਖਾਂ. ਭਾਵ- ਬੇਸ਼ੁਮਾਰ. ਦੇਖੋ, ਲਕ੍ਸ਼੍. "ਲਾਖ ਕਰੋਰੀ ਬੰਧਨ ਪਰੈ." (ਸੁਖਮਨੀ) ੨. ਸੰ. ਲਾਕ੍ਸ਼ਾ. ਲਾਖ. "ਜੈਸੇ ਧੋਈ ਲਾਖ." (ਸ. ਕਬੀਰ) ੩. ਸੰ. ਲਕ੍ਸ਼੍ਯ. ਜੋ ਨਜਰ ਆ ਰਿਹਾ ਹੈ, ਜਗਤ. ਦ੍ਰਿਸ਼੍ਯ. "ਲਾਖ ਮਹਿ ਅਲਖੁ ਲਖਾਯਹੁ." (ਸਵੈਯੇ ਮਃ ੫. ਕੇ)...
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....
ਸੰਗ੍ਯਾ- ਮ੍ਰਿਤ੍ਯੁ. ਮੌਤ. ਦੇਖੋ, ਮਰ. "ਜਰਾ ਮਰਾ ਤਾਪੁ." (ਗਉ ਮਃ ੪) ੨. ਮਰਾਠੀ (ਮਹਾਰਾਸ੍ਟ੍ਰੀ) ਦਾ ਸੰਖੇਪ। ੩. ਫ਼ਾ. ਸਰਵ- ਮੈਨੂੰ. ਮੁਝੇ. ਮੇਰੇ ਤਾਈਂ....
ਅ਼. [عیَب] ਸੰਗ੍ਯਾ- ਵ੍ਯਸਨ. ਭੈੜੀ ਵਾਦੀ। ੨. ਔਗੁਣ. ਦੋਸ. "ਐਬ ਤਨਿ ਚਿਕੜੋ." (ਸ੍ਰੀ ਮਃ ੧)...
ਤਨ (ਸ਼ਰੀਰ) ਕਰਕੇ. "ਮਨਿ ਤਨਿ ਜਾਪੀਐ ਭਗਵਾਨ." (ਕਲਿ ਮਃ ੫) ੩. ਦੇਹ ਮੇਂ. "ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ." (ਪ੍ਰਭਾ ਮਃ ੧) ੩. ਦੇਹ ਕੋ. ਸ਼ਰੀਰ ਨੂੰ. "ਨਾਮ ਬਿਨਾ ਤਨਿ ਕਿਛੁ ਨ ਸੁਖਾਵੈ." (ਪ੍ਰਭਾ ਮਃ ੧) ੪. ਤਨ (ਸ਼ਰੀਰ) ਉੱਪਰ. "ਜਿਤੁ ਤਨਿ ਪਾਈਅਹਿ ਨਾਨਕਾ, ਸੇ ਤਨੁ ਹੋਵਹਿ ਛਾਰ." (ਵਾਰ ਆਸਾ) ੫. ਸ਼ਰੀਰ ਦੇ. "ਜੋਗ ਜੁਗਤਿ ਤਨਿ ਭੇਦ." (ਜਪੁ) ਭਾਵ- ਖਟਚਕ੍ਰ ਆਦਿ ਦਾ ਗ੍ਯਾਨ....
ਸਰਵ- ਕੋਈ. "ਊਨ ਨ ਕਾਈ ਬਾਤਾ." (ਰਾਮ ਮਃ ੫) "ਵਾ ਕਉ ਬਿਆਧਿ ਨ ਕਾਈ." (ਜੈਤ ਮਃ ੫) ੨. ਵਿ- ਕੁਛ. ਕੁਝ. "ਬਿਨਸਤ ਬਾਰ ਨ ਲਾਗੈ ਕਾਈ." (ਪ੍ਰਭਾ ਅਃ ਮਃ ੧) ੩. ਸੰਗ੍ਯਾ- ਪਾਣੀ ਦੀ ਮੈਲ, ਜੋ ਹਰੇ ਰੰਗ ਦੀ ਪਾਣੀ ਉੱਪਰ ਛਾਈ ਰਹਿੰਦੀ ਹੈ. "ਮਿਟੈ ਨ ਭ੍ਰਮ ਕੀ ਕਾਈ." (ਧਨਾ ਮਃ ੯) ਅਵਿਦ੍ਯਾ ਭ੍ਰਮ ਦੀ ਕਾਈ. ਆਵਰਣ ਦੋਸ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਦੁਸ਼ਮਨੀ. ਵਿਰੋਧ. ਦੇਖੋ, ਬੈਰ. "ਵੈਰ ਕਰੇ ਨਿਰਵੈਰ ਨਾਲਿ." (ਵਾਰ ਮਾਰੂ ੨. ਮਃ ੫)...
ਸੰਗ੍ਯਾ- ਸ਼੍ਰੇਣੀ. ਕਤਾਰ। ੨. ਸਤਰ। ੩. ਗੋਤ੍ਰ. ਕੁਲ. ਵੰਸ਼। ੪. ਦੇਖੋ, ਉਛਾਲ....
ਅ਼. [قطار] ਸੰਗ੍ਯਾ- ਪੰਕਤਿ. ਸ਼੍ਰੇਣੀ. ਸਤ਼ਰ. ਡਾਰ....
ਅੰਨ੍ਹਾ ਅਤੇ ਅਗ੍ਯਾਨੀ. ਦੇਖੋ, ਅੰਧ. "ਅੰਧਾ ਆਗੂ ਜੇ ਥੀਐ ਕਿਉ ਪਾਧਰ ਜਾਣੈ." (ਸੂਹੀ ਛੰਤ ਮਃ ੧) "ਨਾਨਕ ਹੁਕਮ ਨ ਬੁਝਈ ਅੰਧਾ ਕਹੀਐ ਸੋਇ." (ਵਾਰ ਰਾਮ ੧, ਮਃ ੨) "ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ। ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ." (ਵਾਰ ਰਾਮ ੧, ਮਃ ੨) ਦੇਖੋ, ਕਾਣਾ....
ਦੇਖੋ, ਕਲਰ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਕੇਤ (ਕ੍ਸ਼ੇਤ੍ਰ) ਵਿੱਚ ਪੈਦਾ ਹੋਈ ਵਸਤੁ. ਖੇਤ ਦੀ ਉਪਜ. ਪੈਲੀ. "ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ?" (ਵਾਰ ਸਾਰ ਮਃ ੧) ੨. ਕ੍ਰਿਸੀ. ਕਿਸਾਨੀ. ਕਾਸ਼ਤਕਾਰੀ....
ਵਿ- ਨਹਰ ਨਾਲ ਸੰਬੰਧ ਰੱਖਣ ਵਾਲਾ. ਨਹਰ ਨਾਲ ਸੰਬੰਧਿਤ। ੨. ਸੰਗ੍ਯਾ- ਉਹ ਜ਼ਮੀਨ, ਜੋ ਨਹਿਰ ਨਾਲ ਸਿੰਜੀ ਜਾਵੇ। ੩. ਘੋੜੇ ਦਾ ਇੱਕ ਪ੍ਰਕਾਰ ਦਾ ਲਗਾਮ (ਦਹਾਨਾ), ਜਿਸ ਦੇ ਮੂੰਹ ਦਿੱਤੀਆਂ ਕੁੱਝ ਖਾ ਨਾ ਸਕੇ, ਦੇਖੋ, ਨਹਾਰ....
ਸੰ. संकेत ਸੰਗ੍ਯਾ- ਇਸ਼ਾਰਾ। ੨. ਚਿੰਨ੍ਹ. ਨਿਸ਼ਾਨ। ੩. ਸੰ. ਸੰ- ਕੇਤ. ਨਿਵਾਸ. "ਜਲ ਸੰਕੇਤਨਿ ਆਦਿ ਬਖਾਨਹੁ." (ਸਨਾਮਾ) ਜਲ ਦਾ ਹੈ ਸੰਕੇਤ (ਨਿਵਾਸ) ਜਿਸ ਵਿੱਚ, ਨਦੀ....
ਸੰ. ਕ੍ਸ਼ੇਤ੍ਰ. ਸੰਗ੍ਯਾ- ਪ੍ਰਿਥਿਵੀ. ਭੂਮਿ। ੨. ਉਹ ਅਸਥਾਨ ਜਿੱਥੇ ਅੰਨ ਬੀਜਿਆ ਜਾਵੇ. "ਖੇਤ ਖਸਮ ਕਾ ਰਾਖਾ ਉਠਿਜਾਇ." (ਗਉ ਮਃ ੫) ੩. ਦੇਹ. ਸ਼ਰੀਰ. "ਖੇਤ ਹੀ ਕਰਹੁ ਨਿਬੇਰਾ." (ਮਾਰੂ ਕਬੀਰ) ੪. ਉਤਪੱਤੀ ਦਾ ਅਸਥਾਨ। ੫. ਇਸਤ੍ਰੀ. ਜੋਰੂ. "ਰੰਚਕ ਰੇਤ ਖੇਤ ਤਨ ਨਿਰਮਿਤ." (ਸਵੈਯੇ ਸ਼੍ਰੀ ਮੁਖਵਾਕ ਮਃ ੫) ੬. ਅੰਤਹਕਰਣ। ੭. ਇੰਦ੍ਰਿਯ। ੮. ਸੁਪਾਤ੍ਰ. ਅਧਿਕਾਰੀ. "ਖੇਤੁ ਪਛਾਣੈ ਬੀਜੈ ਦਾਨੁ." (ਸਵਾ ਮਃ ੧) ੯. ਰਣਭੂਮਿ. ਮੈਦਾਨੇਜੰਗ. "ਪੁਰਜਾ ਪੁਰਜਾ ਕਟਿਮਰੈ ਕਬਹੂ ਨ ਛਾਡੈ ਖੇਤੁ." (ਮਾਰੂ ਕਬੀਰ) ੧੦. ਤੀਰਥਅਸਥਾਨ....
ਦੇਖੋ, ਪਿਛਹੁ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਸੰਗ੍ਯਾ- ਭੇਟਾ. ਨਜਰ. ਉਪਹਾਰ. "ਦੀਜੈ ਪ੍ਰਾਨ ਅਕੋਰ." (ਜੈਤ ਮਃ ੫)...
ਸੰਗ੍ਯਾ- ਅਰਪਣ ਯੋਗ੍ਯ ਵਸਤੁ. ਉਪਹਾਰ. ਨਜਰ। ੨. ਧਰਮਗ੍ਰੰਥਾਂ ਦਾ ਮੁੱਲ (ਕੀਮਤ) ਕਹਿਣ ਦੀ ਥਾਂ, ਸਨਮਾਨ ਲਈ ਭੇਟਾ ਸ਼ਬਦ ਵਰਤਿਆ ਜਾਂਦਾ ਹੈ, ਜਿਵੇਂ- ਸ਼੍ਰੀਗੁਰੂ ਗ੍ਰੰਥਸਾਹਿਬ ਜੀ ਦੀ ਜਿਲਦ ਸਮੇਤ ਭੇਟਾ ੫੦ ਰੁਪਯੇ ਹੈ....
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਸੰਗ੍ਯਾ- ਕਿਨਾਰਾ. ਸਿਰਾ. "ਜਰੀ ਛੋਰ ਦਨਐ ਬਹੁਤ ਲਗਾਈ." (ਗੁਪ੍ਰਸੂ) ੨. ਮੁੱਢ. ਆਰੰਭ. "ਛੋਰਕਥਾ ਸਭ ਹੀ ਤਬ ਕਹਿਹੌਂ." (ਵਿਚਿਤ੍ਰ) ਆਦਿਕਾਲ ਦੀ ਕਥਾ. ਦੇਖੋ, ਛੋਰਿ। ੩. ਛੋਡ ਦਾ ਰੂਪਾਂਤਰ. ਛੱਡ....
ਵਿ- ਅਣਭਿੱਜ. ਉਹ ਵਸਤ੍ਰ ਜਿਸ ਦੀ ਪਾਣ ਨਹੀਂ ਕੱਢੀ. "ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ." (ਵਾਰ ਆਸਾ) ੨. ਉਹ ਆਦਮੀ ਜਿਸ ਪੁਰ ਵਿਦ੍ਯਾ ਅਤੇ ਉਪਦੇਸ਼ ਦਾ ਅਸਰ ਨਹੀਂ ਹੋਇਆ. "ਮਨਮੁਖ ਮੁਗਧੁ ਨਰੁ ਕੋਰਾ ਹੋਇ." (ਸੂਹੀ ਮਃ ੪) ੩. ਨਵਾਂ ਭਾਂਡਾ, ਜਿਸ ਵਿੱਚ ਜਲ ਆਦਿਕ ਕੁਝ ਨਹੀਂ ਪਾਇਆ. ਅਣਲੱਗ. ਦੇਖੋ, ਕੋਰੀ। ੪. ਲਿਹ਼ਾਜ ਬਿਨਾ. ਰੁੱਖੇ ਸੁਭਾਉ ਵਾਲਾ। ੫. ਸੰਗ੍ਯਾ- ਤੁਸਾਰ. ਹਿਮ. ਕੱਕਰ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਕ੍ਰਿ. ਵਿ- ਪਹਿਲੇ. ਪੂਰਵ ਕਾਲ ਮੇਂ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਸੰ. ਸੰਗ੍ਯਾ- ਵਿੱਚੋਂ ਖੋਦੀ ਅਤੇ ਲੰਮੀ ਗੋਲ ਲਕੜੀ ਦੇ ਦੋਹੀਂ ਪਾਸੀਂ ਚਮੜਾ ਮੜ੍ਹਕੇ ਇਹ ਸਾਜ ਬਣਾਇਆ ਜਾਂਦਾ ਹੈ. ਇਸ ਮ੍ਰਿਦੰਗ ਜੇਹੇ ਬਾਜੇ ਨੂੰ ਖ਼ਮਦਾਰ ਲੱਕੜ ਦੇ ਡੱਗਿਆਂ ਨਾਲ ਗਲ ਵਿੱਚ ਲਟਕਾਕੇ ਵਜਾਉਂਦੇ ਹਨ. ਫ਼ਾ. [دُہل] ਦੁਹਲ....
ਸੰਗ੍ਯਾ- ਸ੍ਤ੍ਰੀ. ਔ਼ਰਤ. ਨਾਰੀ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਸੰਗ੍ਯਾ- ਫਲ ਦੀ ਗਿਟਕ (ਗੁਟਿਕਾ), ਜਿਸ ਨੂੰ ਛਿੱਲ ਅਥਵਾ ਗੁੱਦੇ ਨੇ ਘੇਰਿਆ ਹੈ. ਦੇਖੋ, ਗੁਠ....
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਛੋਲਿਆਂ ਦੀ ਪੱਤੀ. ਚਣੇ ਦਾ ਓਹ ਭੂਸਾ ਜੋ ਕੇਵਲ ਪਤ੍ਰਾਂ ਦਾ ਹੋਵੇ। ੨. ਸੰ. ਆਮ੍ਰ. ਆਮ. ਅੰਬ ਦਾ ਬੂਟਾ ਅਤੇ ਉਸ ਦਾ ਫਲ। ੩. ਸੰ. अम्ब्. ਧਾ- ਜਾਣਾ. ਸ਼ਬਦ ਕਰਨਾ। ੪. ਸੰਗ੍ਯਾ- ਪੁਕਾਰ. ਸੱਦ। ੫. ਗਮਨ. ਜਾਣਾ। ੬. ਪਿਤਾ। ੭. ਨੇਤ੍ਰ। ੮. ਜਲ। ੯. ਦੇਖੋ, ਅੰਬਾ ਅਤੇ ਅੰਬੁ। ੧੦. ਦੇਖੋ, ਅੰਬਣਾ....