koshapa, koshapati, koshapālaकोशप, कोशपति, कोशपाल
ਸੰਗ੍ਯਾ- ਕੋਸ਼ (ਖ਼ਜ਼ਾਨੇ) ਦਾ ਅਫ਼ਸਰ. ਕੋਸ਼ਾਧ੍ਯਕ੍ਸ਼੍. ਖ਼ਜ਼ਾਨਚੀ. "ਕੋਸਪ ਹੋਇ ਸ਼ਾਹ ਕੋ ਜੈਸੇ." (ਨਾਪ੍ਰ)
संग्या- कोश (ख़ज़ाने) दा अफ़सर. कोशाध्यक्श्. ख़ज़ानची. "कोसप होइ शाह को जैसे." (नाप्र)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕ੍ਰੋਸ਼. ਸੰਗ੍ਯਾ- ਕੋਹ. ਸਭ ਤੋਂ ਪਹਿਲਾਂ ਕੋਸ ਦੀ ਦੂਰੀ (ਲੰਬਾਈ) ਗਊ ਦੇ ਕ੍ਰੋਸ਼ (ਰੰਭਣ) ਤੋਂ ਥਾਪੀ ਗਈ ਸੀ. ਅਰਥਾਤ ਜਿੱਥੋਂ ਤੀਕ ਗਾਂ ਦੇ ਰੰਭਣ ਦੀ ਆਵਾਜ਼ ਜਾ ਸਕੇ ਉਹ ਕੋਸ ਸਮਝਿਆ ਗਿਆ ਸੀ. ਫੇਰ ਲੋਕਾਂ ਨੇ ਆਪਣੇ ਆਪਣੇ ਦੇਸ਼ਾਂ ਵਿੱਚ ਕੋਸ ਦੀ ਲੰਬਾਈ ਅਨੇਕ ਤਰਾਂ ਦੀ ਕਲਪ ਲਈ. ਦੁਖਣੀਆਂ ਦੇ ਕੋਸ ਪੰਜਾਬੀਆਂ ਦੇ ਕੋਹਾਂ ਨਾਲੋਂ ਬਹੁਤ ਲੰਮੇ ਹਨ. ਪੁਰਾਣੀ ਮਿਣਤੀ ਅਨੁਸਾਰ ੪੦੦੦ ਗਜ਼ ਅਥਵਾ ੮੦੦੦ ਹੱਥ ਦੀ ਲੰਬਾਈ ਦਾ ਕੋਸ ਹੁੰਦਾ ਹੈ. ਵਰਤਮਾਨ ਕਾਲ ਵਿੱਚ ਕੋਸ ਦੇਸ਼ ਭੇਦ ਕਰਕੇ ਅਨੇਕ ਪ੍ਰਕਾਰ ਦਾ ਹੈ.¹ "ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ." (ਸੁਖਮਨੀ) ਦੇਖੋ, ਮਿਣਤੀ।#੨. ਸੰ. ਕੋਸ਼. ਗਿਲਾਫ਼. ਪੜਦਾ। ੩. ਡੱਬਾ। ੪. ਤਲਵਾਰ ਦਾ ਮਿਆਨ। ੫. ਖ਼ਜ਼ਾਨਾ। ੬. ਅਭਿਧਾਨ. ਸ਼ਬਦਾਂ ਦਾ ਸੰਗ੍ਰਹ ਜਿਸ ਗ੍ਰੰਥ ਵਿੱਚ ਹੋਵੇ. ਲੁਗ਼ਾਤ. Dictionary । ੭. ਆਂਡਾ। ੮. ਭਗ. ਯੋਨਿ। ੯. ਫੁੱਲ ਦੀ ਉਹ ਡੋਡੀ, ਜਿਸ ਪੁਰ ਮਿਠਾਸ ਭਰੀਆਂ ਸੂਖਮ ਤਰੀਆਂ ਹੁੰਦੀਆਂ ਹਨ. "ਕਮਲ ਵਿਖੈ ਜਿਮ ਕੋਸ ਵਿਰਾਜੈ." (ਨਾਪ੍ਰ) ੧੦. ਵੇਦਾਂਤਗ੍ਰੰਥਾਂ ਵਿੱਚ ਪੰਜ ਕੋਸ਼ ਮੰਨੇ ਹਨ, ਜੋ ਆਤਮ ਪੁਰ ਗਿਲਾਫ਼ ਦੀ ਤਰਾਂ ਪੜਦਾਰੂਪ ਹਨ-#(ੳ) ਅੰਨ ਤੋਂ ਉਤਪੰਨ ਅਤੇ ਅੰਨ ਦੇ ਹੀ ਆਸਰੇ ਰਹਿਣ ਵਾਲਾ ਸ਼ਰੀਰ 'ਅੰਨਮਯ' ਕੋਸ਼ ਹੈ.#(ਅ) ਪੰਜ ਕਰਮਇੰਦ੍ਰੀਆਂ ਅਤੇ ਪੰਜ ਪ੍ਰਾਣ, 'ਪ੍ਰਾਣਮਯ' ਕੋਸ਼ ਹੈ.#(ੲ) ਪੰਜ ਗ੍ਯਾਨਇੰਦ੍ਰੀਆਂ ਅਤੇ ਮਨ, 'ਮਨੋਮਯ' ਕੋਸ਼ ਹੈ.#(ਸ) ਪੰਜ ਗ੍ਯਾਨਇੰਦ੍ਰੀਆਂ ਸਹਿਤ ਬੁੱਧਿ, 'ਵਿਗ੍ਯਾਨਮਯ' ਕੋਸ਼ ਹੈ.#(ਹ) ਸਤੋਗੁਣ ਵਿਸ਼ਿਸ੍ਟ ਜੀਵਾਤਮਾ ਦਾ ਆਵਰਣ "ਆਨੰਦਮਯ" ਕੋਸ਼ ਹੈ. ਕੋਸ਼ ਸ਼ਬਦ ਦਾ ਉੱਚਾਰਣ ਕੋਸ ਭੀ ਸਹੀ ਹੈ। ੧੧. ਫ਼ਾ. [کوس] ਪਿੱਤਲ ਦਾ ਨਗਾਰਾ. ਧੌਂਸਾ। ੧੨. ਫ਼ਾ. ਜਦ੍ਕ ਕੋਸ਼. ਵਿ- ਕੋਸ਼ਿਸ਼ ਕਰਨ ਵਾਲਾ. ਦੇਖੋ, ਕੋਸ਼ੀਦਨ....
ਅੰ. Officer ਆਫ਼ੀਸਰ. ਸੰਗ੍ਯਾ- ਪ੍ਰਧਾਨ. ਸਰਦਾਰ. ਕ ਹ਼ਾਕਿਮ। ੩. . ਉਹਦੇਦਾਰ। ੪. ਫ਼ਾ. [افسر] ਤਾਜ, ਮੁਕੁਟ....
ਖ਼ਜ਼ਾਨਚੀ. ਦੇਖੋ, ਕੋਸ਼ਪ....
ਫ਼ਾ. [خزانچی] ਸੰਗ੍ਯਾ- ਖ਼ਜ਼ਾਨਾ ਰੱਖਣ ਵਾਲਾ. ਕੋਸ਼ਪ....
ਸੰਗ੍ਯਾ- ਕੋਸ਼ (ਖ਼ਜ਼ਾਨੇ) ਦਾ ਅਫ਼ਸਰ. ਕੋਸ਼ਾਧ੍ਯਕ੍ਸ਼੍. ਖ਼ਜ਼ਾਨਚੀ. "ਕੋਸਪ ਹੋਇ ਸ਼ਾਹ ਕੋ ਜੈਸੇ." (ਨਾਪ੍ਰ)...
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰਗ੍ਯਾ- ਸ੍ਵਾਸ. ਦਮ. "ਲੇਖੈ ਸਾਹ ਲਵਾਈਅਹਿ." (ਸ੍ਰੀ ਮਃ ੧) ੨. ਫ਼ਾ. [شاہ] ਸ਼ਾਹ. ਬਾਦਸ਼ਾਹ. "ਸਭਿ ਤੁਝਹਿ ਧਿਆਵਹਿ ਮੇਰੇ ਸਾਹ." (ਧਨਾ ਮਃ ੪) ੩. ਸ਼ਾਹੂਕਾਰ. "ਸਾਹ ਚਲੇ ਵਣਜਾਰਿਆ." (ਵਾਰ ਸਾਰ ਮਃ ੨) ੪. ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੀ ਬਖਸ਼ੀ ਹੋਈ ਇੱਕ ਸਿੱਖ ਖਾਨਦਾਨ ਨੂੰ ਪਦਵੀ. ਦੇਖੋ, ਸੋਮਾ ੨। ੫. ਸ੍ਵਾਮੀ. ਪਤਿ। ੬. ਸੰ. साह. ਵਿ- ਪ੍ਰਬਲ. ਜੋਰਾਵਰ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...