ਕੋਸ

kosaकोस


ਸੰ. ਕ੍ਰੋਸ਼. ਸੰਗ੍ਯਾ- ਕੋਹ. ਸਭ ਤੋਂ ਪਹਿਲਾਂ ਕੋਸ ਦੀ ਦੂਰੀ (ਲੰਬਾਈ) ਗਊ ਦੇ ਕ੍ਰੋਸ਼ (ਰੰਭਣ) ਤੋਂ ਥਾਪੀ ਗਈ ਸੀ. ਅਰਥਾਤ ਜਿੱਥੋਂ ਤੀਕ ਗਾਂ ਦੇ ਰੰਭਣ ਦੀ ਆਵਾਜ਼ ਜਾ ਸਕੇ ਉਹ ਕੋਸ ਸਮਝਿਆ ਗਿਆ ਸੀ. ਫੇਰ ਲੋਕਾਂ ਨੇ ਆਪਣੇ ਆਪਣੇ ਦੇਸ਼ਾਂ ਵਿੱਚ ਕੋਸ ਦੀ ਲੰਬਾਈ ਅਨੇਕ ਤਰਾਂ ਦੀ ਕਲਪ ਲਈ. ਦੁਖਣੀਆਂ ਦੇ ਕੋਸ ਪੰਜਾਬੀਆਂ ਦੇ ਕੋਹਾਂ ਨਾਲੋਂ ਬਹੁਤ ਲੰਮੇ ਹਨ. ਪੁਰਾਣੀ ਮਿਣਤੀ ਅਨੁਸਾਰ ੪੦੦੦ ਗਜ਼ ਅਥਵਾ ੮੦੦੦ ਹੱਥ ਦੀ ਲੰਬਾਈ ਦਾ ਕੋਸ ਹੁੰਦਾ ਹੈ. ਵਰਤਮਾਨ ਕਾਲ ਵਿੱਚ ਕੋਸ ਦੇਸ਼ ਭੇਦ ਕਰਕੇ ਅਨੇਕ ਪ੍ਰਕਾਰ ਦਾ ਹੈ.¹ "ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ." (ਸੁਖਮਨੀ) ਦੇਖੋ, ਮਿਣਤੀ।#੨. ਸੰ. ਕੋਸ਼. ਗਿਲਾਫ਼. ਪੜਦਾ। ੩. ਡੱਬਾ। ੪. ਤਲਵਾਰ ਦਾ ਮਿਆਨ। ੫. ਖ਼ਜ਼ਾਨਾ। ੬. ਅਭਿਧਾਨ. ਸ਼ਬਦਾਂ ਦਾ ਸੰਗ੍ਰਹ ਜਿਸ ਗ੍ਰੰਥ ਵਿੱਚ ਹੋਵੇ. ਲੁਗ਼ਾਤ. Dictionary । ੭. ਆਂਡਾ। ੮. ਭਗ. ਯੋਨਿ। ੯. ਫੁੱਲ ਦੀ ਉਹ ਡੋਡੀ, ਜਿਸ ਪੁਰ ਮਿਠਾਸ ਭਰੀਆਂ ਸੂਖਮ ਤਰੀਆਂ ਹੁੰਦੀਆਂ ਹਨ. "ਕਮਲ ਵਿਖੈ ਜਿਮ ਕੋਸ ਵਿਰਾਜੈ." (ਨਾਪ੍ਰ) ੧੦. ਵੇਦਾਂਤਗ੍ਰੰਥਾਂ ਵਿੱਚ ਪੰਜ ਕੋਸ਼ ਮੰਨੇ ਹਨ, ਜੋ ਆਤਮ ਪੁਰ ਗਿਲਾਫ਼ ਦੀ ਤਰਾਂ ਪੜਦਾਰੂਪ ਹਨ-#(ੳ) ਅੰਨ ਤੋਂ ਉਤਪੰਨ ਅਤੇ ਅੰਨ ਦੇ ਹੀ ਆਸਰੇ ਰਹਿਣ ਵਾਲਾ ਸ਼ਰੀਰ 'ਅੰਨਮਯ' ਕੋਸ਼ ਹੈ.#(ਅ) ਪੰਜ ਕਰਮਇੰਦ੍ਰੀਆਂ ਅਤੇ ਪੰਜ ਪ੍ਰਾਣ, 'ਪ੍ਰਾਣਮਯ' ਕੋਸ਼ ਹੈ.#(ੲ) ਪੰਜ ਗ੍ਯਾਨਇੰਦ੍ਰੀਆਂ ਅਤੇ ਮਨ, 'ਮਨੋਮਯ' ਕੋਸ਼ ਹੈ.#(ਸ) ਪੰਜ ਗ੍ਯਾਨਇੰਦ੍ਰੀਆਂ ਸਹਿਤ ਬੁੱਧਿ, 'ਵਿਗ੍ਯਾਨਮਯ' ਕੋਸ਼ ਹੈ.#(ਹ) ਸਤੋਗੁਣ ਵਿਸ਼ਿਸ੍ਟ ਜੀਵਾਤਮਾ ਦਾ ਆਵਰਣ "ਆਨੰਦਮਯ" ਕੋਸ਼ ਹੈ. ਕੋਸ਼ ਸ਼ਬਦ ਦਾ ਉੱਚਾਰਣ ਕੋਸ ਭੀ ਸਹੀ ਹੈ। ੧੧. ਫ਼ਾ. [کوس] ਪਿੱਤਲ ਦਾ ਨਗਾਰਾ. ਧੌਂਸਾ। ੧੨. ਫ਼ਾ. ਜਦ੍ਕ ਕੋਸ਼. ਵਿ- ਕੋਸ਼ਿਸ਼ ਕਰਨ ਵਾਲਾ. ਦੇਖੋ, ਕੋਸ਼ੀਦਨ.


सं. क्रोश. संग्या- कोह. सभ तों पहिलां कोस दी दूरी (लंबाई) गऊ दे क्रोश (रंभण) तों थापी गई सी. अरथात जिॱथों तीक गां दे रंभण दी आवाज़ जा सके उह कोस समझिआ गिआ सी. फेर लोकां ने आपणे आपणे देशां विॱच कोस दी लंबाई अनेक तरां दी कलप लई. दुखणीआं दे कोस पंजाबीआं दे कोहां नालों बहुत लंमे हन. पुराणी मिणती अनुसार ४००० गज़ अथवा ८००० हॱथ दी लंबाई दा कोस हुंदा है. वरतमान काल विॱच कोस देश भेद करके अनेक प्रकार दा है.¹ "जिह मारग के गने जाहि न कोसा." (सुखमनी) देखो, मिणती।#२. सं.कोश. गिलाफ़. पड़दा। ३. डॱबा। ४. तलवार दा मिआन। ५. ख़ज़ाना। ६. अभिधान. शबदां दा संग्रह जिस ग्रंथ विॱच होवे. लुग़ात. Dictionary । ७. आंडा। ८. भग. योनि। ९. फुॱल दी उह डोडी, जिस पुर मिठास भरीआं सूखम तरीआं हुंदीआं हन. "कमल विखै जिम कोस विराजै." (नाप्र) १०. वेदांतग्रंथां विॱच पंज कोश मंने हन, जो आतम पुर गिलाफ़ दी तरां पड़दारूप हन-#(ॳ) अंन तों उतपंन अते अंन दे ही आसरे रहिण वाला शरीर 'अंनमय' कोश है.#(अ) पंज करमइंद्रीआं अते पंज प्राण, 'प्राणमय' कोश है.#(ॲ) पंज ग्यानइंद्रीआं अते मन, 'मनोमय' कोश है.#(स) पंज ग्यानइंद्रीआं सहित बुॱधि, 'विग्यानमय' कोश है.#(ह) सतोगुण विशिस्ट जीवातमा दा आवरण "आनंदमय" कोश है. कोश शबद दा उॱचारण कोस भी सही है। ११. फ़ा. [کوس] पिॱतल दा नगारा. धौंसा। १२. फ़ा. जद्क कोश. वि- कोशिश करन वाला. देखो, कोशीदन.