kaulaकौल
ਦੇਖੋ, ਕਉਲ। ੨. ਪ੍ਰਿਥੀਚੰਦ ਜੀ ਦੀ ਵੰਸ਼ ਵਿੱਚ ਹੋਣ ਵਾਲੇ ਸੋਢੀ ਕੌਲ ਸਾਹਿਬ, ਜੋ ਢਿਲਵਾਂ ਗ੍ਰਾਮ ਦੇ ਵਸਨੀਕ ਸਨ. ਜਦ ਦਸ਼ਮੇਸ਼ ਮਾਛੀਵਾੜੇ ਵਾਲੇ ਨੀਲੇ ਬਾਣੇ ਨਾਲ ਉਨ੍ਹਾਂ ਪਾਸ ਪਹੁੰਚੇ, ਤਦ ਇਨ੍ਹਾਂ ਦੇ ਦੋ ਘੋੜੇ ਅਤੇ ਸਫ਼ੇਦ ਪੋਸ਼ਾਕ ਨਜਰ ਕੀਤੀ. ਕਲਗੀਧਰ ਨੇ ਚਿੱਟੇ ਵਸਤ੍ਰ ਪਹਿਨਕੇ ਨੀਲੇ ਵਸਤ੍ਰ ਪਾੜਕੇ ਏਹ ਤੁਕ ਪੜ੍ਹਦੇ ਹੋਏ- "ਨੀਲ ਬਸਤ੍ਰ ਲੇ ਕਪੜੇ ਫਾੜੇ ਤੁਰਕ ਪਠਾਣੀ ਅਮਲ ਗਿਆ." ਅਗਨੀ ਵਿੱਚ ਭਸਮ ਕਰ ਦਿੱਤੇ. ਫਿਰੋਜ਼ਪੁਰ ਜ਼ਿਲੇ ਦੇ ਬੁੱਟਰ ਦੇ ਸੋਢੀ ਭੀ ਕੌਲਵੰਸ਼ੀ ਹਨ। ੩. ਸੰ. ਵਿ- ਚੰਗੀਕੁਲ ਵਿੱਚ ਹੋਣ ਵਾਲਾ. ਕੁਲੀਨ। ੪. ਤੰਤ੍ਰਸ਼ਾਸਤ੍ਰ ਅਨੁਸਾਰ ਵਾਮਮਾਰਗੀ.
देखो, कउल। २. प्रिथीचंद जी दी वंश विॱच होण वाले सोढी कौल साहिब, जो ढिलवां ग्राम दे वसनीक सन. जद दशमेश माछीवाड़े वाले नीले बाणे नाल उन्हां पास पहुंचे, तद इन्हां दे दो घोड़े अते सफ़ेद पोशाक नजर कीती. कलगीधर ने चिॱटे वसत्र पहिनके नीले वसत्र पाड़के एह तुक पड़्हदे होए- "नील बसत्र ले कपड़े फाड़े तुरक पठाणी अमल गिआ." अगनी विॱच भसम कर दिॱते. फिरोज़पुर ज़िले दे बुॱटर दे सोढी भी कौलवंशी हन। ३. सं. वि- चंगीकुल विॱच होण वाला. कुलीन। ४. तंत्रशासत्र अनुसार वाममारगी.
ਸੰਗ੍ਯਾ- ਕਮਲ ਦੇ ਆਕਾਰ ਦਾ ਪਿਆਲਾ. ਕਟੋਰਾ। ੨. ਸੰ. ਕਮਲ. "ਕਉਲੁ ਤੂ ਹੈ ਕਵੀਆ ਤੂ ਹੈ." (ਸ੍ਰੀ ਮਃ ੧) ੩. ਕਮਲ ਦੀ ਡੋਡੀ ਦੇ ਆਕਾਰ ਦਾ ਦਿਲ. ਮਨ. "ਮਨਮੁਖ ਊਧਾ ਕਉਲੁ ਹੈ, ਨਾ ਤਿਸੁ ਭਗਤਿ ਨ ਨਾਉ." (ਵਾਰ ਗੂਜ ੧. ਮਃ ੩) ੪. ਅ਼. [قوَل] ਕ਼ੌਲ. ਵਾਕ੍ਯ. ਵਚਨ. "ਪੁਤ੍ਰੀ ਕਉਲ ਨ ਪਾਲਿਓ." (ਵਾਰ ਰਾਮ ੩) ੫. ਕਵਲ. ਗ੍ਰਾਸ. ਬੁਰਕੀ। ੬. ਦੇਖੋ, ਕੌਲ....
ਸ਼੍ਰੀ ਗੁਰੂ ਰਾਮਦਾਸ ਜੀ ਦਾ ਵਡਾ ਪੁਤ੍ਰ, ਜੋ ਸੰਮਤ ੧੬੧੫ ਵਿੱਚ ਜਨਮਿਆ. ਇਸ ਦਾ ਦੇਹਾਂਤ ਸੰਮਤ ੧੬੭੫ ਵਿੱਚ ਹੋਇਆ ਹੈ. ਇਸ ਦੀ ਔਲਾਦ ਦੇ ਸੋਢੀ ਛੋਟੇ ਮੇਲ ਦੇ ਕਹੇ ਜਾਂਦੇ ਹਨ. ਦੇਖੋ, ਮੀਣਾ। ੨. ਡਢਵਾਲਾਂ ਦਾ ਪਹਾੜੀ ਸਰਦਾਰ, ਜੋ ਪਹਾੜੀ ਰਾਜਿਆਂ ਨਾਲ ਮਿਲਕੇ ਨਾਦੌਨ ਦੇ ਜੰਗ ਵਿੱਚ ਲੜਿਆ ਦੇਖੋ, ਵਿਚਿਤ੍ਰ ਨਾਟਕ ਅਃ ੯....
ਦੇਖੋ, ਬੰਸ....
ਦੇਖੋ, ਸਨਉਢ ਅਤੇ ਸਨਉਢੀ. ਵਿਚਿਤ੍ਰ ਨਾਟਕ ਅਨੁਸਾਰ ਸੋਢੀ ਲਵ (ਲਉ) ਦੀ ਔਲਾਦ ਹਨ ਅਤੇ ਵੇਦੀ ਕੁਸ਼ ਦੀ ਦੇਖੋ, ਕੁਸੀ ਅਤੇ ਵੇਦੀ. " ਤਾਂਤੇ ਪੁਤ੍ਰ ਪੌਤ੍ਰ ਹ੍ਵੈ ਆਏ। ਤੇ ਸੋਢੀ ਸਭ ਜਗਤ ਕਹਾਏ।।" (ਵਿਚਿਤ੍ਰ) ਸੋਢੀ ਗੋਤ ਹੁਣ ਛੋਟੇ ਸਰੀਣਾਂ ਵਿੱਚ ਗਿਣੀਦਾ ਹੈ. ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਇਸੇ ਜਾਤਿ ਅੰਦਰ ਹੋਇਆ ਹੈ. ਦੇਖੋ, ਖਤ੍ਰੀ.#ਸੋਢੀ ਗੋਤ ਦੇ ਖਤ੍ਰੀਆਂ ਵਿੱਚੋਂ "ਸਾਹਿਬਜ਼ਾਦੇ ਸੋਢੀ" ਕੇਵਲ ਸ਼੍ਰੀ ਗੁਰੂ ਰਾਮਦਾਸ ਜੀ ਦੀ ਸੰਤਾਨ ਦੇ ਹਨ, ਜਿਨ੍ਹਾਂ ਵਿੱਚੋਂ ਪ੍ਰਿਥੀ ਚੰਦ ਜੀ ਦੀ ਵੰਸ਼ ਦੇ ਛੋਟੇ ਮੇਲ ਦੇ ਸੋਢੀ ਕਹੇ ਜਾਂਦੇ ਹਨ, ਅਰ ਸੂਰਜ ਮੱਲ ਜੀ ਦੀ ਔਲਾਦ ਦੇ ਵਡੇ ਮੇਲ ਦੇ ਸੋਢੀ ਸੱਦੀਦੇ ਹਨ. ਪ੍ਰਧਾਨ ਸ਼ਾਖ ਸੋਢੀਆਂ ਦੀ ਆਨੰਦਪੁਰ ਦੀ ਗੱਦੀ ਹੈ, ਜਿਸ ਦਾ ਵੰਸ਼ਵ੍ਰਿਕ੍ਸ਼੍ ਇਉਂ ਹੈ:-:#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ.#।#ਦੀਪਚੰਦ ਜੀ#।#ਸੂਰਜਮੱਲ ਜੀ#।#ਸ਼੍ਯਾਮ ਸਿੰਘ ਜੀ#।#ਨਾਹਰ ਸਿੰਘ ਜੀ#।#ਸੁਰਜਨ ਸਿੰਘ ਜੀ#।#ਦੀਵਾਨ ਸਿੰਘ ਜੀ#।#ਬ੍ਰਿਜਇੰਦ੍ਰ ਸਿੰਘ ਜੀ#।#ਟਿੱਕਾ ਰਾਮ ਨਰਾਯਨ ਸਿੰਘ ਜੀ#।#ਜਗਤਾਰ ਸਿੰਘ ਜੀ#ਸ਼੍ਯਾਮ ਸਿੰਘ ਜੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਅਮ੍ਰਿਤ ਛਕਾਇਆ. ਜਿਸ ਖੰਡੇ ਨਾਲ ਅਮ੍ਰਿਤ ਤਿਆਰ ਕੀਤਾ, ਅਰ ਜੋ ਸ਼੍ਰੀ ਸਾਹਿਬ ਉਸ ਵੇਲੇ ਸ਼੍ਯਾਮ ਸਿੰਘ ਜੀ ਨੂੰ ਪਹਿਰਾਇਆ ਗਿਆ ਸੀ, ਉਹ ਟਿੱਕਾ ਰਾਮਨਰਾਯਨ ਸਿੰਘ ਜੀ ਰਈਸ ਆਨੰਦਪੁਰਪਾਸ ਹਨ। ੨. ਵਿ- ਸੋਢ੍ਰਿ. ਸਹਾਰਨ ਵਾਲਾ. "ਮਹਾਂ ਸਸਤ੍ਰ ਸੋਢੀ ਮਹਾ ਲੋਹ ਪੂਰੰ." (ਰਾਮਾਵ)...
ਦੇਖੋ, ਕਉਲ। ੨. ਪ੍ਰਿਥੀਚੰਦ ਜੀ ਦੀ ਵੰਸ਼ ਵਿੱਚ ਹੋਣ ਵਾਲੇ ਸੋਢੀ ਕੌਲ ਸਾਹਿਬ, ਜੋ ਢਿਲਵਾਂ ਗ੍ਰਾਮ ਦੇ ਵਸਨੀਕ ਸਨ. ਜਦ ਦਸ਼ਮੇਸ਼ ਮਾਛੀਵਾੜੇ ਵਾਲੇ ਨੀਲੇ ਬਾਣੇ ਨਾਲ ਉਨ੍ਹਾਂ ਪਾਸ ਪਹੁੰਚੇ, ਤਦ ਇਨ੍ਹਾਂ ਦੇ ਦੋ ਘੋੜੇ ਅਤੇ ਸਫ਼ੇਦ ਪੋਸ਼ਾਕ ਨਜਰ ਕੀਤੀ. ਕਲਗੀਧਰ ਨੇ ਚਿੱਟੇ ਵਸਤ੍ਰ ਪਹਿਨਕੇ ਨੀਲੇ ਵਸਤ੍ਰ ਪਾੜਕੇ ਏਹ ਤੁਕ ਪੜ੍ਹਦੇ ਹੋਏ- "ਨੀਲ ਬਸਤ੍ਰ ਲੇ ਕਪੜੇ ਫਾੜੇ ਤੁਰਕ ਪਠਾਣੀ ਅਮਲ ਗਿਆ." ਅਗਨੀ ਵਿੱਚ ਭਸਮ ਕਰ ਦਿੱਤੇ. ਫਿਰੋਜ਼ਪੁਰ ਜ਼ਿਲੇ ਦੇ ਬੁੱਟਰ ਦੇ ਸੋਢੀ ਭੀ ਕੌਲਵੰਸ਼ੀ ਹਨ। ੩. ਸੰ. ਵਿ- ਚੰਗੀਕੁਲ ਵਿੱਚ ਹੋਣ ਵਾਲਾ. ਕੁਲੀਨ। ੪. ਤੰਤ੍ਰਸ਼ਾਸਤ੍ਰ ਅਨੁਸਾਰ ਵਾਮਮਾਰਗੀ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਜਿਲਾ ਤਸੀਲ ਲਹੌਰ, ਥਾਣਾ ਬਰਕੀ ਵਿੱਚ ਇੱਕ ਛੋਟਾ ਜਿਹਾ ਪਿੰਡ ਹੈ. ਇਸ ਦੇ ਦੱਖਣ ਵੱਲ ਪਾਸ ਹੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਸਤਿਗੁਰੂ ਜੀ ਅਨੇਕ ਪਿੰਡਾਂ ਦਾ ਉੱਧਾਰ ਕਰਦੇ ਝੱਲੀਆਂ ਤੋਂ ਇੱਥੇ ਇੱਕ ਪਿੱਪਲ ਹੇਠ ਆ ਬੈਠੇ, ਜੋ ਹੁਣ ਸੁੱਕਾ ਹੋਇਆ ਮੌਜੂਦ ਹੈ. ਛੋਟਾ ਜਿਹਾ ਗੁਰਦ੍ਵਾਰਾ ਬਣਿਆ ਹੋਇਆ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ. ਅੱਠ ਘੁਮਾਉਂ ਜ਼ਮੀਨ ਇਸੇ ਪਿੰਡ ਗੁਰਦ੍ਵਾਰੇ ਦੇ ਨਾਉਂ ਹੈ. ਰੇਲਵੇ ਸਟੇਸ਼ਨ 'ਅਟਾਰੀ' ਤੋਂ ੮. ਮੀਲ ਦੱਖਣ ਪੱਛਮ ਹੈ.#੨. ਰਿਆਸਤ ਨਾਭਾ, ਨਜਾਮਤ ਫੂਲ, ਤਸੀਲ ਅਤੇ ਥਾਣਾ ਧਨੌਲਾ ਵਿੱਚ ਇੱਕ ਪਿੰਡ ਹੈ, ਜੋ ਨਾਭੇ ਅਤੇ ਪਟਿਆਲੇ ਦੋਹਾਂ ਰਿਆਸਤਾਂ ਦਾ ਸਾਂਝਾ ਹੈ. ਨਾਭਾਪੱਤੀ ਦੀ ਹ਼ੱਦ ਵਿੱਚ ਦੋ ਗੁਰਦ੍ਵਾਰੇ ਹਨ:-#(ੳ) ਪਿੰਡ ਤੋਂ ਅਗਨਿ ਕੋਣ ਇੱਕ ਮੀਲ ਦੇ ਕ਼ਰੀਬ, ਜਿੱਥੇ ਸ਼੍ਰੀ ਗੁਰੂ ਤੇਗਬਾਹਦੁਰ ਜੀ ਨੇ ਧੌਲੇ ਤੋਂ ਆਉਂਦੇ ਪੰਜ ਇਸਨਾਨਾ ਕਰਕੇ ਥੋੜਾ ਸਮਾਂ ਆਰਾਮ ਕੀਤਾ. ਇੱਥੇ ਕੇਵਲ ਮੰਜੀਸਾਹਿਬ ਬਣਿਆ ਹੋਇਆ ਹੈ ਸੇਵਾਦਾਰ ਕੋਈ ਨਹੀਂ, ਰਿਆਸਤ ਨਾਭੇ ਵੱਲੋਂ ੧੨) ਸਾਲਾਨਾ ਧੂਪਦੀਪ ਦੇ ਖ਼ਰਚ ਲਈ ਲੱਗੇ ਹੋਏ ਹਨ.#(ਅ) ਪਿੰਡ ਤੋਂ ਦੱਖਣ ਵੱਲ ਇੱਕ ਫਰਲਾਂਗ ਪੁਰ ਸ਼੍ਰੀ ਗੁਰੂ ਤੇਗਬਹਾਦੁਰ ਜੀ ਦਾ ਗੁਰਦ੍ਵਾਰਾ ਹੈ, ਜਿੱਥੇ ਗੁਰੂਸਾਹਿਬ ਨੇ ਕਈ ਦਿਨ ਨਿਵਾਸ ਕੀਤਾ. ਗੁਰਦ੍ਵਾਰਾ ਛੋਟਾ ਜਿਹਾ ਬਣਿਆ ਹੋਇਆ ਹੈ. ਪਾਸ ਮਕਾਨ ਭੀ ਹਨ. ੩੫ ਘੁਮਾਉਂ ਜ਼ਮੀਨ ਰਿਆਸਤ ਨਾਭੇ ਵੱਲੋਂ ੧੫. ਘੁਮਾਉਂ ਜ਼ਮੀਨ ਬਾਬਾ ਖ਼ੁਸ਼ਹ਼ਾਲ ਸਿੰਘ ਵੱਲੋਂ ਅਤੇ ੧੦. ਘੁਮਾਉਂ ਜ਼ਮੀਨ ਪਿੰਡ ਵੱਲੋਂ ਹੈ. ਰੇਲਵੇ ਸਟੇਸ਼ਨ 'ਤਪੇ' ਤੋਂ ਤਿੰਨ ਮੀਲ ਈਸਾਨ ਕੋਣ ਹੈ। ੩. ਦੇਖੋ, ਢਿਲਵਾਂ ਕਲਾਂ....
ਸੰ. ਸੰਗ੍ਯਾ- ਗਾਂਵ. ਪਿੰਡ. "ਗ੍ਰਾਮ ਗ੍ਰਾਮ ਨਗਰ ਸਭ ਫਿਰਿਆ." (ਨਟ ਅਃ ਮਃ ੪) ੨. ਸਮੂਹ. ਸਮੁਦਾਯ। ੩. ਰਾਗ ਦੀ ਸਰਗਮ ਦੀ ਇਸਥਿਤੀ ਦਾ ਮੂਲਰੂਪ ਸ੍ਵਰ (ਸੁਰ). ਸੰਗੀਤਸ਼ਾਸਤ੍ਰ ਵਿੱਚ ਸੜਜ, ਮਧ੍ਯਮ ਅਤੇ ਗਾਂਧਾਰ ਤਿੰਨ ਗ੍ਰਾਮ ਲਿਖੇ ਹਨ, ਜਿਨ੍ਹਾਂ ਦੇ ਦੂਜੇ ਨਾਉ, 'ਨੰਦ੍ਯਾਵਰਤ' 'ਸੁਭਦ੍ਰ' ਅਤੇ 'ਜੀਮੂਤ' ਹਨ. ਸੜਜ ਨੂੰ ਮੁੱਖ ਰੱਖਕੇ ਜੇ ਬਾਕੀ ਸੁਰਾਂ ਦਾ ਫੈਲਾਉ ਕਰੀਏ ਤਦ ਸੜਜ ਗ੍ਰਾਮ ਹੈ, ਐਸੇ ਹੀ ਮੱਧ ਅਤੇ ਗਾਂਧਾਰ ਨੂੰ ਜਾਣੋ. ਕਈਆਂ ਦੇ ਮਤ ਵਿੱਚ ਗਾਂਧਾਰ ਦੀ ਥਾਂ ਪੰਚਮ ਤੀਸਰਾ ਗ੍ਰਾਮ ਹੈ.#ਕਈ ਸੰਗੀਤਗ੍ਰੰਥਾਂ ਵਿੱਚ 'ਮੰਦ੍ਰ' ਗ੍ਰਾਮ ਸੜਜ ਹੈ, ਮਧ੍ਯਮ 'ਮਧ੍ਯ' ਗ੍ਰਾਮ ਹੈ, ਨਿਸਾਦ 'ਤਾਰ' ਗ੍ਰਾਮ ਹੈ....
ਵਸਣ ਵਾਲਾ. ਨਿਵਾਸ ਕਰਤਾ ਦੇਖੋ, ਵਸਕੀਨ....
ਸੰਗ੍ਯਾ- ਦਸ਼ਮ- ਈਸ਼. ਸਿੱਖਾਂ ਦੇ ਦਸਵੇਂ ਸ੍ਵਾਮੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ....
ਬਾਣਾ (ਭੇਸ) ਦਾ ਬਹੁ ਵਚਨ। ੨. ਵਾਣੇਨ. ਵਾਣ ਕਰਕੇ. "ਹਰਿ ਬਾਣੇ ਪ੍ਰਹਾਰਣਹ." (ਗਾਥਾ) ੩. ਬਾਣ. ਸੁਭਾਵ ਆਦਤ। ੪. ਰੀਤਿ. ਰਸਮ. "ਦੇਵਤਿਆ ਕੀ ਬਾਣੇ." (ਮਃ ੧. ਵਾਰ ਮਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਫ਼ਾ [سفید] ਵਿ- ਸ੍ਵੇਤ. ਚਿੱਟਾ. ਉੱਜਲ....
ਫ਼ਾ. [پوشاک] ਸੰਗ੍ਯਾ- ਪਹਿਰਣ ਦੇ ਵਸਤ੍ਰ. ਪਹਿਨਾਵਾ. ਲਿਬਾਸ....
ਅ਼. [نظر] ਨਜਰ. ਸੰਗ੍ਯਾ- ਨਿਗਾਹ. ਦ੍ਰਿਸ੍ਟਿ. "ਨਜਰਿ ਭਈ ਘਰੁ ਘਰ ਤੇ ਜਾਨਿਆ." (ਗਉ ਮਃ ੧) ੩. ਧ੍ਯਾਨ. ਤਵੱਜੋ। ੩. ਅ਼. [نزر] ਨਜਰ. ਭੇਟਾ. ਉਪਹਾਰ। ੪. ਪ੍ਰਤਿਗ੍ਯਾ. ਪ੍ਰਣ....
ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ, ਜੋ ਅਦਭੁਤ ਕਲਗੀ ਸੀਸ ਤੇ ਧਾਰਣ ਕਰਦੇ ਹਨ. "ਅਬ ਆਨਕੀ ਆਸ ਨਿਰਾਸ ਭਈ ਕਲਗੀਧਰ ਵਾਸ ਕਿਯੋ ਮਨ ਮਾਹੀ." (ਗੁਪ੍ਰਸੂ) ਲੇਡੀ Login ਲਿਖਦੀ ਹੈ ਕਿ ਜਦ ਲਾਹੌਰ ਪੁਰ ਅੰਗ੍ਰੇਜ਼ੀ ਕਬਜਾ ਹੋਇਆ, ਤਦ ਉਸ ਦੇ ਪਤੀ ਡਾਕਟਰ Login ਨੇ ਮਹਾਰਾਜਾ ਰਣਜੀਤ ਸਿੰਘ ਦੇ ਤੋਸ਼ੇਖਾਨੇ ਦੀ ਫ਼ਹਿਰਿਸ੍ਤ ਬਣਾਕੇ ਚਾਰਜ ਲਿਆ. ਤੋਸ਼ੇਖ਼ਾਨੇ ਵਿੱਚ ਉਸ ਵੇਲੇ ਦਸ਼ਮੇਸ਼ ਦੀ ਕਲਗੀ ਮੌਜੂਦ ਸੀ. ਪਤਾ ਨਹੀਂ ਉਹ ਮਹਾਰਾਜਾ ਰਣਜੀਤ ਸਿੰਘ ਦੇ ਕਬਜੇ ਕਿਸ ਤਰਾਂ ਆਈ, ਅਤੇ ਹੁਣ ਉਹ ਅਮੋਲਕ ਵਸਤੁ ਕਿੱਥੇ ਹੈ.¹...
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸੰਗ੍ਯਾ- ਛੰਦ ਦਾ ਚਰਣ। ੨. ਛੰਦ ਦੇ ਚਰਣ ਦਾ ਅੰਤਿਮ ਅੱਖਰ। ੩. ਸੰ. तुक्. ਬਾਲਕ. ਬੱਚਾ। ੪. ਸੰ. ਤ੍ਵਚ. ਖੱਲ. ਛਿਲਕਾ. "ਤਰੁ ਤੁਕ ਦੀ ਕਟਿ ਕੀਨ ਕੁਪੀਨਾ." (ਨਾਪ੍ਰ) ਬਲਕਲ ਦੀ ਕੌਪੀਨ....
ਸੰ. नील. ਧਾ- ਰੰਗਣਾ, ਨੀਲਾ ਰੰਗਾ ਲਾਉਣਾ। ੨. ਸੰਗ੍ਯਾ- ਇੱਕ ਪੌਧਾ ਜਿਸ ਵਿੱਚੋਂ ਨੀਲਾ ਰੰਗ ਨਿਕਲਦਾ ਹੈ. Indigo । ੩. ਨੀਲ ਪੌਧੇ ਵਿੱਚੋਂ ਕੱਢਿਆ ਹੋਇਆ ਰੰਗ। ੪. ਸੱਟ ਨਾਲ ਸ਼ਰੀਰ ਪੁਰ ਪਿਆ ਨੀਲਾ ਦਾਗ। ਪ ਕਲੰਕ. ਦਾਗ. ਧੱਬਾ। ੬. ਰਾਮਚੰਦ੍ਰ ਜੀ ਦੀ ਸੈਨਾ ਦਾ ਇੱਕ ਬਾਂਦਰ."ਜਾਮਵੰਤ ਸੁਖੇਨ ਨੀਲ." (ਰਾਮਾਵ) ੭. ਪੁਰਾਣਾਂ ਅਨੁਸਾਰ ਇਲਾਵ੍ਰਿੱਤ ਖੰਡ ਦਾ ਇੱਕ ਪਹਾੜ, ਜੋ ਰਮ੍ਯਕ ਵਰ੍ਸਦੀ ਹੱਦ ਪੁਰ ਹੈ। ੮. ਨੌ ਨਿਧੀਆਂ ਵਿੱਚੋਂ ਇੱਕ ਨਿਧਿ। ੯. ਨੀਲਮ ਮਣਿ। ੧੦. ਹਜ਼ਾਰ ਅਰਬ ਸੰਖ੍ਯਾ, ੧੦੦੦੦੦੦੦੦੦੦੦੦੦। ੧੧. ਵਿਸ. ਜ਼ਹਿਰ। ੧੨. ਵਟ. ਬਰੋਟਾ. ਬੋਹੜ। ੧੩. ਵਿ- ਨੀਲਾ. ਨੀਲੇ ਰੰਗ ਦਾ. "ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ." (ਵਾਰ ਆਸਾ) ੧੪. ਮਲੀਨ. ਘਸਮੈਲਾ. "ਨੀਲ ਅਨੀਲ ਅਗਨਿ ਇਕ ਠਾਈ." (ਗਉ ਅਃ ਮਃ ੧) ਮਲੀਨ ਅਤੇ ਸ਼ੁਭਵਾਸਨਾ ਰੂਪ ਅਗਨਿ. ਭਾਵ- ਤਾਮਸੀ ਅਤੇ ਰਜੋਗੁਣੀ ਕਰਮ ਕਰਨ ਦੀ ਵਾਸਨਾਰੂਪ ਅਗਨਿ। ੧੫. ਸੰਗ੍ਯਾ- ਇੱਕ ਛੰਦ. ਦੇਖੋ, ਬਿਸੇਖ। ੧੬. ਅ਼. [نیل] ਮਿਸਰ ਦਾ ਇੱਕ ਪ੍ਰਸਿੱਧ ਦਰਿਆ. ਦੇਖੋ, ਨੀਲਏਸ ਅਸਤ੍ਰ....
ਸੰ. ਵਸਤ੍ਰ. ਸੰਗ੍ਯਾ- ਕਪੜਾ. ਦੇਖੋ, ਵਸ੍ ਧਾ. "ਬਸਤ੍ਰ ਉਤਾਰਿ ਦਿਗੰਬਰ ਹੋਗੁ." (ਬਸੰ ਮਃ ੩)...
ਫ਼ਾ. [تُرک] ਸੰ. ਤੁਰੁਸਕ. ਸੰਗ੍ਯਾ- ਤੁਰਕਿਸਤਾਨ ਦਾ ਵਸਨੀਕ। ੨. ਸਿੱਖੀਗ੍ਰੰਥਾਂ ਵਿੱਚ ਮੁਸਲਮਾਨ ਮਾਤ੍ਰ ਵਾਸਤੇ ਤੁਰਕ ਸ਼ਬਦ ਆਉਂਦਾ ਹੈ. "ਕੋਈ ਕਹੈ ਤੁਰਕ, ਕੋਈ ਕਹੈ ਹਿੰਦੂ." (ਰਾਮ ਮਃ ੫)...
ਅਮਰ ਸ਼ਬਦ ਦੀ ਥਾਂ ਅਮਲੁ ਪਦ ਆਇਆ ਹੈ. "ਭਲ੍ਯੁ ਅਮਲੁ ਸਤਿਗੁਰੁ ਸੰਗਿ ਨਿਵਾਸੁ." (ਸਵੈਯੇ ਮਃ ੪. ਕੇ) ਗੁਰੂਅਮਰ ਦੇਵ ਜੀ ਨਾਲ ਨਿਵਾਸ। ੨. ਸਿੰਧੀ. ਸੰਗ੍ਯਾ- ਅਫ਼ੀਮ. ਭਾਵ- ਨਸ਼ਾ. ਮਾਦਕ. "ਅਮਲਨ ਸਿਉ ਅਮਲੀ ਲਪਟਾਇਓ." (ਸੋਰ ਮਃ ੫) ੩. ਸੰ. अमल. ਵਿ- ਬਿਨਾ ਮੈਲ. ਨਿਰਮਲ. "ਲੋਚਨ ਅਮਲ ਕਮਲਦਲ ਜੈਸੇ." (ਨਾਪ੍ਰ) ੪. ਸੰਗ੍ਯਾ- ਅਭਰਕ. ਅਬਰਕ। ੫. ਸੰ. अम्ल- ਅਮ੍ਲ. ਖਟਾਈ. ਤੁਰਸ਼ੀ. "ਹਠਤ ਜਲ ਆਗ ਕੋ ਅਮਲ ਸੁਰ ਰਾਗ ਕੋ." (ਕ੍ਰਿਸਨਾਵ) ਖਟਾਈ ਕੰਠ ਦਾ ਸੁਰ ਵਿਗਾੜ ਦਿੰਦੀ ਹੈ। ੬. ਵਿ- ਖੱਟਾ. ਤੁਰਸ਼. "ਮਧੁਰ ਸਲਵਨ ਸੁ ਅਮਲ ਬਿਧ ਪੁਨ ਤਿਕਤ ਕਖਾਯਾ." (ਗੁਪ੍ਰਸੂ) ਦੇਖੋ, ਖਟਰਸ। ੭. ਅ਼. [عمل] ਅ਼ਮਲ. ਸੰਗ੍ਯਾ- ਕਰਮ. ਆਚਾਰ. "ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ." (ਸ. ਫਰੀਦ) ੮. ਨਿਯਮ. ਨੇਮ। ੯. ਪ੍ਰਬੰਧ. ਇੰਤਜਾਮ। ੧੦. ਅਮਲਦਾਰੀ. ਰਾਜ ਦਾ ਬੰਦੋਬਸਤ. "ਤੁਰਕ ਪਠਾਣੀ ਅਮਲੁ ਕੀਆ." (ਵਾਰ ਆਸਾ) ੧੧. ਅਭ੍ਯਾਸ। ੧੨. ਅ਼. [امل] ਉਮੀਦ. ਆਸ਼ਾ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਦੇਖੋ, ਅਗਨਿ। ੨. ਸੰਗ੍ਯਾ- ਤਾਮਸਵ੍ਰਿੱਤੀ. "ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ." (ਸਵਾ ਮਃ ੩)...
ਸੁਆਹ. ਰਾਖ. ਦੇਖੋ, ਭਸਨਾ. "ਭਸਮ ਕਰੈ ਲਸਕਰ ਕੋਟਿ ਲਾਖੈ." (ਸੁਖਮਨੀ) "ਭਸਮ ਚੜਾਇ ਕਰਹਿ ਪਾਖੰਡ." (ਰਾਮ ਅਃ ਮਃ ੧) ਬਾਈਬਲ ਦੇ ਦੇਖਣ ਤੋਂ ਪ੍ਰਤੀਤ ਹੁੰਦਾ ਹੈ ਕਿ ਯਹੂਦੀ ਆਦਿ ਮਤਾਂ ਵਾਲੇ ਭੀ ਭਾਰਤ ਦੇ ਸਾਧਾਂ ਵਾਂਙ ਸ਼ਰੀਰ ਤੇ ਭਸਮ ਮਲਦੇ ਸਨ. ਯਥਾ- "ਮੈ ਵਰਤ ਰੱਖਕੇ ਭੂਰੇ ਹੰਢਾਕੇ ਅਤੇ ਸੁਆਹ ਮਲਕੇ ਪਰਮੇਸਰ ਦੀ ਭਾਲ ਕੀਤੀ." Daniel ਕਾਂਡ ੯। ੨. ਧੂਲਿ. ਰਜ. ਧੂੜ. "ਮੈ ਸਤਿਗੁਰਿ ਭਸਮ ਲਗਾਵੈਗੋ." (ਕਾਨ ਅਃ ਮਃ ੪)...
ਫ਼ਿਰੋਜ਼ਸ਼ਾਹ ਤੁਗਲਕ ਨੇ ਇਹ ਨਾਮ ਸਰਹਿੰਦ ਦਾ ਰੱਖਿਆ ਸੀ। ੨. ਸਤਲੁਜ ਦੇ ਕਿਨਾਰੇ ਇੱਕ ਨਗਰ, ਜੋ ਲਹੌਰੋਂ ੫੭ ਮੀਲ ਹੈ. ਇਸ ਨਾਮ ਦਾ ਸੰਬੰਧ ਭੀ ਫ਼ਿਰੋਜ਼ਸ਼ਾਹ ਨਾਲ ਹੀ ਦੱਸਿਆ ਜਾਂਦਾ ਹੈ. ਇਸ ਤੇ ਸਨ ੧੮੩੫ ਵਿੱਚ ਅੰਗ੍ਰੇਜ਼ਾਂ ਨੇ ਕਬਜਾ ਕੀਤਾ. ਇੱਥੇ ਸਿੱਖਰਾਜ ਦੀ ਹੱਦ ਸਮਝਕੇ ਅੰਗ੍ਰੇਜ਼ੀ ਸਰਕਾਰ ਨੇ ਛਾਉਣੀ ਬਣਾਈ ਸੀ. ਸਨ ੧੮੯੭ ਵਿੱਚ ੩੬ ਸਿੱਖ ਪਲਟਨ ਦੇ ਬਹਾਦੁਰ ਸਿਪਾਹੀ, ਜੋ ਸਾਰਾਗੜ੍ਹੀ ਵਿੱਚ ਅਦੁਤੀ ਬਹਾਦੁਰੀ ਨਾਲ ਸ਼ਹੀਦ ਹੋਏ ਸਨ, ਉਨ੍ਹਾਂ ਦੀ ਯਾਦ ਵਿੱਚ ਇੱਥੇ ਸੁੰਦਰ ਮੰਦਿਰ ਹੈ, ਜਿਸ ਨੂੰ ਸਨ ੧੯੦੩ ਵਿੱਚ ਲਾਟ ਸਾਹਿਬ ਪੰਜਾਬ ਨੇ ਖੋਲ੍ਹਿਆ....
ਜਿਲਾ ਫਿਰੋਜਪੁਰ. ਤਸੀਲ ਥਾਣਾ ਮੋਗਾ ਦਾ ਇੱਕ ਪਿੱਡ, ਇੱਥੋਂ ਦੇ ਜਾਗੀਰਦਾਰ ਸੋਢੀ ਸਾਹਿਬਾਨ ਬਾਬਾ ਪ੍ਰਿਥੀਚੰਦ ਜੀ ਦੀ ਵੰਸ਼ ਵਿੱਚ ਹੋਣ ਵਾਲੇ ਸੋਢੀ ਕੌਲ ਦੀ ਔਲਾਦ ਹਨ. ਇਨ੍ਹਾਂ ਪਾਸ ਕਈ ਪਿੰਡ ਅੰਗ੍ਰੇਜ਼ੀ ਰਾਜ ਵਿੱਚ ਅਤੇ ਕਈ ਸਿੱਖ ਰਿਆਸਤਾਂ ਵਿੱਚ ਜਾਗੀਰ ਹਨ. ਦੇਖੋ, ਕੌਲ ੨....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਉੱਤਮ ਕੁਲ ਵਿੱਚ ਹੋਣ ਵਾਲਾ. ਖ਼ਾਨਦਾਨੀ. ਚੰਗੇ ਘਰਾਣੇ ਦਾ....
ਸੰ. तन्त्र शास्त्र. ਸੰਗ੍ਯਾ- ਉਹ ਸ਼ਾਸਤ੍ਰ. ਜਿਸ ਵਿੱਚ ਜਾਦੂ ਟੂਣੇ ਅਤੇ ਮੰਤ੍ਰਾਂ ਦੀ ਸ਼ਕਤਿ ਦਾ ਵਰਣਨ ਹੈ, ਅਰ ਸ਼ਕਤਿ ਦੀ ਉਪਾਸਨਾ ਪ੍ਰਧਾਨ ਹੈ. ਇਹ ਸ਼ਾਸਤ੍ਰ ਸ਼ਿਵ ਦੀ ਰਚਨਾ ਦੱਸੀ ਜਾਂਦੀ ਹੈ. ਸੰਸਕ੍ਰਿਤ ਵਿੱਚ ਇਸ ਵਿਸਯ ਦੇ ਅਨੇਕ ਗ੍ਰੰਥ ਹਨ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਵਾਮ (ਸ਼ਿਵ) ਦਾ ਮਾਰ੍ਗ (ਮਤ). ਤੰਤ੍ਰਸ਼ਾਸਤ੍ਰ ਦੀ ਰੀਤਿ ਅਨੁਸਾਰ ਸ਼ੈਵ ਲੋਕਾਂ ਦਾ ਚਲਾਇਆ ਇੱਕ ਮਾਰ੍ਗ (ਪੰਥ), ਜਿਸ ਵਿੱਚ ਮਾਂਸ ਮਦਿਰਾ ਆਦਿ ਦਾ ਵਰਤਣਾ ਧਰਮ ਦਾ ਅੰਗ ਹੈ. ਵੈਸਨਵ ਹਿੰਦੂਆਂ ਦੇ ਕਥਨ ਅਨੁਸਾਰ ਵਾਮ (ਟੇਢਾ) ਮਾਰਗ.#ਅਸਲ ਵਿੱਚ ਵਾਮਮਾਰਗ ਦਾ ਅਰਥ ਇਹ ਹੈ ਕਿ ਸ਼ਾਸਤ੍ਰਾਂ ਵਿੱਚ ਸ਼ਿਵ ਦੀ ਇੱਕ ਅਜੇਹੀ ਮੂਰਤਿ ਮੰਨੀ ਹੈ ਜਿਸ ਦਾ ਸੱਜਾ ਪਾਸਾ ਨਰ ਅਤੇ ਵਾਮ (ਖੱਬਾ) ਨਾਰੀ ਦਾ ਹੈ. ਜੋ ਸੱਜੇ ਪਾਸੇ ਦੇ ਉਪਾਸਕ ਹਨ ਉਹ ਦਕ੍ਸ਼ਿਣ, ਅਤੇ ਵਾਮ (ਖੱਬੇ) ਪਾਸੇ ਦੇ ਉਪਾਸਕ ਵਾਮ ਮਾਰਗੀ ਹਨ. ਦੇਖੋ, ਅਰਧਨਾਰੀਸ਼੍ਵਰ.#ਵਾਮਮਾਰਗੀਆਂ ਦੇ ਕਈ ਇੱਕ ਸੰਕੇਤ ਇਸ ਤਰਾਂ ਹਨ-#ਸ਼ੁੱਧ (ਮਾਂਸ), ਤੀਰਥ (ਮਦਿਰਾ), ਪਦਮ (ਸ਼ਰਾਬ ਦਾ ਪਿਆਲਾ), ਵ੍ਯਾਸ (ਗਠਾ), ਸ਼ੁਕਦੇਵ (ਲਸਨ), ਦੀਕ੍ਸ਼ਿਤ (ਕਲਾਲ), ਪ੍ਰਯਾਗਸੇਵੀ (ਵੇਸ਼੍ਯਾਗਾਮੀ), ਕਾਸ਼ੀਸੇਵੀ (ਚੰਡਾਲੀ ਭੋਗਣ ਵਾਲਾ), ਯੋਗੀ (ਵਿਭਚਾਰੀ) ਆਦਿ. ਦੇਖੋ, ਪੰਚਤਤ੍ਰ ੨. ਅਤੇ ਪੰਚ ਮਕਾਰ....