kaurha, kaurhāकौड़, कौड़ा
ਵਿ- ਕਟੁ. ਕੜਵਾ ੨. ਕ੍ਰੋਧੀ. ਤੁੰਦ ਸੁਭਾਉ ਵਾਲਾ। ੩. ਸੰਗ੍ਯਾ- ਬਹੁਜਾਈਆਂ ਵਿਚੋਂ ਇੱਕ ਖਤ੍ਰੀ ਗੋਤ੍ਰ। ੪. ਇੱਕ ਜੱਟ ਗੋਤ੍ਰ, ਜੋ ਬੈਰਾੜਾਂ ਦ ਤਾਕਤ ਵਧਣ ਤੋਂ ਪਹਿਲਾਂ ਮਾਲਵੇ ਵਿੱਚ ਵਡਾ ਪ੍ਰਬਲ ਸੀ.
वि- कटु. कड़वा २. क्रोधी. तुंद सुभाउ वाला। ३. संग्या- बहुजाईआं विचों इॱक खत्री गोत्र। ४. इॱक जॱट गोत्र, जो बैराड़ां द ताकत वधण तों पहिलां मालवे विॱच वडा प्रबल सी.
ਸੰ. ਵਿ- ਕੌੜਾ. ਕੜਵਾ। ੨. ਜੋ ਮਨ ਨੂੰ ਨਾ ਭਾਵੇ. ਅਪ੍ਰਿਯ....
ਵਿ- ਕਟੁ. ਕੌੜਾ....
ਵਿ- ਕ੍ਰੋਧਿਨ੍. ਕ੍ਰੋਧ ਵਾਲਾ. ਗੁਸੈਲਾ। ੨. ਦੇਖੋ, ਮੁਠੀ। ੩. ਦੇਖੋ, ਕਰੋਧਿ....
ਸੰ. तुन्द्. ਧਾ- ਫੁਰਤੀਲਾ ਹੋਣਾ। ੨. ਸੰਗ੍ਯਾ- ਤੋਂਦ. ਢਿੱਡ. ਪੇਟ। ੩. ਗੋਗੜ. ਲਟਕਦਾ ਹੋਇਆ ਪੇਟ। ੪. ਫ਼ਾ. [تُند] ਵਿ- ਤੇਜ਼. ਤਿੱਖਾ. ਸੰ. ਚੁੰਦ। ੫. ਚਾਲਾਕ। ੬. ਕ੍ਰੋਧੀ....
ਸੰ. ਸ੍ਵਭਾਵ. ਸੰਗ੍ਯਾ- ਆਪਣਾ ਧਰਮ. ਪ੍ਰਕ੍ਰਿਤਿ। ੨. ਮਿਜਾਜ। ੩. ਵਾਦੀ. ਬਾਣ। ੪. ਸੁ- ਭਾਵ. ਉੱਤਮ ਖਿਆਲ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਵਿਚਹੁ....
ਸੰ. क्षत्रिय ਕ੍ਸ਼ਤ੍ਰਿਯ. ਹਿੰਦੂਆਂ ਦੇ ਚਾਰ ਵਰਣਾਂ ਵਿੱਚੋਂ ਦੂਜਾ ਵਰਣ. "ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ." (ਗਉ ਥਿਤੀ ਮਃ ੫) ੨. ਯੋਧਾ. ਪ੍ਰਜਾ ਨੂੰ ਭੈ ਤੋਂ ਬਚਾਉਣ ਵਾਲਾ. "ਖਤ੍ਰੀ ਸੋ ਜੁ ਕਰਮਾ ਕਾ ਸੂਰੁ." (ਸਵਾ ਮਃ ੧) ੩. ਬਹੁਤ ਖ਼ਿਆਲ ਕਰਦੇ ਹਨ ਕਿ ਛਤ੍ਰੀ ਅਤੇ ਖਤ੍ਰੀ ਸ਼ਬਦ ਦੇ ਭਿੰਨ ਅਰਥ ਹਨ, ਪਰੰਤੂ ਐਸਾ ਨਹੀਂ. ਦੋਹਾਂ ਦਾ ਮੂਲ ਕ੍ਸ਼ਤ੍ਰਿਯ ਸ਼ਬਦ ਹੈ. ਪੁਰਾਣਾਂ ਵਿੱਚ ਕ੍ਸ਼ਤ੍ਰੀਆਂ ਦੇ ਮੁੱਖ ਦੋ ਵੰਸ਼ ਲਿਖੇ ਹਨ, ਇੱਕ ਸੂਰਜਵੰਸ਼, ਜਿਸ ਵਿੱਚ ਰਾਮਚੰਦ੍ਰ ਜੀ ਹੋਏ ਹਨ, ਦੂਜਾ ਚੰਦ੍ਰਵੰਸ਼, ਜਿਸ ਵਿੱਚ ਕ੍ਰਿਸ੍ਨ ਜੀ ਪ੍ਰਗਟੇ ਹਨ.#ਵਰਤਮਾਨ ਕਾਲ ਵਿੱਚ ਖਤ੍ਰੀ ਚਾਰ ਭਾਗਾਂ ਵਿੱਚ ਵੰਡੇ ਹੋਏ ਹਨ- ਬਾਰ੍ਹੀ, ਖੁਖਰਾਣ, ਬੁੰਜਾਹੀ ਅਤੇ ਸਰੀਨ.#ਬਾਰ੍ਹੀ ਬਾਰਾਂ ਗੋਤਾਂ ਵਿੱਚ, ਖੁਖਰਾਣ ਅੱਠ ਗੋਤਾਂ ਵਿੱਚ,¹ ਬੁੰਜਾਹੀ ਬਵੰਜਾ ਅਤੇ ਸਰੀਨ ਵੀਹ ਗੋਤ੍ਰਾਂ ਵਿੱਚ ਵੰਡੇ ਹੋਏ (ਵਿਭਕ੍ਤ) ਹਨ. ਖਤ੍ਰੀਆਂ ਵਿੱਚ ਢਾਈ ਘਰ ਦੇ ਖਤ੍ਰੀ- ਸੇਠ, ਮੇਹਰਾ, ਕਪੂਰ ਅਤੇ ਖੰਨਾ ਹਨ. ਛੀ ਜਾਤੀ ਵਿੱਚ- ਬਹਲ, ਧੌਨ, ਚੋਪੜਾ, ਸਹਗਲ, ਤਲਵਾੜ ਅਤੇ ਪੁਰੀ ਹਨ. ਪੰਜ ਜਾਤੀ ਵਿੱਚ- ਬਹਲ, ਬੇਰੀ ਸਹਗਲ, ਵਾਹੀ ਅਤੇ ਵਿੱਜ ਹਨ.#ਸ਼੍ਰੀ ਗੁਰੂ ਨਾਨਕ ਦੇਵ ਦੇ ਜਨਮ ਨਾਲ ਵੇਦੀ, ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਨਾਲ ਤ੍ਰੇਹਣ (ਅਥਵਾ ਤੇਹਣ), ਸ਼੍ਰੀ ਗੁਰੂ ਅਮਰ ਦੇਵ ਜੀ ਦੇ ਜਨਮ ਕਰਕੇ ਭੱਲੇ ਅਤੇ ਸ਼੍ਰੀ ਗਰੂ ਰਾਮਦਾਸ ਸਾਹਿਬ ਦੇ ਪ੍ਰਗਟਣ ਕਰਕੇ ਸੋਢੀ ਗੋਤ੍ਰ ਜੋ ਮਾਨ ਯੋਗ੍ਯ ਹੋਏ ਹਨ, ਇਹ ਸਰੀਨ ਜਾਤਿ ਦੇ ਅੰਦਰ ਹਨ.#ਖਤ੍ਰੀਆਂ ਵਿੱਚ ਇਹ ਕਥਾ ਚਲੀ ਆਈ ਹੈ ਕਿ ਦਿੱਲੀਪਤਿ ਅਲਾਉੱਦੀਨ ਖ਼ਲਜੀ ਦੇ ਸਮੇਂ ਜਦ ਬਹੁਤ ਖਤ੍ਰੀਸਿਪਾਹੀ ਜੰਗ ਵਿੱਚ ਮਾਰੇ ਗਏ, ਤਦ ਉਨ੍ਹਾਂ ਦੀਆਂ ਵਿਧਵਾ ਇਸਤ੍ਰੀਆਂ ਦਾ ਪੁਨਰਵਿਵਾਹ ਕਰਾਉਣ ਲਈ ਬਾਦਸ਼ਾਹ ਨੇ ਯਤਨ ਕੀਤਾ. ਜਿਨ੍ਹਾਂ ਖਤ੍ਰੀਆਂ ਨੇ ਸ਼ਾਹੀ ਹੁਕਮ ਮੰਨਿਆ ਉਨ੍ਹਾਂ ਦਾ ਨਾਉਂ ਸਰੀਨ (ਸ਼ਰਹ- ਆਈਨ ਮੰਨਣ ਵਾਲੇ) ਹੋਇਆ. ਵਿਧਵਾ- ਵਿਵਾਹ ਦੇ ਵਿਰੁੱਧ ਕਜਨੰਦ ਗ੍ਰਾਮ ਦੇ ਨਿਵਾਸੀ ਧੰਨਾ ਮਿਹਰਾ ਆਦਿ ਖਤ੍ਰੀ, ਜੋ ਬਾਦਸ਼ਾਹ ਪਾਸ ਅਪੀਲ ਕਰਨ ਲਈ ਤੁਰੇ, ਉਨ੍ਹਾਂ ਨਾਲ ਸ਼ਾਮਿਲ ਹੋਣ ਵਾਲੇ ਖਤ੍ਰੀ ਜੋ ਢਾਈ ਕੋਹ ਪੁਰ ਜਾ ਮਿਲੇ ਉਹ ਢਾਈ ਘਰ, ਬਾਰਾਂ ਕੋਹ ਪੁਰ ਮਿਲਣ ਵਾਲੇ ਬਾਰ੍ਹੀ ਪ੍ਰਸਿੱਧ ਹੋਏ. ਇਸ ਪਿੱਛੋਂ ਜੋ ਬਹੁਤ ਜਗਾ ਦੇ ਖਤ੍ਰੀ ਭਿੰਨ ਭਿੰਨ ਦੂਰੀ ਤੇ ਮਿਲੇ ਉਨ੍ਹਾਂ ਦੀ ਸੰਗ੍ਯਾ ਬਹੁਜਾਈ (ਬੁੰਜਾਹੀ) ਹੋਈ....
ਸੰ. ਸੰਗ੍ਯਾ- ਜੋ ਗੋ (ਪ੍ਰਿਥਿਵੀ) ਦੀ ਤ੍ਰ (ਰਖ੍ਯਾ) ਕਰੇ. ਪਰ੍ਵਤ. ਪਹਾੜ। ੨. ਸੰਤਾਨ. ਔਲਾਦ। ੩. ਕੁਲ. ਖ਼ਾਨਦਾਨ। ੪. ਸਮੂਹ. ਸਮੁਦਾਯ. ਝੁੰਡ। ੫. ਨਾਮ। ੬. ਸੰਪੱਤਿ. ਵਿਭੂਤਿ। ੭. ਵਨ. ਜੰਗਲ। ੮. ਰਸਤਾ. ਮਾਰਗ....
ਇੱਕ ਜਾਤਿ, ਜੋ ਰਾਜਪੂਤਾਂ ਦੀ ਸ਼ਾਖ਼ ਹੈ. ਜੱਟ, ਹਿੰਦ ਵਿੱਚ ਮੱਧ ਏਸ਼ੀਆ ਤੋਂ ਆਕੇ ਪੱਛਮੀ ਹਿੰਦੁਸਤਾਨ ਵਿੱਚ ਆਬਾਦ ਹੋਏ ਸਨ. ਕਰਨਲ ਟਾਡ ਨੇ ਜੱਟਾਂ ਨੂੰ ਯਦੁਵੰਸ਼ੀ ਦੱਸਿਆ ਹੈ. ਇਤਿਹਾਸਕਾਰਾਂ ਨੇ ਇਸੇ ਜਾਤਿ ਦੇ ਨਾਮ Jit- Jute- Getae ਆਦਿ ਲਿਖੇ ਹਨ. ਇਸ ਜਾਤਿ ਦੇ ਬਹੁਤ ਲੋਕ ਖੇਤੀ ਦਾ ਕੰਮ ਕਰਦੇ ਹਨ. ਫ਼ੌਜੀ ਕੰਮ ਲਈ ਭੀ ਇਹ ਬਹੁਤ ਪ੍ਰਸਿੱਧ ਹਨ. ਜੱਟ ਕੱਦਾਵਰ, ਬਲਵਾਨ, ਨਿਸਕਪਟ, ਸ੍ਵਾਮੀ ਦੇ ਭਗਤ ਅਤੇ ਉਦਾਰ ਹੁੰਦੇ ਹਨ....
ਅ਼. [طاقت] ਸੰਗ੍ਯਾ- ਜ਼ੋਰ. ਬਲ। ੨. ਸਾਮਰਥ੍ਯ. ਸ਼ਕਤਿ....
ਕ੍ਰਿ. ਵਿ- ਪਹਿਲੇ. ਪੂਰਵ ਕਾਲ ਮੇਂ....
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਵਿ- ਬਹੁਤ ਬਲ ਵਾਲਾ. ਜ਼ੋਰਾਵਰ....