kritāradha, kritāradhuक्रितारथ, क्रितारथु
ਦੇਖੋ, ਕਿਰਤਾਰਥ. "ਤੀਨ ਸਮਾਏ ਏਕੁ ਕ੍ਰਿਤਾਰਥ." (ਪ੍ਰਭਾ ਅਃ ਮਃ ੧) ਜਦ ਮੋਖ ਦ੍ਵਾਰਾ ਕ੍ਰਿਤਾਰਥ ਹੋਏ, ਤਦ ਧਰਮ ਅਰਥ ਕਾਮ ਸਮਾਏ. "ਹਰਿਨਾਮ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ." (ਮਾਰੂ ਮਃ ੪)
देखो, किरतारथ. "तीन समाए एकु क्रितारथ." (प्रभा अः मः १) जद मोख द्वारा क्रितारथ होए, तद धरम अरथ काम समाए. "हरिनाम क्रितारथु गुरमुखि क्रिपा करे." (मारू मः ४)
ਸੰ. कृतार्थ ਕ੍ਰਿਤਾਰ੍ਥ. ਵਿ- ਜਿਸ ਦਾ ਪ੍ਰਯੋਜਨ ਪੂਰਾ ਹੋ ਗਿਆ ਹੈ. ਸਫਲ ਮਨੋਰਥ. ਕ੍ਰਿਤਕ੍ਰਿਤ੍ਯ. "ਜਪ ਹਰਿ ਕਿਰਤਾਰਥ." (ਰਾਮ ਅਃ ਮਃ ੧) "ਹਿਰਦੈ ਨਾਮੁ ਸਦਾ ਕਿਰਤਾਰਥੁ." (ਬਿਲਾ ਅਃ ਮਃ ੧)...
ਵਿ- ਤ੍ਰੀਣਿ. ਤਿੰਨ. ਤ੍ਰਯ। ੨. ਤਿੰਨ ਸੰਖ੍ਯਾ ਬੋਧਕ ਵਸ੍ਤੁ, ਯਥਾ- ਤਿੰਨ ਲੋਕ, ਤਿੰਨ ਗੁਣ, ਤਿੰਨ ਦੇਵਤਾ, ਤਿੰਨ ਤਾਪ, ਤਿੰਨ ਕਾਲ ਆਦਿ. ਦੇਖੋ, ਤੀਨਿ....
ਦੇਖੋ, ਏਕ. "ਏਕੁ ਅਧਾਰੁ ਨਾਮੁ ਧਨੁ ਮੋਰਾ." (ਦੇਵ ਮਃ ੫) ੨. ਕਰਤਾਰ. ਵਾਹਗੁਰੂ. "ਏਕੁ ਅਰਾਧਿ ਪਰਾਛਤ ਗਏ." (ਸੁਖਮਨੀ) ੩. ਐਕ੍ਯ. ਇੱਤਿਫ਼ਾਕ. ਮੇਲ ਜੋਲ. "ਪੰਚਾ ਤੇ ਏਕੁ ਛੂਟਾ." (ਸਾਰ ਮਃ ੫. ਪੜਤਾਲ)...
ਦੇਖੋ, ਕਿਰਤਾਰਥ. "ਤੀਨ ਸਮਾਏ ਏਕੁ ਕ੍ਰਿਤਾਰਥ." (ਪ੍ਰਭਾ ਅਃ ਮਃ ੧) ਜਦ ਮੋਖ ਦ੍ਵਾਰਾ ਕ੍ਰਿਤਾਰਥ ਹੋਏ, ਤਦ ਧਰਮ ਅਰਥ ਕਾਮ ਸਮਾਏ. "ਹਰਿਨਾਮ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ." (ਮਾਰੂ ਮਃ ੪)...
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....
ਮੁਕਤਿ ਦਾ ਨਿਰਣਾ ਦੇਖੋ, ਮੁਕਤਿ ਸ਼ਬਦ ਵਿੱਚ....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਸੰ. हरिनामन ਕਰਤਾਰ ਦਾ ਨਾਮ. ਸਤਿਨਾਮ. ਵਾਹਗੁਰੂ. "ਹਰਿਨਾਮ ਰਸਨਾ ਕਹਨ." (ਬਿਲਾ ਅਃ ਮਃ ੫) ੨. ਮੂੰਗੀ. ਮੁਦਗ. ਮੂੰਗ. ਦੇਖੋ, ਮੂੰਗੀ....
ਦੇਖੋ, ਕਿਰਤਾਰਥ. "ਤੀਨ ਸਮਾਏ ਏਕੁ ਕ੍ਰਿਤਾਰਥ." (ਪ੍ਰਭਾ ਅਃ ਮਃ ੧) ਜਦ ਮੋਖ ਦ੍ਵਾਰਾ ਕ੍ਰਿਤਾਰਥ ਹੋਏ, ਤਦ ਧਰਮ ਅਰਥ ਕਾਮ ਸਮਾਏ. "ਹਰਿਨਾਮ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ." (ਮਾਰੂ ਮਃ ੪)...
ਗੁਰੂ ਦੇ ਮੁਖ ਵਿੱਚ. ਭਾਵ- ਗੁਰੂ ਦੇ ਉਪਦੇਸ਼ ਅਤੇ ਬਾਣੀ ਵਿੱਚ. "ਗੁਰਮੁਖਿ ਨਾਦੰ ਗੁਰਮੁਖਿ ਵੇਦੰ." (ਜਪੁ) ੨. ਗੁਰਮੁਖਤਾ ਕਰਕੇ. "ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ." (ਮਾਝ ਅਃ ਮਃ ੫) ੩. ਦੇਖੋ, ਗੁਰਮੁਖੀ। ੪. ਦੇਖੋ, ਗੁਰਮੁਖ. "ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ." (ਮਾਝ ਅਃ ਮਃ ੫) ੫. ਪ੍ਰਧਾਨ ਗੁਰੂ ਨੇ. ਆਦਿ ਗੁਰੂ ਨੇ. "ਓਅੰ ਗੁਰਮੁਖਿ ਕੀਓ ਅਕਾਰਾ." (ਬਾਵਨ) ਓਅੰ (ਬ੍ਰਹਮ) ਆਦਿਗੁਰੂ ਨੇ। ੬. ਗੁਰਮੁਖ ਨੂੰ. "ਗੁਰਮੁਖਿ ਸਦਾ ਹਜੂਰਿ." (ਸ੍ਰੀ ਮਃ ੧)...
कृपा ਦੇਖੋ, ਕਿਰਪਾ. "ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ!" (ਮਲਾ ਅਃ ਮਃ ੩) ੨. ਦੇਖੋ, ਕ੍ਰਿਪੀ। ੩. ਕ੍ਰਿਪਾਚਾਰਯ. ਦੇਖੋ, ਕ੍ਰਿਪੀ. "ਨਹਿ ਭੀਖਮ ਦ੍ਰੌਣ ਕ੍ਰਿਪਾ ਅਰੁ ਦ੍ਰੌਣਜ." (ਚੰਡੀ ੧)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...