kritrimaक्रित्रिम
ਸੰ. कृत्रिम ਵਿ- ਬਣਾਉਟੀ. ਦੇਖੋ, ਕਿਰਤਮ। ੨. ਸੰਗ੍ਯਾ- ਕਸਤੂਰੀ। ੩. ਚੀਨੀ ਕਪੂਰ.
सं. कृत्रिम वि- बणाउटी. देखो, किरतम। २. संग्या-कसतूरी। ३. चीनी कपूर.
ਸੰ. कृत्रिम ਕ੍ਰਿਤ੍ਰਿਮ. ਵਿ- ਬਣਾਉਟੀ। ੨. ਕਲਪਿਤ. "ਕਿਰਤਮ ਨਾਮੁ ਕਥੇ ਤੇਰੇ ਜਿਹਵਾ." (ਮਾਰੂ ਸੋਲਹੇ ਮਃ ੫) ੩. ਬਣਾਇਆ ਹੋਇਆ. ਰਚਿਆ ਹੋਇਆ. "ਬਿਨ ਕਰਤਾਰ ਨ ਕਿਰਤਮ ਮਾਨੋ." (ਹਜਾਰੇ ੧੦)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कस्तूरी मृग, कस्तुरिका, कस्तुरी ਇੱਕ ਜਾਤਿ ਦਾ ਮ੍ਰਿਗ, ਜਿਸ ਦੀ ਨਾਭਿ ਵਿੱਚੋਂ ਸੁਗੰਧ ਵਾਲਾ ਦ੍ਰਵ੍ਯ (ਪਦਾਰਥ) ਕਸ੍ਤੂਰੀ ਨਿਕਲਦਾ ਹੈ. Musk- deer.#ਇਹ ਚਿੰਕਾਰੇ ਨਾਲੋਂ ਛੋਟਾ ਹੁੰਦਾ ਹੈ, ਅਰ ਠੰਢੇ ਅਸਥਾਨਾਂ ਵਿੱਚ ਰਹਿੰਦਾ ਹੈ, ਖਾਸ ਕਰਕੇ ਉੱਚੇ ਪਹਾੜਾਂ ਤੇ ਮਿਲਦਾ ਹੈ. ਕਸਤੂਰੀ ਦੀ ਤਾਸੀਰ ਗਰਮ ਤਰ ਹੈ. ਇਹ ਅਨੇਕ ਦਵਾਈਆਂ ਵਿੱਚ ਵਰਤੀਦੀ ਹੈ. L. Moschus Moschiferus.#ਕਵਿ ਲਿਖਦੇ ਹਨ ਕਿ ਮ੍ਰਿਗ ਆਪਣੀ ਨਾਭਿ ਵਿੱਚ ਇਸਥਿਤ ਕਸਤੂਰੀ (ਕਸ੍ਤੂਰਿਕਾ) ਦੀ ਸੁਗੰਧ ਤੇ ਮੋਹਿਤ ਹੋਕੇ ਭੁਲੇਖੇ ਨਾਲ ਜਾਣਦਾ ਹੈ ਕਿ ਇਹ ਸੁਗੰਧ ਜੰਗਲ ਵਿੱਚੋਂ ਆ ਰਹੀ ਹੈ, ਅਤੇ ਢੂੰਡਦਾ ਢੂੰਡਦਾ ਥਕ ਜਾਂਦਾ ਹੈ. ਇਹ ਦ੍ਰਿਸ੍ਟਾਂਤ ਉਨ੍ਹਾਂ ਉੱਪਰ ਘਟਦਾ ਹੈ, ਜੋ ਆਤਮਾ ਨੂੰ ਆਨੰਦਰੂਪ ਨਾ ਜਾਣਕੇ, ਵਿਸਿਆਂ ਵਿੱਚ ਆਨੰਦ ਢੂੰਡਦੇ ਹਨ. "ਜਿਉ ਕਸਤੂਰੀ ਮਿਰਗੁ ਨ ਜਾਣੈ." (ਵਾਰ ਸੋਰ ਮਃ ੩) "ਕਸਤੂਰਿ ਕੁੰਗੂ ਅਗਰੁ ਚੰਦਨ." (ਸ੍ਰੀ ਮਃ ੧)...
ਵਿ- ਚੀਨ ਦੇਸ਼ ਨਾਲ ਸੰਬੰਧਿਤ. ਚੀਨ ਦਾ. ਚੀਨ ਦੀ ਵਸਤੁ। ੨. ਸੰਗ੍ਯਾ- ਦਾਣੇਦਾਰ ਸਾਫ਼ ਖੰਡ. ਮੈਲ ਬਿਨਾ ਉੱਤਮ ਖੰਡ। ੩. ਚੀਨ ਦੇਸ਼ ਦੀ ਸਫ਼ੇਦ ਮਿੱਟੀ, ਜੋ 'ਕਿਙਭਿਚੀਨ' ਪਹਾੜ ਤੋਂ ਨਿਕਲਦੀ ਹੈ ਅਤੇ ਜਿਸ ਦੇ ਬਰਤਨ ਸੁੰਦਰ ਬਣਦੇ ਹਨ. ਚੀਨਾ ਮੱਟੀ. ਚੀਨ ਦੇਸ਼ ਵਿੱਚ ਇਸ ਦਾ ਨਾਮ "ਕੇਓਲਿਨ" ਹੈ। ੪. ਚੀਨਾ ਦਾ ਇਸਤ੍ਰੀ ਲਿੰਗ। ੫. ਦੇਖੋ, ਚੀਨੀ ਵਾਲਾ....
ਸੰ. ਕਪੂਰ. ਸੰਗ੍ਯਾ- ਕਾਫ਼ੂਰ. ਇੱਕ ਬਿਰਛ ਅਤੇ ਉਸ ਦੇ ਰਸ ਤੋਂ ਤਿਆਰ ਕੀਤਾ ਚਿੱਟਾ ਸੁਗੰਧ ਵਾਲਾ ਪਦਾਰਥ, ਜੋ ਹਵਾ ਵਿੱਚ ਉਡ ਜਾਂਦਾ ਹੈ ਅਤੇ ਅੱਗ ਵਿੱਚ ਘੀ ਦੀ ਤਰਾਂ ਜਲਦਾ ਹੈ. ਇਸ ਨੂੰ ਆਰਤੀ ਦੇ ਸਮੇਂ ਭੀ ਜਲਾਉਂਦੇ ਹਨ. ਇਹ ਬਹੁਤ ਦਵਾਈਆਂ ਵਿੱਚ ਵਰਤੀਦਾ ਹੈ. Camphora Officinarum.#ਇਸ ਦੀ ਤਾਸੀਰ ਸਰਦ ਖੁਸ਼ਕ ਹੈ. ਕਪੂਰ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਨਜ਼ਲੇ ਅਤੇ ਖੰਘ ਨੂੰ ਹਟਾਉਂਦਾ ਹੈ. ਫੇਫੜੇ ਦੇ ਰੋਗਾਂ ਵਿੱਚ ਵਰਤਣਾ ਗੁਣਕਾਰੀ ਹੈ. ਜਿਗਰ ਦੀ ਜਲਨ ਅਤੇ ਪਿਆਸ ਬੁਝਾਉਂਦਾ ਹੈ. ਨੀਂਦ ਲਿਆਉਂਦਾ ਹੈ। ੨. ਇੱਕ ਖਤ੍ਰੀ ਗੋਤ੍ਰ। ੩. ਦਸਮਗ੍ਰੰਥ ਵਿੱਚ ਲਿਖਾਰੀ ਦੀ ਭੁੱਲ ਨਾਲ ਕਰਪੂਰ ਦੀ ਥਾਂ ਕਪੂਰ ਲਿਖਿਆ ਹੈ. ਦੇਖੋ, ਕਰਪੂਰ....