kripānīक्रिपानी
ਦੇਖੋ, ਕ੍ਰਿਪਾਣੀ. "ਸਦਾ ਰਾਖਲੈ ਮੋ ਕ੍ਰਿਪਾਕੈ ਕ੍ਰਿਪਾਨੀ." (ਛੱਕੇ) ੨. ਛੋਟੀ ਤਲਵਾਰ. "ਪਾਗ ਹੂੰ ਕੋ ਬਾਂਧਬੋ ਕਛੁਕ ਦਿਨ ਪੀਛੇ ਸੀਖ੍ਯੋ, ਪਹਿਲੇ ਹੀ ਸੀਖ੍ਯੋ ਸਿੰਘ ਬਾਂਧਬੋ ਕ੍ਰਿਪਾਨੀ ਕੋ." (ਕਵਿ ੫੨)
देखो, क्रिपाणी. "सदा राखलै मो क्रिपाकै क्रिपानी." (छॱके) २. छोटी तलवार. "पाग हूं को बांधबो कछुक दिन पीछे सीख्यो, पहिले ही सीख्यो सिंघ बांधबो क्रिपानी को."(कवि ५२)
ਸੰਗ੍ਯਾ- ਛੋਟੀ ਤਲਵਾਰ। ੨. ਵਿ- ਕ੍ਰਿਪਾਨਵਾਲਾ. ਕ੍ਰਿਪਾਣਧਾਰੀ....
ਵ੍ਯ- ਨਿਤ੍ਯ. ਹਮੇਸ਼ਹ. "ਸਦਾ ਸਦਾ ਆਤਮ ਪਰਗਾਸੁ." (ਆਸਾ ਮਃ ੫) ੨. ਅ਼. [صدا] ਸਦਾ. ਸੰਗ੍ਯਾ- ਧ੍ਵਨਿ. ਸ਼ਬਦ. ਆਵਾਜ਼। ੩. ਫ਼ਕੀਰ ਦੀ ਦੁਆ. ਆਸ਼ੀਰਵਾਦ। ੪. ਪੁਕਾਰ. ਗੁਹਾਰ. "ਰੈਣ ਦਿਨਸ ਦੁਇ ਸਦੇ ਪਏ." (ਬਸੰ ਮਃ ੪) ਦੇਖੋ, ਸੱਦਾ....
ਦੇਖੋ, ਕ੍ਰਿਪਾਣੀ. "ਸਦਾ ਰਾਖਲੈ ਮੋ ਕ੍ਰਿਪਾਕੈ ਕ੍ਰਿਪਾਨੀ." (ਛੱਕੇ) ੨. ਛੋਟੀ ਤਲਵਾਰ. "ਪਾਗ ਹੂੰ ਕੋ ਬਾਂਧਬੋ ਕਛੁਕ ਦਿਨ ਪੀਛੇ ਸੀਖ੍ਯੋ, ਪਹਿਲੇ ਹੀ ਸੀਖ੍ਯੋ ਸਿੰਘ ਬਾਂਧਬੋ ਕ੍ਰਿਪਾਨੀ ਕੋ." (ਕਵਿ ੫੨)...
ਛੱਕਾ ਦਾ ਬਹੁ ਵਚਨ। ੨. ਦਸ਼ਮੇਸ਼ ਦੇ ਨਾਮ ਤੋਂ ਕਿਸੇ ਦੁਰਗਾਭਗਤ ਦੀ ਰਚਨਾ ਦੇ ਛੀ ਛੰਦ, ਜਿਨ੍ਹਾਂ ਦੇ ਮੁੱਢ ਪਾਠ ਹੈ- "ਨਮੋ ਉਗ੍ਰਦੰਤੀ ਅਨੰਤੀ ਸਿਵੈਯਾ." xxx ਆਦਿ....
ਛੋਟਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਲਘੁਸ਼ੰਕਾ. ਮੂਤ੍ਰ ਦਾ ਤ੍ਯਾਗ. ਇਹ ਸ਼ਬਦ ਇਸਤ੍ਰੀਆਂ ਹੀ ਵਰਤਦੀਆਂ ਹਨ....
ਦੇਖੋ, ਤਰਵਾਰ....
ਸੰਗ੍ਯਾ- ਪੱਗ. ਪਗੜੀ. ਦਸ੍ਤਾਰ. "ਜਿਹਿ ਸਿਰਿ ਰਚਿ ਰਚਿ ਬਾਂਧਤ ਪਾਗ." (ਗਉ ਕਬੀਰ) ੨. ਦੇਖੋ, ਪਾਗਣਾ....
ਸੰਗ੍ਯਾ- ਅਹੰਤਾ. ਹੌਮੈ. ਅਹੰਕਾਰ. "ਮੁਝ ਮੇ ਰਹਾ ਨ ਹੂੰ" (ਸ. ਕਬੀਰ) ੨. ਪੰਚਮੀ ਵਿਭਕ੍ਤਿ ਅਰਥ ਵਿੱਚ ਸੇ. ਤੋਂ. "ਊਚੀ ਹੂੰ ਊਚਾ ਥਾਨ." (ਵਾਰ ਗੂਜ ੨. ਮਃ ੫) ੩. ਸੰ. ਵ੍ਯ- ਦੇਖੋ, ਹੁੰ. "ਦ੍ਰੁਗਾ ਹੂੰ ਕਿਯੰ ਖੇਤ ਧੁੰਕੇ ਨਗਾਰੇ." (ਚੰਡੀ ੨) ਦੁਰਗਾ ਨੇ ਹੁੰਕਾਰ ਕੀਤਾ....
ਵਿ- ਕੁਛ. ਕੁਝ. ਥੋੜਾ. ਤਨਿਕ। ੨. ਤਨਿਕ ਮਾਤ੍ਰ. ਥੋੜਾ ਜੇਹਾ. ਥੋੜਾ ਸਾ. ਕਿੰਚਿਤ. "ਹਮ ਬਾਰਿਕ ਕਛੂਅ ਨ ਜਾਨਹਿ ਗਤਿ ਮਿਤਿ." (ਜੈਤ ਮਃ ੪) "ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ." (ਬਾਵਨ ਕਬੀਰ) "ਕਛੂ ਸਿਆਨਪ ਉਕਤਿ ਨ ਮੋਰੀ." (ਸੂਹੀ ਅਃ ਮਃ ੫) ੩. ਜਦ ਕਛੁ ਅਥਵਾ ਕੁਛ ਸ਼ਬਦ ਕਿਸੇ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ ਤਦ ਵਸਤੁ ਅਥਵਾ ਪਦਾਰਥ ਦਾ ਅਰਥ ਰਖਦਾ ਹੈ. "ਸਭਕਛੁ ਪ੍ਰਾਪਤ ਹੋਇ ਤੁਮਕੋ." (ਸਲੋਹ)...
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਕ੍ਰਿ. ਵਿ- ਪਿੱਛੋਂ। ੨. ਪਿੱਛੇ. "ਪੀਛੈ ਲਾਗਿਚਲੀ ਉਠਿ ਕਉਲਾ." (ਗਉ ਅਃ ਮਃ ੫)...
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਦੇਖੋ, ਕਵ ਧਾ. ਜੋ ਰਚਨਾ ਕਰੇ, ਵ੍ਯਾਖ੍ਯਾਨ ਕਰੇ ਸੋ ਕਵਿ. ਵਿਦ੍ਵਾਨਾਂ ਨੇ ਚਾਰ ਪ੍ਰਕਾਰ ਦੇ ਕਵੀ ਲਿਖੇ ਹਨ-#ਪਾਠ ਚੁਰਾਵੈ ਭਾਰਯਾ, ਅਰਥ ਚੁਰਾਵੈ ਪੂਤ,#ਭਾਵ ਚੁਰਾਵੈ ਮੀਤ ਸੋ, ਸੁਤੇ ਕਹੈ ਅਵਧੂਤ.#ਅਰ੍ਥ ਹੈ ਮੂਲ ਭਲੀ ਤੁਕ ਡਾਰ ਸੁ#ਅਛਰ ਪੁਤ੍ਰ ਹੈਂ ਦੇਖਕੈ ਜੀਜੈ,#ਛੰਦ ਹੈਂ ਫੂਲ ਨਵੋ ਰਸ ਸੋ ਫਲ ਦਾਨ ਕੇ#ਬਾਰਿ ਸੋਂ ਸੀਂਚਬੋ ਕੀਜੈ,#"ਦਾਨ" ਕਹੈ ਯੌਂ ਪ੍ਰਬੀਨਨ ਸੋਂ ਸੁਥਰੀ#ਕਵਿਤਾ ਸੁਨਕੈ ਰਸ ਪੀਜੈ,#ਕੀਰਤਿ ਕੇ ਬਿਰਵਾ ਕਵਿ ਹੈਂ ਇਨ ਕੋ#ਕਬਹੂੰ ਕੁਮਲਾਨ ਨ ਦੀਜੈ.#ਕਹਾਂ ਗੁਰੁ ਕਰਨ ਦਧੀਚਿ ਬਲਿ ਬੇਨੁ ਕਹਾਂ#ਸਾਕੇ ਸਾਲਿਵਾਹਨ ਕੇ ਅਜਹੂੰ ਲੌ ਗਾਏ ਹੈਂ,#ਕਹਾਂ ਪ੍ਰਿਥੁ ਪਾਰਥ ਪੁਰੂਰਵਾ ਪੁਹਮਿਪਤਿ#ਹਰੀਚੰਦ ਪੂਰਨ ਔ ਭੋਜ ਵਿਦਤਾਏ ਹੈਂ,#ਕਹੈ "ਮਤਿਰਾਮ" ਕੋਊ ਕਵਿਨ ਕੋ ਨਿੰਦੋ ਮਤ#ਕਵਿਨ ਪ੍ਰਤਾਪ ਸਬ ਦੇਸਨ ਮੇ ਛਾਏ ਹੈਂ,#ਢੂੰਡ ਦੇਖੋ ਤੀਨ ਲੋਕ ਅਮੀ ਹੈ ਕਵਿਨ ਮੁਖ#ਕੇਤੇ ਮੂਏ ਮੂਏ ਰਾਜਾ ਕਵਿਨ ਜਿਵਾਏ ਹੈਂ.#੨. ਸੰਗ੍ਯਾ- ਵਾਲਮੀਕਿ। ੩. ਸ਼ੁਕ੍ਰ। ੪. ਬ੍ਰਹਮਾ। ੫. ਪੰਡਿਤ। ੬. ਬੰਗਾਲ ਵਿੱਚ ਵੈਦ੍ਯ ਨੂੰ ਕਵਿ ਆਖਦੇ ਹਨ....