kripālaक्रिपाल
ਦੇਖੋ, ਕ੍ਰਿਪਾਲੁ। ੨. ਸੰਗ੍ਯਾ- ਜੱਲੂ ਕਾ ਕ੍ਰਿਪਾਲ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਵਡਾ ਜੋਧਾ ਸੀ। ੩. ਕਟੋਚ ਦਾ ਰਾਜਾ, ਜੋ ਨਾਦੌਨ ਦੇ ਜੰਗ ਵਿੱਚ ਭੀਮਚੰਦ ਕਹਲੂਰੀਏ ਦੇ ਵਿਰੁੱਧ ਲੜਨ ਗਿਆ. ਦਸ਼ਮੇਸ਼ ਨੇ ਇਸ ਨੂੰ ਭਾਰੀ ਸ਼ਿਕਸਤ ਦਿੱਤੀ। ੪. ਦੇਖੋ, ਕ੍ਰਿਪਾਲਚੰਦ। ੫. ਦੇਖੋ, ਕ੍ਰਿਪਾਲਦਾਸ.
देखो, क्रिपालु। २. संग्या- जॱलू का क्रिपाल, जो श्री गुरू हरिगोबिंद साहिब दा सिॱख वडा जोधा सी। ३. कटोच दा राजा, जो नादौन दे जंग विॱच भीमचंद कहलूरीए दे विरुॱध लड़न गिआ. दशमेश ने इस नूं भारी शिकसत दिॱती। ४. देखो, क्रिपालचंद। ५. देखो, क्रिपालदास.
ਵਿ- ਕ੍ਰਿਪਾਯੁਕ੍ਤ. ਕ੍ਰਿਪਾਵਾਲਾ. ਮਿਹਰਬਾਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕ੍ਰਿਪਾਲੁ। ੨. ਸੰਗ੍ਯਾ- ਜੱਲੂ ਕਾ ਕ੍ਰਿਪਾਲ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਵਡਾ ਜੋਧਾ ਸੀ। ੩. ਕਟੋਚ ਦਾ ਰਾਜਾ, ਜੋ ਨਾਦੌਨ ਦੇ ਜੰਗ ਵਿੱਚ ਭੀਮਚੰਦ ਕਹਲੂਰੀਏ ਦੇ ਵਿਰੁੱਧ ਲੜਨ ਗਿਆ. ਦਸ਼ਮੇਸ਼ ਨੇ ਇਸ ਨੂੰ ਭਾਰੀ ਸ਼ਿਕਸਤ ਦਿੱਤੀ। ੪. ਦੇਖੋ, ਕ੍ਰਿਪਾਲਚੰਦ। ੫. ਦੇਖੋ, ਕ੍ਰਿਪਾਲਦਾਸ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਸੰ. योद्घा. ਯੋੱਧਾ. ਯੁੱਧ ਵਾਲਾ ਵੀਰ. ਸੂਰਮਾ। ੨. ਧੁੱਟਾ ਗੋਤ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਸ ਨੇ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ। ੩. ਤੁਲਸਪੁਰ ਦਾ ਵਸਨੀਕ ਇੱਕ ਮਸੰਦ, ਜੋ ਗੁਰੂ ਅਰਜਨ ਦੇਵ ਦਾ ਸੇਵਕ ਸੀ....
ਰਾਜਪੂਤ ਗੋਤ੍ਰ. ਕਟੋਚਾਂ ਦੀ ਪਹਿਲਾਂ ਰਾਜਧਾਨੀ ਜਲੰਧਰ ਵਿੱਚ ਸੀ, ਫੇਰ ਕਾਂਗੜਾ ਰਿਆਸਤ ਕ਼ਾਇਮ ਕੀਤੀ. ਕਟੋਚ ਮੰਨਦੇ ਹਨ ਕਿ ਸਭ ਤੋਂ ਪਹਿਲਾ ਰਾਜਾ ਭੂਪਚੰਦ ਦੁਰਗਾ ਦੀ ਭੌਹਾਂ ਵਿੱਚੋਂ ਨਿਕਲੇ ਪਸੀਨੇ ਤੋਂ ਪੈਦਾ ਹੋਇਆ ਸੀ. ਕਾਂਗੜੇ ਦੀ ਰਿਆਸਤ ਬਿਗੜ ਜਾਣ ਪਿੱਛੋਂ ਲੰਬਾਂਗਾਉਂ ਦਾ ਰਾਜਾ ਹੀ ਹੁਣ ਕਟੋਚਾਂ ਵਿੱਚ ਪ੍ਰਧਾਨ ਹੈ. ਗੁਲੇਰ, ਸੀਬਾ, ਨਾਦੌਨ ਦੇ ਰਈਸ ਭੀ ਕਟੋਚ ਗੋਤ੍ਰ ਦੇ ਹਨ. "ਤਬੈ ਕੌਪੀਅੰ ਕਾਂਗੜੇਸੰ ਕਟੋਚੰ." (ਵਿਚਿਤ੍ਰ)...
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਕਾਂਗੜੇ ਦੇ ਜਿਲੇ ਹਮੀਰਪੁਰ ਦੀ ਤਸੀਲ, ਥਾਣਾ ਜ੍ਵਾਲਾਜੀ ਵਿੱਚ ਕਟੋਚ ਰਾਜਪੂਤਾਂ ਦੀ ਪੁਰਾਣੀ ਰਾਜਧਾਨੀ, ਜੋ ਕਾਂਗੜੇ ਤੋਂ ਦੱਖਣ ਪੂਰਵ ੨੦. ਮੀਲ ਵਿਪਾਸ਼ (ਬਿਆਸ) ਨਦੀ ਦੇ ਕਿਨਾਰੇ ਹੈ, ਨਾਦੌਨ ਤੋਂ ਪੱਛਮ ਵੱਲ ਵਿਪਾਸ਼ ਦੇ ਕਿਨਾਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਦ੍ਵਾਰਾ ਹੈ. ਪੁਜਾਰੀ ਸਿੰਘ ਹੈ. ਰਿਆਸਤ ਨਾਭੇ ਵੱਲ ੬੦) ਰੁਪਯੇ ਸਾਲਾਨਾ ਗੁਜਾਰਾ ਹੈ. ਗੁਰੂ ਸਾਹਿਬ ਦੇ ਵੇਲੇ ਦੇ ਗੁਰਦ੍ਵਾਰੇ ਦੇ ਅਹਾਤੇ ਅੰਦਰ ਛੀ ਪਿੱਪਲ ਮੌਜੂਦ ਹਨ.#ਵਿਚਿਤ੍ਰ ਨਾਟਕ ਦੇ ਨੌਵੇਂ ਅਧ੍ਯਾਯ ਵਿੱਚ ਕਥਾ ਹੈ ਕਿ ਪਹਾੜੀ ਰਾਜਿਆਂ ਵੱਲੋਂ ਖ਼ਿਰਾਜ ਨਾ ਪੁੱਜਣ ਕਰਕੇ ਔਰੰਗਜ਼ੇਬ ਨੇ ਮੀਆਂ ਖ਼ਾਨ ਫੌਜਦਾਰ ਨੂੰ ਪਹਾੜ ਵੱਲ ਭੇਜਿਆ. ਮੀਆਂ ਖ਼ਾਨ ਆਪ ਜੰਮੂ ਵੱਲ ਗਿਆ ਤੇ ਉਸ ਨੇ ਆਪਣੇ ਭਤੀਜੇ ਅਲਫ਼ਖਾਨ ਨੂੰ ਨਾਦੌਣ ਵੱਲ ਭੇਜਿਆ, ਇਸ ਕਰਕੇ ਰਾਜੇ ਭੀਮਚੰਦ ਕਹਲੂਰੀਏ ਨੇ ਦਸ਼ਮੇਸ਼ ਤੋਂ ਸਹਾਇਤਾ ਮੰਗੀ, ਸੰਮਤ ੧੭੪੭ ਦੇ ਅੰਤ ਵਿੱਚ ਨਾਦੌਣ ਦਾ ਜੰਗ ਹੋਇਆ ਜਿਸ ਵਿੱਚ ਅਲਖ਼ਖਾਨ ਹਾਰ ਕੇ ਭੱਜ ਗਿਆ....
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਕਹਲੂਰ (ਬਿਲਾਸਪੁਰ) ਦਾ ਪਹਾੜੀ ਰਾਜਾ, ਜਿਸ ਨੇ ਅਕਾਰਣ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਨਾਲ ਵੈਰ ਕਰਕੇ ਆਪਣੇ ਭਾਈ ਰਾਜਿਆਂ ਨੂੰ ਪ੍ਰੇਰਕੇ ਭੰਗਾਣੀ ਆਨੰਦਪੁਰ ਆਦਿਕ ਅਸਥਾਨਾਂ ਵਿੱਚ ਜੰਗ ਕਰਵਾਏ. ਦੇਖੋ, ਬਾਈਧਾਰ....
ਦੇਖੋ, ਬਿਰੁੱਧ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਸੰਗ੍ਯਾ- ਦਸ਼ਮ- ਈਸ਼. ਸਿੱਖਾਂ ਦੇ ਦਸਵੇਂ ਸ੍ਵਾਮੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ....
ਵਿ- ਬੋਝਲ. "ਹਲਕੀ ਲਗੈ ਨ ਭਾਰੀ." (ਗਉ ਕਬੀਰ) ੨. ਸੰਗ੍ਯਾ- ਵਿਪਦਾ. ਮੁਸੀਬਤ. "ਅੰਤਕਾਲ ਕਉ ਭਾਰੀ." (ਗਉ ਕਬੀਰ) ੩. ਦੇਖੋ, ਭਾਲੀ....
ਸੰ. ਸੰਗ੍ਯਾ- ਬਾਲੂ ਰੇਤਾ. ਕਣਦਾਰ ਰੇਤ। ੨. ਚੀਨੀ ਖੰਡ....
ਮਾਤਾ ਗੁਜਰੀ ਜੀ ਦਾ ਭਾਈ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਾਮਾ. ਏਹ ਪਰਮ ਗੁਰੁਭਗਤ ਅਤੇ ਮਹਾਨ ਯੋਧਾ ਸੀ. ਇਸ ਨੇ ਭੰਗਾਣੀ ਦੇ ਯੁੱਧ ਵਿੱਚ ਵਡੀ ਬਹਾਦੁਰੀ ਵਿਖਾਈ, ਜਿਸ ਦਾ ਜਿਕਰ ਕਲਗੀਧਰ ਨੇ ਵਿਚਿਤ੍ਰਨਾਟਕ ਦੇ ਅੱਠਵੇਂ ਅਧ੍ਯਾਯ ਵਿੱਚ ਕੀਤਾ ਹੈ-#"ਤਹਾਂ ਮਾਤੁਲੇਯੰ ਕ੍ਰਿਪਾਲੰ ਕਰੁੱਧੰ." x x#੨. ਕਾਂਗੜੇ ਦਾ ਰਾਜਾ. ਕਟੋਚ ਗੋਤ੍ਰ ਕਾਰਣ ਇਸ ਨੂੰ ਕਟੋਚੀਆ ਭੀ ਕਈ ਥਾਈਂ ਲਿਖਿਆ ਹੈ. ਦੇਖੋ, ਵਿਚਿਤ੍ਰ ਨਾਟਕ ਅਃ ੯. ਇਸ ਦਾ ਨਾਉਂ ਕ੍ਰਿਪਾਰਾਮ ਭੀ ਇਕ ਥਾਂ ਆਇਆ ਹੈ. ਹੁਸੈਨੀ ਦੇ ਜੰਗ ਵਿੱਚ ਇਸ ਦਾ ਦਿਹਾਂਤ ਹੋਇਆ. ਦੇਖੋ, ਵਿਚਿਤ੍ਰਨਾਟਕ ਅਃ ੧੧....
ਨਾਮ ਦਾ ਰਸੀਆ ਅਤੇ ਮਹਾਨ ਸ਼ੂਰਵੀਰ ਉਦਾਸੀ ਸਾਧੂਆਂ ਦਾ ਮਹੰਤ, ਜਿਸ ਨੂੰ ਭੰਗਾਣੀ ਦੇ ਯੁੱਧ ਵਿੱਚ ਹਯਾਤ ਖ਼ਾਂ ਸਰਦਾਰ ਨੂੰ ਕੁਤਕੇ ਨਾਲ ਮਾਰਿਆ ਸੀ, ਜਿਸ ਪੁਰ ਪ੍ਰਸੰਨ ਹੋ ਕੇ ਦਸ਼ਮੇਸ਼ ਨੇ ਸਰੋਪਾ ਬਖ਼ਸ਼ਿਆ ਅਤੇ ਵਿਚਿਤ੍ਰਨਾਟਕ ਵਿੱਚ ਲਿਖਿਆ-#"ਕ੍ਰਿਪਾਲੰ ਕੁਪ੍ਯੋ ਹੈ ਕੁੱਤਕੋ ਸੰਭਾਰੀ,#ਹਠੀ ਖ਼ਾਨ ਹੱਯਾਤ ਕੇ ਸੀਸ ਝਾਰੀ,#ਉਠੀ ਛਿੱਛ ਇੱਛੰ ਕੱਢਾ ਮਿੱਜ ਜੋਰੰ,#ਮਨੋ ਮਾਖਨੰ ਮੱਟਕੀ ਕਾਨ੍ਹ ਫੋਰੰ."#ਕ੍ਰਿਪਾਲਦਾਸ ਦੀ ਗੱਦੀ ਦਾ ਅਸਥਾਨ ਪਿੰਡ ਹੇਹਰ (ਜਿਲਾ ਲੁਦਿਆਨਾ) ਹੈ. ਜਦ ਦਸ਼ਮੇਸ਼ ਮਾਛੀਵਾੜੇ ਤੋਂ ਉੱਚਪੀਰ ਦਾ ਰੂਪ ਧਾਰਕੇ ਹੇਹਰ ਪਹੁਚੇ, ਤਦ ਕ੍ਰਿਪਾਲ ਦਾਸ ਨੇ ਸਤਿਗੁਰੂ ਦੀ ਸੇਵਾ ਕੀਤੀ ਅਤੇ ਵਿਦਾਇਗੀ ਸਮੇਂ ਕਈ ਕੋਹ ਤੀਕ ਪਲੰਘ ਦਾ ਪਾਵਾ ਉਠਾਂਈਂ ਗਿਆ....