kriyāक्रिया
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb.
देखो, किरिआ। २. व्याकरण दा उह अंग, जिस तों किसे करम दा होणा जां करणा पाइआ जावे, जिवें- आउणा, जाणा, लिखणा आदि. Verb.
ਸੰ. ਕ੍ਰਿਯਾ. ਸੰਗ੍ਯਾ- ਕਰਮ. ਕੰਮ। ੨. ਆਚਾਰ। ੩. ਸ਼੍ਰਾੱਧ ਆਦਿਕ ਕਰਮ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਖੋ, ਕ੍ਰਿਯਾ....
ਸੰ. ਵਿ- ਆ- ਕ੍ਰਿ. ਸੰਗ੍ਯਾ- ਜੁਦਾ ਕਰਨ ਦੀ ਕ੍ਰਿਯਾ. ਅਲਗ ਕਰਨਾ. ਨਿਖੇੜਨਾ। ੨. ਧਾਤੁ ਅਤੇ ਸ਼ਬਦ ਦਾ ਗ੍ਯਾਨ ਕਰਾਉਣ ਵਾਲਾ ਸ਼ਾਸਤ੍ਰ, ਜਿਸ ਦ੍ਵਾਰਾ ਸ਼ਬਦਾਂ ਦੇ ਸ਼ੁੱਧ ਰੂਪ ਅਤੇ ਵਰਤੋਂ ਦੇ ਪ੍ਰਕਾਰ ਜਾਣੇ ਜਾਂਦੇ ਹਨ, ਅ਼. ਸਰਫ਼ੋਨਹ਼ਵ. ਅੰ. Grammar. ਦੇਖੋ, ਅਸਟ ਸਾਜਿ ਸਾਜਿ ੩....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਦੇਖੋ, ਜਾ ੨. "ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ." (ਮਲਾ ਮਃ ੩) ੨. ਜਾਨ ਦਾ ਸੰਖੇਪ। ੩. ਅਜ਼- ਆਂ ਦਾ ਸੰਖੇਪ. ਉਸ ਤੋਂ....
ਕ੍ਰਿ- ਕਿਸੇ ਕਾਰਜ ਦੇ ਕਰਣ ਦੀ ਕ੍ਰਿਯਾ। ੨. ਵਿ- ਕਰਣੀਯ. ਕਰਣ ਯੋਗ੍ਯ. "ਜੋ ਕਿਛੁ ਕਰਣਾ ਸੋ ਕਰ ਰਹਿਆ." (ਵਾਰ ਆਸਾ) ੩. ਸੰਗ੍ਯਾ- ਕਾਰਜ. "ਤੁਧ ਆਪੇ ਕਾਰਣ ਆਪੇ ਕਰਣਾ." (ਵਡ ਮਃ ੫) ੪. ਕਾਰਣ. ਸਬਬ. "ਆਪੇ ਹੀ ਕਰਣਾ ਕੀਓ." (ਵਾਰ ਆਸਾ) ੫. ਕਰੁਣਾ. ਕ੍ਰਿਪਾ. "ਕਤੰਚ ਕਰਣਾ ਨ ਉਪਰਜਤੇ." (ਸਹਸ ਮਃ ੫)...
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. ਆਗਮਨ....
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਦੇਖੋ, ਲਿਖਣ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...