krisanāvatāraक्रिसनावतार
ਕ੍ਰਿਸਨ- ਅਵਤਾਰ. ਦੇਖੋ, ਕ੍ਰਿਸਨ ੧੧.। ੨. ਦਸਮਗ੍ਰੰਥ ਵਿੱਚ ਭਾਗਵਤ ਦੇ ਦਸਮ ਸਕੰਧ ਦਾ ਉਲਥਾਰੂਪ ਕ੍ਰਿਸਨ ਜੀ ਦਾ ਇਤਿਹਾਸ, ਜਿਸ ਦੇ ਬਣਨ ਦਾ ਸੰਮਤ ਇਹ ਹੈ-#"ਸਤ੍ਰੈਸੈ ਪੈਤਾਲਿ ਮੇ ਸਾਵਨ ਸੁਦਿ ਤਿਥਿ ਦੀਪ।¹ ਨਗਰ ਪਾਂਵਟਾ ਸੁਭ ਕਰਨ ਜਮੁਨਾ ਬਹੈ ਸਮੀਪ." (ਕ੍ਰਿਸਨਾਵ ੨੪੯੦)
क्रिसन- अवतार. देखो, क्रिसन ११.। २. दसमग्रंथ विॱचभागवत दे दसम सकंध दा उलथारूप क्रिसन जी दा इतिहास, जिस दे बणन दा संमत इह है-#"सत्रैसै पैतालि मे सावन सुदि तिथि दीप।¹ नगर पांवटा सुभ करन जमुना बहै समीप." (क्रिसनाव २४९०)
ਸੰ. ਸੰਗ੍ਯਾ- ਜਨਮ. "ਮਾਨੁਖਾ ਅਵਤਾਰ ਦੁਰਲਭ." (ਆਸਾ ਰਵਦਾਸ) ੨. ਜਨਮ ਗ੍ਰਹਿਣ. ਜਨਮ ਧਾਰਨਾ। ੩. ਉਤਰਨਾ. ਹੇਠ ਆਉਣ ਦੀ ਕ੍ਰਿਯਾ। ੪. ਪੁਰਾਣਮਤ ਅਨੁਸਾਰ ਕਿਸੇ ਦੇਵਤਾ ਦਾ ਕਿਸੇ ਦੇਹ ਵਿੱਚ ਪ੍ਰਗਟ ਹੋਣਾ. ਦੇਖੋ, ਚੌਬੀਸ ਅਵਤਾਰ ਅਤੇ ਦਸ ਅਵਤਾਰ. "ਅਵਤਾਰ ਨਾ ਜਾਨਹਿ ਅੰਤ। ਪਰਮੇਸਰ ਪਾਰਬ੍ਰਹਮ ਬਿਅੰਤ." (ਰਾਮ ਮਃ ੫)#੫. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ੧੩. ਅਤੇ ੧੦. ਤੇ ਵਿਸ਼੍ਰਾਮ, ਅੰਤ ਲਘੁ ਗੁਰੁ. ਦਸਮ ਗ੍ਰੰਥ ਵਿੱਚ ਅਰਧ ਅਵਤਾਰ ਦੇਖੀਦਾ ਹੈ, ਜਿਸ ਦਾ ਸਿਰਲੇਖ ਲਿਖਾਰੀ ਦੀ ਭੁੱਲ ਨਾਲ ਦੋਹਰਾ ਹੋ ਗਿਆ ਹੈ, ਯਥਾ:-#"ਅਸਥਨ ਮੁਖ ਲੈ ਕ੍ਰਿਸ੍ਨ ਤਿਹ, ਊਪਰ ਸੋਇ ਗਏ,#ਧਾਇ ਤਬੈ ਬ੍ਰਿਜ ਲੋਕ ਸਭ, ਗੋਦ ਉਠਾਇ ਲਏ."#(ਕ੍ਰਿਸਨਾਵ)...
ਸੰ. कृष्ण ਕ੍ਰਿਸ੍ਣ. ਵਿ- ਕਾਲਾ. ਸਿਆਹ. ਸ਼੍ਯਾਮ. "ਕ੍ਰਿਸਨ ਰਿਦਾ ਉੱਜਲ ਕਰਿਹਂ." (ਗੁਪ੍ਰਸੂ) "ਕ੍ਰਿਸਨ ਵਿਸ੍ਵ ਤਰਬੇ ਨਿਮਿਤ." (ਕ੍ਰਿਸਨਾਵ) ਪਾਪਾਂ ਨਾਲ ਕਾਲੀ ਹੋਈ ਦੁਨੀਆਂ ਨੂੰ ਤਾਰਣ ਵਾਸਤੇ। ੨. ਸੰਗ੍ਯਾ- ਵੇਦਵ੍ਯਾਸ। ੩. ਅਰਜੁਨ। ੪. ਕੋਇਲ। ੫. ਕਾਉਂ। ੬. ਅੰਧੇਰਾ ਪੱਖ। ੭. ਕਲਿਯੁਗ। ੮. ਨੀਲ। ੯. ਲੋਹਾ। ੧੦. ਸੁਰਮਾ। ੧੧. ਵਿਸਨੁ ਦਾ ਅੱਠਵਾਂ ਅਵਤਾਰ ਸ਼੍ਰੀ ਕ੍ਰਿਸ੍ਨ, ਜੋ ਭੋਜਵੰਸ਼ੀ ਦੇਵਕ ਦੀ ਪੁਤ੍ਰੀ¹ ਦੇਵਕੀ ਦੇ ਗਰਭ ਤੋਂ ਯਦੁਵੰਸ਼ੀ ਵਸੁਦੇਵ ਦੇ ਪੁਤ੍ਰ ਸਨ. ਇਨ੍ਹਾਂ ਦਾ ਜਨਮ ਮਥੁਰਾ ਦੇ ਜੇਲ ਵਿੱਚ ਹੋਇਆ ਅਤੇ ਪਰਵਰਿਸ਼ ਗੋਕਲ ਪਿੰਡ ਵਿੱਚ ਨੰਦ ਗੋਪ ਦੇ ਘਰ ਯਸ਼ੋਦਾ ਦੀ ਨਿਗਰਾਨੀ ਵਿੱਚ ਹੋਈ. ਕ੍ਰਿਸਨ ਜੀ ਵਡੇ ਨੀਤਿਵੇਤਾ ਅਤੇ ਯੋਧਾ ਸਨ, ਇਨ੍ਹਾਂ ਦੀ ਹਿੰਮਤ ਨਾਲ ਯਾਦਵਾਂ ਦਾ ਭਾਰੀ ਪ੍ਰਤਾਪ ਵਧਿਆ. ਇਨ੍ਹਾਂ ਨੇ ਕੰਸ ਨੂੰ ਮਾਰਕੇ ਆਪਣੇ ਨਾਨਾ ਉਗ੍ਰਸੇਨ ਨੂੰ ਮਥੁਰਾ ਦੇ ਰਾਜਸਿੰਘਾਸਨ ਪੁਰ ਬੈਠਾਇਆ. ਕੌਰਵ ਪਾਂਡਵਾਂ ਦੇ ਯੁੱਧ ਵਿੱਚ ਆਪ ਨੇ ਵਡਾ ਹਿੱਸਾ ਲਿਆ. ਅਰਜੁਨ ਦੇ ਰਥਵਾਹੀ ਬਣਕੇ ਪਾਂਡਵਾਂ ਨੂੰ ਜਿੱਤ ਦਿਵਾਈ. ਗੀਤਾ ਦਾ ਉਪਦੇਸ਼ ਆਪ ਨੇ ਹੀ ਦੇ ਕੇ ਜੰਗ ਤੋਂ ਕਾਇਰ ਹੁੰਦੇ ਅਰਜੁਨ ਨੂੰ ਧੀਰਯ ਦਿੱਤਾ ਸੀ. ਜਰਾਸੰਧ ਦੀ ਲੜਾਈਆਂ ਤੋਂ ਤੰਗ ਆ ਕੇ ਇਨ੍ਹਾਂ ਨੇ ਮਥੁਰਾ ਛੱਡਕੇ ਦ੍ਵਾਰਿਕਾ ਯਾਦਵਾਂ ਦੀ ਰਾਜਧਾਨੀ ਥਾਪੀ. ਕ੍ਰਿਸਨ ਜੀ ਦੀ ਪ੍ਰਧਾਨ ਇਸਤ੍ਰੀਆਂ ਅੱਠ (ਰੁਕਮਿਣੀ, ਕਾਲਿੰਦੀ, ਮਿਤ੍ਰਵਿੰਦਾ, ਸਤ੍ਯਾ, ਨਾਗਨਿਜਿਤੀ, ਜਾਂਬਵਤੀ, ਸੁਸ਼ੀਲਾ, ਸਤ੍ਯਭਾਮਾ, ਲਕ੍ਸ਼੍ਮਣਾ) ਸਨ. ਇਨ੍ਹਾਂ ਤੋਂ ਛੁੱਟ ੧੬੧੦੦ ਹੋਰ ਭੀ ਦੱਸੀਦੀਆਂ ਹਨ. ਜਰ ਫੰਧਕ (ਜੋ ਬਾਲੀ ਦਾ ਅਵਤਾਰ ਲਿਖਿਆ ਹੈ, ਉਸ) ਦੇ ਹੱਥੋਂ ਕ੍ਰਿਸਨ ਜੀ ਦਾ ਦੇਹਾਂਤ ਸੋਮ ਤੀਰਥ (ਪ੍ਰਭਾਸ) ਪੁਰ ਹੋਇਆ. ਆਪ ਦੀ ਉਮਰ ੧੨੫ ਵਰ੍ਹੇ ਦੀ ਸੀ.#ਕ੍ਰਿਸਨ ਜੀ ਦੇ ਰੱਥ ਦੇ ਚਾਰ ਘੋੜੇ- ਸ਼ੈਵਯ, ਸੁਗ੍ਰੀਵ, ਮੇਘਪੁਸਪ ਅਤੇ ਵਲਾਹਕ ਸਨ ਅਤੇ ਰਥਵਾਹੀ ਦਾਰਕ ਸੀ.#ਵਿਸਨੁਪੁਰਾਣ ਅੰਸ਼ ੫. ਅਃ ੧. ਵਿੱਚ ਲੇਖ ਹੈ ਕਿ ਭਗਵਾਨ ਨੇ ਜਗਤ ਦੀ ਰਖ੍ਯਾ ਵਾਸਤੇ ਆਪਣੇ ਦੋ ਕੇਸ਼ ਭੇਜੇ ਸਨ ਇੱਕ ਕਾਲਾ, ਜਿਸ ਤੋਂ ਕ੍ਰਿਸਨ ਹੋਏ, ਦੂਜਾ ਚਿੱਟਾ, ਜਿਸ ਤੋਂ ਬਲਰਾਮ। ੧੨. ਰਿਗਵੇਦ ਦੇ ਮੰਡਲ ੭. ਸੂਕ੍ਤ ੯੬ ਵਿੱਚ ਲਿਖਿਆ ਹੈ ਕਿ ਅੰਸ਼ੁਮਤੀ ਨਦੀ ਦੇ ਕਿਨਾਰੇ ਇੱਕ ਕ੍ਰਿਸਨ ਡਾਕੂ ਸੀ, ਜਿਸ ਦੇ ਨਾਲ ਦਸ ਹਜ਼ਾਰ ਲੁਟੇਰਾ ਰਹਿੰਦਾ ਸੀ. ਇਸ ਨੇ ਪ੍ਰਜਾ ਨੂੰ ਬਹੁਤ ਦੁੱਖ ਦਿੱਤਾ, ਅੰਤ ਨੂੰ ਇੰਦ੍ਰ ਦੇ ਹੱਥੋਂ ਇਸ ਦੀ ਮੌਤ ਹੋਈ। ੧੩. ਪਾਰਬ੍ਰਹਮ. ਕਰਤਾਰ, ਜੋ ਸਭ ਦੀ ਉਤਪੱਤਿ ਅਤੇ ਲੈ ਦਾ ਅਸਥਾਨ ਹੈ.² "ਏਕ ਕ੍ਰਿਸਨੰ ਸਰਵ ਦੇਵਾ." (ਵਾਰ ਆਸਾ) "ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ." (ਵਡ ਛੰਤ ਮਃ ੧) ੧੪. ਸੰ. कृशन ਕ੍ਰਿਸ਼ਨ. ਮੋਤੀ। ੧੫. ਦਿਲ ਦੀ ਹਰਕਤ. ਦਿਲ ਦਾ ਸੁਕੜਨਾ ਅਤੇ ਫੈਲਣਾ। ੧੬. ਭਾਈ ਸੰਤੋਖ ਸਿੰਘ ਨੇ ਕ੍ਰਿਸਕ (ਕਿਸਾਨ) ਦੇ ਥਾਂ ਕ੍ਰਿਸਨ ਸ਼ਬਦ ਭੀ ਵਰਤਿਆ ਹੈ. "ਕ੍ਰਿਸਨ ਭਗਤ ਕੋ ਮੇਘਦ ਜਿਸਨੁ." (ਗੁਪ੍ਰਸੂ) ਕ੍ਰਿਸਾਣ ਰੂਪ ਭਗਤ ਨੂੰ ਇੰਦ੍ਰ ਸਮਾਨ ਵਰਖਾ ਦੇਣ ਵਾਲੇ ਹਨ....
ਦਸ਼ਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਗ੍ਰੰਥ. ਇਸ ਗ੍ਰੰਥ ਦੀ ਸੰਖੇਪ ਕਥਾ ਇਉਂ ਹੈ:-#ਮਾਤਾ ਸੁੰਦਰੀ ਜੀ ਦੀ ਆਗ੍ਯਾ ਅਨੁਸਾਰ ਸੰਮਤ ੧੭੭੮ ਵਿੱਚ ਭਾਈ ਮਨੀਸਿੰਘ ਜੀ ਦਰਬਾਰ ਸਾਹਿਬ ਅਮ੍ਰਿਤਸਰ ਜੀ ਦੇ ਗ੍ਰੰਥੀ ਥਾਪੇ ਗਏ. ਭਾਈਸਾਹਿਬ ਨੇ ਇਹ ਸੇਵਾ ਬਹੁਤ ਉੱਤਮ ਰੀਤੀ ਨਾਲ ਨਿਬਾਹੀ ਅਤੇ ਸਿੱਖ ਧਰਮ ਦਾ ਪ੍ਰਚਾਰ ਚੰਗੀ ਤਰਾਂ ਕੀਤਾ. ਇਸ ਅਧਿਕਾਰ ਵਿੱਚ ਹੋਰ ਪੁਸਤਕ ਰਚਣ ਤੋਂ ਛੁੱਟ, ਭਾਈ ਸਾਹਿਬ ਨੇ ਇੱਕ ਚੌਥੀ ਬੀੜ ਗੁਰੂ ਗ੍ਰੰਥਸਾਹਿਬ ਜੀ ਦੀ ਬਣਾਈ, ਜਿਸ ਵਿੱਚ ਰਾਗਾਂ ਦੇ ਕ੍ਰਮ ਅਨੁਸਾਰ ਹਰੇਕ ਸਤਿਗੁਰੂ ਅਤੇ ਭਗਤ ਦੀ ਬਾਣੀ ਇੱਕ ਇੱਕ ਥਾਂ ਜੁਦੀ ਕਰਕੇ ਲਿਖੀ. ਇਸ ਤੋਂ ਵੱਖ, ਜਿੱਥੋਂ ਕਿੱਥੋਂ ਵਡੇ ਜਤਨ ਨਾਲ ਦਸਮ ਸਤਿਗੁਰੂ ਦੀ ਉਪਦੇਸ਼ਮਈ ਬਾਣੀ ਅਤੇ ਸੰਸਕ੍ਰਿਤ ਗ੍ਰੰਥਾਂ ਦੇ ਅਨੁਵਾਦ ਏਕਤ੍ਰ ਕਰਕੇ ਇੱਕ ਜਿਲਦ- "ਦਸਵੇਂ ਪਾਤਸ਼ਾਹ ਕਾ ਗ੍ਰੰਥ" ਨਾਮ ਕਰਕੇ ਲਿਖੀ.#ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਦੀ ਚੌਥੀ ਬੀੜ ਗੁਰੂ ਅਰਜਨਦੇਵ ਦੀ ਰਚਨਾ ਦੇ ਵਿਰੁੱਧ ਦੇਖਕੇ ਪੰਥ ਦਾ ਭਾਈਸਾਹਿਬ ਤੇ ਵਡਾ ਕੋਪ ਹੋਇਆ ਅਤੇ ਗੁਰੂ ਖਾਲਸੇ ਨੇ ਬੀੜ ਅਪ੍ਰਮਾਣ ਕੀਤੀ. ਸੰਮਤ ੧੭੯੪ ਵਿੱਚ ਭਾਈ ਮਨੀਸਿੰਘ ਜੀ, ਸਿੱਖੀ ਦਾ ਸੱਚਾ ਨਮੂਨਾ ਦੱਸਕੇ ਲਹੌਰ ਵਿੱਚ ਸ਼ਹੀਦ ਹੋਏ. ਇਨ੍ਹਾਂ ਦੇ ਦੇਹਾਂਤ ਪੁਰ ਪੰਥ ਨੇ ਦਸਮਗ੍ਰੰਥ ਨੂੰ ਦਮਦਮੇ ਸਾਹਿਬ, ਜੋ ਉਸ ਸਮੇਂ ਵਿਦ੍ਯਾ ਦੀ ਟਕਸਾਲ (ਸਿੱਖਾਂ ਦੀ ਕਾਸ਼ੀ ਕਰਕੇ ਪ੍ਰਸਿੱਧ) ਸੀ ਵਿਚਾਰ ਲਈ ਭੇਜਦਿੱਤਾ. ਖਾਲਸਾਦੀਵਾਨ ਵਿੱਚ ਚਿਰ ਤੋੜੀ ਇਸ ਬੀੜ ਤੇ ਚਰਚਾ ਹੋਈ. ਕਿਤਨਿਆਂ ਨੇ ਕਿਹਾ ਕਿ ਜੁਦੀ ਜੁਦੀ ਪੋਥੀਆਂ ਵਿੱਚ ਬਾਣੀ ਦਾ ਰਹਿਣਾ ਯੋਗ ਨਹੀਂ, ਇੱਕ ਜਿਲਦ ਵਿੱਚ ਹੀ ਸਭ ਦਾ ਏਕਤ੍ਰ ਰਹਿਣਾ ਠੀਕ ਹੈ. ਕਈਆਂ ਨੇ ਆਖਿਆ ਕਿ ਇਸ ਬੀੜ ਦੀਆਂ ਜੁਦੀਆਂ ਜੁਦੀਆਂ ਪੋਥੀਆਂ ਰਹਿਣ, ਜਿਨ੍ਹਾਂ ਨੂੰ ਅਧਿਕਾਰ ਅਨੁਸਾਰ ਗੁਣੀ ਗ੍ਯਾਨੀ ਵਿਦ੍ਯਾਰਥੀ ਪਠਨ ਪਾਠਨ ਕਰ ਸਕਨ, ਬਹੁਤਿਆਂ ਨੇ ਆਖਿਆ ਕਿ ਇਸ ਦੀਆਂ ਦੋ ਜਿਲਦਾਂ ਬਣਾਈਆਂ ਜਾਣ. ਇੱਕ ਵਿੱਚ ਉਹ ਬਾਣੀ ਹੋਵੇ ਜੋ ਕਲਗੀਧਰ ਦੀ ਸ਼੍ਰੀ ਮੁਖਵਾਕ ਰਚਨਾ ਨੌ ਸਤਿਗੁਰਾਂ ਦੀ ਅਕਾਲੀ ਬਾਣੀ ਤੁੱਲ ਹੈ, ਅਰ ਦੂਜੀ ਵਿੱਚ ਇਤਿਹਾਸ ਆਦਿਕ ਲਿਖੇ ਜਾਵਨ. ਬਹੁਤਿਆਂ ਨੇ ਰਾਇ ਦਿੱਤੀ ਕਿ ਹੋਰ ਸਭ ਬਾਣੀਆਂ ਤਾਂ ਭਾਈ ਮਨੀਸਿੰਘ ਜੀ ਦੀ ਲਿਖੀਆਂ ਜ੍ਯੋਂ ਕੀ ਤ੍ਯੋਂ ਰਹਿਣ, ਪਰ ਚਰਿਤ੍ਰ ਅਤੇ ਜਫ਼ਰਨਾਮੇ ਦੇ ਨਾਲ ਜੋ ੧੧. ਹਕਾਯਤਾਂ ਲਿਖੀਆਂ ਹਨ, ਇਹ ਬੀੜ ਤੋਂ ਅਲਗ ਕੀਤੀਆਂ ਜਾਣ.#ਇਸ ਤਰਾਂ ਹੋਰ ਤਰਕ ਵਿਤਰਕ ਚਿਰ ਤਾਈਂ ਹੁੰਦੀ ਰਹੀ, ਪਰ ਕੋਈ ਫ਼ੈਸਲਾ ਨਹੀ ਹੋਇਆ. ਇਤਨੇ ਵਿੱਚ ਭਾਈ ਮਤਾਬਸਿੰਘ ਜੀ, ਮੱਸੇ ਰੰਘੜ ਦੇ ਹੱਥੋਂ (ਸੰਮਤ ੧੭੯੭ ਵਿੱਚ) ਦਰਬਾਰ ਅਮ੍ਰਿਤਸਰ ਜੀ ਦੀ ਬੇਅਦਬੀ ਦਾ ਹਾਲ ਸੁਣਕੇ ਬੀਕਾਨੇਰ ਤੋਂ ਅਮ੍ਰਿਤਸਰ ਜੀ ਉੱਪੜਨ ਲਈ ਰਾਹ ਜਾਂਦੇ, ਦਮਦਮੇ ਸਾਹਿਬ ਆ ਪੁੱਜੇ. ਪੰਥ ਨੇ ਉਨ੍ਹਾਂ ਦੀ ਰਾਇ ਭੀ ਦਸਮਗ੍ਰੰਥ ਬਾਬਤ ਲਈ, ਤਾਂ ਉਨ੍ਹਾਂ ਨੇ ਆਖਿਆ ਕਿ ਜੇ ਮੈਂ ਮੱਸੇ ਨੂੰ ਮਾਰਕੇ ਮੁੜ ਦਮਦਮੇ ਸਾਹਿਬ ਆਇਆ, ਤਾਂ ਬੀੜ ਭਾਈ ਮਨੀਸਿੰਘ ਜੀ ਦੀ ਲਿਖੀ ਕ਼ਾਇਮ ਰਹੇ, ਜੇ ਮੈ ਅਮ੍ਰਿਤਸਰ ਜੀ ਸ਼ਹੀਦ ਹੋਗਿਆ ਤਾਂ ਜਿਲਦ ਖੋਲ੍ਹਕੇ ਜੁਦੀਆਂ ਜੁਦੀਆਂ ਪੋਥੀਆਂ ਬਣਾਈਆਂ ਜਾਣ. ਭਾਈ ਮਤਾਬਸਿੰਘ ਜੀ ਬਹਾਦੁਰੀ ਨਾਲ ਪਾਮਰ ਅਨ੍ਯਾਈ ਮੱਸੇ ਨੂੰ ਮਾਰਕੇ ਜੈਕਾਰੇ ਗਜਾਉਂਦੇ ਦਮਦਮੇ ਸਾਹਿਬ ਆਏ. ਪੰਥ ਨੇ ਭਾਈ ਮਤਾਬਸਿੰਘ ਜੀ ਦਾ ਭਾਰੀ ਸਨਮਾਨ ਕੀਤਾ ਅਰ ਉਨ੍ਹਾਂ ਦੇ ਬਚਨ ਅਨੁਸਾਰ ਦਸਮਗ੍ਰੰਥ ਦੀ ਬੀੜ ਭਾਈ ਮਨੀਸਿੰਘ ਜੀ ਦੇ ਲਿਖੇ ਕ੍ਰਮ ਅਨੁਸਾਰ ਕ਼ਾਇਮ ਰੱਖੀ.#ਦਸਮਗ੍ਰੰਥ ਦੀ ਬੀੜ ਇੱਕ ਭਾਈ ਸੁੱਖਾਸਿੰਘ (ਪਟਨੇ ਸਾਹਿਬ ਦੇ ਗ੍ਰੰਥੀ) ਨੇ ਭੀ ਲਿਖੀ ਹੈ, ਜਿਸ ਵਿੱਚ ਛੱਕੇ ਭਗੌਤੀਸਤੋਤ੍ਰ ਆਦਿਕ ਸ਼ਾਮਿਲ ਕਰ ਦਿੱਤੇ ਹਨ. ਅਞਾਣ ਅਤੇ ਮਨਮੌਜੀ ਲਿਖਾਰੀਆਂ ਦੀ ਕ੍ਰਿਪਾ ਨਾਲ ਕਈ ਹੋਰ ਬੀੜਾਂ ਭੀ ਬਣ ਗਈਆਂ ਹਨ ਅਤੇ ਅਰਥਾਂ ਤੋਂ ਅਨਰਥ ਹੋਗਏ ਹਨ, ਪਰ ਕਿਸੇ ਗੁਰੁਮਤ ਪ੍ਰੇਮੀ ਨੇ ਇਸ ਦੇ ਸੁਧਾਰ ਦਾ ਉਪਾਉ ਨਹੀਂ ਕੀਤਾ. ਭਾਵੇਂ ਬੀੜਾਂ ਤਾਂ ਬੇਅੰਤ ਹਨ, ਪਰ ਮੁੱਖ ਦੋ ਹੀ ਹਨ ਇੱਕ ਭਾਈ ਮਨੀਸਿੰਘ ਦੀ, ਜਿਸ ਦਾ ਦੂਜਾ ਨਾਉਂ ਭਾਈ ਦੀਪਸਿੰਘ ਵਾਲੀ ਭੀ ਹੈ, ਦੂਜੀ ਭਾਈ ਸੁੱਖਾਸਿੰਘ ਦੀ, ਜਿਸ ਨੂੰ ਲੋਕ ਖ਼ਾਸਬੀੜ ਕਰਕੇ ਭੀ ਸਦਦੇ ਹਨ....
ਭਗਵਤ ਨਾਲ ਹੈ ਜਿਸ ਦਾ ਸੰਬੰਧ। ੨. ਪਰਮੇਸ਼ਰ ਦਾ ਭਗਤ. ਕਰਤਾਰ ਦਾ ਉਪਾਸਕ।¹ ੩. ਦੇਖੋ, ਭਾਗਉਤ ੨. "ਜਾਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ." (ਮਲਾ ਰਵਿਦਾਸ) ੪. ਦੇਖੋ, ਪੁਰਾਣ....
ਵਿ- ਦਸ਼ਮ. ਦਸਵਾਂ। ੨. ਸੰਗ੍ਯਾ- ਭਾਗਵਤ ਦਾ ਦਸਵਾਂ ਸਕੰਧ. "ਦਸਮ ਕਥਾ ਭਾਗਉਤ ਕੀ ਭਾਖਾ ਕਰੀ ਬਨਾਇ." (ਕ੍ਰਿਸਨਾਵ) ਦਸਮਗ੍ਰੰਥ ਵਿੱਚ ਜੋ ਕ੍ਰਿਸਨ ਜੀ ਦੀ ਕਥਾ ਹੈ, ਇਹ ਕੇਵਲ ਵੈਸਨਵ ਭਾਗਵਤ ਦਾ ਹੀ ਦਸਮ ਸਕੰਧ ਨਹੀਂ ਹੈ, ਕਿੰਤੁ ਦੇਵੀ ਭਾਗਵਤ ਆਦਿ ਗ੍ਰੰਥਾਂ ਦਾ ਭੀ ਮਤ ਨਾਲ ਮਿਲਾਇਆ ਗਿਆ ਹੈ. ਇਸੇ ਲਈ ਦੇਵੀ ਦੀ ਉਸਤਤਿ ਅਤੇ ਰਾਧਾ (ਰਾਧਿਕਾ) ਦਾ ਜਿਕਰ ਆਉਂਦਾ ਹੈ। ੩. ਸੰ. दस्म. ਵਿ- ਅਣੋਖਾ. ਅ਼ਜੀਬ....
ਸੰ. स्कन्ध. ਸੰਗ੍ਯਾ- ਕੰਨ੍ਹਾ. ਮੋਢਾ. ਕੰਧਾ। ੨. ਡਾਹਣਾ. ਕਾਂਡ। ੩. ਗ੍ਰੰਥ ਦਾ ਭਾਗ. ਬਾਬ. ਜਿਸ ਗ੍ਰੰਥ ਨੂੰ ਬਿਰਛ ਦਾ ਰੂਪਕ ਦੇਈਏ ਖਾਸ ਕਰਕੇ ਉਸ ਦੇ ਅਧ੍ਯਾਯ ਅਥਵਾ ਭਾਗ ਸਕੰਧ ਕਹੇ ਜਾਂਦੇ ਹਨ। ੪. ਵਾਣਾਸੁਰ ਦਾ ਪੁਤ੍ਰ....
ਸੰ. ਇਤਿ- ਹ- ਆਸ. ਐਸਾ ਪ੍ਰਸਿੱਧ ਥਾਂ. ਅਰਥਾਤ- ਅਜੇਹਾ ਗ੍ਰੰਥ ਜਿਸ ਵਿੱਚ ਬੀਤੀ ਹੋਈ ਘਟਨਾ ਦਾ ਕ੍ਰਮ ਅਨੁਸਾਰ ਜਿਕਰ ਹੋਵੇ. ਤਵਾਰੀਖ਼. ਹਿਸਟਰੀ (History)....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....
ਦੇਖੋ, ਸਾਵਣ। ੨. ਦੇਖੋ, ਸਵੈਯੇ ਦਾ ਰੂਪ ੧੮....
ਸੰ. शुदि ਸ਼ੁਕਲ ਦਿਨ ਦਾ ਸੰਖੇਪ. ਚੰਦ ਦੇ ਮਹੀਨੇ ਦਾ ਚਾਨਣਾ ਪੱਖ. ਸ਼ੁਕਲ ਪੱਖ....
ਸੰ. ਸੰਗ੍ਯਾ- ਚੰਦ੍ਰਮਾ ਦੀ ਕਲਾ ਦੇ ਵਧਣ ਘਟਣ ਨਾਲ ਸ਼ੁਮਾਰ ਹੋਣ ਵਾਲਾ ਦਿਨ. ਮਿਤਿ. ਤਾਰੀਖ਼. ਮਹੀਨੇ ਦੇ ਦੋ ਪੱਖਾਂ ਦੇ ਲਿਖਣ ਲਈ ਤਿਥਾਂ ਦੇ ਨਾਲ ਸੁਦੀ ਬਦੀ ਸ਼ਬਦ ਜੋੜਦੇ ਹਨ. ਸ਼ੁਕ੍ਲ (ਚਿੱਟਾ) ਦਿਨ ਦਾ ਸੰਖੇਪ ਸ਼ੁਦਿ ਹੈ, ਜਿਸ ਤੋਂ ਸੁਦੀ ਬਣ ਗਿਆ ਹੈ, ਬਹੁਲ (ਕਾਲਾ) ਦਿਨ ਦਾ ਸੰਖੇਪ ਬਦਿ ਹੈ, ਜਿਸ ਤੋਂ ਬਦੀ ਸ਼ਬਦ ਬਣਿਆ ਹੈ। ੨. ਪੰਦ੍ਰਾਂ ਦੀ ਗਿਣਤੀ, ਕ੍ਯੋਂਕਿ ਪੱਖ ਵਿੱਚ ਪੰਦਰਾਂ ਤਿਥਾਂ ਹੁੰਦੀਆਂ ਹਨ....
ਸੰ. दीप. ਧਾ- ਪ੍ਰਕਾਸ਼ਿਤ ਹੋਣਾ, ਚਮਕਣਾ। ੨. ਸੰਗ੍ਯਾ- ਦੀਵਾ. ਚਰਾਗ਼. "ਅੰਧਿਆਰੇ ਮਹਿ ਦੀਪ." (ਜੈਤ ਮਃ ੫) ੩. ਸੰ. ਦ੍ਵੀਪ. ਦ੍ਵੀ- ਆਪ. ਦੋ ਜਲ. ਚਾਰੇ ਪਾਸਿਓ ਜਲ ਨਾਲ ਘਿਰਿਆ ਦੇਸ਼. ਟਾਪੂ. ਦੇਖੋ, ਸਪਤਦੀਪ. "ਦੀਪ ਲੋਅ ਪਾਤਾਲ ਤਹ ਖੰਡ ਮੰਡਲ." (ਵਾਰ ਮਲਾ ਮਃ ੧) ੪. ਸੱਤ ਦੀ ਗਿਣਤੀ, ਕ੍ਯੋਂਕਿ ਦ੍ਵੀਪ ਸੱਤ ਮੰਨੇ ਹਨ. "ਸਤ੍ਰੈ ਸੈ ਪੈਤਾਲਿ ਮੇ ਸਾਵਨ ਸੁਦਿ ਤਿਥਿ ਦੀਪ." (ਕ੍ਰਿਸਨਾਵ) ਸੰਮਤ ੧੭੪੫ ਸਾਵਨ ਸੁਦੀ ੭। ੫. ਦੀਪ੍ਤਿ (ਚਮਕ) ਦੀ ਥਾਂ ਭੀ ਦੀਪ ਸ਼ਬਦ ਆਇਆ ਹੈ. "ਚੰਦ ਦਿਨੀਸਹਿ ਦੀਪ ਦਈ." (ਅਕਾਲ)...
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਸੰਗ੍ਯਾ- ਪੈਰ ਅਟਕਾਇਆ ਜਾਵੇ ਜਿਸ ਵਿੱਚ, ਰਕਾਬ. ਪਾਂਵੜਾ। ੨. ਜੋੜਾ. ਜੁੱਤਾ। ੩. ਮਕਾਨ ਅੱਗੇ ਵਿਛਾਇਆ ਉਹ ਫ਼ਰਸ਼, ਜਿਸ ਪੁਰ ਸਨਮਾਨ ਯੋਗ੍ਯ ਪਰਾਹੁਣਾ ਪੈਰ ਰੱਖਕੇ ਆਵੇ. ਪਾਂਵੜਾ. "ਬੀਥਿਨ ਮੇ ਪਾਂਵਟੇ ਪਰਤ ਜਾਤ" (ਰਘੁਨਾਥ) ੪. ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰਾਜਾ ਨਾਹਨ ਤੋਂ ਕਿਆਰ ਦੂਨ ਵਿੱਚ ਜ਼ਮੀਨ ਲੈਕੇ ਸੰਮਤ ੧੭੪੨ ਵਿੱਚ ਜਮਨਾ ਦੇ ਕਿਨਾਰੇ ਇੱਕ ਕਿਲਾ ਬਣਾਇਆ, ਜਿਸ ਦਾ ਨਾਮ ਪਾਂਵਟਾ ਰੱਖਿਆ. ਭੰਗਾਣੀ ਦਾ ਜੰਗ ਇਸ ਕਿਲੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਵਿਚਿਤ੍ਰ ਨਾਟਕ ਦੇ ਅੱਠਵੇਂ ਅਧ੍ਯਾਯ ਵਿੱਚ ਹੈ. ਭਾਈ ਸੰਤੋਖ ਸਿੰਘ ਜੀ ਲਿਖਦੇ ਹਨ-#"ਪਾਵ ਟਿਕ੍ਯੋ ਸਤਗੁਰੂ ਕੋ ਆਨਦਪੁਰ ਤੇ ਆਇ।#ਨਾਮ ਧਰ੍ਯੋ ਇਸ ਪਾਂਵਟਾ ਸਭ ਦੇਸਨ ਪ੍ਰਗਟਾਇ।।#(ਗੁਪ੍ਰਸੂ)#ਭਾਗਵਤ ਦੇ ਦਸਮ ਸਕੰਧ ਦਾ ਅਨੁਵਾਦ ਭੀ ਪਾਵਟੇ ਰਹਿਣ ਸਮੇਂ ਹੋਇਆ ਹੈ, ਯਥਾ-#"ਦਸਮ ਕਥਾ ਭਾਗੌਤ ਕੀ ਭਾਖਾ ਕਰੀ ਬਨਾਇ,#ਅਵਰ ਵਾਸਨਾ ਨਾਹਿ ਪ੍ਰਭੁ ਧਰਮਜੁੱਧ ਕੇ ਚਾਇ,#ਸਤ੍ਰੈ ਸੈ ਪੈਤਾਲਿ ਮੇ ਸਾਵਨ ਸੁਦਿ ਤਿਥਿ ਦੀਪ,#ਨਗਰ ਪਾਂਵਟਾ ਸੁਭ ਕਰਨ ਸੁਮਨਾ ਬਹੈ ਸਮੀਪ."#(ਕ੍ਰਿਸਨਾਵ ੨੩੯੦)¹#ਪਾਂਵਟੇ ਦੇ ਆਸ ਪਾਸ ਸਤਿਗੁਰ ਦੇ ਵਿਰਾਜਣ ਦੇ ਚਾਰ ਅਸਥਾਨ ਹੋਰ ਭੀ ਹਨ, ਪਰ ਵਡਾ ਗੁਰਦ੍ਵਾਰਾ ਇੱਕੋ ਹੈ. ਇਸ ਨੂੰ ੧੨੫ ਰੁਪਯੇ ਸਾਲਾਨਾ ਰਿਆਸਤ ਪਟਿਆਲੇ ਤੋਂ, ੧੧੧ ਰੁਪਯੇ ਰਿਆਸਤ ਨਾਹਨ ਤੋਂ, ੨੫ ਰੁਪਯੇ ਰਿਆਸਤ ਬੂੜੀਏ ਤੋਂ, ੧੮. ਰੁਪਯੇ ਨਾਭੇ ਤੋ, ੭੨ ਰੁਪਯੇ ਰਿਆਸਤ ਕਲਸੀਆ ਤੋਂ, ੧੦. ਰੁਪਯੇ ਸਰਦਾਰ ਭਰੋਲੀ ਤੋਂ ਮਿਲਦੇ ਹਨ, ਅਰ ਚਾਰ ਸੌ ਪੱਚੀ ਵਿੱਘੇ ਜ਼ਮੀਨ ਰਿਆਸਤ ਨਾਹਨ ਵੱਲੋਂ ਮੁਆਫ ਹੈ. ਇੱਥੇ ਕਲਗੀਧਰ ਦੀ ਇੱਕ ਤਲਵਾਰ ਸੀ, ਜੋ ਹੁਣ ਰਾਜਾ ਸਾਹਿਬ ਨਾਹਨ ਪਾਸ ਹੈ. ਵੈਸਾਖੀ ਨੂੰ ਗੁਰਦ੍ਵਾਰੇ ਮੇਲਾ ਹੁੰਦਾ ਹੈ. ਇਹ ਅਸਥਾਨ ਰਿਆਸਤ ਨਾਹਨ, ਤਸੀਲ ਪਾਂਵਟਾ, ਥਾਣਾ ਮਾਜਰਾ ਵਿੱਚ ਹੈ. ਰੇਲਵੇ ਸਟੇਸ਼ਨ ਜਗਾਧਰੀ ਤੋਂ ੩੦ ਮੀਲ ਉੱਤਰ ਪੂਰਵ ਹੈ....
ਸੰ. शुभ ਧਾ- ਚਮਕਨਾ. ਸੁੰਦਰ ਹੋਣਾ. ਬੋਲਨਾ। ੨. ਵਿ- ਉੱਤਮ. ਚੰਗਾ. ਸ਼੍ਰੇਸ੍ਠ. "ਸਭ ਬਚਨ ਬੋਲਿ ਗੁਣ ਅਮੋਲ." (ਸਾਰ ਪੜਤਾਲ ਮਃ ੫) ੩. ਸੰਗ੍ਯਾ- ਪ੍ਰਕਾਸ਼। ੪. ਮੰਗਲ। ੫. ਸੁਖ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਦੇਖੋ, ਜਮਨਾ....
ਵਹਨ ਕਰਦਾ ਹੈ. ਵਹਿਂਦਾ ਹੈ. ਵਗਦਾ ਹੈ। ੨. ਬੈਠਦਾ ਹੈ. "ਅੰਦਰ ਬਹੈ ਤਪਾ ਪਾਪ ਕਮਾਏ." (ਵਾਰ ਗਉ ੧. ਮਃ ੪)...
ਸੰ. ਕ੍ਰਿ. ਵਿ- ਪਾਸ. ਨੇੜੇ. ਕੋਲ....