kshētra, kshētaraक्शेत्र, क्शेतर
ਸੰਗ੍ਯਾ- ਦੇਹ. ਸ਼ਰੀਰ। ੨. ਅੰਤਹਕਰਣ. ਮਨ। ੩. ਖੇਤ। ੪. ਇਸਤ੍ਰੀ. ਨਾਰੀ.
संग्या- देह. शरीर। २. अंतहकरण. मन। ३. खेत। ४. इसत्री. नारी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਸੰ. अन्तः करण. ਸੰਗ੍ਯਾ- ਅੰਤਰ ਦੀ ਇੰਦ੍ਰੀ (ਇੰਦ੍ਰਿਯ) ਜਿਸ ਦੇ ਸੰਜੋਗ ਨਾਲ ਬਾਹਰਲੀਆਂ ਇੰਦ੍ਰੀਆਂ ਕਾਰਜ ਕਰਦੀਆਂ ਹਨ. ਇਸ ਦੇ ਚਾਰ ਭੇਦ ਹਨ-#੧. ਮਨ, ਜਿਸ ਕਰਕੇ ਸੰਕਲਪ ਵਿਕਲਪ ਫੁਰਦੇ ਹਨ.#੨. ਬੁੱਧਿ, ਜਿਸਤੋਂ ਵਿਚਾਰ ਅਤੇ ਨਿਸ਼ਚਾ ਹੁੰਦਾ ਹੈ.#੩. ਚਿੱਤ, ਜਿਸ ਕਰਕੇ ਸ੍ਮਰਣ (ਚੇਤਾ) ਹੁੰਦਾ ਹੈ.#੪. ਅਹੰਕਾਰ, ਜਿਸ ਤੋਂ ਪਦਾਰਥਾਂ ਨਾਲ ਆਪਣਾ ਸੰਬੰਧ ਹੁੰਦਾ ਹੈ. ਮਮਤ੍ਵ. ਮਮਤਾ. ਸਤਿਗੁਰੂ ਨਾਨਕ ਦੇਵ ਨੇ ਜਪੁ ਜੀ ਵਿੱਚ ਇਨ੍ਹਾਂ ਦਾ ਜਿਕਰ ਕੀਤਾ ਹੈ- "ਤਿਥੈ ਘੜੀਐ ਸੁਰਤਿ (ਚਿੱਤ) ਮਤਿ (ਮਮਤ੍ਵ- ਅਹੰਕਾਰ) ਮਨਿ, ਬੁਧਿ."...
ਸੰ. ਕ੍ਸ਼ੇਤ੍ਰ. ਸੰਗ੍ਯਾ- ਪ੍ਰਿਥਿਵੀ. ਭੂਮਿ। ੨. ਉਹ ਅਸਥਾਨ ਜਿੱਥੇ ਅੰਨ ਬੀਜਿਆ ਜਾਵੇ. "ਖੇਤ ਖਸਮ ਕਾ ਰਾਖਾ ਉਠਿਜਾਇ." (ਗਉ ਮਃ ੫) ੩. ਦੇਹ. ਸ਼ਰੀਰ. "ਖੇਤ ਹੀ ਕਰਹੁ ਨਿਬੇਰਾ." (ਮਾਰੂ ਕਬੀਰ) ੪. ਉਤਪੱਤੀ ਦਾ ਅਸਥਾਨ। ੫. ਇਸਤ੍ਰੀ. ਜੋਰੂ. "ਰੰਚਕ ਰੇਤ ਖੇਤ ਤਨ ਨਿਰਮਿਤ." (ਸਵੈਯੇ ਸ਼੍ਰੀ ਮੁਖਵਾਕ ਮਃ ੫) ੬. ਅੰਤਹਕਰਣ। ੭. ਇੰਦ੍ਰਿਯ। ੮. ਸੁਪਾਤ੍ਰ. ਅਧਿਕਾਰੀ. "ਖੇਤੁ ਪਛਾਣੈ ਬੀਜੈ ਦਾਨੁ." (ਸਵਾ ਮਃ ੧) ੯. ਰਣਭੂਮਿ. ਮੈਦਾਨੇਜੰਗ. "ਪੁਰਜਾ ਪੁਰਜਾ ਕਟਿਮਰੈ ਕਬਹੂ ਨ ਛਾਡੈ ਖੇਤੁ." (ਮਾਰੂ ਕਬੀਰ) ੧੦. ਤੀਰਥਅਸਥਾਨ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰ. ਨਾਡੀ. ਸੰਗ੍ਯਾ- ਰਗ. ਨਾੜੀ. "ਪਵਨ ਦ੍ਰਿੜ਼ ਸੁਖਮਨ ਨਾਰੀ." (ਗਉ ਕਬੀਰ) ਦੇਖੋ, ਸੁਖਮਨਾ। ੨. ਸੰ. ਨਰ ਦੀ ਮਦੀਨ. ਇਸਤ੍ਰੀ. ਔਰਤ. "ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ." (ਵਾਰ ਮਾਝ ਮਃ ੧)#ਕਾਮਾਸ਼ਾਸਤ੍ਰ ਵਿੱਚ ਨਾਰੀ ਦੀਆਂ ਚਾਰ ਜਾਤੀਆਂ ਲਿਖੀਆਂ ਹਨ- ਪਦਮਿਨੀ, ਚਿਤ੍ਰਿਨੀ, ਸ਼ੰਖਿਨੀ ਅਤੇ ਹਸ੍ਤਿਨੀ. ਇਨ੍ਹਾਂ ਦੇ ਕ੍ਰਮ ਅਨੁਸਾਰ ਚਾਰ ਨਰ ਹਨ- ਸ਼ਸ਼ਕ, ਮ੍ਰਿਗ, ਵ੍ਰਿਸਭ ਅਤੇ ਅਸ਼੍ਵ. ਦੇਖੋ, ਪਦਮਿਨੀ ਆਦਿ ਸ਼ਬਦ ਅਤੇ ਪੁਰੁਸਜਾਤਿ.#ਉਮਰ ਦੇ ਲਿਹਾਜ ਨਾਲ ਨਾਰੀ ਦੇ ਚਾਰ ਭੇਦ ਹਨ- ਬਾਲਾ, ਤਰੁਣੀ, ਪ੍ਰੌਢਾ ਅਤੇ ਵ੍ਰਿੱਧਾ. ਸੋਲਾਂ ਵਰ੍ਹੇ ਤੀਕ ਦੀ ਬਾਲਾ, ਤੀਹ ਵਰ੍ਹੇ ਤੀਕ ਦੀ ਤਰੁਣੀ, ਪੰਜਾਹ ਤੀਕ ਦੀ ਪ੍ਰੌਢਾ ਅਤੇ ਇਸ ਤੋਂ ਅੱਗੇ ਵ੍ਰਿੱਧਾ ਹੈ.#ਬ੍ਰਹਮਵੈਵਰਤ ਵਿੱਚ ਤਿੰਨ ਪ੍ਰਕਾਰ ਦੀ ਨਾਰੀ ਲਿਖੀ ਹੈ- ਸਾਧ੍ਵੀ, ਭੋਗ੍ਯਾ ਅਤੇ ਕੁਲਟਾ, ਪਤਿ ਵਿੱਚ ਭਗਤੀ- ਭਾਵ ਰੱਖਕੇ ਸੇਵਾ ਕਰਨ ਅਤੇ ਕੇਵਲ ਸੰਤਾਨ ਦੇ ਮਨੋਰਥ ਨਾਲ ਪਤਿ ਦਾ ਸੰਗ ਕਰਨ ਵਾਲੀ ਸਾਧ੍ਵੀ ਹੈ. ਪਦਾਰਥਾਂ ਦੀ ਇੱਛਾ ਅਤੇ ਭੋਗਵਾਸਨਾ ਨਾਲ ਪਤਿ ਨੂੰ ਸੇਵਨ ਵਾਲੀ ਭੋਗ੍ਯਾ ਹੈ. ਕਪਟ ਅਰ ਲਾਲਚ ਨਾਲ ਪਤਿ ਦੀ ਸੇਵਾ ਕਰਨ ਵਾਲੀ ਅਤੇ ਕਾਮਵਸ਼ ਹੋਕੇ ਪਰਾਏ ਪੁਰਖਾਂ ਨਾਲ ਪ੍ਰੀਤਿ ਰੱਖਣ ਵਾਲੀ ਕੁਲਟਾ ਹੈ.#ਹਿੰਦੂਮਤ ਅਨੁਸਾਰ ਨਾਰੀ ਨੂੰ ਕਦੇ ਸੁਤੰਤ੍ਰਤਾ (ਆਜ਼ਾਦੀ) ਨਹੀਂ ਹੈ. ਦੇਖੋ, ਮਨੁਸਿਮ੍ਰਿਤਿ ਅਃ ੫, ਸ਼ਲੋਕ ੧੪੭- ੪੮ ਅਰ ਵੇਦਵਿਦ੍ਯਾ ਦਾ ਅਧਿਕਾਰ ਤਾਂ ਕੀ ਹੋਣੀ ਸੀ, ਇਸਤ੍ਰੀਆਂ ਦੇ ਸੰਸਕਾਰ ਭੀ ਵੇਦਮੰਤ੍ਰਾਂ ਨਾਲ ਕਰਨੇ ਵਰਜੇ ਹਨ, ਯਥਾ- "ਇਸਤ੍ਰੀਆਂ ਦੇ ਸੰਸਕਾਰ ਵੇਦਮੰਤ੍ਰਾਂ ਨਾਲ ਨਹੀਂ ਕਰੇ ਜਾਂਦੇ, ਇਹ ਧਰਮ ਦਾ ਫੈਸਲਾ ਹੈ. ਇਸਤ੍ਰੀਆਂ ਅਗਿਆਨਣਾਂ, ਵੇਦਮੰਤ੍ਰਾਂ ਦੇ ਅਧਿਕਾਰ ਤੋਂ ਵਾਂਜੀਆਂ ਅਤੇ ਝੂਠ ਦੀ ਮੂਰਤਿ ਹਨ." (ਮਨੁ ਅਃ ੯. ਸ਼ਃ ੧੮)#ਸਿੱਖਧਰਮ ਵਿੱਚ ਨਾਰੀ ਦੇ ਅਧਿਕਾਰ ਬਾਬਤ ਦੇਖੋ, ਆਸਾ ਮਃ ੫, ਸ਼ਬਦ ਨੰਃ ੩, ਵਾਰ ਆਸਾ ਦੀ ਪੌੜੀ ੧੯. ਦਾ ਸ਼ਲੋਕ "ਭੰਡਿ ਜੰਮੀਐ," ਅਤੇ ਵਾਰ ਭਾਈ ਗੁਰੁਦਾਸ ੫, ਪੌੜੀ ੧੬।#੩. ਨਾਰੀ ਦਾ ਖਾਸ ਚਿੰਨ੍ਹ. ਯੋਨਿ. ਭਗ. "ਤਗੁ ਨ ਇੰਦ੍ਰੀ ਤਗੁ ਨ ਨਾਰੀ." (ਵਾਰ ਆਸਾ) ੪. ਪ੍ਰਾਃ ਨਾਰ. ਗਰਦਨ. ਗ੍ਰੀਵਾ. "ਮੁਖ ਨਾਇ ਰਹੀ ਨ ਉਚਾਵਤ ਨਾਰੀ." (ਚਰਿਤ੍ਰ ੨੩੩) ੫. ਅ਼. [ناری] ਨਾਰ (ਅਗਨਿ) ਤੋਂ ਬਣਿਆ ਹੋਇਆ ਸ਼ੈਤਾਨ. "ਨਾਰੀ ਹੁਕਮ ਨ ਮੰਨਿਆ ਰਖਿਆ ਨਾਉਂ ਸ਼ੈਤਾਨ." (ਮਗੋ) ੬. ਵਿ- ਦੋਜ਼ਖ਼ੀ. ਨਾਰਕੀ। ੭. ਫ਼ਾ. ਸੰਗ੍ਯਾ- ਪੋਸ਼ਾਕ. ਪੋਸ਼ਿਸ਼....