karhākāकड़ाका
ਸੰਗ੍ਯਾ- ਕੜਕਾਰ। ੨. ਖ਼ਾ. ਫ਼ਾਕ਼ਾ. ਲੰਘਨ. "ਸਿੰਘ ਕੜਾਕੇ ਸੇਂ ਰਹੈਂ ਦੂਏ ਤੀਏ ਦਿਨ ਖਾਂਹਿਂ." (ਪ੍ਰਾਪੰਪ੍ਰ) ੩. ਕਰੜੀ ਧੁਪ ਪੈਣੀ ਅਤੇ ਵਰਖਾ ਦਾ ਨਾ ਹੋਣਾ.
संग्या- कड़कार। २.ख़ा. फ़ाक़ा. लंघन. "सिंघ कड़ाके सें रहैं दूए तीए दिन खांहिं." (प्रापंप्र) ३. करड़ी धुप पैणी अते वरखा दा ना होणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਉਲੰਘਨ. ਟੱਪਕੇ ਉੱਪਰਦੀਂ ਜਾਣ ਦੀ ਕ੍ਰਿਯਾ। ੨. ਫ਼ਾਕ਼ਾ. ਕੁਝ ਨਾ ਖਾਣਾ. ਅਭੋਜਨ। ੩. ਆਗ੍ਯਾ ਭੰਗ ਕਰਨਾ. ਦੇਖੋ, ਲੰਘ ਧਾ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਵਿ- ਕਠੋਰ. "ਕਰੜਾ ਮਨਮੁਖ ਗਾਵਾਰੁ." (ਸਿਧਗੋਸਟਿ) ੨. ਔਖਾ- ਔਖੀ. ਮੁਸ਼ਕਿਲ, "ਗੁਰੁ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖਸਾਰੁ." (ਸਵਾ ਮਃ ੪)...
ਸੰਗ੍ਯਾ- ਆਤਪ. ਦੇਖੋ, ਧੂਪ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਬਰਖਾ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...