kangālaकंगाल
ਦੇਖੋ, ਕੰਕਾਲ ੨. ਭੁੱਖ ਦੇ ਮਾਰੇ ਜਿਸ ਦਾ ਮਾਸ ਸੁੱਕ ਗਿਆ ਹੈ, ਕੇਵਲ ਹੱਡੀਆਂ ਦਾ ਪਿੰਜਰ ਬਾਕੀ ਹੈ. ਭੁੱਖ ਨੰਗ ਦਾ ਮਾਰਿਆ ਹੋਇਆ। ੨. ਕੰ (ਸੁਖ) ਨੂੰ ਗਾਲ ਦੇਣ ਵਾਲਾ.
देखो, कंकाल २. भुॱख दे मारे जिस दा मास सुॱक गिआ है, केवल हॱडीआं दा पिंजरबाकी है. भुॱख नंग दा मारिआ होइआ। २. कं (सुख) नूं गाल देण वाला.
ਸੰ. कङ्काल ਸੰਗ੍ਯਾ- ਭੈਰਵ. ਭੈਰੋਂ। ੨. ਮਾਸ ਰਹਿਤ ਸ਼ਰੀਰ ਦਾ ਪਿੰਜਰ. ਹੱਡੀਆਂ ਦਾ ਪਿੰਜਰ skeleton....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. मास्. ਸੰਗ੍ਯਾ- ਮਹੀਨਾ. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਜੋ ਸਮੇਂ ਨੂੰ ਮਾਪੇ (ਮਿਣੇ) ਉਹ ਮਾਸ ਹੈ. ਵਿਸਨੁਪੁਰਾਣ ਵਿੱਚ ਮਹੀਨੇ ਦੇ ਚਾਰ ਭੇਦ ਲਿਖੇ ਹਨ-#(ੳ) ਚਾਨਣੇ ਪੱਖ ਦੀ ਏਕਮ ਤੋਂ ਅਮਾਵਸ੍ਯਾ ਤੀਕ ਦਾ "ਚਾਂਦ੍ਰਮਾਸ" ਇਹ ੩੦ ਤਿਥਾਂ ਦਾ ਹੁੰਦਾ ਹੈ. ਹਨੇਰੇ ਪੱਖ ਦੀ ਏਕਮ ਤੋਂ ਪੂਰਨਮਾਸ਼ੀ ਤਕ ੩੦ ਤਿਥਾਂ ਦੀ ਭੀ ਚਾਂਦ੍ਰਮਾਸ ਹੈ.#(ਅ) ਕਿਸੇ ਤਿਥਿ ਤੋਂ ਕਿਸੇ ਤਿਥਿ ਤੀਕ ਤੀਹ ਦਿਨ ਗਿਣਨ ਕਰਕੇ ਹੋਇਆ ਮਹੀਨਾ "ਸਾਵਨਮਾਸ."#(ੲ) ਜਿਤਨੇ ਸਮੇਂ ਵਿੱਚ ਸੂਰਜ ਇੱਕ ਰਾਸ਼ਿ ਨੂੰ ਭੋਗੇ "ਸੌਰਮਾਸ." ਇਹ ੨੯, ੩੦, ੩੧ ਅਤੇ ੩੨ ਦਿਨਾਂ ਦਾ ਹੁੰਦਾ ਹੈ.#(ਸ) ਜਿਤਨੇ ਦਿਨਾਂ ਵਿੱਚ ਸਾਰੇ ਨਕ੍ਸ਼੍ਤ੍ਰ ਆਪਣਾ ਚਕ੍ਰ ਪੂਰਾ ਕਰਨ, ਉਹ "ਨਾਕ੍ਸ਼੍ਤ੍ਰਮਾਸ." ਇਹ ਅਸ਼੍ਵਿਨੀ ਨਛਤ੍ਰ ਤੋਂ ਆਰੰਭ ਹੋਕੇ ਰੇਵਤੀ ਨਕ੍ਸ਼੍ਤ੍ਰ ਤੇ ਸਮਾਪਤ ਹੁੰਦਾ ਹੈ. "ਉਰਜ ਮਾਸ ਕੀ ਪੂਰਨਮਾਸੀ." (ਨਾਪ੍ਰ) ਉਰ੍ਜ (ਕੱਤਕ) ਦੀ ਪੂਰਨਮਾਸੀ। ੨. ਚੰਦ੍ਰਮਾ। ੩. ਸੰ. ਮਾਂਸ. "ਹਡੁ ਚੰਮੁ ਤਨੁ ਮਾਸ." (ਮਃ ੧. ਵਾਰ ਮਲਾ) ੪. ਭਾਵ- ਦੇਹ. ਸ਼ਰੀਰ. "ਸਾਸੁ ਮਾਸੁ ਸਭ ਜੀਉ ਤੁਮਾਰਾ." (ਧਨਾ ਮਃ ੧) "ਪ੍ਰਿਥਮੇ ਸਾਸ ਨ ਮਾਸ ਸਨ." (ਭਾਗੁ) ੫. ਫ਼ਾ. [ماش] ਮਾਸ਼. ਮਾਂਹ. ਸੰ. ਮਾਸ. ਉੜਦ. ਦੇਖੋ, ਮਾਂਹ ੨। ੬. ਅ਼. [معش] ਮਆ਼ਸ਼. ਗੁਜ਼ਾਰਾ. ਨਿਰਵਾਹ ਦਾ ਸਾਧਨ। ੭. ਰੋਜ਼ੀ. ਉਪਜੀਵਿਕਾ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਸੰ. ਵਿ- ਇਕੇਲਾ. ਸਿਰਫ. "ਕੇਵਲ ਕਾਲਈ ਕਰਤਾਰ." (ਹਜ਼ਾਰੇ ੧੦) ੩. ਨਿਸ਼ਚੇ ਕੀਤਾ ਹੋਇਆ। ੩. ਸ਼ੁੱਧ. ਖਾਲਿਸ. ਨਿਰੋਲ. "ਕੇਵਲ ਨਾਮ ਦੀਓ ਗੁਰਮੰਤੁ." (ਗਉ ਮਃ ੫) ੪. ਸੰਗ੍ਯਾ- ਦਮਦਮੇ ਤੋਂ ਸੱਤ ਕੋਹ ਦੱਖਣ ਇੱਕ ਪਿੰਡ. ਦੱਖਣ ਨੂੰ ਜਾਣ ਸਮੇਂ ਦਸ਼ਮੇਸ਼ ਦਾ ਪਹਿਲਾ ਡੇਰਾ ਦਮਦਮੇ ਤੋਂ ਚੱਲਕੇ ਇਸ ਥਾਂ ਹੋਇਆ ਸੀ. ਇਹ ਜਿਲਾ ਹਿਸਾਰ ਤਸੀਲ ਥਾਣਾ ਰੋੜੀ ਵਿੱਚ ਰੇਲਵੇ ਸਟੇਸ਼ਨ ਕਾਲਾਂਵਾਲੀ ਤੋਂ ਈਸ਼ਾਨ ਕੋਣ ੪. ਮੀਲ ਹੈ. ਪਿੰਡ ਤੋਂ ਦੱਖਣ ਦੇ ਪਾਸੇ ਬਾਹਰਵਾਰ ਦਸਮੇਸ਼ ਜੀ ਦਾ ਗੁਰਦ੍ਵਾਰਾ ਹੈ. ਇਸ ਦਾ ਪ੍ਰਬੰਧ ਇੱਕ ਕਮੇਟੀ ਦੇ ਹੱਥ ਹੈ, ਜੋ ਕਾਨੂਨ ਅਨੁਸਾਰ ਬਣੀ ਹੋਈ ਹੈ. ਇਸ ਗੁਰਦ੍ਵਾਰੇ ਨਾਲ ੪੦ ਵਿੱਘੇ ਜ਼ਮੀਨ ਹੈ....
ਸੰ. पिञ्जर. ਵਿ- ਪੀਲਾ. ਜ਼ਰਦ। ੨. ਸੰ. पिञ्जर. ਪੰਜਰ. ਸੰਗ੍ਯਾ- ਪੰਛੀ ਦੇ ਰੱਖਣ ਦਾ ਪਿੰਜਰਾ. "ਤੂੰ ਪਿੰਜਰੁ ਹਉ ਸੂਅਟਾ ਤੋਰ." (ਗਉ ਕਬੀਰ) ੩. ਦੇਹ ਦਾ ਢਾਂਚਾ. ਹੱਡੀਆਂ ਦਾ ਕਰਁਗ Skelton. "ਕਾਗਾ! ਚੂੰਡਿ ਨ ਪਿੰਜਰਾ." (ਸ. ਫਰੀਦ) ੪. ਭਾਵ- ਦੇਹ. ਸ਼ਰੀਰ. "ਜਿਸ ਪਿੰਜਰ ਮੈ ਬਿਰਹਾ ਨਹੀ, ਸੋ ਪਿੰਜਰੁ ਲੈ ਜਾਰਿ." (ਵਾਰ ਸ੍ਰੀ ਮਃ ੨)...
ਸੰਗ੍ਯਾ- ਵਮਨ ਅਤੇ ਵਾਂਤ. ਉਲਟੀ (ਛਰਦ), ਅਤੇ ਮੁਖ ਤੋਂ ਉਗਲੀ ਹੋਈ ਵਸਤੁ। ੨. ਅ਼. [باقی] ਬਾਕ਼ੀ ਵਿ- ਸ਼ੇਸ. ਜੋ ਬਚ ਰਿਹਾ ਹੈ। ੩. ਸੰਗ੍ਯਾ- ਹਿਸਾਬ ਕਰਨ ਪਿੱਛੋਂ ਕਿਸੇ ਵੱਲ ਰਹੀ ਰਕਮ. "ਨਾ ਜਮ ਕਾਣਿ, ਨ ਜਮ ਕੀ ਬਾਕੀ." (ਗੁਜ ਅਃ ਮਃ ੧) "ਤਜਿ ਅਭਿਮਾਨ ਛੁਟੈ ਤੇਰੀ ਬਾਕੀ." (ਬਾਵਨ) ੪. ਪਾਰਬ੍ਰਹਮ. ਕਰਤਾਰ। ੫. ਅ਼. [باکی] ਵਿ ਰੋਂਦਾ ਹੋਇਆ. ਰੋਂਦੂ....
ਵਿ- ਨਗਨ. ਨੰਗਾ. ਜਿਸ ਦੇ ਅੰਗ ਪੁਰ ਕੋਈ ਵਸਤ੍ਰ ਨਹੀਂ। ੨. ਕੰਗਾਲ। ੩. ਫ਼ਾ. [ننگ] ਸੰਗ੍ਯਾ- ਲੱਜਾ. ਸ਼ਰਮ। ੪. ਜੰਗ। ੫. ਦੋਸ. ਐ਼ਬ। ੬. ਇ਼ੱਜ਼ਤ....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਸਿੰਧੀ. ਸੰਗ੍ਯਾ- ਗੱਲ. ਬਾਤ. "ਸੰਤ ਤੇਰੇ ਸਿਉ ਗਾਲ ਗਲੋਹੀ." (ਗਉ ਮਃ ੫) "ਸਭ ਰੈਨਿ ਸਮ੍ਹਾਲਹਿ ਹਰਿਗਾਲ." (ਪ੍ਰਭਾ ਮਃ ੪) "ਕੋਈ ਆਨਿ ਸੁਨਾਵੈ ਹਰਿ ਕੀ ਹਰਿਗਾਲ." (ਨਟ ਮਃ ੪) ੨. ਗਾਲੀ. ਸ਼੍ਰਾਪ (ਸ਼ਾਪ). ੩. ਦੇਖੋ, ਗਾਲਨਾ। ੪. ਦੇਖੋ, ਗਾਲ੍ਹ....
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....