kannakhajūrāकंनखजूरा
ਸੰ. खर्जुकुर्ण ਖਜੁਕਰਣ. ਸੰਗ੍ਯਾ- ਕੰਨ ਵਿੱਚ ਖਾਜ ਕਰਨ ਵਾਲਾ ਕੀੜਾ. ਦੇਖੋ, ਸ਼ਤਪਦ ਅਤੇ ਖਜੂਰਾ.
सं. खर्जुकुर्ण खजुकरण. संग्या- कंन विॱच खाज करन वाला कीड़ा. देखो, शतपद अते खजूरा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕਰ੍ਣ ਸੰਗ੍ਯਾ- ਕਾਂਨ. ਸ਼੍ਰਵਣ. "ਦੇ ਕੰਨੁ ਸੁਣਹੁ ਅਰਦਾਸਿ ਜੀਉ." (ਸ੍ਰੀ ਮਃ ੫. ਪੈਪਾਇ) ੨. ਕੰਨ੍ਹਾਂ. ਕੰਧਾ. ਸ੍ਕੰਧ. ਦੇਖੋ, ਕੰਨਿ। ੩. ਸੰ. कण्व ਕਨ੍ਵ. ਇੱਕ ਰਿੱਖੀ, ਜਿਸ ਦੇ ਕਈ ਮੰਤ੍ਰ ਰਿਗਵੇਦ ਵਿੱਚ ਦੇਖੀਦੇ ਹਨ. ਇਹ ਮਾਲਿਨੀ ਨਦੀ ਦੇ ਕਿਨਾਰੇ ਰਹਿੰਦਾ ਸੀ. ਸ਼ਕੁੰਤਲਾ ਇਸੇ ਨੇ ਪਾਲੀ ਸੀ. ਰਾਜਾ ਦੁਸ੍ਯੰਤ ਨੇ ਕਨ੍ਵ ਦੇ ਹੀ ਆਸ਼੍ਰਮ ਵਿੱਚ ਸ਼ਕੁੰਤਲਾ ਨਾਲ ਸੰਬੰਧ ਜੋੜਿਆ ਸੀ. "ਸੇਸਨਾਗ ਅਰੁ ਕੰਨ ਰਿਖੀ." (ਜਸਭਾਮ) ੪. ਦੇਖੋ, ਕੰਨ੍ਹ....
ਸੰ. ਖਾਦ੍ਯ. ਸੰਗ੍ਯਾ- ਖਾਣ ਯੋਗ੍ਯ ਪਦਾਰਥ. ਭੋਜਨ. ਖਾਜਾ. "ਖਾਜੁ ਹੋਇਆ ਮੁਰਦਾਰੁ." (ਵਾਰ ਸਾਰ ਮਃ ੧) "ਜਿਨਹੁ ਅਖਾਜ ਖਾਜ ਲਖ ਪਾਏ." (ਗੁਪ੍ਰਸੂ) ੨. ਸੰ. ਖਜੁ. ਖੁਜਲੀ. [حِکّہ] ਹ਼ਿੱਕਾ. Prurigo. ਇਸ ਦੇ ਕਾਰਣ ਹਨ- ਮੈਲਾ ਰਹਿਣਾ, ਨਿਰਮਲ ਅਤੇ ਪੱਕੀ ਹੋਈ ਗਿਜਾ ਨਾ ਖਾਣੀ, ਹਾਜਮੇ ਦਾ ਵਿਗੜਨਾ, ਜਿਗਰ ਦੀਆਂ ਬੀਮਾਰੀਆਂ ਹੋਣੀਆਂ, ਇਸਤ੍ਰੀਆਂ ਦੀ ਰਿਤੁ ਦਾ ਰੁਕਣਾ ਆਦਿ. ਜਦ ਲਹੂ ਵਿੱਚ ਉੱਪਰ ਲਿਖੇ ਕਾਰਣਾਂ ਤੋਂ ਵਿਗਾੜ ਹੁੰਦਾ ਹੈ ਤਾਂ ਸਾਰੇ ਸਰੀਰ ਉੱਤੇ ਖਾਜ ਹੋਣ ਲਗ ਜਾਂਦੀ ਹੈ. ਇਸ ਦਾ ਉਤੱਮ ਇਲਾਜ ਹੈ ਕਿ ਬਦਨ ਨੂੰ ਸਾਫ ਰੱਖੋ, ਲਹੂ ਸਾਫ ਕਰਨ ਦੀਆਂ ਦਵਾਈਆਂ ਖਾਓ ਪੀਓ, ਪਿੱਤਪਾਪੜਾ, ਚਰਾਇਤਾ, ਮੁੰਡੀ ਬੂਟੀ, ਚਿੱਟਾ ਚੰਨਣ, ਛੋਟੀ ਹਰੜ, ਇਹ ਪੰਜ ਪੰਜ ਮਾਸ਼ੇ, ਉਨਾਬ ਦੇ ਸੱਤ ਦਾਣੇ ਲੈ ਕੇ ਡੇਢ ਪਾ ਪਾਣੀ ਵਿੱਚ ਰਾਤ ਨੂੰ ਭਿਉਂ ਦਿਓ, ਸਵੇਰ ਵੇਲੇ ਮਲ ਅਤੇ ਛਾਣਕੇ ਦੇ ਤੌਲਾ ਸ਼ਰਬਤ ਉਨਾਬ ਮਿਲਾਕੇ ਪੀਓ.#ਖਟਿਆਈ, ਲਾਲ ਮਿਰਚਾਂ ਸ਼ਰਾਬ ਆਦਿ ਤੋਂ ਬਚਕੇ ਰਹੋ. ਤੁਚਾ ਨੂੰ ਕੋਮਲ ਕਰਨ ਵਾਲੇ ਬਟਣੇ ਮਲੋ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਕੀਟ. ਕੀਟੀ। ੨. ਸਿਉਂਕ. ਦੀਮਕ. "ਇਟ ਸਿਰਾਣੇ ਭੁਇ ਸਵਣ ਕੀੜਾ ਲੜਿਓ ਮਾਸ." (ਸ. ਫਰੀਦ) ੩. ਵਿ- ਅਦਨਾ. ਤੁੱਛ. "ਕੀੜਾ ਥਾਪਿ ਦੇਇ ਪਾਤਸਾਹੀ" (ਵਾਰ ਮਾਝ ਮਃ ੧)...
ਸੰ. ਸ਼ਤਪਦ. ਸੰ. ਸੌ (ਬਹੁਤ) ਪੈਰਾਂ ਵਾਲਾ, ਕੰਨ ਖਜੂਰਾ. ਦੇਖੋ, ਅੰ. Centipede । ੨. ਸੌ ਕਦਮ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਖਜੂਰ ੩.। ੨. ਸੰ. खर्जुकर्ण ਕੰਨਖਜੂਰਾ. ਕੰਨ ਵਿੱਚ ਧਸਣ ਵਾਲਾ ਇੱਕ ਕੀੜਾ, ਜਿਸ ਦੀ ਸ਼ਤਪਾਦ ਸੰਗ੍ਯਾ ਭੀ ਹੈ. ਦੇਖੋ, ਸਤਪਦ. "ਸੀਸ ਪਟਕਤ ਜਾਂਕੇ ਕਾਨ ਮੇ ਖਜੂਰਾ ਧਸੈ." (ਅਕਾਲ) ਦੇਖੋ, ਕੰਨਖਜੂਰਾ....