kanbuकंबु
ਸੰ. ਸੰਗ੍ਯਾ- ਸੰਖ. "ਕੰਬੁਗ੍ਰੀਵ ਤ੍ਰੈ ਰੇਖ ਵਿਸਾਲਾ." (ਨਾਪ੍ਰ) ੨. ਹਾਥੀ.
सं. संग्या- संख. "कंबुग्रीव त्रै रेख विसाला." (नाप्र) २. हाथी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. शङ्ख ਸੰਗ੍ਯਾ- ਸਮੁੰਦਰ ਦਾ ਇੱਕ ਜੀਵ, ਜਿਸ ਦਾ ਖੋਲ ਮੰਦਿਰਾਂ ਵਿੱਚ ਹਿੰਦੂ ਬਿਗਲ ਦੀ ਤਰਾਂ ਵਜਾਉਂਦੇ ਹਨ. "ਸੰਖਨ ਕੀ ਧੁਨਿ ਘੰਟਨ ਕੀ ਕਰ." (ਚੰਡੀ ੧) ਪੁਰਾਣੇ ਸਮੇਂ ਜੰਗ ਵਿੱਚ ਬਿਗਲ ਵਾਂਙ ਸੰਖ ਬਜਾਇਆ ਜਾਂਦਾ ਸੀ. "ਸਿੰਘ ਚੜੀ ਮੁਖ ਸੰਖ ਬਜਾਵਤ." (ਚੰਡੀ ੧) ਸੰਖ ਨੂੰ ਵਿਸਨੁ ਦੇਵਤਾ ਸਦਾ ਆਪਣੇ ਹੱਥ ਰੱਖਦਾ ਹੈ। ੨. ਵਿਸਨੁ ਦੇ ਸੰਖ ਦਾ ਚੰਦਨ ਆਦਿ ਨਾਲ ਬਣਾਇਆ ਵੈਸਨਵ ਦੇ ਸ਼ਰੀਰ ਉੱਤੇ ਚਿੰਨ੍ਹ ਅਥਵਾ ਧਾਤੁ ਨਾਲ ਤਪਾਕੇ ਲਾਇਆ ਛਾਪਾ. "ਸੰਖ ਚਕ੍ਰ ਮਾਲਾ ਤਿਲਕ ਬਿਰਾਜਤ." (ਮਾਰੂ ਨਾਮਦੇਵ)। ੩. ਇੱਕ ਸਰਪ, ਜੋ ਨਾਗਾਂ ਦਾ ਸਰਦਾਰ ਹੈ। ੪. ਇੱਕ ਗਿਣਤੀ. ੧੦੦੦੦੦੦੦੦੦੦੦੦੦। ੫. ਇੱਕ ਰਿਖੀ ਜਿਸ ਦੀ ਲਿਖੀ ਸੰਖ ਸੰਹਿਤਾ ਹੈ. ਇਹ ਲਿਖਿਤ ਰਿਖੀ ਦਾ ਭਾਈ ਅਤੇ ਚੰਪਕ ਪੁਰੀ ਦੇ ਰਾਜਾ ਹੰਸਧ੍ਵਜ ਦਾ ਪੁਰੋਹਿਤ ਸੀ। ੬. ਕਪਾਲ. ਸਿਰ ਦੀ ਹੱਡੀ। ੭. ਇੱਕ ਦੈਤ (ਸੰਖਾਸੁਰ) ਜੋ ਸ਼ੰਖ ਵਿੱਚੋਂ ਜੰਮਿਆ ਸੀ ਅਰ ਵੇਦਾਂ ਨੂੰ ਲੈ ਕੇ ਸਮੁੰਦਰ ਵਿੱਚ ਚਲਾ ਗਿਆ ਸੀ. ਵਿਸਨੁ ਨੇ ਮੱਛ ਅਵਤਾਰ ਧਾਰਕੇ ਸੰਖ ਨੂੰ ਮਾਰਿਆ ਅਤੇ ਵੇਦ ਵਾਪਿਸ ਲਿਆਂਦੇ. "ਸੰਖਾਸੁਰ ਮਾਰੇ ਵੇਦ ਉਧਾਰੇ." (ਮੱਛਾਵ) ਸ਼ਤਪਥ ਵਿੱਚ ਸ਼ੰਖਾ ਨਾਉਂ ਹਯਗ੍ਰੀਵ ਭੀ ਲਿਖਿਆ ਹੈ. ਦੇਖੋ, ਮਤਸ੍ਯ ਅਵਤਾਰ। ੮. ਦੇਖੋ, ਸੰਖ੍ਯ....
ਵਿ- ਕੰਬੁ (ਸੰਖ) ਜੇਹੀ ਗਰਦਨ ਵਾਲਾ. ਦੇਖੋ, ਕੰਜਲਕ ਅਤੇ ਕੰਬੁ....
ਵਿ- ਤ੍ਰਯ. ਤਿੰਨ. "ਤ੍ਰੈ ਗੁਣ ਭਰਮ ਭੁਲਾਇ." (ਸ੍ਰੀ ਅਃ ਮਃ ੩) "ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ." (ਪ੍ਰਭਾ ਅਃ ਮਃ ੧) ਦੇਖੋ, ਜਲਤਰੰਗ ੨। ੨. ਮਨ ਬਾਣੀ ਅਤੇ ਸ਼ਰੀਰ। ੩. ਮਨ, ਨੇਤ੍ਰ ਅਤੇ ਤੁਚਾ. "ਮਾਈ ਮਾਂਗਤ ਤ੍ਰੈ ਲੋਭਾਵਹਿ." (ਰਾਮ ਅਃ ਮਃ ੧)...
ਸੰ. ਰੇਖਾ. ਸੰਗ੍ਯਾ- ਲਕੀਰ. ਲੀਕ. "ਕਜਲ ਰੇਖ ਨ ਸਹਿਦਿਆ." (ਸ. ਫਰੀਦ) ੨. ਹੱਥ ਪੈਰ ਆਦਿ ਅੰਗਾਂ ਦੀਆਂ ਲੀਕਾਂ, ਜਿਨ੍ਹਾਂ ਦੇ ਸਾਮੁਦ੍ਰਿਕ ਅਨੁਸਾਰ ਅਨੇਕ ਸ਼ੁਭ ਅਸ਼ੁਭ ਫਲ ਮੰਨੇ ਹਨ. "ਰੂਪ ਰੰਗ ਅਰੁ ਰੇਖ ਭੇਖ ਕੋਉ ਕਹਿ ਨ ਸਕਤ ਕਿਹ." (ਜਾਪੁ)...
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...