khaulanā, khaulanāखउलणा, खउलना
ਕ੍ਰਿ- ਉਬਲਨਾ. ਰਿੱਝਣਾ. ਸੰ. ਕ੍ਸ਼੍ਵੇਲ੍ ਧਾਤੁ ਦਾ ਅਰਥ ਹੈ ਕੰਬਣਾ, ਕੁੱਦਣਾ, ਖੇਲਣਾ, ਜਾਣਾ. ਇਸੇ ਤੋਂ ਖੌਲਨਾ ਸ਼ਬਦ ਬਣਿਆ ਹੈ। ੨. ਮਲਣਾ. ਮਰਦਨ ਕਰਨਾ. ਲਿੱਪਣਾ. "ਗਦਹੁ ਚੰਦਨਿ ਖਉਲੀਐ, ਭੀ ਸਾਹੂ ਸਿਉ ਪਾਣੁ." (ਵਾਰ ਸੂਹੀ ਮਃ ੧)
क्रि- उबलना. रिॱझणा. सं. क्श्वेल् धातु दा अरथ है कंबणा, कुॱदणा, खेलणा, जाणा. इसे तों खौलना शबद बणिआ है। २. मलणा. मरदन करना. लिॱपणा. "गदहु चंदनि खउलीऐ, भी साहू सिउ पाणु." (वार सूही मः १)
ਕ੍ਰਿ- ਉਦ- ਵਲਨ. ਉੱਪਰ ਵੱਲ ਜਾਣਾ. ਅਗਨੀ ਦੇ ਤਾਉ ਕਰਕੇ ਉੱਪਰ ਉੱਠਣਾ। ੨. ਰਿੱਝਣਾ. "ਜਿਉਂ ਉਬਲੀ ਮਜੀਠੈ ਰੰਗ ਗਹਗਹਾ." (ਵਾਰ ਗਉ ੧. ਮਃ ੩) ੩. ਉਮਡਣਾ....
ਕ੍ਰਿ- ਪੱਕਣਾ. ਰੰਧਨ ਹੋਣਾ। ੨. ਕੁੜ੍ਹਨਾ....
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)...
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਦੇਖੋ, ਕੰਪ- ਕੰਪਨ. "ਤਿਸੁ ਕੰਬਹਿ ਪਾਪੈ." (ਵਾਰ ਮਾਰੂ ੨. ਮਃ ੫)...
ਕ੍ਰਿ- ਖੇਡਣਾ. ਕ੍ਰੀੜਾ ਕਰਨੀ. "ਜਉ ਤਉ ਪ੍ਰੇਮ ਖੇਲਣ ਕਾ ਚਾਉ." (ਸਵਾ ਮਃ ੧) ਦੇਖੋ, ਖੇਲਨ....
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਦੇਖੋ, ਖਉਲਨਾ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਕ੍ਰਿ- ਮਰ੍ਦਨ ਕਰਨਾ. ਮਸਲਣਾ. ਕੁਚਲਣਾ....
ਦੇਖੋ, ਮ੍ਰਿਦ. ਸੰ. ਮਰ੍ਦਨ. ਸੰਗ੍ਯਾ- ਮਸਲਣਾ. ਮਲਣਾ. ਮੁੱਠੀ ਚਾਪੀ ਕਰਨੀ। ੨. ਪੀਹਣਾ. ਚੂਰਾ ਕਰਨਾ. "ਚਾਰਿ ਬਰਨ ਚਉਹਾਂ ਕੇ ਮਰਦਨ." (ਆਸਾ ਮਃ ੫) ੩. ਸ਼ਰੀਰ ਉੱਪਰ ਮਲਣ ਦਾ ਪਦਾਰਥ. ਵਟਣਾ. "ਤਨਿ ਮਰਦਨ ਮਾਲਣਾ." (ਆਸਾ ਮਃ ੫) ੪. ਸੰਪ੍ਰਦਾਈ ਗ੍ਯਾਨੀ ਮਰਦਨ ਦਾ ਅਰਥ ਕਰਦੇ ਹਨ- ਮਰਦਾਂ ਦੇ. "ਪੀਵਤ ਮਰਦਨ ਲਾਗ." (ਗਉ ਕਬੀਰ) ਰਾਮਰਸ ਪੀਂਦੇ ਹਨ ਮਰਦਾਂ (ਸੰਤਾਂ) ਦ੍ਵਾਰਾ. ਪਰ ਇਹ ਅਰਥ ਸਹੀ ਨਹੀਂ, ਕਿਉਂਕਿ ਲਾਗ ਪਾਠ ਹੈ, ਲਾਗਿ ਨਹੀਂ. ਦੇਖੋ, ਮਰਦ ੪....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰਗ੍ਯਾ- ਗਧਾ. ਗਰਦਭ.। ੨. ਗਧੇ ਨੂੰ. "ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ." (ਵਾਰ ਸੂਹੀ ਮਃ ੧)...
ਚੰਦਨ (ਚੰਨਣ) ਨਾਲ. ਦੇਖੋ, ਖਉਲਣਾ....
ਸੰਗ੍ਯਾ- ਸੁਆਹ. ਭਸਮ. "ਗਦਹੁ ਚੰਦਨ ਖਉਲੀਐ ਭੀ ਸਾਹੂ ਸਿਉ ਪਾਣੁ." (ਵਾਰ ਸੂਹੀ ਮਃ ੧) ੨. ਇਸ ਨਾਮ ਦੇ ਕਈ ਰਾਜੇ ਦੱਖਣ ਵਿੱਚ ਹੋਏ ਹਨ, ਪਰ ਸਭ ਤੋਂ ਮਸ਼ਹੂਰ ਸ਼ਿਵਾ ਜੀ ਦਾ ਪੋਤਾ ਹੈ, ਜੋ ਛੋਟੀ ਉਮਰ ਵਿੱਚ ਹੀ ਔਰੰਗਜ਼ੇਬ ਦੀ ਕੈਦ ਅੰਦਰ ਪੈ ਗਿਆ ਅਰ ਉਸ ਦੇ ਮਰਨ ਤੀਕ ਕੈਦ ਰਿਹਾ. ਸਨ ੧੭੦੮ ਵਿੱਚ ਇਹ ਮਹਰਟਾ (ਮਹਾਰਾਸ੍ਟ੍ਰ) ਕੌਮ ਦਾ ਮਹਾਰਾਜਾ ਬਣਿਆ ਅਤੇ ਸਤਾਰਾ ਰਾਜਧਾਨੀ ਵਿੱਚ ਚਿਰ ਤੀਕ ਨਾਮਮਾਤ੍ਰ ਦਾ ਸ੍ਵਾਮੀ ਰਿਹਾ ਅਰ ਰਾਜ ਦੀ ਵਾਗਡੋਰ ਪੇਸ਼ਵਾ ਬਾਲਾ ਜੀ ਸ਼ਿਵਨਾਥ ਦੇ ਹੱਥ ਰਹੀ. ਸਾਹੂ ਦਾ ਦੇਹਾਂਤ ਸਨ ੧੭੪੯ ਵਿੱਚ ਹੋਇਆ ਹੈ। ੩. ਸਿੰਧੀ. ਵਿ- ਬਹਾਦੁਰ....
ਵ੍ਯ- ਸਹ. ਸਾਥ. ਸੰਗ, "ਐਸੀ ਪ੍ਰੀਤਿ ਗੋਬਿੰਦ ਸਿਉ ਲਾਗੀ." (ਗਉ ਮਃ ੫) ੨. ਸਮੇਤ. ਸਹਿਤ. "ਮੀਨ ਕੀ ਚਪਲ ਸਿਉ ਜੁਗਤਿ ਮਨ ਰਾਖੀਐ." (ਮਾਰੂ ਮਃ ੧) ਮੀਨ ਦੀ ਚਪਲਤਾ ਸਹਿਤ ਜੋ ਮਨ ਹੈ, ਉਸ ਨੂੰ ਜੁਗਤਿ ਨਾਲ ਇਸਥਿਤ ਰੱਖੀਏ। ੩. ਪ੍ਰਤਿ. ਤੋਂ. ਸੇ. ਕੋਲ. "ਕੈ ਸਿਉ ਕਰੀ ਪੁਕਾਰ?" (ਗਉ ਕਬੀਰ) "ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ." (ਭੈਰ ਅਃ ਮਃ ੩) ਪਿਤਾ ਨੇ ਪ੍ਰਹਿਲਾਦ ਪ੍ਰਤਿ ਗੁਰਜ ਉਠਾਈ। ੪. ਸੰਗ੍ਯਾ- ਸ਼ਿਵ. ਦੇਖੋ, ਮੰਡਿਤ। ੫. ਸੰ. ਸ੍ਵ. ਸਰਵ. "ਕਰਨ ਸਿਉ ਇਛਾ ਚਾਰਹ." (ਸਵੈਯੇ ਮਃ ੨. ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ ਇੰਦ੍ਰੀਆਂ ਦੇ ਅਧੀਨ ਨਹੀਂ...
ਦੇਖੋ, ਪਾਣ। ੨. ਦੇਖੋ, ਪੈਣਾ. "ਨਾ ਹਉ, ਨਾ ਮੈ ਜੂਨੀ ਪਾਣੁ." (ਵਾਰ ਮਲਾ ਮਃ ੧) "ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ." (ਵਾਰ ਸੂਹੀ ਮਃ ੧)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....