khapata, khapatiखपत, खपति
ਸੰਗ੍ਯਾ- ਕ੍ਸ਼ਯ. ਵਿਨਾਸ਼. "ਓਪਤਿ ਖਪਤਿ ਨ ਆਵਣ ਜਾਣੀ." (ਮਾਰੂ ਸੋਲਹੇ ਮਃ ੧) ੨. ਖ਼ਰਚ. ਸਰਫ਼। ੩. ਦੇਖੋ, ਖਬਤ ਅਤੇ ਖਬਤੀ। ੪. ਖ (ਆਕਾਸ਼) ਦਾ ਪਤਿ ਸੂਰਜ.
संग्या- क्शय. विनाश. "ओपति खपति न आवण जाणी." (मारू सोलहे मः १) २. ख़रच. सरफ़। ३. देखो, खबत अते खबती। ४. ख (आकाश) दा पति सूरज.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਖੈ। ੨. ਖਈ ਰੋਗ. ਦੇਖੋ, ਖਈ ੩.। ੩. ਪ੍ਰਲੈ। ੪. ਵਿਨਾਸ਼. ਤਬਾਹੀ। ੫. ਰੋਗ। ੬. ਘਰ। ੭. ਹਿੰਸਾ....
ਅਭ਼ਾਵ. ਧ੍ਵੰਸ. ਦੇਖੋ, ਬਿਨਾਸ....
ਉਤਪੱਤਿ. ਦੇਖੋ. ਉਤਪਤਿ. "ਨਾ ਓਪਤ ਹੋਈ." (ਵਾਰ ਗੂਜ ੧. ਮਃ ੩) "ਏਕਸ ਤੇ ਸਭ ਓਪਤਿ ਹੋਈ." (ਗਉ ਅਃ ਮਃ ੧)#੨. ਸੰ. ओपश. ਓਪਸ਼. ਸੰਗ੍ਯਾ- ਕੇਸ਼ਾਂ ਦਾ ਜੂੜਾ। ੩. ਗੋਮੁਖੀ. ਗਊ ਦੇ ਮੁਖ ਸਮਾਨ ਆਕਾਰ ਵਾਲੀ ਥੈਲੀ, ਜਿਸ ਵਿੱਚ ਹੱਥ ਪਾਕੇ ਬ੍ਰਾਹਮਣ ਮਾਲਾ ਫੇਰਦੇ ਹਨ. "ਮੁਦ੍ਰਿਤ ਨੇਤ੍ਰ ਉਰਧ ਕਰ ਓਪਤ." (ਪਾਰਸਾਵ)...
ਸੰਗ੍ਯਾ- ਕ੍ਸ਼ਯ. ਵਿਨਾਸ਼. "ਓਪਤਿ ਖਪਤਿ ਨ ਆਵਣ ਜਾਣੀ." (ਮਾਰੂ ਸੋਲਹੇ ਮਃ ੧) ੨. ਖ਼ਰਚ. ਸਰਫ਼। ੩. ਦੇਖੋ, ਖਬਤ ਅਤੇ ਖਬਤੀ। ੪. ਖ (ਆਕਾਸ਼) ਦਾ ਪਤਿ ਸੂਰਜ....
ਸੰਗ੍ਯਾ- ਆਗਮਨ. ਆਉਣ ਦੀ ਕ੍ਰਿਯਾ। ੨. ਜਨਮ ਧਾਰਣ....
ਵਿ- ਗ੍ਯਾਨੀ. ਜਾਣਨ ਵਾਲਾ. "ਸਭ ਜੀਆ ਕਾ ਹੈ ਜਾਣੀ." (ਵਾਰ ਬਿਹਾ ਮਃ ੪) "ਬਿਨੁ ਗੁਰ ਪੂਰੇ ਕੋਇ ਨ ਜਾਣੀ." (ਆਸਾ ਅਃ ਮਃ ੩) ੨. ਜਾਣ ਵਾਲਾ (ਵਾਲੀ). ੩. ਸਮਝੀ. ਮਾਲੂਮ ਕੀਤੀ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਫ਼ਾ. [خرچ] ਖ਼ਰ੍ਚ. ਅ਼. [خرج] ਖ਼ਰਜ. ਸੰਗ੍ਯਾ- ਵ੍ਯਯ. ਖਪਤ. ਸਰਫ਼। ੨. ਤੋਸ਼ਾ. "ਖਰਚ ਬੰਨੁ ਚੰਗਿਆਈਆਂ." (ਸੋਰ ਮਃ ੧)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਅ਼. [خبطی] ਵਿ- ਸੌਦਾਈ. ਸਿਰੜਾ....
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....