khalarā, khalarīखलरा, खलरी
ਦੇਖੋ, ਖਲੜਾ- ਖਲੜੀ। ੨. ਸੁਲਤਾਨ (ਸਖ਼ੀ ਸਰਵਰ) ਦੇ ਭਗਤਾਂ ਦੇ ਗਲ ਪਹਿਰੀ ਖੱਲ, ਜਿਸ ਪੁਰ ਖੂੰਡੀ ਲਟਕਦੀ ਰਹਿੰਦੀ ਹੈ. "ਖੂੰਡੀ ਖਲਰਾ ਗਲ ਮਹਿ ਧਰੋ." (ਗੁਪ੍ਰਸੂ)
देखो, खलड़ा- खलड़ी। २. सुलतान (सख़ी सरवर) दे भगतां दे गल पहिरी खॱल, जिस पुर खूंडी लटकदी रहिंदी है. "खूंडी खलरा गल महि धरो." (गुप्रसू)
ਸੰਗ੍ਯਾ- ਚਰਮ. ਤੁਚਾ. ਖਾਲ. ਦੇਖੋ, ਖਲ। ੨. ਚੰਮ ਦੀ ਥੈਲੀ. "ਭਉ ਤੇਰਾ ਭਾਂਗ ਖਲੜੀ ਮੇਰਾ ਚੀਤ." (ਤਿਲੰ ਮਃ ੧) ੩. ਵਿ- ਦੇਖੋ, ਖਪਰੀ. "ਖਲੜੀ ਖਪਰੀ ਲਕੜੀ ਚਮੜੀ." (ਆਸਾ ਮਃ ੧)...
ਸੰਗ੍ਯਾ- ਚਰਮ. ਤੁਚਾ. ਖਾਲ. ਦੇਖੋ, ਖਲ। ੨. ਚੰਮ ਦੀ ਥੈਲੀ. "ਭਉ ਤੇਰਾ ਭਾਂਗ ਖਲੜੀ ਮੇਰਾ ਚੀਤ." (ਤਿਲੰ ਮਃ ੧) ੩. ਵਿ- ਦੇਖੋ, ਖਪਰੀ. "ਖਲੜੀ ਖਪਰੀ ਲਕੜੀ ਚਮੜੀ." (ਆਸਾ ਮਃ ੧)...
ਅ਼. [سُلطان] ਸੁਲਤ਼ਾਨ. ਸੰਗ੍ਯਾ- ਦਲੀਲ. ਯੁਕ੍ਤਿ। ੨. ਪ੍ਰਬਲ ਹੋਣਾ। ੩. ਬਾਦਸ਼ਾਹ. "ਸੁਲਤਾਨ ਹੋਵਾ ਮੇਲਿ ਲਸਕਰ." (ਸ੍ਰੀ ਮਃ ੧) ਸਭ ਤੋਂ ਪਹਿਲਾਂ "ਸੁਲਤਾਨ" ਪਦਵੀ ਮਹਮੂਦ ਗਜਨਵੀ ਨੇ ਧਾਰਨ ਕੀਤੀ ਹੈ। ੪. ਇੱਕ ਮੁਸਲਮਾਨ ਪੀਰ, ਜਿਸ ਦੇ ਨਾਉਂ ਸਖੀ ਸਰਵਰ, ਲਖਦਾਤਾ, ਲਾਲਾਂ ਵਾਲਾ, ਧੌਂਕਲੀਆ ਆਦਿਕ ਪ੍ਰਸਿੱਧ ਹਨ. ਸੁਲਤਾਨ ਦਾ ਅਸਲ ਨਾਉਂ ਸੈਯਦ ਅਹਮਦ ਸੀ. ਇਹ ਇੱਕ ਬਗਦਾਦੀ ਦਾ ਪੁਤ੍ਰ ਸੀ. ਇਸ ਦਾ ਬਾਪ ਸਿਆਲਕੋਟ ਪਿੰਡ ਵਿੱਚ, ਜੋ ਮੁਲਤਾਨ ਤੋਂ ੧੨. ਮੀਲ ਪੂਰਵ ਹੈ, ਸਨ ੧੨੨੦ ਨੂੰ ਆਬਾਦ ਹੋਇਆ ਸੀ. ਸੁਲਤਾਨ ਦੇ ਥਾਨਾਂ ਨੂੰ ਪੀਰਖਾਨਾ ਆਖਦੇ ਹਨ, ਜੋ ਪੰਜਾਬ ਦੇ ਬਹੁਤ ਪਿੰਡਾਂ ਵਿੱਚ ਹਨ. ਵੀਰਵਾਰ ਨੂੰ ਸੁਲਤਾਨੀਏ ਪੀਰਖਾਨੇ ਜਮਾ ਹੁੰਦੇ ਹਨ ਅਰ ਭੇਟਾ ਚੜ੍ਹਾਉਂਦੇ ਹਨ. ਇਸ ਦੀ ਮੁੱਖ ਭੇਟਾ ਰੋਟ ਹੈ. ਇਹ ਵਡੀ ਰੋਟੀ, ਜਿਸ ਦਾ ਵਜਨ ਸਵਾ ਮਣ ਤੀਕ ਹੁੰਦਾ ਹੈ, ਜ਼ਮੀਨ ਤਪਾਕੇ ਪਕਾਈ ਜਾਂਦੀ ਹੈ. ਇਸ ਨੂੰ ਗੁੜ ਨਾਲ ਚੋਪੜਕੇ ਪੀਰ ਅੱਗੇ ਅਰਪਦੇ ਹਨ. ਭਿਰਾਈ (ਸੁਲਤਾਨ ਦਾ ਪੁਜਾਰੀ) ਦਰੂਦ ਪੜ੍ਹਕੇ ਕੁਝ ਰੋਟੀ ਆਪ ਲੈ ਲੈਂਦਾ ਹੈ ਅਤੇ ਕੁਝ ਉਪਾਸਕਾਂ ਨੂੰ ਦੇ ਦਿੰਦਾ ਹੈ. ਸੁਲਤਾਨ ਦੀ ਕਬਰ ਨਗਾਹੇ ਪਿੰਡ (ਜਿਲਾ ਡੇਰਾਗਾਜੀਖਾਂ) ਵਿੱਚ ਹੈ, ਜੋ ਈਸਵੀ ਤੇਰਵੀਂ ਸਦੀ ਵਿੱਚ ਬਣੀ ਹੈ. ਇਸ ਥਾਂ ਸੁਲਤਾਨ ਦੀ ਇਸਤ੍ਰੀ ਬੀਬੀ ਬਾਈ ਦੀ ਕਬਰ ਭੀ ਹੈ. ਸੁਲਤਾਨ ਦੇ ਤਿੰਨ ਸੇਵਕਾਂ ਦੀ ਔਲਾਦ ਪੂਜਾ ਲੈਂਦੀ ਹੈ ਜੋ ੧੬੫੦ ਹਿੱਸਿਆਂ ਵਿੱਚ ਵੰਡੀਦੀ ਹੈ. ਨਗਾਹੇ ਤੋਂ ਦੂਜੇ ਦਰਜੇ ਸੁਲਤਾਨ ਦਾ ਪੀਰਖਾਨਾ ਧੌਂਕਲ ਪਿੰਡ ਵਿੱਚ (ਵਜੀਰਾਬਾਦ ਪਾਸ) ਹੈ. ਇਸ ਤੋਂ ਹੀ ਪੀਰ ਦਾ ਨਾਉਂ ਧੌਂਕਲੀਆ ਹੋ ਗਿਆ ਹੈ....
ਸੰ. ਸਹੇਲੀ। ੨. ਅ਼. [سخی] ਸਖ਼ੀ. ਵਿ- ਉਦਾਰ. ਸ਼ਖ਼ਾਵਤ ਕਰਨ ਵਾਲਾ....
ਦੇਖੋ, ਸਰੋਵਰ। ੨. ਸਿੰਧੁ ਨਦ. "ਭਰਿ ਸਰਵਰੁ ਜਬ ਊਛਲੈ." (ਸੂਹੀ ਫਰੀਦ) ੩. ਮਾਨਸਰ. "ਤੂੰ ਸਰਵਰੁ ਤੂੰ ਹੰਸੁ." (ਸ੍ਰੀ ਮਃ ੧) ੪. ਸਰ- ਆਵਰਤ ਦਾ ਸੰਖੇਪ. ਭੌਰੀ. ਜਲ ਦਾ ਚਕ੍ਰ. "ਨਾ ਸਰਵਰੁ ਨਾ ਉਛਲੈ." (ਸੂਹੀ ਮਃ ੧) ੫. ਡਿੰਗ. ਸਮੁੰਦਰ. ਜਲਧਿ। ੬. ਫ਼ਾ. [سرور] ਸਰਦਾਰ. ਪ੍ਰਧਾਨ। ੭. ਦੇਖੋ, ਸੁਲਤਾਨ। ੮. ਸੰ शर्वर ਵਿ- ਚਿੱਤਮਿਤਾਲਾ. ਡੱਬ ਖੜੱਬਾ....
ਸੰ. खल्ल ਸੰਗ੍ਯਾ- ਟੋਆ। ੨. ਚਾਤਕ. ਪਪੀਹਾ। ੩. ਮਸ਼ਕ. ਚਮੜੇ ਦਾ ਥੈਲਾ. "ਭਉ ਖਲਾ ਅਗਨਿ ਤਪ ਤਾਉ." (ਜਪੁ) ੪. ਚੰਮ. ਚਮੜਾ। ੫. ਸੰ. ਖਲ੍ਵ. ਦਵਾਈ ਪੀਹਣ ਅਤੇ ਕੁੱਟਣ ਦੀ ਧਾਤੁ ਅਥਵਾ ਪੱਥਰ ਦੀ ਉਖਲੀ. ਹਾਵਨ. ਖਰਲ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਖੂੰਡਾ ਦਾ ਇਸ੍ਤ੍ਰੀ ਲਿੰਗ. "ਖੂੰਡੀ ਦੀ ਖੇਡਾਰੀ." (ਵਾਰ ਗਉ ੨. ਮਃ ੫) ੨. ਸਖ਼ੀਸਰਵਰ (ਸੁਲਤਾਨ) ਦੀ ਹੁੱਕ, ਜੋ ਸੁਲਤਾਨੀਏ ਗਲ ਪਹਿਰਦੇ ਹਨ. "ਖੂੰਡੀ ਖਲਰਾ ਗਲ ਮਹਿ ਧਰੋ." (ਗੁਪ੍ਰਸੂ)...
ਦੇਖੋ, ਖਲੜਾ- ਖਲੜੀ। ੨. ਸੁਲਤਾਨ (ਸਖ਼ੀ ਸਰਵਰ) ਦੇ ਭਗਤਾਂ ਦੇ ਗਲ ਪਹਿਰੀ ਖੱਲ, ਜਿਸ ਪੁਰ ਖੂੰਡੀ ਲਟਕਦੀ ਰਹਿੰਦੀ ਹੈ. "ਖੂੰਡੀ ਖਲਰਾ ਗਲ ਮਹਿ ਧਰੋ." (ਗੁਪ੍ਰਸੂ)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...