khāja, khājuखाज, खाजु
ਸੰ. ਖਾਦ੍ਯ. ਸੰਗ੍ਯਾ- ਖਾਣ ਯੋਗ੍ਯ ਪਦਾਰਥ. ਭੋਜਨ. ਖਾਜਾ. "ਖਾਜੁ ਹੋਇਆ ਮੁਰਦਾਰੁ." (ਵਾਰ ਸਾਰ ਮਃ ੧) "ਜਿਨਹੁ ਅਖਾਜ ਖਾਜ ਲਖ ਪਾਏ." (ਗੁਪ੍ਰਸੂ) ੨. ਸੰ. ਖਜੁ. ਖੁਜਲੀ. [حِکّہ] ਹ਼ਿੱਕਾ. Prurigo. ਇਸ ਦੇ ਕਾਰਣ ਹਨ- ਮੈਲਾ ਰਹਿਣਾ, ਨਿਰਮਲ ਅਤੇ ਪੱਕੀ ਹੋਈ ਗਿਜਾ ਨਾ ਖਾਣੀ, ਹਾਜਮੇ ਦਾ ਵਿਗੜਨਾ, ਜਿਗਰ ਦੀਆਂ ਬੀਮਾਰੀਆਂ ਹੋਣੀਆਂ, ਇਸਤ੍ਰੀਆਂ ਦੀ ਰਿਤੁ ਦਾ ਰੁਕਣਾ ਆਦਿ. ਜਦ ਲਹੂ ਵਿੱਚ ਉੱਪਰ ਲਿਖੇ ਕਾਰਣਾਂ ਤੋਂ ਵਿਗਾੜ ਹੁੰਦਾ ਹੈ ਤਾਂ ਸਾਰੇ ਸਰੀਰ ਉੱਤੇ ਖਾਜ ਹੋਣ ਲਗ ਜਾਂਦੀ ਹੈ. ਇਸ ਦਾ ਉਤੱਮ ਇਲਾਜ ਹੈ ਕਿ ਬਦਨ ਨੂੰ ਸਾਫ ਰੱਖੋ, ਲਹੂ ਸਾਫ ਕਰਨ ਦੀਆਂ ਦਵਾਈਆਂ ਖਾਓ ਪੀਓ, ਪਿੱਤਪਾਪੜਾ, ਚਰਾਇਤਾ, ਮੁੰਡੀ ਬੂਟੀ, ਚਿੱਟਾ ਚੰਨਣ, ਛੋਟੀ ਹਰੜ, ਇਹ ਪੰਜ ਪੰਜ ਮਾਸ਼ੇ, ਉਨਾਬ ਦੇ ਸੱਤ ਦਾਣੇ ਲੈ ਕੇ ਡੇਢ ਪਾ ਪਾਣੀ ਵਿੱਚ ਰਾਤ ਨੂੰ ਭਿਉਂ ਦਿਓ, ਸਵੇਰ ਵੇਲੇ ਮਲ ਅਤੇ ਛਾਣਕੇ ਦੇ ਤੌਲਾ ਸ਼ਰਬਤ ਉਨਾਬ ਮਿਲਾਕੇ ਪੀਓ.#ਖਟਿਆਈ, ਲਾਲ ਮਿਰਚਾਂ ਸ਼ਰਾਬ ਆਦਿ ਤੋਂ ਬਚਕੇ ਰਹੋ. ਤੁਚਾ ਨੂੰ ਕੋਮਲ ਕਰਨ ਵਾਲੇ ਬਟਣੇ ਮਲੋ.
सं. खाद्य. संग्या- खाण योग्य पदारथ. भोजन. खाजा. "खाजु होइआ मुरदारु." (वार सार मः १) "जिनहु अखाज खाज लख पाए." (गुप्रसू) २. सं. खजु. खुजली. [حِکّہ] ह़िॱका. Prurigo. इस दे कारण हन- मैला रहिणा, निरमल अते पॱकी होई गिजा ना खाणी, हाजमे दा विगड़ना, जिगर दीआं बीमारीआं होणीआं,इसत्रीआं दी रितु दा रुकणा आदि. जद लहू विॱच उॱपर लिखे कारणां तों विगाड़ हुंदा है तां सारे सरीर उॱते खाज होण लग जांदी है. इस दा उतॱम इलाज है कि बदन नूं साफ रॱखो, लहू साफ करन दीआं दवाईआं खाओ पीओ, पिॱतपापड़ा, चराइता, मुंडी बूटी, चिॱटा चंनण, छोटी हरड़, इह पंज पंज माशे, उनाब दे सॱत दाणे लै के डेढ पा पाणी विॱच रात नूं भिउं दिओ, सवेर वेले मल अते छाणके दे तौला शरबत उनाब मिलाके पीओ.#खटिआई, लाल मिरचां शराब आदि तों बचके रहो. तुचा नूं कोमल करन वाले बटणे मलो.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਦੇਖੋ, ਖਾਜ ੧....
ਸੰ. ਖਾਦ੍ਯ. ਸੰਗ੍ਯਾ- ਖਾਣ ਯੋਗ੍ਯ ਪਦਾਰਥ. ਭੋਜਨ. ਖਾਜਾ. "ਖਾਜੁ ਹੋਇਆ ਮੁਰਦਾਰੁ." (ਵਾਰ ਸਾਰ ਮਃ ੧) "ਜਿਨਹੁ ਅਖਾਜ ਖਾਜ ਲਖ ਪਾਏ." (ਗੁਪ੍ਰਸੂ) ੨. ਸੰ. ਖਜੁ. ਖੁਜਲੀ. [حِکّہ] ਹ਼ਿੱਕਾ. Prurigo. ਇਸ ਦੇ ਕਾਰਣ ਹਨ- ਮੈਲਾ ਰਹਿਣਾ, ਨਿਰਮਲ ਅਤੇ ਪੱਕੀ ਹੋਈ ਗਿਜਾ ਨਾ ਖਾਣੀ, ਹਾਜਮੇ ਦਾ ਵਿਗੜਨਾ, ਜਿਗਰ ਦੀਆਂ ਬੀਮਾਰੀਆਂ ਹੋਣੀਆਂ, ਇਸਤ੍ਰੀਆਂ ਦੀ ਰਿਤੁ ਦਾ ਰੁਕਣਾ ਆਦਿ. ਜਦ ਲਹੂ ਵਿੱਚ ਉੱਪਰ ਲਿਖੇ ਕਾਰਣਾਂ ਤੋਂ ਵਿਗਾੜ ਹੁੰਦਾ ਹੈ ਤਾਂ ਸਾਰੇ ਸਰੀਰ ਉੱਤੇ ਖਾਜ ਹੋਣ ਲਗ ਜਾਂਦੀ ਹੈ. ਇਸ ਦਾ ਉਤੱਮ ਇਲਾਜ ਹੈ ਕਿ ਬਦਨ ਨੂੰ ਸਾਫ ਰੱਖੋ, ਲਹੂ ਸਾਫ ਕਰਨ ਦੀਆਂ ਦਵਾਈਆਂ ਖਾਓ ਪੀਓ, ਪਿੱਤਪਾਪੜਾ, ਚਰਾਇਤਾ, ਮੁੰਡੀ ਬੂਟੀ, ਚਿੱਟਾ ਚੰਨਣ, ਛੋਟੀ ਹਰੜ, ਇਹ ਪੰਜ ਪੰਜ ਮਾਸ਼ੇ, ਉਨਾਬ ਦੇ ਸੱਤ ਦਾਣੇ ਲੈ ਕੇ ਡੇਢ ਪਾ ਪਾਣੀ ਵਿੱਚ ਰਾਤ ਨੂੰ ਭਿਉਂ ਦਿਓ, ਸਵੇਰ ਵੇਲੇ ਮਲ ਅਤੇ ਛਾਣਕੇ ਦੇ ਤੌਲਾ ਸ਼ਰਬਤ ਉਨਾਬ ਮਿਲਾਕੇ ਪੀਓ.#ਖਟਿਆਈ, ਲਾਲ ਮਿਰਚਾਂ ਸ਼ਰਾਬ ਆਦਿ ਤੋਂ ਬਚਕੇ ਰਹੋ. ਤੁਚਾ ਨੂੰ ਕੋਮਲ ਕਰਨ ਵਾਲੇ ਬਟਣੇ ਮਲੋ....
ਫ਼ਾ. [مُردار] ਲੋਥ. ਸ਼ਵ. ਪ੍ਰਾਣ ਰਹਿਤ ਦੇਹ। ੨. ਸ੍ਵਸਤਕਾਰ ਅਤੇ ਸ਼ੂਰਵੀਰਤਾ ਰਹਿਤ. "ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ." (ਵਾਰ ਆਸਾ) ਭੋਹ (ਭੂਸੇ) ਨਾਲ ਭਰੀਆਂ ਲੇਖਾਂ। ੩. ਭਾਵ ਮੁਰਦਾਰ ਤੱਲ ਅਪਵਿਤ੍ਰ ਚੀਜ਼. ਧਰਮ ਅਨੁਸਾਰ ਨਾ ਖਾਣ ਯੋਗ੍ਯ. ਹਰਾਮ.#"ਕੂੜੁ ਬੋਲਿ ਮੁਰਦਾਰੁ ਖਾਇ." (ਮਃ ੧. ਵਾਰ ਮਾਝ)#"ਦੁਨੀਆ ਮੁਰਦਾਰਖੁਰਦਨੀ." (ਤਿਲੰ ਮਃ ੫) "ਠਗਿ ਖਾਧਾ ਮੁਰਦਾਰੁ." (ਸ੍ਰੀ ਮਃ ੧)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸਰਵ- ਜਿਸ ਨੇ. "ਜਿਨਹਿ ਨਿਵਾਜੇ ਤਿਨਹੀ ਸਾਜੇ." (ਰਾਮ ਮਃ ੫) ੨. ਜਿਨ੍ਹਾਂ ਨੇ. "ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ." (ਸਵੈਯੇ ਮਃ ੪. ਕੇ)...
ਦੇਖੋ, ਅਖਾਦ੍ਯ. ਅਭਖ. "ਘਰ ਘਰ ਮੰਗਨ ਖਾਜ ਅਖਾਜੇ." (ਭਾਗੁ)...
ਸੰ. ਖਾਦ੍ਯ. ਸੰਗ੍ਯਾ- ਖਾਣ ਯੋਗ੍ਯ ਪਦਾਰਥ. ਭੋਜਨ. ਖਾਜਾ. "ਖਾਜੁ ਹੋਇਆ ਮੁਰਦਾਰੁ." (ਵਾਰ ਸਾਰ ਮਃ ੧) "ਜਿਨਹੁ ਅਖਾਜ ਖਾਜ ਲਖ ਪਾਏ." (ਗੁਪ੍ਰਸੂ) ੨. ਸੰ. ਖਜੁ. ਖੁਜਲੀ. [حِکّہ] ਹ਼ਿੱਕਾ. Prurigo. ਇਸ ਦੇ ਕਾਰਣ ਹਨ- ਮੈਲਾ ਰਹਿਣਾ, ਨਿਰਮਲ ਅਤੇ ਪੱਕੀ ਹੋਈ ਗਿਜਾ ਨਾ ਖਾਣੀ, ਹਾਜਮੇ ਦਾ ਵਿਗੜਨਾ, ਜਿਗਰ ਦੀਆਂ ਬੀਮਾਰੀਆਂ ਹੋਣੀਆਂ, ਇਸਤ੍ਰੀਆਂ ਦੀ ਰਿਤੁ ਦਾ ਰੁਕਣਾ ਆਦਿ. ਜਦ ਲਹੂ ਵਿੱਚ ਉੱਪਰ ਲਿਖੇ ਕਾਰਣਾਂ ਤੋਂ ਵਿਗਾੜ ਹੁੰਦਾ ਹੈ ਤਾਂ ਸਾਰੇ ਸਰੀਰ ਉੱਤੇ ਖਾਜ ਹੋਣ ਲਗ ਜਾਂਦੀ ਹੈ. ਇਸ ਦਾ ਉਤੱਮ ਇਲਾਜ ਹੈ ਕਿ ਬਦਨ ਨੂੰ ਸਾਫ ਰੱਖੋ, ਲਹੂ ਸਾਫ ਕਰਨ ਦੀਆਂ ਦਵਾਈਆਂ ਖਾਓ ਪੀਓ, ਪਿੱਤਪਾਪੜਾ, ਚਰਾਇਤਾ, ਮੁੰਡੀ ਬੂਟੀ, ਚਿੱਟਾ ਚੰਨਣ, ਛੋਟੀ ਹਰੜ, ਇਹ ਪੰਜ ਪੰਜ ਮਾਸ਼ੇ, ਉਨਾਬ ਦੇ ਸੱਤ ਦਾਣੇ ਲੈ ਕੇ ਡੇਢ ਪਾ ਪਾਣੀ ਵਿੱਚ ਰਾਤ ਨੂੰ ਭਿਉਂ ਦਿਓ, ਸਵੇਰ ਵੇਲੇ ਮਲ ਅਤੇ ਛਾਣਕੇ ਦੇ ਤੌਲਾ ਸ਼ਰਬਤ ਉਨਾਬ ਮਿਲਾਕੇ ਪੀਓ.#ਖਟਿਆਈ, ਲਾਲ ਮਿਰਚਾਂ ਸ਼ਰਾਬ ਆਦਿ ਤੋਂ ਬਚਕੇ ਰਹੋ. ਤੁਚਾ ਨੂੰ ਕੋਮਲ ਕਰਨ ਵਾਲੇ ਬਟਣੇ ਮਲੋ....
ਪ੍ਰਾਪਤ ਕੀਤੇ. "ਪਾਏ ਮਨੋਰਥ ਸਭਿ." (ਵਾਰ ਗੂਜ ੨. ਮਃ ੫) ੨. ਛਕੇ. ਖਾਂਦਾ ਹੈ. "ਭੋਜਨੁ ਨਾਨਕਾ ਵਿਰਲਾ ਪਾਏ ਕੋਇ" (ਵਾਰ ਰਾਮ ੧. ਮਃ ੩) ੩. ਕ੍ਰਿ. ਵਿ- ਪੈਰੀਂ. "ਲਗਿ ਸਤਿਗੁਰ ਪਾਏ." (ਭੈਰ ਮਃ ੫) ੪. ਪਾਯਹ ਦਾ ਬਹੁਵਚਨ. ਖੰਭੇ. ਥਮਲੇ। ੫. ਧਰਮ ਦੇ ਚਰਣ. "ਚਾਰ ਪਦਾਰਥ ਚਾਰੇ ਪਾਏ." (ਬਿਲਾ ਮਃ ੪) ੬. ਪਾਵੇ. ਡਾਲੇ. ਪਾਉਂਦਾ ਹੈ. "ਜੇਹਾ ਅੰਦਰਿ ਪਾਏ ਤੇਹਾ ਵਰਤੈ." (ਮਾਝ ਮਃ ੩) ੭. ਪਾਦਿੱਤੇ. ਡਾਲ ਦੀਏ. "ਨਿੰਦਕ ਦੁਸ਼ਟ ਸਭ ਪੈਰੀ ਪਾਏ." (ਵਾਰ ਸ੍ਰੀ ਮਃ ੫)...
ਦੇਖੋ, ਖਾਜ ੨....
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ....
ਵਿ- ਮਲਿਨ. ਮਲੀਨ. "ਮੈਲਾ ਹਰਿ ਕੇ ਨਾਮ ਬਿਨ ਜੀਉ." (ਸਾਰ ਮਃ ੫) ੨. ਅਪਵਿਤ੍ਰ। ੩. ਸੰਗ੍ਯਾ ਗੰਦਗੀ. ਵਿਸ੍ਟਾ....
ਕ੍ਰਿ- ਨਿਵਾਸ ਕਰਨਾ. ਰਹਾਇਸ਼ ਕਰਨੀ. "ਏਕ ਦਿਵਸ ਰਹਿ ਗਮਨ ਕਰੀਜੈ." (ਗੁਪ੍ਰਸੂ) ੨. ਰੁਕਣਾ. ਠਹਿਰਨਾ. "ਹਉਮੈ ਮੇਰਾ ਰਹਿਗਇਆ." (ਸ੍ਰੀ ਮਃ ੩) ੩. ਥਕਣਾ. "ਰਹਿਓ ਸੰਤ ਹਉ ਟੋਲਿ." (ਸਵੈਯੇ ਮਃ ੩. ਕੇ)...
ਵਿ- ਨਿਰ੍ਮਲ. ਮੈਲ ਰਹਿਤ. ਸ਼ੁੱਧ. "ਨਿਰਮਲ ਉਦਕ ਗੋਬਿੰਦ ਕਾ ਨਾਮ." (ਗਉ ਮਃ ਪ) "ਨਿਰਮਲ ਤੇ, ਜੋ ਰਾਮਹਿ ਜਾਨ." (ਭੈਰ ਕਬੀਰ) ੨. ਸੰਗ੍ਯਾ- ਪਾਰਬ੍ਰਹਮ. ਕਰਤਾਰ. "ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ." (ਮਾਝ ਅਃ ਮਃ ੩) ੩. ਪ੍ਰਕਾਸ਼. ਉਜਾਲਾ. "ਕਿਉ ਕਰਿ ਨਿਰਮਲੁ, ਕਿਉ ਕਰਿ ਅੰਧਿਆਰਾ ?" (ਸਿਧਗੋਸਟਿ) ੪. ਵਿ- ਰੌਸ਼ਨ. ਦੇਖੋ, ਚਾਖੈ ੨....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਪੱਕਾ ਦਾ ਇਸਤ੍ਰੀ ਲਿੰਗ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਅ਼. [غِذا] ਗ਼ਿਜਾ. ਸੰਗ੍ਯਾ- ਖ਼ੁਰਾਕ. ਭੋਜਨ....
ਸੰਗ੍ਯਾ- ਖਾਨਿ. ਕਾਨ। ੨. ਜੀਵਾਂ ਦੀ ਉਤਪੱਤੀ ਦੀ ਪ੍ਰਧਾਨ ਵੰਡ. "ਤੇਰੀਆ ਖਾਣੀ ਤੇਰੀਆ ਬਾਣੀ." (ਮਾਝ ਅਃ ਮਃ ੩) "ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ." (ਸੋਰ ਮਃ ੧)...
ਦੇਖੋ, ਬਿਗਰਨਾ....
ਫ਼ਾ. [جِگر] ਸੰ. यकृत ਯਕ੍ਰਿਤ. ਅੰ. Liver. ਸੰਗ੍ਯਾ- ਕਲੇਜਾ. ਇਸ ਦਾ ਰੰਗ ਸੁਰਖੀ ਮਿਲਿਆ ਭੂਰਾ ਹੁੰਦਾ ਹੈ. ਜਿਗਰ ਦਾ ਬਹੁਤ ਹਿੱਸਾ ਸੱਜੇ ਪਾਸੇ ਪਸਲੀਆਂ ਹੇਠਾਂ ਮੇਦੇ ਦੇ ਉੱਪਰ ਅਤੇ ਥੋੜਾ ਹਿੱਸਾ ਖੱਬੇ ਪਾਸੇ ਵੱਲ ਹੋਇਆ ਕਰਦਾ ਹੈ. ਇਸ ਦਾ ਤੋਲ ਸ਼ਰੀਰ ਦੇ ਸਾਰੇ ਬੋਝ ਦਾ ਚਾਲੀਸਵਾਂ ਹਿੱਸਾ ਹੁੰਦਾ ਹੈ. ਜਿਗਰ ਤੋਂ ਪਿੱਤ (ਸਫਰਾ) ਪੈਦਾ ਹੁੰਦਾ ਹੈ. ਜਦ ਇਹ ਆਪਣਾ ਕੰਮ ਛੱਡ ਦਿੰਦਾ ਹੈ, ਤਾਂ ਸ਼ਰੀਰ ਰੋਗੀ ਹੋ ਜਾਂਦਾ ਹੈ। ੨. ਭਾਵ- ਹੌ਼ਸਲਾ. ਦਿਲੇਰੀ....
ਸੰ. ऋतु. ਸੰਗ੍ਯਾ- ਰੁੱਤ. ਮੌਸਮ. ਭਾਰਤ ਦੇ ਵਿਦ੍ਵਾਨਾਂ ਨੇ ਦੋ ਦੋ ਮਹੀਨਿਆਂ ਦੀਆਂ ਵਰ੍ਹੇ ਵਿੱਚ ਛੀ ਰੁੱਤਾਂ ਮੰਨੀਆਂ ਹਨ-#ਬਸੰਤ- ਵਸੰਤ (ਚੇਤ- ਵਸਾਖ) ਚੈਤ੍ਰ- ਵੈਸ਼ਾਖ.#ਗ੍ਰੀਖਮ- ਗ੍ਰੀਸਮ (ਜੇਠ- ਹਾੜ) ਜੈਸ੍ਟਯ੍- ਆਸਾਢ.#ਬਰਖਾ- ਵਸਾ (ਸਾਉਣ- ਭਾਦੋਂ) ਸ਼੍ਰਾਵਣ- ਭਾਦ੍ਰਪਦ.#ਸਰਦ- ਸ਼ਰਦ (ਅੱਸੂ- ਕੱਤਕ) ਆਸ਼੍ਚਿਨ- ਕਾਰ੍ਤਿਕ.#ਹਿਮ- ਹੇਮੰਤ (ਮੱਘਰ- ਪੋਹ) ਮਾਰ੍ਗਸ਼ੀਰ੍ਸ- ਪੌਸ.#ਸਿਸਰ- ਸ਼ਿਸ਼ਿਰ (ਮਾਘ- ਫੱਗੁਣ) ਮਾਘ- ਫਾਲਗੁਨ. ਦੇਖੋ, ਖਟਰਿਤੁ। ੨. ਛੀ ਸੰਖ੍ਯਾ ਬੋਧਕ, ਕਿਉਂਕਿ ਰੁੱਤ" ਛੀ ਹਨ। ੩. ਇਸਤ੍ਰੀ ਨੂੰ ਰਜ ਆਉਣ ਪਿੱਛੋਂ ਉਹ ਸਮਾਂ, ਜਦ ਉਹ ਗਰਭ ਧਾਰਣ ਯੋਗ੍ਯ ਹੁੰਦੀ ਹੈ. ਗਰਭ ਧਾਰਣ ਦੀ ਰੁੱਤ। ੪. ਲੋਕਾਂ ਵਿੱਚ ਹੈਜ਼ ਦਾ ਨਾਮ ਭੀ ਰਿਤੁ ਪ੍ਰਸਿੱਧ ਹੋ ਗਿਆ ਹੈ। ੫. ਚਮਕ. ਰੌਸ਼ਨੀ....
ਕ੍ਰਿ- ਅਟਕ੍ਸ਼੍ਣਾ. ਠਹਿਰਨਾ. ਬੰਦ ਹੋਣਾ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਵਿ- ਲਘੁ. ਛੋਟਾ। ੨. ਸੰਗ੍ਯਾ- ਲਘੁ (ਇੱਕ ਮਾਤ੍ਰਾ ਵਾਲਾ) ਅੱਖਰ। ੩. ਸੰ. ਲੋਹਿਤ. ਲੋਹੂ. ਰਧਿਰ. ਖੂਨ....
ਦੇਖੋ, ਬਿਗਾੜ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਵ੍ਯ- ਤਬ. ਤਦ. "ਵਿਦਿਆ ਵੀਚਾਰੀ ਤਾਂ ਪਰਉਪਕਾਰੀ." (ਆਸਾ ਮਃ ੧) ੨. ਤੋ. "ਤੈ ਤਾਂ ਹਦਰਥਿ ਪਾਇਓ ਮਾਨ." (ਸਵੈਯੇ ਮਃ ੨. ਕੇ) ਤੈਨੇ ਤੋ ਹ਼ਜਰਤ (ਗੁਰੂ ਨਾਨਕ) ਤੋਂ ਮਾਨ ਪਾਇਆ ਹੈ....
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਅ਼. [علاج] ਸੰਗ੍ਯਾ- ਯਤਨ. ਉਪਾਇ। ੨. ਰੋਗ ਦੂਰ ਕਰਨ ਦਾ ਸਾਧਨ। ੩. ਯੁਕਤਿ. ਤਦਬੀਰ....
ਅ਼. [بدن] ਸੰਗ੍ਯਾ- ਦੇਹ. ਸ਼ਰੀਰ. ਜਿਸਮ. ਤਨੁ. "ਸਿਥਿਲ ਬਦਨ ਤੇ ਜਾਇ ਨ ਚਲ੍ਯੋ." (ਗੁਪ੍ਰਸੂ) ੨. ਸੰ. ਵਦਨ. ਮੁਖ. "ਜੈਸੇ ਦਰਪਨ ਮਾਹਿ ਬਦਨ ਪਰਵਾਨੀ." (ਕਾਨ ਨਾਮਦੇਵ) ਜੈਸੇ ਸ਼ੀਸ਼ੇ ਵਿੱਚ ਮੁਖ ਦਾ ਪ੍ਰਤਿਬਿੰਬ....
ਅ਼. [صاف] ਸਾਫ਼. ਵਿ- ਨਿਰਮਲ। ੨. ਸ਼ੁੱਧ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਪਾਨ ਕਰੋ. "ਪੀਓ ਅੰਮ੍ਰਿਤਨਾਮੁ ਅਮੋਲਕ." (ਸਾਰ ਮਃ ੫) ੨. ਪਾਨ ਕੀਤਾ. ਪੀਤਾ. "ਪੀਓ ਮਦਰੋ ਧਨ ਮਤਵੰਤਾ." (ਸੂਹੀ ਮਃ ੫)...
ਸੰਗ੍ਯਾ- ਪਿੱਤਦੋਸ ਨਾਸ਼ਕ ਪਰ੍ਪਟ. ਸ਼ਾਹਤਰਾ. L. Fumaria Officinalis. ਇਹ ਸਰਦੀ ਦੀ ਮੌਸਮ ਪੰਜਾਬ ਵਿੱਚ ਸਭ ਥਾਂ ਹੁੰਦਾ ਹੈ. ਬੂਟਾ ਇੱਕ ਫੁਟ ਉੱਚਾ ਹੋਇਆ ਕਰਦਾ ਹੈ. ਸਵਾਦ ਕੌੜਾ ਅਤੇ ਬਕਬਕਾ ਹੈ. ਲਾਲ ਫੁੱਲ ਵਾਲਾ ਨੀਲੇ ਫੁੱਲ ਵਾਲੇ ਤੋਂ ਜਾਦਾ ਗੁਣਕਾਰੀ ਹੈ. ਵੈਦ੍ਯਕ ਵਿੱਚ ਇਸ ਦੀ ਤਾਸੀਰ ਸਰਦ ਖੁਸਕ ਹੈ ਅਤੇ ਲਹੂ ਦੇ ਵਿਕਾਰਾਂ ਨੂੰ ਦੂਰ ਕਰਨ ਵਾਲਾ ਮੰਨਿਆ ਹੈ....
ਦੇਖੋ, ਚਿਰਾਯਤਾ....
ਸਿਰ. ਦੇਖੋ, ਮੁੰਡ। ੨. ਗਰਦਨ. ਗ੍ਰੀਵਾ. "ਸਿਰ ਮੁੰਡੀ ਕਟਿਜਾਵਹਿ." (ਮਃ ੧. ਵਾਰ ਮਾਝ)#"ਸਿਰ ਮੁੰਡੀ ਤਲੈ ਦੇਇ." (ਮਃ ੩. ਵਾਰ ਸਾਰ) ਭਾਵ- ਕਪਾਲੀ ਆਸਨ ਕਰੇ। ੩. ਮੁੰਡਨ ਕੀਤੀ. ਮੁੰਨੀ....
ਸੰਗ੍ਯਾ- ਜੜੀ, ਵਨੌਸਧਿ। ੨. ਭੰਗ ਲਈ ਭੀ ਬੂਟੀ ਸ਼ਬਦ ਵਰਤੀਦਾ ਹੈ। ੩. ਬੂਟੀ ਦੇ ਆਕਾਰ ਦਾ ਕਸ਼ੀਦਾ ਅਥਵਾ ਚਿਤ੍ਰ....
ਦੇਖੋ, ਚਿਟਾ....
ਦੇਖੋ, ਚੰਦਨ....
ਛੋਟਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਲਘੁਸ਼ੰਕਾ. ਮੂਤ੍ਰ ਦਾ ਤ੍ਯਾਗ. ਇਹ ਸ਼ਬਦ ਇਸਤ੍ਰੀਆਂ ਹੀ ਵਰਤਦੀਆਂ ਹਨ....
ਦੇਖੋ, ਹਰੀਤਕੀ। ੨. ਹਰੜ ਦੇ ਆਕਾਰ ਦੀ ਰੇਸ਼ਮ ਅਤੇ ਜ਼ਰੀ ਦੀ ਬਣਾਈ ਡੋਡੀ, ਸੇਜਬੰਦ ਨਾਲੇ ਆਦਿਕ ਦੀ ਡੋਡੀ। ੩. ਹਾਥੀ ਦੇ ਚਿੰਘਾਰਣ ਦੀ ਧੁਨਿ. ਦੇਖੋ, ਹਰੜੰਤ....
ਸੰਗ੍ਯਾ- ਵ੍ਯਾਜ. ਬਹਾਨਾ। ੨. ਸੰ. ਪੈਰ ਤੋਂ ਪੈਦਾ ਹੋਇਆ, ਸ਼ੂਦ੍ਰ....
ਅ਼ [عُّناب] ਉ਼ਨਾਬ. ਸੰਗ੍ਯਾ- ਸਰਦ ਪਹਾੜਾਂ ਵਿੱਚ ਪੈਦਾ ਹੋਣ ਵਾਲਾ ਇੱਕ ਕਿਸਮ ਦਾ ਬੇਰ, ਜੋ ਸਿਆਹੀ ਦੀ ਝਲਕ ਨਾਲ ਭੂਰਾ ਹੁੰਦਾ ਹੈ. ਇਸ ਨੂੰ ਯੂਨਾਨੀ ਹਕੀਮ ਅਨੇਕ ਨੁਸਖ਼ਿਆਂ ਵਿੱਚ ਵਰਤਦੇ ਹਨ. ਇਸਦੀ ਤਾਸੀਰ ਸਰਦ ਤਰ ਅਤੇ ਦ੍ਰਾਵਕ (ਕਬਜ਼ ਕੁਸ਼ਾ) ਹੈ.#ਉਨਾਬ ਗਲੇ ਦੇ ਸੁਰ ਨੂੰ ਸਾਫ ਕਰਦਾ ਹੈ. ਲਹੂ ਦੇ ਵਿਕਾਰ ਮਿਟਾਉਂਦਾ ਹੈ. ਖਾਂਸੀ ਦੂਰ ਕਰਦਾ ਹੈ. ਕਮਰਪੀੜ ਜਿਗਰ ਦੇ ਰੋਗ ਅਤੇ ਪਿਆਸ ਬੁਝਾਉਣ ਲਈ ਬਹੁਤ ਗੁਣਕਾਰੀ ਹੈ। ੨. ਵਿ- ਉਨਾਬ. ਲੰਮੇ ਨੱਕ ਵਾਲਾ....
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਵਿ- ਸਾੱਰ੍ਧੈਕ. ਅੱਧੇ ਸਾਥ ਇੱਕ. ਇੱਕ ਪੂਰਾ ਅਤੇ ਉਸ ਨਾਲ ਅੱਧਾ ਹੋਰ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਸੰ. ਵਿ- ਦਿੱਤਾ ਹੋਇਆ। ੨. ਸੰ. ਰਤ. ਪ੍ਰੀਤਿਵਾਨ. "ਨਾਮ ਸੰਗਿ ਮਨ ਤਨਹਿ ਰਾਤ." (ਮਾਲੀ ਮਃ ੫) ੩. ਸੰ. ਰਾਤ੍ਰਿ. ਨਿਸ਼ਾ. ਰਜਨੀ. ਸ਼ਬ....
ਸੰਗ੍ਯਾ- ਚੌੜੇ ਮੂੰਹ ਵਾਲਾ ਮਿੱਟੀ ਦਾ ਬਰਤਨ, ਜਿਸ ਵਿੱਚ ਭੋਜਨ ਰਿੰਨ੍ਹਿਆ ਜਾਵੇ. ਤਪਲਾ। ੨. ਉਹ ਭਾਂਡਾ, ਜਿਸ ਨਾਲ ਅੰਨ ਆਦਿ ਵਸਤੁ ਦਾ ਮਾਨ (ਵਜ਼ਨ) ਮਾਲੂਮ ਕਰੀਏ....
ਅ਼. [شربت] ਸ਼ੁਰਬ (ਪੀਣ) ਯੋਗ ਪਦਾਰਥ। ੨. ਦੇਖੋਤ ਸਰਬਤ੍ਰ....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਸੰ. ਤ੍ਵਚ. ਸੰਗ੍ਯਾ- ਛਿਲਕਾ। ੨. ਖਲੜੀ. "ਤੁਚਾ ਦੇਹ ਕੁਮਲਾਨੀ." (ਭੈਰ ਮਃ ੧)...
ਸੰ. ਵਿ- ਨਰਮ. ਮੁਲਾਯਮ. ਕਠੋਰਤਾ ਰਹਿਤ. "ਕੋਮਲ ਬਾਣੀ ਸਭ ਕਉ ਸੰਤੋਖੈ." (ਗਉ ਥਿਤੀ ਮਃ ੫) ਕਵੀਆਂ ਨੇ ਇਹ ਪਦਾਰਥ ਕੋਮਲ ਗਿਣੇ ਹਨ- ਸੰਤਮਨ, ਪ੍ਰੇਮ, ਫੁੱਲ, ਮੱਖਣ, ਰੇਸ਼ਮ। ੨. ਸੁੰਦਰ. ਮਨੋਹਰ। ੩. ਸੰਗ੍ਯਾ- ਜਲ। ੪. ਸੰਗੀਤ ਅਨੁਸਾਰ ਉਤਰਿਆ ਹੋਇਆ ਸੁਰ. ਰਿਖਭ (ਰਿਸਭ), ਗਾਂਧਾਰ, ਧੈਵਤ ਅਤੇ ਨਿਸਾਦ, ਇਹ ਚਾਰ ਸੁਰ ਕੋਮਲ ਹੋਇਆ ਕਰਦੇ ਹਨ....