khijamata, khijamatiखिजमत, खिजमति
ਅ਼. [خِدمت] ਖ਼ਿਦਮਤ. ਸੰਗ੍ਯਾ- ਸੇਵਾ। ੨. ਚਾਕਰੀ. "ਖਿਜਮਤਿ ਕਰੀ ਜਨ ਬੰਦਾ ਤੇਰਾ." (ਮਾਰੂ ਮਃ ੧)
अ़. [خِدمت] ख़िदमत. संग्या- सेवा। २. चाकरी. "खिजमति करी जन बंदा तेरा." (मारू मः १)
ਦੇਖੋ, ਖਿਜਮਤ ਅਤੇ ਖਿਜਮਤਦਾਰ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਸੰਗ੍ਯਾ- ਚਾਕਰ ਦਾ ਕਰਮ. ਨੌਕਰੀ. ਸੇਵਕੀ. "ਜਿਨਿ ਗੁਰ ਕੀ ਕੀਤੀ ਚਾਕਰੀ ਤਿਨਿ ਸਦ ਬਲਿਹਾਰੀ." (ਤਿਲੰ ਮਃ ੪)...
ਅ਼. [خِدمت] ਖ਼ਿਦਮਤ. ਸੰਗ੍ਯਾ- ਸੇਵਾ। ੨. ਚਾਕਰੀ. "ਖਿਜਮਤਿ ਕਰੀ ਜਨ ਬੰਦਾ ਤੇਰਾ." (ਮਾਰੂ ਮਃ ੧)...
ਹਾਥੀ. ਦੇਖੋ, ਕਰਿ ੩.। ੨. ਸੰਗ੍ਯਾ- ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. "ਤੁਮ ਰਾਖਹੁ ਧਾਰਿ ਕਰੀ." (ਗੂਜ ਮਃ ੫) ੩. ਕਰੀਰ ਦਾ ਸੰਖੇਪ। ੪. ਕਰੀਂ. ਕਰਾਂ. "ਕੰਚਨ ਕੇ ਕੋਟ ਦਤੁ ਕਰੀ." (ਸ੍ਰੀ ਅਃ ਮਃ ੧) ੫. ਕੀਤੀ. ਕਰਨ ਦਾ ਭੂਤ ਕਾਲ "ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ." (ਸੋਰ ਮਃ ੫)...
ਸੰ. ਵੰਦਾ. ਸੰਗ੍ਯਾ- ਅਮਰਬੇਲਿ ਆਦਿਕ ਉਹ ਪੌਧਾ, ਜੋ ਬਿਰਛਾਂ ਦੇ ਰਸ ਤੋਂ ਪੁਸ੍ਟ ਹੋਵੇ. ਇਹ ਬਿਰਛਾਂ ਨੂੰ ਰੋਗਰੂਪ ਹੈ. ਇਸ ਦ੍ਵਾਰਾ ਛਿਲਕਾ ਖੁਸ਼ਕ ਹੋਕੇ ਬੂਟੇ ਸੁੱਕ ਜਾਂਦੇ ਹਨ. "ਬੰਦਾ ਲਾਗ੍ਯੋ ਤੁਰਕਨ ਬੰਦਾ." (ਪੰਪ੍ਰ) ਬੰਦਾ ਬਹਾਦੁਰ ਤੁਰਕਾਂ ਨੂੰ ਬੰਦਾ ਹੋਕੇ ਲੱਗਾ। ੨. ਬਿਰਛ ਦੇ ਵਿੱਚ ਹੋਰ ਬਿਰਛ ਉਗਣਾ। ੩. ਫ਼ਾ. [بندہ] ਸੇਵਕ. ਦਾਸ. "ਮੈ ਬੰਦਾ ਬੈਖਰੀਦ." (ਆਸਾ ਮਃ ੫) "ਵਖਤੁ ਵੀਚਾਰੇ ਸੁ ਬੰਦਾ ਹੋਇ." (ਮਃ ੧. ਵਾਰੀ ਸ੍ਰੀ) ੪. ਦੇਖੋ, ਬੰਦਾਬਹਾਦੁਰ....
ਸਰਵ- ਤੇਰਾ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...