khilakhānāखिलखाना
ਅ਼. [خیلخانہ] ਖ਼ਯਲਖ਼ਾਨਹ. ਕੁਲ ਅਤੇ ਘਰ. "ਖਿਲਖਾਨਾ ਬਿਰਾਦਰ ਹਮੂ ਜੰਜਾਲਾ." (ਮਾਰੂ ਸੋਲਹੇ ਮਃ ੫) ੨. ਦੇਖੋ, ਖੇਲ ੨, ੩, ੪. ਅਤੇ ਖੇਲਖਾਨਾ.
अ़. [خیلخانہ] ख़यलख़ानह. कुल अते घर. "खिलखाना बिरादर हमू जंजाला." (मारू सोलहे मः ५) २. देखो, खेल २, ३, ४. अते खेलखाना.
ਸੰ. ਸੰਗ੍ਯਾ- ਨਸਲ. ਵੰਸ਼. "ਕੁਲਹ ਸਮੂਹ ਸਗਲ ਉਧਰਣੰ." (ਗਾਥਾ) ੨. ਆਬਾਦ ਦੇਸ਼। ੩. ਘਰ. ਗ੍ਰਿਹ। ੪. ਅ਼. ਕੁੱਲ. ਤਮਾਮ. ਸਭ. ਦੇਖੋ, ਕੁੱਲ. ਆਪਿ ਤਰਿਆ ਕੁਲ ਜਗਤ ਤਰਾਇਆ." (ਵਾਰ ਗੂਜ ੧. ਮਃ ੩. )...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਅ਼. [خیلخانہ] ਖ਼ਯਲਖ਼ਾਨਹ. ਕੁਲ ਅਤੇ ਘਰ. "ਖਿਲਖਾਨਾ ਬਿਰਾਦਰ ਹਮੂ ਜੰਜਾਲਾ." (ਮਾਰੂ ਸੋਲਹੇ ਮਃ ੫) ੨. ਦੇਖੋ, ਖੇਲ ੨, ੩, ੪. ਅਤੇ ਖੇਲਖਾਨਾ....
ਫ਼ਾ. [برادر] ਸੰਗ੍ਯਾ- ਭਾਈ. ਭ੍ਰਾਤਾ. (भ्रातृ) ਦੇਖੋ, ਅ਼ੰ brother "ਜਨ ਪਿਸਰ ਪਦਰ ਬਿਰਾਦਰਾ." (ਤਿਲੰ ਮਃ ੧)...
ਫ਼ਾ. [ہمہ] ਹਮਹ. ਤਮਾਮ. ਸਭ. "ਖੇਲ ਖਾਨਾ ਬਿਰਾਦਰ ਹਮੂ ਜੰਜਾਲਾ." (ਮਾਰੂ ਸੋਲਹੇ ਮਃ ੫) ੨. ਫ਼ਾ. [ہم او] ਹਮ- ਓ. ਵਹੀ. ਉਹੀ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਸੰ. ਕ੍ਸ਼੍ਵੇਲ ਅਤੇ ਖੇਲਿ. ਸੰਗ੍ਯਾ- ਖੇਡ. ਕ੍ਰੀੜਾ. "ਖੇਲ ਸੰਕੋਚੈ ਤਉ ਨਾਨਕ ਏਕੈ." (ਸੁਖਮਨੀ) ੨. ਫ਼ਾ. [خیل] ਖ਼ੈਲ. ਆਦਮੀਆਂ ਦਾ ਗਰੋਹ। ੩. ਗੋਤ. ਵੰਸ਼. "ਬਾਵਨ ਖੇਲ ਪਠਾਨ ਤਹਿਂ ਸਭੈ ਪਰੇ ਅਰਰਾਇ." (ਚਰਿਤ੍ਰ ੯੭) ਦੇਖੋ, ਬਾਵਨ ਖੇਲ। ੪. ਦਾਸ. ਅਨੁਚਰ. ਸੇਵਕ....
ਫ਼ਾ. [خیلخانہ] ਖ਼ੈਲ- ਖ਼ਾਨਹ. ਪ੍ਰਧਾਨ ਕੁਲ. ਉੱਤਮ ਵੰਸ਼। ੨. ਘਰ ਵਿੱਚ ਰਹਿਣ ਵਾਲਾ ਗਰੋਹ. ਭਾਵ- ਕੁਟੁੰਬੀ. "ਤੇਤੀਸ ਕਰੋੜੀ ਹੈ ਖੇਲਖਾਨਾ. ਚਉਰਾਸੀ ਲਖ ਫਿਰੈ ਦਿਵਾਨਾ." (ਭੈਰ ਕਬੀਰ) ਤੇਤੀਸ ਕੋਟਿ ਦੇਵਤਾ ਗ੍ਰਿਹਸਥਾਸ਼੍ਰਮੀ ਅਤੇ ਚੌਰਾਸੀ ਲੱਖ ਜਾਤਿ ਦੇ ਜੀਵ ਖ਼ਾਨਹਬਦੋਸ਼ ਫਿਰ ਰਹੇ ਹਨ. ਦੇਖੋ, ਖੇਲ ਅਤੇ ਖਾਨਾ....