khīrāखीरा
ਦੁੱਧ. ਦੇਖੋ, ਖੀਰ. "ਮੁਖਿ ਨਾਮ ਤੁਮਾਰੋ ਖੀਰਾ." (ਟੋਡੀ ਮਃ ੫) ੨. ਉਹ ਪਸ਼ੂ, ਜਿਸ ਦੇ ਖੀਰ ( ਦੁੱਧ) ਦੰਦ ਹੋਣ। ੩. ਸੰ. ਕ੍ਸ਼ੀਰਕ. ਸੰਗ੍ਯਾ- ਕੱਕੜੀ ਦੀ ਕ਼ਿਸਮ ਦਾ ਇੱਕ ਫਲ, ਜੋ ਬਰਸਾਤ ਦੀ ਮੌਸਮ ਹੁੰਦਾ ਹੈ. L. Cucumis sativus । ੪. ਫ਼ਾ. [خیِرہ] ਵਿ- ਬੇਸ਼ਰਮ. ਨਿਰਲੱਜ। ੫. ਬੇਅਦਬ. ਗੁਸਤਾਖ਼। ੬. ਦਿਲੇਰ। ੭. ਹੈਰਾਨ ਹੋਇਆ. ਚਕਿਤ। ੮. ਸੰਗ੍ਯਾ- ਅੱਖਾਂ ਅੱਗੇ ਹੋਇਆ ਧੁੰਧਲਾਪਨ. ਅੱਖਾਂ ਦੇ ਚੁੰਧਿਆਉਂਣ ਦਾ ਭਾਵ.
दुॱध. देखो, खीर. "मुखि नाम तुमारो खीरा." (टोडी मः ५) २. उह पशू, जिस दे खीर ( दुॱध) दंद होण। ३. सं. क्शीरक. संग्या- कॱकड़ी दी क़िसम दा इॱक फल, जो बरसात दी मौसम हुंदा है. L. Cucumis sativus । ४. फ़ा. [خیِرہ] वि- बेशरम. निरलॱज। ५. बेअदब. गुसताख़। ६. दिलेर। ७. हैरान होइआ. चकित। ८. संग्या- अॱखां अॱगे होइआ धुंधलापन. अॱखां दे चुंधिआउंण दा भाव.
ਦੇਖੋ, ਦੁੱਧ ਅਤੇ ਡੁਧੁ. ਨਾਰੀ, ਗਾਂ, ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ. ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁਸ੍ਟ ਕਰਨ ਲਈ ਜਿਤਨੇ ਅੰਸ਼ ਲੋੜੀਂਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ, ਦੁਧ ਵਿਚ ਬੁਹਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ, ਥੰਧਾ, ਲੂਣ, ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ, ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ....
ਸੰ. ਕ੍ਸ਼ੀਰ. ਜੋ ਕ੍ਸ਼ੀ (ਕਮਜ਼ੋਰੀ) ਨੂੰ ਹਟਾਵੇ, ਸੋ ਕ੍ਸ਼ੀਰ. ਦੁੱਧ. ਦੁਗਧ. "ਖੀਰ ਅਧਾਰ ਬਾਰਿਕੁ ਜਬ ਹੋਤਾ." (ਮਲਾ ਮਃ ੫) ੨. ਦੁੱਧ ਨਾਲ ਮਿਲਾਕੇ ਰਿਨ੍ਹੇਂ ਹੋਏ ਚਾਉਲ. ਤਸਮਈ. ਪਾਯਸ. ਸੰ. ਕ੍ਸ਼ੀਰਾਨ. "ਰਸ ਅੰਮ੍ਰਿਤ ਖੀਰ ਘਿਆਲੀ." (ਵਾਰ ਰਾਮ ੩) "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਦੇਖੋ, ਖੀਰੁ....
ਮੁਖ ਕਰਕੇ. ਮੁਖ ਦ੍ਵਾਰਾ. ਭਾਵ- ਕੰਠ ਤੋਂ. "ਮੁਖਿ ਬੇਦ ਚਤੁਰ ਪੜਤਾ." (ਗੌਂਡ ਨਾਮਦੇਵ) ੨. ਮੁਖ ਤੋਂ. ਮੁਖ ਸੇ. "ਮੁਖਿ ਆਵਤ ਤਾਕੈ ਦੁਰਗੰਧ." (ਸੁਖਮਨੀ) ੩. ਮਸ੍ਤਕ ਪੁਰ. ਮੱਥੇ ਉੱਤੇ. "ਮੋਹਣੀ ਮੁਖਿ ਮਣੀ ਸੋਹੈ." (ਸ੍ਰੀ ਮਃ ੧) "ਤਿਨ ਮੁਖਿ ਟਿਕੇ ਨਿਕਲਹਿ." (ਸ੍ਰੀ ਮਃ ੧) ੪. ਮੁਖ ਮੇਂ. ਮੂੰਹ ਵਿੱਚ. "ਮੁਖਿ ਝੂਠ ਬਿਭੂਖਨ ਸਾਰੰ." (ਵਾਰ ਆਸਾ) ੫. ਮੂੰਹ ਦੇ ਸੁਆਦਾਂ (ਜੁਬਾਨ ਦੇ ਰਸਾਂ) ਵਿੱਚ. "ਭਗ ਮੁਖਿ ਜਨਮ ਵਿਗੋਇਆ." (ਸ੍ਰੀ ਬੇਣੀ) ੬. ਕਾਰਣ ਕਰਕੇ. ਹੇਤੁ ਦ੍ਵਾਰਾ. "ਕਵਨ ਮੁਖਿ ਕਾਲੁ ਜੋਹਤ ਨਿਤ ਰਹੈ." (ਸਿਧਗੋਸਟਿ) ੭. ਵਿ- ਮੁਖ੍ਯ. ਪ੍ਰਧਾਨ. ਸ਼੍ਰੇਸ੍ਟ. ਉੱਤਮ. "ਮੇਲ ਗੁਰੂ ਮੁਖਿ." (ਆਸਾ ਛੰਤ ਮਃ ੪) "ਚੰਦ ਸੂਰਜ ਮੁਖਿ ਦੀਏ." (ਰਾਮ ਮਃ ੧)...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸਰਵ- ਆਪ ਦਾ. ਤੁਸਾਡਾ....
ਦੁੱਧ. ਦੇਖੋ, ਖੀਰ. "ਮੁਖਿ ਨਾਮ ਤੁਮਾਰੋ ਖੀਰਾ." (ਟੋਡੀ ਮਃ ੫) ੨. ਉਹ ਪਸ਼ੂ, ਜਿਸ ਦੇ ਖੀਰ ( ਦੁੱਧ) ਦੰਦ ਹੋਣ। ੩. ਸੰ. ਕ੍ਸ਼ੀਰਕ. ਸੰਗ੍ਯਾ- ਕੱਕੜੀ ਦੀ ਕ਼ਿਸਮ ਦਾ ਇੱਕ ਫਲ, ਜੋ ਬਰਸਾਤ ਦੀ ਮੌਸਮ ਹੁੰਦਾ ਹੈ. L. Cucumis sativus । ੪. ਫ਼ਾ. [خیِرہ] ਵਿ- ਬੇਸ਼ਰਮ. ਨਿਰਲੱਜ। ੫. ਬੇਅਦਬ. ਗੁਸਤਾਖ਼। ੬. ਦਿਲੇਰ। ੭. ਹੈਰਾਨ ਹੋਇਆ. ਚਕਿਤ। ੮. ਸੰਗ੍ਯਾ- ਅੱਖਾਂ ਅੱਗੇ ਹੋਇਆ ਧੁੰਧਲਾਪਨ. ਅੱਖਾਂ ਦੇ ਚੁੰਧਿਆਉਂਣ ਦਾ ਭਾਵ....
ਇਹ ਟੋਡੀਠਾਟ ਦੀ ਸੰਪੂਰਣ ਰਾਗਿਣੀ ਹੈ. ਰਿਸਭ ਗਾਂਧਾਰ ਧੈਵਤ ਕੋਮਲ, ਮੱਧਮ ਤੀਵ੍ਰ ਅਤੇ ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਗਾਂਧਾਰ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਦੂਜਾ ਪਹਿਰ ਹੈ. ਆਰੋਹੀ- ਸ ਰਾ ਗਾ ਮੀ ਪ ਧਾ ਨ ਸ.#ਅਵਰੋਹੀ- ਸ ਨ ਧਾ ਪ ਮੀ ਗਾ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਟੋਡੀ ਦਾ ਨੰਬਰ ਬਾਰਵਾਂ ਹੈ....
ਦੇਖੋ, ਪਸੁ. "ਪਸੂ ਮਿਲਹਿ ਚੰਗਿਆਇਆ, ਖੜੁ ਖਾਵਹਿ ਅੰਮ੍ਰਿਤੁ ਦੇਹਿ." (ਗੂਜ ਮਃ੧) ਖੜ (ਸੁੱਕਾ ਘਾਹ) ਖਾਕੇ ਅਮ੍ਰਿਤ (ਦੁੱਧ) ਦਿੰਦੇ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਇੱਕ ਰੋਗ. ਸੰ. दद्रु- ਦਦ੍ਰੁ [قوُبا] ਕ਼ੂਬਾ. Ringworm. ਮੈਲਾ ਰਹਿਣ ਅਤੇ ਮੈਲਾ ਪਾਣੀ ਲਗਣ ਤੋਂ ਗਿੱਲਾ ਵਸਤ੍ਰ ਪਹਿਰਨ ਤੋਂ ਲਹੂ ਦੀ ਖਰਾਬੀ ਤੋਂ ਇਹ ਰੋਗ ਹੁੰਦਾ ਹੈ. ਵੈਦਕ ਵਿੱਚ ਇਹ ਛੋਟੇ ਕੁਸ੍ਠਾਂ (ਕੋੜ੍ਹਾਂ) ਅੰਦਰ ਗਿਣਿਆ ਹੈ. ਇਸ ਦੇ ਭੀ ਕੀੜੇ ਹੁੰਦੇ ਹਨ, ਜੋ ਖੁਰਕਣ ਤੋਂ ਵਧਦੇ ਰਹਿਂਦੇ ਹਨ. ਦੱਦ ਵਿੱਚ ਮੱਠੀ ਮੱਠੀ ਖਾਜ ਉਠਦੀ ਹੈ. ਜਾਦਾ ਖੁਰਕਣ ਤੋਂ ਤੁਚਾ ਉੱਚੜ ਜਾਂਦੀ ਹੈ, ਪਾਣੀ ਨਿਕਲਨ ਲਗਦਾ ਹੈ ਅਤੇ ਜਲਨ ਪੈਦਾ ਹੁੰਦੀ ਹੈ. ਇਸ ਤੋਂ ਛੁਟਕਾਰਾ ਪਾਉਣ ਦਾ ਉਪਾਉ ਇਹ ਹੈ ਕਿ ਗੰਧਕ ਦੇ ਸਬੂਣ ਨਾਲ ਦੱਦ ਵਾਲਾ ਥਾਂ ਧੋਕੇ ਹੇਠ ਲਿਖੀ ਦਵਾ ਵਰਤਣੀ ਚਾਹੀਏ.#ਕੱਥ, ਮਾਜੂ, ਗੰਧਕ, ਤੇਲੀਆ ਸੁਹਾਗਾ, ਚੌਹਾਂ ਨੂੰ ਕਪੜਛਾਣ ਕਰਕੇ ਕੂੰਡੇ ਵਿੱਚ ਪਾਣੀ ਦੇ ਛਿੱਟੇ ਦੇਕੇ ਅਜੇਹਾ ਘੋਟੇ ਜੋ ਲੇਸ ਛੱਡ ਦੇਣ. ਇਸ ਦੀਆਂ ਗੋਲੀਆਂ ਵੱਟਕੇ ਛਾਵੇਂ ਸੁਕਾ ਲੈਣੀਆਂ. ਇਹ ਗੋਲੀ ਪਾਣੀ ਨਾਲ ਘਸਾਕੇ ਦੱਦ ਉੱਪਰ ਲੇਪ ਕਰਨੀ ਅਰ ਜਦ ਤੀਕ ਦਵਾ ਖੁਸ਼ਕ ਨਾ ਹੋ ਜਾਵੇ ਵਸਤ੍ਰ ਨਾਲ ਅੰਗ ਨਹੀਂ ਢਕਣਾ ਚਾਹੀਏ.#ਸੰਘਾੜੇ ਦਾ ਆਟਾ ਛੀ ਮਾਸ਼ੇ, ਅਫੀਮ ਇੱਕ ਮਾਸ਼ਾ, ਦੋਹਾਂ ਨੂੰ ਕਾਗਜੀ ਨਿੰਬੂ ਦੇ ਰਸ ਵਿੱਚ ਚੰਗੀ ਤਰਾਂ ਘੋਟਕੇ ਲੇਪ ਕਰਨਾ.#ਚਰਾਇਤਾ ਆਦਿ ਲਹੂ ਸਾਫ ਕਰਨ ਵਾਲੀਆਂ ਔਖਧਾਂ ਵਰਤਣੀਆਂ ਗੁਣਕਾਰੀ ਹਨ. ਦੱਦ ਦੇ ਰੋਗੀ ਨੂੰ ਲਹੂ ਵਿੱਚ ਜੋਸ਼ ਕਰਨ ਵਾਲੇ ਤੀਖਣ ਪਦਾਰਥ ਨਹੀਂ ਵਰਤਣੇ ਚਾਹੀਦੇ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [قِسم] ਸੰਗ੍ਯਾ- ਭੇਦ. ਜਾਤਿ। ੨. ਪ੍ਰਕਾਰ. ਢੰਗ. ਭਾਂਤਿ....
ਸੰਗ੍ਯਾ- ਵਰ੍ਸਾ ਰਿਤੁ. ਮੀਂਹ ਦੀ ਰੁੱਤ. ਸਾਉਣ ਭਾਦੋਂ ਦਾ ਮੌਸਮ....
ਅ਼. [موَسِم] ਮੌਸਿਮ. ਸੰਗ੍ਯਾ- ਰੁੱਤ. ਰਿਤੁ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਵਿ- ਨਿਰ੍ਲੱਜ. ਲੱਜਾ (ਸ਼ਰਮ) ਰਹਿਤ. ਬੇਹਯਾ. "ਸਿਮਰਹਿ ਨਾਹੀ ਜੋਨਿਦੁਖ ਨਿਰਲਜੇ ਭਾਂਡ." (ਬਿਲਾ ਮਃ ੫)...
ਫ਼ਾ. [بےادب] ਵਿ- ਜੋ ਕਿਸੇ ਦਾ ਆਦਰ ਮਾਨ ਨਾ ਕਰੇ. ਗੁਸ੍ਤਾਖ. "ਬੇਅਦਬ ਖ਼ਾਲੀਸ੍ਤ ਅਜ਼ ਇਲਤ਼ਾਫੇ ਰੱਬ." (ਜ਼ਿੰਦਗੀ)...
ਫ਼ਾ. [گُستاخ] ਵਿ- ਚਾਲਾਕ. ਸ਼ੋਖ਼। ੨. ਬੇਅਦਬ....
ਫ਼ਾ. [دلیر] ਵਿ- ਦਿਲਾਵਰ. ਬਹਾਦੁਰ। ੨. ਉਤਸਾਹੀ....
ਅ਼. [حیران] ਹ਼ੈਰਾਨ. ਵਿ- ਅਚਰਜ ਸਹਿਤ. ਚਕਿਤ. "ਗੁਨ ਗਾਇ ਰਹੇ ਹੈਰਾਨ." (ਪ੍ਰਭਾ ਮਃ ੪) "ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ." (ਆਸਾ ਅਃ ਮਃ ੧)...
ਸੰ. ਵਿ- ਡਰਿਆ ਹੋਇਆ। ੨. ਹੈਰਾਨ ਹੋਇਆ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....