khīruखीरु
ਸਿੰਧੀ. ਦੁੱਧ. ਦੇਖੋ, ਖੀਰ. "ਖੀਰੁ ਪੀਐ ਖੇਲਾਈਐ." (ਸ੍ਰੀ ਮਃ ੧. ਪਹਿਰੇ) ੨. ਕ੍ਸ਼ੀਰਸਮੁੰਦਰ. "ਰਤਨੁ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)
सिंधी. दुॱध. देखो, खीर. "खीरु पीऐ खेलाईऐ." (स्री मः १. पहिरे) २. क्शीरसमुंदर. "रतनु उपाइ धरे खीरु मथिआ." (आसा मः १)
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਦੇਖੋ, ਦੁੱਧ ਅਤੇ ਡੁਧੁ. ਨਾਰੀ, ਗਾਂ, ਬਕਰੀ, ਮੱਝ ਆਦਿਕਾਂ ਦੇ ਥਣਾਂ ਦੀਆਂ ਗਿਲਟੀਆਂ (mammary glands) ਵਿੱਚੋਂ ਟਪਕਿਆ ਹੋਇਆ ਇੱਕ ਚਿੱਟਾ ਪਦਾਰਥ. ਜੋ ਸਭ ਤੋਂ ਉੱਤਮ ਗਿਜਾ ਹੈ. ਸ਼ਰੀਰ ਨੂੰ ਪੁਸ੍ਟ ਕਰਨ ਲਈ ਜਿਤਨੇ ਅੰਸ਼ ਲੋੜੀਂਦੇ ਹਨ, ਉਹ ਸਭ ਕੁਦਰਤ ਨੇ ਦੁੱਧ ਅੰਦਰ ਰੱਖ ਦਿੱਤੇ ਹਨ, ਦੁਧ ਵਿਚ ਬੁਹਤਾ ਹਿੱਸਾ ਪਾਣੀ ਹੈ, ਬਾਕੀ ਮਿਸ਼ਰੀ, ਥੰਧਾ, ਲੂਣ, ਨਸ਼ਾਸਤਾ ਆਦਿ ਪਦਾਰਥ ਹਨ. ਬੱਚਿਆਂ ਵਾਸਤੇ ਸਭ ਤੋਂ ਚੰਗਾ ਮਾਤਾ ਦਾ ਦੁੱਧ ਹੈ, ਇਸ ਤੋਂ ਘਟੀਆ ਬਕਰੀ ਦਾ, ਉਸ ਤੋਂ ਗਧੀ ਦਾ, ਉਸ ਤੋਂ ਗਊ ਦਾ ਹੈ, ਮਹਿਂ (ਮੱਝ) ਦਾ ਦੁੱਧ ਬਹੁਤ ਭਾਰੀ ਅਤੇ ਥੰਧਾ ਹੈ ਇਹ ਬੱਚਿਆਂ ਲਈ ਗੁਣਕਾਰੀ ਨਹੀਂ....
ਸੰ. ਕ੍ਸ਼ੀਰ. ਜੋ ਕ੍ਸ਼ੀ (ਕਮਜ਼ੋਰੀ) ਨੂੰ ਹਟਾਵੇ, ਸੋ ਕ੍ਸ਼ੀਰ. ਦੁੱਧ. ਦੁਗਧ. "ਖੀਰ ਅਧਾਰ ਬਾਰਿਕੁ ਜਬ ਹੋਤਾ." (ਮਲਾ ਮਃ ੫) ੨. ਦੁੱਧ ਨਾਲ ਮਿਲਾਕੇ ਰਿਨ੍ਹੇਂ ਹੋਏ ਚਾਉਲ. ਤਸਮਈ. ਪਾਯਸ. ਸੰ. ਕ੍ਸ਼ੀਰਾਨ. "ਰਸ ਅੰਮ੍ਰਿਤ ਖੀਰ ਘਿਆਲੀ." (ਵਾਰ ਰਾਮ ੩) "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਦੇਖੋ, ਖੀਰੁ....
ਸਿੰਧੀ. ਦੁੱਧ. ਦੇਖੋ, ਖੀਰ. "ਖੀਰੁ ਪੀਐ ਖੇਲਾਈਐ." (ਸ੍ਰੀ ਮਃ ੧. ਪਹਿਰੇ) ੨. ਕ੍ਸ਼ੀਰਸਮੁੰਦਰ. "ਰਤਨੁ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ ਪਹਰੇ....
ਦੇਖੋ, ਰਤਨ....
ਦੇਖੋ, ਉਪਾਉ ਅਤੇ ਉਪਾਉਣਾ. "ਉਪਾਇ ਕਿਤੈ ਨ ਲਭਈ." (ਗਉ ਮਃ ੪) ੨. ਉਤਪੰਨ ਕਰਕੇ. ਪੈਦਾ ਕਰਕੇ. "ਸਭੁ ਉਪਾਇ ਆਪੇ ਵੇਖੈ." (ਸ੍ਰੀ ਮਃ ੩)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...