khudhhā, khudhhi, khudhhiāखुधा, खुधि, खुधिआ
ਸੰ. ਕ੍ਸ਼ੁਧਾ. ਸੰਗ੍ਯਾ- ਭੁੱਖ. ਖਾਣ ਦੀ ਇੱਛਾ. "ਖੁਧਿਆ ਨਿਦ੍ਰਾ ਕਾਲੰ" (ਮਲਾ ਅਃ ਮਃ ੧) "ਖਾਨ ਪਾਨ ਆਨ ਨਹੀ ਖੁਧਿਆ." (ਧਨਾ ਮਃ ੫) ੨. ਭਾਵ- ਲੋਭ. ਤ੍ਰਿਸਨਾ. "ਜਪਿ ਹਰਿਨਾਮ ਮਿਟੀ ਖੁਧਿ ਤਾਸੁ." (ਗਉ ਮਃ ੫)
सं. क्शुधा. संग्या- भुॱख. खाण दी इॱछा. "खुधिआ निद्रा कालं" (मला अः मः १) "खान पान आन नही खुधिआ." (धना मः ५) २. भाव- लोभ. त्रिसना. "जपि हरिनाम मिटी खुधि तासु." (गउ मः ५)
ਦੇਖੋ, ਖੁਧਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਦੇਖੋ, ਇਛਾ....
ਸੰ. ਕ੍ਸ਼ੁਧਾ. ਸੰਗ੍ਯਾ- ਭੁੱਖ. ਖਾਣ ਦੀ ਇੱਛਾ. "ਖੁਧਿਆ ਨਿਦ੍ਰਾ ਕਾਲੰ" (ਮਲਾ ਅਃ ਮਃ ੧) "ਖਾਨ ਪਾਨ ਆਨ ਨਹੀ ਖੁਧਿਆ." (ਧਨਾ ਮਃ ੫) ੨. ਭਾਵ- ਲੋਭ. ਤ੍ਰਿਸਨਾ. "ਜਪਿ ਹਰਿਨਾਮ ਮਿਟੀ ਖੁਧਿ ਤਾਸੁ." (ਗਉ ਮਃ ੫)...
ਸੰਗ੍ਯਾ- ਨੀਂਦ¹ ਇਹ ਉਹ ਅਵਸਥਾ ਹੈ, ਜਦ ਦਿਮਾਗ ਅਤੇ ਅੰਤਹਕਰਣ ਥਕਕੇ, ਨਵੇਂਸਿਰਿਓਂ ਸ਼ਕਤਿ ਪ੍ਰਾਪਤ ਕਰਨ ਲਈ ਵਿਸ੍ਰਾਮ ਕਰਦੇ ਹਨ. ਦਿਮਾਗ ਵਿੱਚ ਲਹੂ ਕਮ ਪਹੁਚਣ ਤੋਂ ਨੀਂਦ ਆਉਂਦੀ ਹੈ. ਭੋਜਨ ਕਰਕੇ ਤੁਰਤ ਸੌਣਾ, ਗ੍ਰੀਖਮ ਰੁੱਤ ਤੋਂ ਬਿਨਾ ਦਿਨ ਨੂੰ ਸੋਣਾ, ਆਯੁਰਵੇਦ ਵਿੱਚ ਨਿੰਦਿਆ ਹੈ. ਜੁਆਨ ਅਤੇ ਅਰੋਗ ਲਈ ਸੱਤ ਘੰਟੇ ਸੌਣਾ ਪੂਰੀ ਨੀਂਦ ਹੈ. ਬੱਚਿਆਂ ਲਈ ਨੀਂਦ ਦਾ ਸਮਾ ਉਮਰ ਦੇ ਲਿਹਾਜ ਬਹੁਤਾ ਹੋਇਆ ਕਰਦਾ ਹੈ. "ਸਪਨੈ ਨਿਸਿ ਭੁਲੀਐ ਜਬ ਲਗ ਨਿਦ੍ਰਾ ਹੋਇ." (ਸ਼੍ਰੀ ਅਃ ਮਃ ੧) ੨. ਭਾਵ- ਅਵਿਦ੍ਯਾ। ੩. ਗਫ਼ਲਤ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....
ਫ਼ਾ. [خان] ਖ਼ਾਨ. ਸੰਗ੍ਯਾ- ਰਈਸ. ਅਮੀਰ. "ਸੁਲਤਾਨ ਖਾਨ ਮਲੂਕ ਉਮਰੇ." (ਸ੍ਰੀ ਅਃ ਮਃ ੧) ੨. ਘਰ. ਖ਼ਾਨਹ. "ਕਾਹੂੰ ਗਰੀ ਗੋਦਰੀ ਨਾਹੀ ਕਾਹੂੰ ਖਾਨ ਪਰਾਰਾ." (ਆਸਾ ਕਬੀਰ) ਕਿਸੇ ਪਾਸ ਪਾਟੀ ਗੋਦੜੀ ਨਹੀਂ, ਕਿਸੇ ਦੇ ਪਾਯਦਾਰ ਘਰ ਹਨ. ਦੇਖੋ, ਪਰਾਰਾ। ੩. ਕੁਟੰਬ. ਪਰਿਵਾਰ. "ਜੈਸੇ ਘਰ ਲਾਗੈ ਆਗਿ ਭਾਗ ਨਿਕਸਤ ਖਾਨ." (ਭਾਗੁ ਕ) ੪. ਸ਼ਹਿਦ ਦੀ ਮੱਖੀਆਂ ਦਾ ਛੱਤਾ। ੫. ਪਠਾਣਾਂ ਦੀ ਉਪਾਧਿ (ਪਦਵੀ). ੬. ਸੰ. ਖਾਣਾ. "ਸਭਿ ਖੁਸੀਆ ਸਭਿ ਖਾਨ." (ਵਾਰ ਸਾਰ ਮਃ ੧) ੭. ਦੇਖੋ, ਖਾਨਿ....
ਸੰਗ੍ਯਾ- ਪਾਣ. ਆਬ. ਚਮਕ. ਭੜਕ। ੨. ਆਗ੍ਯਾ. "ਦੀਜੈ ਪਾਨੰ." (ਰਾਮਾਵ) ੩. ਪਾਣਿ. ਹੱਥ. "ਖਾਨ ਪਾਨ ਕਰ ਪਾਨ ਪਖਾਰੇ." (ਗੁਪ੍ਰਸੂ) ੪. ਪਾਯਨ. ਪੈਰੀਂ."ਸਬੈ ਪਾਨ ਲਾਗੇ ਤਜ੍ਯੋ ਗਰਬ ਭਾਰੀ." (ਦੱਤਾਵ) ੫. ਪਰਾਯਣ. ਤਤਪਰ. "ਇਕ ਪਾਨ ਜਾਨ ਉਦਾਸ." (ਦੱਤਾਵ) ਇੱਕ ਪਰਾਯਣ ਹੋਇਆ। ੬. ਪ੍ਰਾਣ. ਸ੍ਵਾਸ. "ਪਾਨ ਤਜੇ ਤੁਮ ਤਾਹਿਤ ਪ੍ਰੀਤਮ, ਪਾਨ ਤਜੇ ਤੁਮਰੇ ਹਿਤ ਪ੍ਯਾਰੀ." (ਚਰਿਤ੍ਰ ੩੬੭) ੭. ਪਰ੍ਣ. ਪੱਤਾ. ਪਤ੍ਰ. "ਪੌਨ ਬਹੈ ਦ੍ਰਮ ਪਾਨ ਨਿਹਾਰੇ." (ਕਲਕੀ) ੮. ਨਾਗਰਬੇਲਿ ਦਾ ਪੱਤਾ. ਤਾਂਬੂਲ. ਫ਼ਾ. [پان] "ਪਾਨ ਸੁਪਾਰੀ ਖਾਤੀਆ." (ਤਿਲੰ ਮਃ ੪) ੯. ਸੰ. ਪੀਣ ਦੀ ਕ੍ਰਿਯਾ. ਪੀਣਾ. "ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ." (ਗਉ ਥਿਤੀ ਮਃ ੫) ੧੦. ਜਲ. "ਮਿਥਿਆ ਭੋਜਨ ਪਾਨ." (ਸਾਰ ਮਃ ੫) "ਨ ਪਾਨ ਫੇਰ ਜਾਚਤੇ ਨ ਪ੍ਰਾਨ ਦੇਹ ਧਾਰਤੇ." (ਗੁਪ੍ਰਸੂ) ੧੧. ਸ਼ਰਾਬ. "ਪਾਨ ਡਰਾਇ ਕਸੁੰਭੜੋ ਰੂਰੋ." (ਚਰਿਤ੍ਰ ੧੧੧) ਦੇਖੋ, ਕਸੁੰਭੜਾ। ੧੨. ਅੰਮ੍ਰਿਤ. "ਹਰੋਂ ਆਜ ਪਾਨੰ." (ਰਾਮਾਵ) ਅੱਜ ਇੰਦ੍ਰ ਤੋਂ ਅਮ੍ਰਿਤ ਖੋਹ ਸਕਦਾ ਹਾਂ। ੧੩. ਪੀਣ ਦਾ ਪਾਤ੍ਰ। ੧੪. ਕੂਲ੍ਹ. ਨਹਰ। ੧੫. ਰਕ੍ਸ਼ਾ. ਰਖ੍ਯਾ। ੧੬. ਪੌ. ਪ੍ਰਪਾ. ਜਿਸ ਥਾਂ ਪਾਣੀ ਪਿਆਇਆ ਜਾਵੇ। ੧੭. ਜਯ. ਫ਼ਤੇ. ਜਿੱਤ।...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰਗ੍ਯਾ- ਲਾਲਚ. ਦੂਸਰੇ ਦਾ ਪਦਾਰਥ ਲੈਣ ਦੀ ਇੱਛਾ. ਦੇਖੋ, ਲੁਭ ਧਾ. "ਲੋਭ ਲਹਰਿ ਸਭੁ ਸੁਆਨੁ ਹਲਕ ਹੈ." (ਨਟ ਅਃ ਮਃ ੪)...
ਜਪਕੇ. ਜਪ ਕਰਕੇ. "ਜਪਿ ਪੂਰਨ ਹੋਏ ਕਾਮਾ." (ਸੋਰ ਮਃ ੫) ੨. ਜਪਨ ਕਰ. ਜਾਪ ਕਰ. "ਜਪਿ ਜਨ, ਸਦਾ ਸਦਾ ਦਿਨ ਰੈਣੀ." (ਸੁਖਮਨੀ) ੩. ਸੰ. ਜਪ੍ਯ. ਵਿ- ਜਪਨੇ ਯੋਗ੍ਯ. "ਜਪਿ ਜਗਦੀਸੁ ਜਪਉ ਮਨ ਮਾਹਾ." (ਜੈਤ ਮਃ ੪)...
ਸੰ. हरिनामन ਕਰਤਾਰ ਦਾ ਨਾਮ. ਸਤਿਨਾਮ. ਵਾਹਗੁਰੂ. "ਹਰਿਨਾਮ ਰਸਨਾ ਕਹਨ." (ਬਿਲਾ ਅਃ ਮਃ ੫) ੨. ਮੂੰਗੀ. ਮੁਦਗ. ਮੂੰਗ. ਦੇਖੋ, ਮੂੰਗੀ....
ਮਿਟਗਈ. "ਮਿਟੀ ਬਿਆਧਿ ਸਰਬ ਸੁਖ ਹੋਏ." (ਗੂਜ ਮਃ ੫) ੨. ਸੰਗ੍ਯਾ- ਮਿੱਟੀ. ਮ੍ਰਿੱਤਿਕਾ. "ਮਿਟੀ ਪਈ ਅਤੋਲਵੀ." (ਸ. ਫਰੀਦ)...
ਸੰ. ਕ੍ਸ਼ੁਧਾ. ਸੰਗ੍ਯਾ- ਭੁੱਖ. ਖਾਣ ਦੀ ਇੱਛਾ. "ਖੁਧਿਆ ਨਿਦ੍ਰਾ ਕਾਲੰ" (ਮਲਾ ਅਃ ਮਃ ੧) "ਖਾਨ ਪਾਨ ਆਨ ਨਹੀ ਖੁਧਿਆ." (ਧਨਾ ਮਃ ੫) ੨. ਭਾਵ- ਲੋਭ. ਤ੍ਰਿਸਨਾ. "ਜਪਿ ਹਰਿਨਾਮ ਮਿਟੀ ਖੁਧਿ ਤਾਸੁ." (ਗਉ ਮਃ ੫)...
ਸਰਵ- ਤਸ੍ਯ. ਤਿਸ ਦਾ. ਉਸ ਦੇ. "ਤਾਸੁ ਚਰਨ ਲੇ ਰਿਦੈ ਬਸਾਵਉ." (ਸਵੈਯੇ ਮਃ ੧. ਕੇ) ੨. ਉਹ. ਵਹ. "ਤਾਸੁ ਗੁਰੂ, ਮੈ ਦਾਸ." (ਸ. ਕਬੀਰ) ਉਹ ਗੁਰੂ, ਮੈ ਚੇਲਾ। ੩. ਉਸ ਨੂੰ. ਉਸ ਤਾਂਈਂ. "ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ?" (ਸ੍ਰੀ ਅਃ ਮਃ ੧) ੪. ਸੰ. ਤ੍ਰਾਸ. ਸੰਗ੍ਯਾ- ਡਰ. ਭੈ. "ਜਨ ਨਾਨਕ ਨਾਮ ਧਿਆਇ ਤੂ ਸਭ ਕਿਲਵਿਖ ਕਟਹਿ ਤਾਸੁ." (ਵਾਰ ਗਉ ੧. ਮਃ ੪) ੫. ਸੰ. ਤ੍ਰਾਹਿ. ਵ੍ਯ- ਬਚਾਓ. ਰਖ੍ਯਾ ਕਰੋ. "ਤਾਸੁ ਤਾਸੁ ਧਰਮਰਾਇ ਜਪਤ ਹੈ." (ਮਾਰੂ ਮਃ ੩) ਤ੍ਰਾਹਿ ਤ੍ਰਾਹਿ! ਧਰਮਰਾਜ ਬੋਲਦਾ ਹੈ। ੬. ਸੰ. तृषा- ਤ੍ਰਿਸਾ. ਸੰਗ੍ਯਾ- ਤੇਹ. ਪ੍ਯਾਸ. ਦੇਖੋ, ਤਾਸ ੯. "ਜਪਿ ਹਰਿ ਚਰਨ ਮਿਟੀ ਖੁਧ ਤਾਸੁ." (ਗਉ ਮਃ ੫) ਭੁੱਖ ਤੇ ਪ੍ਯਾਸ। ੭. ਸੰ. ਤ੍ਵੇਸ. ਚਮਕ. ਪ੍ਰਕਾਸ਼. "ਊਚਉ ਪਰਬਤ ਗਾਖੜੋ ਨਾ ਪਉੜੀ ਤਿਤੁ ਤਾਸੁ." (ਸ੍ਰੀ ਅਃ ਮਃ ੧) ਨਾ ਪੌੜੀ ਹੈ ਨਾ ਰੌਸ਼ਨੀ....