khurakaखुरक
ਸੰਗ੍ਯਾ- ਖੁੜਕ. ਧਕਧਕੀ. ਚਿੰਤਾ. "ਮਨ ਤੇ ਖੁਰਕ ਨ ਜਾਇ." (ਚਰਿਤ੍ਰ ੩੩) ੨. ਦੇਖੋ, ਖਾਜ ੨.। ੩. ਸੰ. ਇੱਕ ਪ੍ਰਕਾਰ ਦਾ ਨਾਚ.
संग्या- खुड़क. धकधकी. चिंता. "मन ते खुरक न जाइ." (चरित्र ३३) २. देखो, खाज २.। ३. सं. इॱक प्रकार दा नाच.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਖਟਕਾ. ਧੜਕ। ੨. ਚਿੰਤਾ. ਫ਼ਿਕਰ....
ਸੰਗ੍ਯਾ- ਦਹਿਲ. ਧੜਕਾ. ਦਿਲ ਦਾ ਖਟਕਾ. ਹੌਲਦਿਲੀ. "ਹਰਿ ਪਾਇਆ ਚੂਕੇ ਧਕਧਕੇ." (ਆਸਾ ਮਃ ੪)...
ਸੰ. ਸੰਗ੍ਯਾ- ਫ਼ਿਕਰ. ਸੋਚ. "ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ." (ਵਾਰ ਰਾਮ ੧. ਮਃ ੨) ੨. ਧ੍ਯਾਨ. ਚਿੰਤਨ. "ਐਸੀ ਚਿੰਤਾ ਮਹਿ ਜੇ ਮਰੈ." (ਗੂਜ ਤ੍ਰਿਲੋਚਨ)...
ਸੰਗ੍ਯਾ- ਖੁੜਕ. ਧਕਧਕੀ. ਚਿੰਤਾ. "ਮਨ ਤੇ ਖੁਰਕ ਨ ਜਾਇ." (ਚਰਿਤ੍ਰ ੩੩) ੨. ਦੇਖੋ, ਖਾਜ ੨.। ੩. ਸੰ. ਇੱਕ ਪ੍ਰਕਾਰ ਦਾ ਨਾਚ....
ਕ੍ਰਿ. ਵਿ- ਜਾਕੇ. ਪਹੁਚਕੇ. "ਜਾਇ ਪੁਛਾ ਤਿਨ ਸਜਣਾ." (ਸ੍ਰੀ ਮਃ ੪) ੨. ਸੰਗ੍ਯਾ- ਉਤਪੱਤੀ. ਜਨਮ. "ਹੈ ਭੀ ਹੋਸੀ ਜਾਇ ਨ ਜਾਸੀ." (ਜਪੁ) ਹੈ, ਭਯਾ, ਹੋਸੀ, ਨਾ ਜਨਮੈ ਨ ਜਾਸੀ (ਮਰਸੀ). ੩. ਜਾਵੇ. ਮਿਟੇ. "ਜਿਤੁ ਭਉ ਖਸਮ ਨ ਜਾਇ." (ਵਾਰ ਆਸਾ) ੪. ਜਾਂਦਾ. ਜਾਤਾ. "ਵਡਾ ਨ ਹੋਵੈ ਘਾਟਿ ਨ ਜਾਇ." (ਸੋਦਰੁ) ੫. ਫ਼ਾ. [جائے] ਜਾਯ. ਸੰਗ੍ਯਾ- ਜਗਾ. ਥਾਂ. "ਦੂਜੀ ਨਾਹੀ ਜਾਇ." (ਵਾਰ ਆਸਾ) "ਦਰਗਹਿ ਮਿਲੈ ਤਿਸੈ ਹੀ ਜਾਇ." (ਧਨਾ ਮਃ ੫) ੬. ਦੇਖੋ, ਆਖੈ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰ. ਖਾਦ੍ਯ. ਸੰਗ੍ਯਾ- ਖਾਣ ਯੋਗ੍ਯ ਪਦਾਰਥ. ਭੋਜਨ. ਖਾਜਾ. "ਖਾਜੁ ਹੋਇਆ ਮੁਰਦਾਰੁ." (ਵਾਰ ਸਾਰ ਮਃ ੧) "ਜਿਨਹੁ ਅਖਾਜ ਖਾਜ ਲਖ ਪਾਏ." (ਗੁਪ੍ਰਸੂ) ੨. ਸੰ. ਖਜੁ. ਖੁਜਲੀ. [حِکّہ] ਹ਼ਿੱਕਾ. Prurigo. ਇਸ ਦੇ ਕਾਰਣ ਹਨ- ਮੈਲਾ ਰਹਿਣਾ, ਨਿਰਮਲ ਅਤੇ ਪੱਕੀ ਹੋਈ ਗਿਜਾ ਨਾ ਖਾਣੀ, ਹਾਜਮੇ ਦਾ ਵਿਗੜਨਾ, ਜਿਗਰ ਦੀਆਂ ਬੀਮਾਰੀਆਂ ਹੋਣੀਆਂ, ਇਸਤ੍ਰੀਆਂ ਦੀ ਰਿਤੁ ਦਾ ਰੁਕਣਾ ਆਦਿ. ਜਦ ਲਹੂ ਵਿੱਚ ਉੱਪਰ ਲਿਖੇ ਕਾਰਣਾਂ ਤੋਂ ਵਿਗਾੜ ਹੁੰਦਾ ਹੈ ਤਾਂ ਸਾਰੇ ਸਰੀਰ ਉੱਤੇ ਖਾਜ ਹੋਣ ਲਗ ਜਾਂਦੀ ਹੈ. ਇਸ ਦਾ ਉਤੱਮ ਇਲਾਜ ਹੈ ਕਿ ਬਦਨ ਨੂੰ ਸਾਫ ਰੱਖੋ, ਲਹੂ ਸਾਫ ਕਰਨ ਦੀਆਂ ਦਵਾਈਆਂ ਖਾਓ ਪੀਓ, ਪਿੱਤਪਾਪੜਾ, ਚਰਾਇਤਾ, ਮੁੰਡੀ ਬੂਟੀ, ਚਿੱਟਾ ਚੰਨਣ, ਛੋਟੀ ਹਰੜ, ਇਹ ਪੰਜ ਪੰਜ ਮਾਸ਼ੇ, ਉਨਾਬ ਦੇ ਸੱਤ ਦਾਣੇ ਲੈ ਕੇ ਡੇਢ ਪਾ ਪਾਣੀ ਵਿੱਚ ਰਾਤ ਨੂੰ ਭਿਉਂ ਦਿਓ, ਸਵੇਰ ਵੇਲੇ ਮਲ ਅਤੇ ਛਾਣਕੇ ਦੇ ਤੌਲਾ ਸ਼ਰਬਤ ਉਨਾਬ ਮਿਲਾਕੇ ਪੀਓ.#ਖਟਿਆਈ, ਲਾਲ ਮਿਰਚਾਂ ਸ਼ਰਾਬ ਆਦਿ ਤੋਂ ਬਚਕੇ ਰਹੋ. ਤੁਚਾ ਨੂੰ ਕੋਮਲ ਕਰਨ ਵਾਲੇ ਬਟਣੇ ਮਲੋ....
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਸੰਗ੍ਯਾ- ਨ੍ਰਿਤ੍ਯ. ਪ੍ਰਾ. ਣਾਂਚ. "ਨਾਚ ਰੇ ਮਨ, ਗੁਰੂ ਕੈ ਆਗੈ." (ਗੂਜ ਅਃ ਮਃ ੩)...