khuralīखुरली
ਸੰਗ੍ਯਾ- ਪਸ਼ੁ ਦੇ ਚਾਰੇ ਦਾ ਪਾਤ੍ਰ। ੨. ਖਤ੍ਰੀ ਆਦਿਕਾਂ ਦੇ ਵਿਆਹ ਦੀ ਇੱਕ ਭੋਜਨਰੀਤਿ. ਇੱਕਠੀ ਮਿਠਾਈ ਸਭ ਅੱਗੇ ਢੇਰ ਲਗਾਕੇ ਰੱਖਣੀ. ਹੁਣ ਲੋਕ ਇਸ ਤਰਾਂ ਖਾਣ ਵਿੱਚ ਲੱਜਾ ਕਰਦੇ ਹਨ। ੩. ਸੰ. ਫੌਜੀ ਕਵਾਇਦ ਦੀ ਥਾਂ। ੪. ਸ਼ਸਤ੍ਰਵਿਦਯਾ ਦਾ ਅਭ੍ਯਾਸ.
संग्या- पशु देचारे दा पात्र। २. खत्री आदिकां दे विआह दी इॱक भोजनरीति. इॱकठी मिठाई सभ अॱगे ढेर लगाके रॱखणी. हुण लोक इस तरां खाण विॱच लॱजा करदे हन। ३. सं. फौजी कवाइद दी थां। ४. शसत्रविदया दा अभ्यास.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਪਸ਼ੁ. ਸੰਗ੍ਯਾ- ਜੋ ਬੰਨ੍ਹਿਆ ਜਾਵੇ. ਦੇਖੋ, ਪਸ਼ ਧਾ. ਚਾਰ ਪੈਰਾਂ ਵਾਲਾ ਜੀਵ। ੨. ਪ੍ਰਾਣੀ। ੩. ਯਗ੍ਯ। ੪. ਪਸ਼ੁ ਜੇਹਾ ਮੂਰਖ. "ਪਸੁ ਆਪਨ ਹਉ ਹਉ ਕਰੈ." (ਬਾਵਨ)...
ਚੜ੍ਹਾਵੇ. ਅਰਪੇ. ਅਰਚਨ ਕਰੇ. "ਘਸਿ ਜਪੇ ਨਾਮ ਲੈ ਤੁਝਹਿ ਕਉ ਚਾਰੇ." (ਧਨਾ ਰਵਿਦਾਸ ) ੨. ਕ੍ਰਿ. ਵਿ- ਚਾਰੋਂ ਹੀ. "ਚਾਰੇ ਬੇਦ ਮੁਖਾਗਰ ਪਾਠਿ." (ਬਸੰ ਮਃ ੧) ੩. ਚਰਾਵੇ. ਚੁਗਾਵੇ। ੪. ਸੰ. ਚਰੁ. ਸੰਗ੍ਯਾ- ਹਵਨ ਦੀ ਸਾਮਗ੍ਰੀ. "ਚਾਰਿ ਨਦੀਆ ਅਗਨੀ ਤਨਿ ਚਾਰੇ." (ਬਸੰ ਮਃ ੩) ਹਿੰਸਾ, ਮੋਹ, ਲੋਭ, ਕ੍ਰੋਧ ਚਾਰ ਅਗਨਿ ਨਦੀਆਂ ਤਨ (ਸ਼ਰੀਰ ) ਨੂੰ ਚਰੁ ਵਾਂਙ ਖਾ ਰਹੀਆਂ ਹਨ....
ਸੰ. ਸੰਗ੍ਯਾ- ਜਿਸ ਵਿੱਚ ਪੀਤਾ ਜਾਵੇ. ਭਾਂਡਾ. ਬਰਤਨ। ੨. ਅਧਿਕਾਰੀ. ਕਿਸੇ ਵਸਤੁ ਦੇ ਪਾਉਣ ਯੋਗ੍ਯ ਪੁਰੁਸ।#੩. ਨਾਟਕ ਦੇ ਨਾਇਕ ਨਾਇਕਾ ਆਦਿ। ੪. ਨਾਟਕ ਖੇਡਣ ਵਾਲੇ ਮਨੁੱਖ. ਨਟ। ੫. ਰਾਜਮੰਤ੍ਰੀ। ੬. ਇੱਕ ਤੋਲ, ਜੋ ਚਾਰ ਸੇਰ ਬਰਾਬਰ ਹੈ। ੭. ਪੱਤਾ. ਪਤ੍ਰ....
ਸੰ. क्षत्रिय ਕ੍ਸ਼ਤ੍ਰਿਯ. ਹਿੰਦੂਆਂ ਦੇ ਚਾਰ ਵਰਣਾਂ ਵਿੱਚੋਂ ਦੂਜਾ ਵਰਣ. "ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ." (ਗਉ ਥਿਤੀ ਮਃ ੫) ੨. ਯੋਧਾ. ਪ੍ਰਜਾ ਨੂੰ ਭੈ ਤੋਂ ਬਚਾਉਣ ਵਾਲਾ. "ਖਤ੍ਰੀ ਸੋ ਜੁ ਕਰਮਾ ਕਾ ਸੂਰੁ." (ਸਵਾ ਮਃ ੧) ੩. ਬਹੁਤ ਖ਼ਿਆਲ ਕਰਦੇ ਹਨ ਕਿ ਛਤ੍ਰੀ ਅਤੇ ਖਤ੍ਰੀ ਸ਼ਬਦ ਦੇ ਭਿੰਨ ਅਰਥ ਹਨ, ਪਰੰਤੂ ਐਸਾ ਨਹੀਂ. ਦੋਹਾਂ ਦਾ ਮੂਲ ਕ੍ਸ਼ਤ੍ਰਿਯ ਸ਼ਬਦ ਹੈ. ਪੁਰਾਣਾਂ ਵਿੱਚ ਕ੍ਸ਼ਤ੍ਰੀਆਂ ਦੇ ਮੁੱਖ ਦੋ ਵੰਸ਼ ਲਿਖੇ ਹਨ, ਇੱਕ ਸੂਰਜਵੰਸ਼, ਜਿਸ ਵਿੱਚ ਰਾਮਚੰਦ੍ਰ ਜੀ ਹੋਏ ਹਨ, ਦੂਜਾ ਚੰਦ੍ਰਵੰਸ਼, ਜਿਸ ਵਿੱਚ ਕ੍ਰਿਸ੍ਨ ਜੀ ਪ੍ਰਗਟੇ ਹਨ.#ਵਰਤਮਾਨ ਕਾਲ ਵਿੱਚ ਖਤ੍ਰੀ ਚਾਰ ਭਾਗਾਂ ਵਿੱਚ ਵੰਡੇ ਹੋਏ ਹਨ- ਬਾਰ੍ਹੀ, ਖੁਖਰਾਣ, ਬੁੰਜਾਹੀ ਅਤੇ ਸਰੀਨ.#ਬਾਰ੍ਹੀ ਬਾਰਾਂ ਗੋਤਾਂ ਵਿੱਚ, ਖੁਖਰਾਣ ਅੱਠ ਗੋਤਾਂ ਵਿੱਚ,¹ ਬੁੰਜਾਹੀ ਬਵੰਜਾ ਅਤੇ ਸਰੀਨ ਵੀਹ ਗੋਤ੍ਰਾਂ ਵਿੱਚ ਵੰਡੇ ਹੋਏ (ਵਿਭਕ੍ਤ) ਹਨ. ਖਤ੍ਰੀਆਂ ਵਿੱਚ ਢਾਈ ਘਰ ਦੇ ਖਤ੍ਰੀ- ਸੇਠ, ਮੇਹਰਾ, ਕਪੂਰ ਅਤੇ ਖੰਨਾ ਹਨ. ਛੀ ਜਾਤੀ ਵਿੱਚ- ਬਹਲ, ਧੌਨ, ਚੋਪੜਾ, ਸਹਗਲ, ਤਲਵਾੜ ਅਤੇ ਪੁਰੀ ਹਨ. ਪੰਜ ਜਾਤੀ ਵਿੱਚ- ਬਹਲ, ਬੇਰੀ ਸਹਗਲ, ਵਾਹੀ ਅਤੇ ਵਿੱਜ ਹਨ.#ਸ਼੍ਰੀ ਗੁਰੂ ਨਾਨਕ ਦੇਵ ਦੇ ਜਨਮ ਨਾਲ ਵੇਦੀ, ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਨਾਲ ਤ੍ਰੇਹਣ (ਅਥਵਾ ਤੇਹਣ), ਸ਼੍ਰੀ ਗੁਰੂ ਅਮਰ ਦੇਵ ਜੀ ਦੇ ਜਨਮ ਕਰਕੇ ਭੱਲੇ ਅਤੇ ਸ਼੍ਰੀ ਗਰੂ ਰਾਮਦਾਸ ਸਾਹਿਬ ਦੇ ਪ੍ਰਗਟਣ ਕਰਕੇ ਸੋਢੀ ਗੋਤ੍ਰ ਜੋ ਮਾਨ ਯੋਗ੍ਯ ਹੋਏ ਹਨ, ਇਹ ਸਰੀਨ ਜਾਤਿ ਦੇ ਅੰਦਰ ਹਨ.#ਖਤ੍ਰੀਆਂ ਵਿੱਚ ਇਹ ਕਥਾ ਚਲੀ ਆਈ ਹੈ ਕਿ ਦਿੱਲੀਪਤਿ ਅਲਾਉੱਦੀਨ ਖ਼ਲਜੀ ਦੇ ਸਮੇਂ ਜਦ ਬਹੁਤ ਖਤ੍ਰੀਸਿਪਾਹੀ ਜੰਗ ਵਿੱਚ ਮਾਰੇ ਗਏ, ਤਦ ਉਨ੍ਹਾਂ ਦੀਆਂ ਵਿਧਵਾ ਇਸਤ੍ਰੀਆਂ ਦਾ ਪੁਨਰਵਿਵਾਹ ਕਰਾਉਣ ਲਈ ਬਾਦਸ਼ਾਹ ਨੇ ਯਤਨ ਕੀਤਾ. ਜਿਨ੍ਹਾਂ ਖਤ੍ਰੀਆਂ ਨੇ ਸ਼ਾਹੀ ਹੁਕਮ ਮੰਨਿਆ ਉਨ੍ਹਾਂ ਦਾ ਨਾਉਂ ਸਰੀਨ (ਸ਼ਰਹ- ਆਈਨ ਮੰਨਣ ਵਾਲੇ) ਹੋਇਆ. ਵਿਧਵਾ- ਵਿਵਾਹ ਦੇ ਵਿਰੁੱਧ ਕਜਨੰਦ ਗ੍ਰਾਮ ਦੇ ਨਿਵਾਸੀ ਧੰਨਾ ਮਿਹਰਾ ਆਦਿ ਖਤ੍ਰੀ, ਜੋ ਬਾਦਸ਼ਾਹ ਪਾਸ ਅਪੀਲ ਕਰਨ ਲਈ ਤੁਰੇ, ਉਨ੍ਹਾਂ ਨਾਲ ਸ਼ਾਮਿਲ ਹੋਣ ਵਾਲੇ ਖਤ੍ਰੀ ਜੋ ਢਾਈ ਕੋਹ ਪੁਰ ਜਾ ਮਿਲੇ ਉਹ ਢਾਈ ਘਰ, ਬਾਰਾਂ ਕੋਹ ਪੁਰ ਮਿਲਣ ਵਾਲੇ ਬਾਰ੍ਹੀ ਪ੍ਰਸਿੱਧ ਹੋਏ. ਇਸ ਪਿੱਛੋਂ ਜੋ ਬਹੁਤ ਜਗਾ ਦੇ ਖਤ੍ਰੀ ਭਿੰਨ ਭਿੰਨ ਦੂਰੀ ਤੇ ਮਿਲੇ ਉਨ੍ਹਾਂ ਦੀ ਸੰਗ੍ਯਾ ਬਹੁਜਾਈ (ਬੁੰਜਾਹੀ) ਹੋਈ....
ਦੇਖੋ, ਵਿਵਾਹ....
ਸੰਗ੍ਯਾ- ਮਿਠਾਸ. ਮਿਸ੍ਟਤਾ। ੨. ਮਿੱਠਾ ਅੰਨ. ਮਿਸ੍ਟਾੱਨ....
ਸੰਗ੍ਯਾ- ਅੰਬਾਰ. ਗੰਜ। ੨. ਟਿੱਬਾ. ਟਿੱਲਾ. "ਖਾਲੀ ਰਹੇ ਢੇਰ ਜਿਉ ਪਾਨੀ." (ਗੁਵਿ ੧੦) ੩. ਵਿ- ਬਹੁਤ. ਅਧਿਕ....
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਸ਼ਰਮ. ਦੇਖੋ, ਲਜਾ....
ਵਿ- ਫ਼ੌਜ (ਲਸ਼ਕਰ) ਨਾਲ ਹੈ ਜਿਸ ਦਾ ਸੰਬੰਧ....
ਅ਼. [قواعِد] ਕ਼ਾਇ਼ਦਹ ਦਾ ਬਹੁ ਵਚਨ. ਨਿਯਮ। ੨. ਫ਼ੌਜ ਦੀ ਸਿਖ੍ਯਾ ਦੇ ਨਿਯਮਾਂ ਅਨੁਸਾਰ ਜੋ ਕਸਰਤ ਫੌਜਾਂ, ਜਾਂ ਸਕੂਲਾਂ ਵਿੱਚ ਸਿਖਾਈ ਜਾਂਦੀ ਹੈ. "ਕਰੈਂ ਕਵਾਇਦ ਵਿਦ੍ਯਾ ਸੰਗ." (ਗੁਪ੍ਰਸੂ)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਅਭਿਆਸ....