khusaखुस
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ.
संग्या- खोहण (खसोटन) दी क्रिया. "खुसि खुसि लैंदा वसतु पराई." (मारू अः मः ५. अंजुली) २. फ़ा. [خوش] ख़ुश. वि- प्रसंन. आनंद। ३. पसंद। ४. अॱछा. हॱछा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਖੋਹਕੇ. ਖਸੋਟਕੇ. ਦੇਖੋ, ਖੁਸ ੧....
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਵਿ- ਓਪਰੀ. ਦੂਸਰੇ ਦੀ. "ਪਰਾਈ ਅਮਾਣ ਕਿਉ ਰਖੀਐ?" (ਵਾਰ ਸਾਰ ਮਃ ੩) ੨. ਪਲਾਈ. ਦੇਖੋ, ਪਲਾਯਨ. "ਬਡੇ ਗੁਨ ਲੋਭ ਤੇ ਜਾਤ ਪਰਾਈ." (ਚੰਡੀ ੧)਼...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਦੇਖੋ, ਅੰਜਲੀ। ੨. ਦੇਵੋਂ ਹੱਥ ਜੋੜਨ ਦੀ ਕ੍ਰਿਯਾ, ਜੋ ਪ੍ਰਣਾਮ ਲਈ ਕਰੀਦੀ ਹੈ. "ਕਰਿ ਸਾਧੂ ਅੰਜੁਲੀ ਪੁਨੁ ਵਡਾ." (ਸੋਹਿਲਾ)...
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....
प्रसन्न. ਵਿ- ਖ਼ੁਸ਼. ਆਨੰਦ ਸਹਿਤ। ੨. ਨਿਰਮਲ. ਸ੍ਵੱਛ। ੩. ਸੰਗ੍ਯਾ- ਮਹਾਦੇਵ. ਸ਼ਿਵ....
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਫ਼ਾ. [پشند] ਵਿ- ਮਨਭਾਉਂਦਾ. ਰੁਚਿ ਅਨੁਕੂਲ....
ਸੰ. अच्छ- ਅੱਛ. ਵਿ- ਨਿਰਮਲ ਜਲ। ੨. ਬਿਲੌਰ. ਸਫਟਿਕ। ੩. ਰਿੱਛ. ਭਾਲੂ. ਦੇਖੋ, ਵਛ....
ਸੰ. अच्छ ਅੱਛ. ਵਿ- ਸ੍ਵੱਛ. ਨਿਰਮਲ. "ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ." (ਸੂਹੀ ਮਃ ੨) "ਨਾਨਕ ਨਾਉ ਖੁਦਾਇ ਦਾ ਦਿਲਿ ਹਛੈ ਮੁਖਿ ਲੇਹੁ." (ਵਾਰ ਮਾਝ ਮਃ ੧) "ਤਨਿ ਧੋਤੈ ਮਨੁ ਹਛਾ ਨ ਹੋਇ." (ਵਡ ਮਃ ੩) ੨. ਅਰੋਗ. ਤਨਦੁਰੁਸ੍ਤ. ਨਰੋਆ। ੩. ਚੰਬੇ (ਪਹਾੜ) ਦੀ ਬੋਲੀ ਵਿੱਚ ਹੱਛਾ ਸ਼ਬਦ ਉੱਜਲ (ਚਿੱਟੇ) ਅਤੇ ਸਾਫ ਲਈ ਵਰਤਿਆ ਜਾਂਦਾ ਹੈ....