khūhana, khūhaniखूहण, खूहणि
ਸੰ. अक्षौहिणी ਅਕ੍ਸ਼ੌਹਿਣੀ. ਸੰਗ੍ਯਾ- ਇੱਕ ਖਾਸ ਗਿਣਤੀ ਦੀ ਫ਼ੌਜ.#ਹਾਥੀ ੨੧੮੭੦, ਰਥ ੨੧੮੭੦, ਘੋੜੇ ੬੫੬੧੦ ਅਤੇ ਪਿਆਦੇ ੧੦੯੩੫੦. ਕੁੱਲ ਜੋੜ ੨੧੮੭੦੦ "ਖਿਮਾ ਵਿਹੂਣੇ ਖਪਿਗਏ ਖੂਹਣਿ ਲਖ ਅਸੰਖ." (ਓਅੰਕਾਰ)
सं. अक्षौहिणी अक्शौहिणी. संग्या- इॱक खास गिणती दी फ़ौज.#हाथी २१८७०, रथ २१८७०, घोड़े ६५६१० अते पिआदे १०९३५०. कुॱल जोड़ २१८७०० "खिमा विहूणे खपिगए खूहणि लख असंख."(ओअंकार)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਦੇਖੋ, ਗਣਤ ਅਤੇ ਗਣਤੀ. ਦੇਖੋ, ਸੰਖ੍ਯਾ....
ਅ਼. [فوَج] ਸੰਗ੍ਯਾ- ਝੁੱਡ. ਜਥਾ. ਯੂਥ। ੨. ਸੈਨਾ. ਲਸ਼ਕਰ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਅ਼. [کُلّ] ਕ੍ਰਿ. ਵਿ- ਸਭ. ਤਮਾਮ. ਪੂਰਾ....
ਸੰਗ੍ਯਾ- ਅੰਗਾਂ (ਅੰਕਾਂ) ਦਾ ਯੋਗ. ਮੀਜ਼ਾਨ। ੨. ਗੱਠ. ਗੰਢ. ਟਾਂਕਾ। ੩. ਸ਼ਰੀਰ ਦੀ ਸੰਧਿ. ਗੋਡਾ, ਕੂਹਣੀ ਆਦਿ ਸਥਾਨ. Joints । ੪. ਤੁਲਨਾ. ਬਰਾਬਰੀ। ੫. ਦਾਉ. ਪੇਂਚ। ੬. ਦੇਖੋ, ਜੋੜਨਾ....
ਸੰ. ਕ੍ਸ਼ਮਾ. ਸੰਗ੍ਯਾ- ਦੁਖ ਸੁਖ ਸਹਾਰਨ ਵਾਲੀ ਚਿੱਤ ਦੀ ਵ੍ਰਿੱਤਿ. ਸਮਾਈ. ਬੁਰਦਬਾਰੀ. "ਖਿਮਾ ਵਿਹੂਣੇ ਖਪਿਗਏ." (ਓਅੰਕਾਰ) ੨. ਪ੍ਰਿਥਿਵੀ. ਭੂਮਿ. ਜਮੀਨ....
ਸੰ. अक्षौहिणी ਅਕ੍ਸ਼ੌਹਿਣੀ. ਸੰਗ੍ਯਾ- ਇੱਕ ਖਾਸ ਗਿਣਤੀ ਦੀ ਫ਼ੌਜ.#ਹਾਥੀ ੨੧੮੭੦, ਰਥ ੨੧੮੭੦, ਘੋੜੇ ੬੫੬੧੦ ਅਤੇ ਪਿਆਦੇ ੧੦੯੩੫੦. ਕੁੱਲ ਜੋੜ ੨੧੮੭੦੦ "ਖਿਮਾ ਵਿਹੂਣੇ ਖਪਿਗਏ ਖੂਹਣਿ ਲਖ ਅਸੰਖ." (ਓਅੰਕਾਰ)...
ਵਿ- ਸੰਖ੍ਯਾ ਬਿਨਾ. ਬੇਸ਼ੁਮਾਰ. ਅਣ- ਗਿਣਤ. ਅਨੰਤ. "ਅਸੰਖ ਜਪ ਅਸੰਖ ਭਾਉ." (ਜਪੁ)...
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....