khēlakhānāखेलखाना
ਫ਼ਾ. [خیلخانہ] ਖ਼ੈਲ- ਖ਼ਾਨਹ. ਪ੍ਰਧਾਨ ਕੁਲ. ਉੱਤਮ ਵੰਸ਼। ੨. ਘਰ ਵਿੱਚ ਰਹਿਣ ਵਾਲਾ ਗਰੋਹ. ਭਾਵ- ਕੁਟੁੰਬੀ. "ਤੇਤੀਸ ਕਰੋੜੀ ਹੈ ਖੇਲਖਾਨਾ. ਚਉਰਾਸੀ ਲਖ ਫਿਰੈ ਦਿਵਾਨਾ." (ਭੈਰ ਕਬੀਰ) ਤੇਤੀਸ ਕੋਟਿ ਦੇਵਤਾ ਗ੍ਰਿਹਸਥਾਸ਼੍ਰਮੀ ਅਤੇ ਚੌਰਾਸੀ ਲੱਖ ਜਾਤਿ ਦੇ ਜੀਵ ਖ਼ਾਨਹਬਦੋਸ਼ ਫਿਰ ਰਹੇ ਹਨ. ਦੇਖੋ, ਖੇਲ ਅਤੇ ਖਾਨਾ.
फ़ा. [خیلخانہ] ख़ैल- ख़ानह. प्रधान कुल. उॱतम वंश। २. घर विॱच रहिण वाला गरोह. भाव- कुटुंबी. "तेतीस करोड़ी है खेलखाना. चउरासी लख फिरै दिवाना." (भैर कबीर) तेतीस कोटि देवता ग्रिहसथाश्रमी अते चौरासी लॱख जाति दे जीव ख़ानहबदोश फिर रहे हन. देखो, खेल अते खाना.
ਦੇਖੋ, ਖੇਲ। ੨. ਦੇਖੋ, ਖਲਲ....
ਦੇਖੋ, ਖਾਨਾ....
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਸੰ. ਸੰਗ੍ਯਾ- ਨਸਲ. ਵੰਸ਼. "ਕੁਲਹ ਸਮੂਹ ਸਗਲ ਉਧਰਣੰ." (ਗਾਥਾ) ੨. ਆਬਾਦ ਦੇਸ਼। ੩. ਘਰ. ਗ੍ਰਿਹ। ੪. ਅ਼. ਕੁੱਲ. ਤਮਾਮ. ਸਭ. ਦੇਖੋ, ਕੁੱਲ. ਆਪਿ ਤਰਿਆ ਕੁਲ ਜਗਤ ਤਰਾਇਆ." (ਵਾਰ ਗੂਜ ੧. ਮਃ ੩. )...
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਦੇਖੋ, ਬੰਸ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਮੇਲ. ਮਿਲਾਪ। ੨. ਸਨੇਹ. ਮੁਹੱਬਤ. "ਜਬ ਦਿਜ ਕੇ ਗ੍ਰਹਿ ਪੜ੍ਹਤ ਤਬ ਮੋ ਸੋਂ ਹੁਤੋ ਗਰੋਹ." (ਕ੍ਰਿਸਨਾਵ) ੩. ਫ਼ਾ. [گروہ] ਝੁੰਡ. ਸਮੁਦਾਯ। ੪. ਜਥਾ. ਟੋਲਾ. ਯੂਥ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. त्रयस्ंित्रशत- ਤ੍ਰਯਸ੍ਤ੍ਰਿੰਸ਼ਤ੍. ਵਿ- ਤਿੰਨ ਅਤੇ ਤੀਹ. ਤੀਹ ਉੱਪਰ ਤਿੰਨ- ੩੩। ੨. ਤੇਤੀਸ ਕੋਟਿ ਦੇਵਤਾ. "ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ." (ਸਵੈਯੇ ਮਃ ੩. ਕੇ) ਦੇਖੋ, ਤੇਤੀਸਕੋਟਿ ਅਤੇ ਵੈਦਿਕ ਦੇਵਤੇ....
ਵਿ- ਕੋਟਿਪਤਿ. ਜਿਸ ਪਾਸ ਕਰੋੜਹਾ ਰੁਪਯਾ ਹੈ। ੨. ਬਾਦਸ਼ਾਹ ਅਕਬਰ ਨੇ ਸਨ ੧੫੭੫- ੭੬ ਵਿੱਚ ਆਪਣੀ ਸਾਰੀ ਸਲਤਨਤ ਨੂੰ (ਬੰਗਾਲ ਬਿਹਾਰ ਅਤੇ ਗੁਜਰਾਤ ਬਿਨਾ) ਇੱਕ ਇੱਕ ਕਰੋੜ ਦਾਮ ਦੀ ਆਮਦਨ ਵਾਲੇ ੧੮੨ ਇਲਾਕਿਆਂ ਉੱਤੇ ਵੰਡਿਆ. ਇਨ੍ਹਾਂ ਇਲਾਕਿਆਂ ਦੇ ਹਾਕਮਾਂ ਨੂੰ "ਆਮਿਲ" ਜਾਂ "ਕਰੋੜੀ" ਕਹਿੰਦੇ ਸਨ. ਉਸ ਵੇਲੇ ਦਾਮ ਦਾ ਮੁੱਲ ਇੱਕ ਰੁਪਯੇ ਦਾ ਚਾਲੀਵਾਂ ਹਿੱਸਾ ਹੁੰਦਾ ਸੀ, ਇਸ ਹਿਸਾਬ ਇੱਕ ਕਰੋੜ ਦਾਮ ੨੫੦, ੦੦੦ (ਢਾਈ ਲੱਖ) ਰੁਪਯੇ ਦੇ ਬਰਾਬਰ ਸੀ। ੩. ਖ਼ਜ਼ਾਨਚੀ। ੪. ਦੁਨੀ ਚੰਦ ਸ਼ਾਹੂਕਾਰ ਦੀ ਉਪਾਧੀ, ਜੋ ਸ਼੍ਰੀ ਗੁਰੂ ਨਾਨਕ ਦੇਵ ਦਾ ਸਿੱਖ ਹੋ ਕੇ ਭਰਮ ਪਾਖੰਡ ਨੂੰ ਤ੍ਯਾਗਕੇ ਪਰਉਪਕਾਰੀ ਹੋਇਆ. ਇਸ ਦਾ ਨਾਉਂ ਕਰੋੜੀਮੱਲ ਭੀ ਜਨਮਸਾਖੀ ਵਿੱਚ ਆਇਆ ਹੈ. ਕਰਤਾਰਪੁਰ ਨਗਰ ਵਸਾਉਣ ਲਈ ਇਸ ਨੇ ਧਨ ਖ਼ਰਚਿਆ ਅਤੇ ਸਤਿਗੁਰੂ ਦਾ ਮਹਿਲ ਤਥਾ ਧਰਮਸ਼ਾਲਾ ਬਣਵਾਈ. ਦੇਖੋ, ਕਰਤਾਰਪੁਰ ੧....
ਫ਼ਾ. [خیلخانہ] ਖ਼ੈਲ- ਖ਼ਾਨਹ. ਪ੍ਰਧਾਨ ਕੁਲ. ਉੱਤਮ ਵੰਸ਼। ੨. ਘਰ ਵਿੱਚ ਰਹਿਣ ਵਾਲਾ ਗਰੋਹ. ਭਾਵ- ਕੁਟੁੰਬੀ. "ਤੇਤੀਸ ਕਰੋੜੀ ਹੈ ਖੇਲਖਾਨਾ. ਚਉਰਾਸੀ ਲਖ ਫਿਰੈ ਦਿਵਾਨਾ." (ਭੈਰ ਕਬੀਰ) ਤੇਤੀਸ ਕੋਟਿ ਦੇਵਤਾ ਗ੍ਰਿਹਸਥਾਸ਼੍ਰਮੀ ਅਤੇ ਚੌਰਾਸੀ ਲੱਖ ਜਾਤਿ ਦੇ ਜੀਵ ਖ਼ਾਨਹਬਦੋਸ਼ ਫਿਰ ਰਹੇ ਹਨ. ਦੇਖੋ, ਖੇਲ ਅਤੇ ਖਾਨਾ....
ਸੰ. ਚਤੁਰਸ਼ੀਤਿ. ਸੰਗ੍ਯਾ- ਚੌਰਾਸੀ. ਚਾਰ ਅਤੇ ਅੱਸੀ ੮੪। ੨. ਭਾਵ ਆਵਾਗਮਨ. ਚੌਰਾਸੀ ਲੱਖ ਯੋਨਿ ਦਾ ਗੇੜਾ....
ਫਿਰਦਾ ਹੈ. ਦੇਖੋ, ਫਿਰਣਾ। ੨. ਫੇਰੈ. ਮੋੜੇ. "ਫਿਰੈ ਆਯਸਾਣੰ." (ਵਿਚਿਤ੍ਰ) ਜੋ ਆਗਯਾ ਮੇਟੇ....
ਫ਼ਾ. [دیوانا] ਦੀਵਾਨਹ. ਵਿ- ਦੇਵ (ਭੂਤ) ਜੇਹਾ. ਪਾਗਲ. ਸਿਰੜਾ. "ਚਉਰਾਸੀ ਲੱਖ ਫਿਰੈ ਦਿਵਾਨਾ." (ਭੈਰ ਕਬੀਰ) ਚੁਰਾਸੀ ਲੱਖ ਜੀਵ ਆਤਮ- ਗ੍ਯਾਨ ਬਿਨਾ ਝੱਲੇ ਫਿਰ ਰਹੇ ਹਨ। ੨. ਇਸ਼ਕ (ਪ੍ਰੇਮ) ਵਿੱਚ ਮਸ੍ਤ. "ਭਇਆ ਦਿਵਾਨਾ ਸਾਹ ਕਾ ਨਾਨਕ ਬਉਰਾਨਾ." (ਮਾਰੂ ਮਃ ੧) ੩. ਉਦਾਸੀ ਸਾਧੂਆਂ ਦਾ ਇੱਕ ਫ਼ਿਰਕ਼ਾ ਜੋ ਬਾਬਾ ਪ੍ਰਿਥੀਚੰਦ ਜੀ ਦੇ ਪੁਤ੍ਰ ਮਿਹਰਬਾਨ ਤੋਂ ਚੱਲਿਆ ਹੈ. ਦੇਖੋ, ਦਿਵਾਨੇ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਚਉਰਾਸੀ....
ਦੇਖੋ, ਲਕ੍ਸ਼੍। ੨. ਦੇਖੋ, ਲਕ੍ਸ਼੍ਯ. "ਲੱਖ ਜੀਵ ਅਰੁ ਈਸੁਰ ਕੇਰਾ। ਸਤ ਚਿਤ ਆਨਁਦ ਏਕੈ ਹੇਰਾ ॥" (ਗੁਪ੍ਰਸੂ) "ਲੱਖ ਰੂਪ ਵਾਚਾਰਥ ਜਾਸ ਕਹਿ." (ਗੁਪ੍ਰਸੂ) ਦੇਖੋ, ਵਾਚ੍ਯ....
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਸੰ. ਸੰਗ੍ਯਾ- ਜੀਵਾਤਮਾ. "ਈਸ੍ਵਰ ਜੀਵ ਏਕ ਇਮ ਜਾਨਹੁ." (ਗੁਪ੍ਰਸੂ) ਦੇਖੋ, ਆਤਮਾ। ੨. ਪਾਣੀ. "ਜੀਵ ਜਿਤੇ ਜਲ ਮੈ ਥਲ ਮੈ." (ਅਕਾਲ) ੩. ਵ੍ਰਿਹਸਪਤਿ. ਦੇਵਗੁਰੂ। ੪. ਚੰਦ੍ਰਮਾ। ੫. ਵਿਸਨੁ। ੬. ਜਲ. "ਜੀਵ ਗਯੋ ਘਟ ਮੇਘਨ ਕੋ." (ਕ੍ਰਿਸਨਾਵ) ੭. जीव् ਧਾ- ਜਿਉਣਾ, ਉਪਜੀਵਿਕਾ ਲਈ ਕਮਾਉਣਾ, ਸੁਖ ਨਾਲ ਰਹਿਣਾ....
ਵ੍ਯ- ਪੁਨਃ ਦੋਬਾਰਾ. ਬਾਰ ਬਾਰ. ਬਹੁਰ....
ਸੰ. ਕ੍ਸ਼੍ਵੇਲ ਅਤੇ ਖੇਲਿ. ਸੰਗ੍ਯਾ- ਖੇਡ. ਕ੍ਰੀੜਾ. "ਖੇਲ ਸੰਕੋਚੈ ਤਉ ਨਾਨਕ ਏਕੈ." (ਸੁਖਮਨੀ) ੨. ਫ਼ਾ. [خیل] ਖ਼ੈਲ. ਆਦਮੀਆਂ ਦਾ ਗਰੋਹ। ੩. ਗੋਤ. ਵੰਸ਼. "ਬਾਵਨ ਖੇਲ ਪਠਾਨ ਤਹਿਂ ਸਭੈ ਪਰੇ ਅਰਰਾਇ." (ਚਰਿਤ੍ਰ ੯੭) ਦੇਖੋ, ਬਾਵਨ ਖੇਲ। ੪. ਦਾਸ. ਅਨੁਚਰ. ਸੇਵਕ....
ਸੰਗ੍ਯਾ- ਖਾਦਨ. ਖਾਣਾ. ਭੋਜਨ। ੨. ਕ੍ਰਿ- ਭੋਜਨ ਕਰਨਾ। ੩. ਫ਼ਾ. [خانہ] ਖ਼ਾਨਹ. ਸੰਗ੍ਯਾ- ਘਰ। ੪. ਭਾਵ- ਇਸਤ੍ਰੀ. ਜੋਰੂ. ਭਾਰਯਾ. ਵਹੁਟੀ। ੫. ਇੱਕ ਬੈਰਾੜ, ਜੋ ਕਪੂਰੇ ਦੀ ਆਗ੍ਯਾ ਨਾਲ ਦਸ਼ਮੇਸ਼ ਨੂੰ ਖਿਦਰਾਣਾ (ਮੁਕਤਸਰ) ਤਾਲ ਦਾ ਰਾਹ ਦੱਸਣ ਗਿਆ ਸੀ। ੬. ਡੱਲਾ ਪਿੰਡ ਦਾ ਵਸਨੀਕ ਛੁਰਾ ਗੋਤ ਦਾ ਇੱਕ ਪ੍ਰੇਮੀ, ਜੋ ਗੁਰੂ ਅਮਰ ਦੇਵ ਦਾ ਸਿੱਖ ਹੋਕੇ ਪਰਮਗ੍ਯਾਨੀ ਹੋਇਆ....