khorāखोरा
ਸੰਗ੍ਯਾ- ਪੱਕੀਆਂ ਇੱਟਾਂ ਦਾ ਚੂਰਣ। ੨. ਆਵੇ ਦੀ ਪੱਕੀਹੋਈ ਮਿੱਟੀ, ਜਿਸ ਵਿੱਚ ਭਸਮ ਮਿਲੀ ਹੁੰਦੀ ਹੈ। ੩. ਵਿ- ਖੋਖਲਾ. ਪਿੱਲਾ। ੪. ਫ਼ਾ. [خورا] ਖ਼ੋਰਾ. ਲਾਇਕ. ਯੋਗ੍ਯ। ੫. ਫ਼ਾ. [خورہ] ਖਾਣ ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ- ਸ਼ਕਰਖ਼ੋਰਾ.
संग्या- पॱकीआं इॱटां दा चूरण। २. आवे दी पॱकीहोई मिॱटी, जिस विॱच भसम मिली हुंदी है। ३. वि- खोखला. पिॱला। ४. फ़ा. [خورا] ख़ोरा. लाइक. योग्य। ५. फ़ा. [خورہ] खाण वाला. इह दूजे शबद दे अंत आउंदा है, जिवें- शकरख़ोरा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. चूर्ण् ਧਾ- ਖਿੱਚਣਾ, ਸੰਕੋਚ ਕਰਨਾ, ਪ੍ਰੇਰਨਾ, ਪੀਸਣਾ, ਦਬਾਉਣਾ। ੨. ਸੰਗ੍ਯਾ- ਆਟਾ. ਪਿਸਾਨ। ੩. ਪੀਸੀ ਹੋਈ ਦਵਾਈ. ਜੈਸੇ- ਹਾਜ਼ਮੇ ਦਾ ਚੂਰਣ ਆਦਿ। ੪. ਧੂਲਿ (ਧੂੜ). ਰਜ. "ਚੂਰਣ ਤਾਂ ਚਰਣਾ ਬਲਿਹਾਰੀ." (ਨਾਪ੍ਰ)...
ਦੇਖੋ, ਮਿਟੀ ਅਤੇ ਮਿਟੀਆ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੁਆਹ. ਰਾਖ. ਦੇਖੋ, ਭਸਨਾ. "ਭਸਮ ਕਰੈ ਲਸਕਰ ਕੋਟਿ ਲਾਖੈ." (ਸੁਖਮਨੀ) "ਭਸਮ ਚੜਾਇ ਕਰਹਿ ਪਾਖੰਡ." (ਰਾਮ ਅਃ ਮਃ ੧) ਬਾਈਬਲ ਦੇ ਦੇਖਣ ਤੋਂ ਪ੍ਰਤੀਤ ਹੁੰਦਾ ਹੈ ਕਿ ਯਹੂਦੀ ਆਦਿ ਮਤਾਂ ਵਾਲੇ ਭੀ ਭਾਰਤ ਦੇ ਸਾਧਾਂ ਵਾਂਙ ਸ਼ਰੀਰ ਤੇ ਭਸਮ ਮਲਦੇ ਸਨ. ਯਥਾ- "ਮੈ ਵਰਤ ਰੱਖਕੇ ਭੂਰੇ ਹੰਢਾਕੇ ਅਤੇ ਸੁਆਹ ਮਲਕੇ ਪਰਮੇਸਰ ਦੀ ਭਾਲ ਕੀਤੀ." Daniel ਕਾਂਡ ੯। ੨. ਧੂਲਿ. ਰਜ. ਧੂੜ. "ਮੈ ਸਤਿਗੁਰਿ ਭਸਮ ਲਗਾਵੈਗੋ." (ਕਾਨ ਅਃ ਮਃ ੪)...
ਸੰਗ੍ਯਾ- ਕੁੱਤੇ ਦਾ ਬੱਚਾ। ੨. ਵਿ- ਮਿੱਟੀ ਦਾ ਅਧਪੱਕਾ ਭਾਂਡਾ ਆਦਿ....
ਸੰਗ੍ਯਾ- ਪੱਕੀਆਂ ਇੱਟਾਂ ਦਾ ਚੂਰਣ। ੨. ਆਵੇ ਦੀ ਪੱਕੀਹੋਈ ਮਿੱਟੀ, ਜਿਸ ਵਿੱਚ ਭਸਮ ਮਿਲੀ ਹੁੰਦੀ ਹੈ। ੩. ਵਿ- ਖੋਖਲਾ. ਪਿੱਲਾ। ੪. ਫ਼ਾ. [خورا] ਖ਼ੋਰਾ. ਲਾਇਕ. ਯੋਗ੍ਯ। ੫. ਫ਼ਾ. [خورہ] ਖਾਣ ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ- ਸ਼ਕਰਖ਼ੋਰਾ....
ਵਿ- ਲਾਉਣ ਵਾਲਾ. "ਗਲ ਸੇਤੀ ਲਾਇਕ." (ਵਾਰ ਮਾਰੂ ੨. ਮਃ ੫) ੨. ਦੇਖੋ, ਲਾਯਕ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....