khandanaखंडन
ਸੰ. ਸੰਗ੍ਯਾ- ਤੋੜਨਾ. ਟੁਕੜੇ ਕਰਨਾ. "ਤੁਮ ਪਾਪਖੰਡਨ." (ਸੋਰ ਮਃ ੫) ੨. ਰੱਦ ਕਰਨਾ। ੩. ਨੈਸਿਧ ਕਾਵ੍ਯ ਦੇ ਕਰਤਾ ਸ਼੍ਰੀਹਰ੍ਸ ਦਾ ਰਚਿਆ ਨ੍ਯਾਯਸ਼ਾਸਤ੍ਰ ਦਾ ਗ੍ਰੰਥ. 'ਖਾਦ੍ਯਖੰਡਨ'.
सं. संग्या- तोड़ना. टुकड़े करना. "तुम पापखंडन." (सोर मः ५) २. रॱदकरना। ३. नैसिध काव्य दे करता श्रीहर्स दा रचिआ न्यायशासत्र दा ग्रंथ. 'खाद्यखंडन'.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
(ਸੰ. तुड्. ਧਾ- ਤੋੜਨਾ, ਦੁੱਖ ਦੇਣਾ) ਕ੍ਰਿ- ਖੰਡਨ ਕਰਨਾ. ਅਲਗ ਕਰਨਾ. ਸੰਬੰਧ ਜੁਦਾ ਕਰਨਾ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸਰਵ- ਤੂ ਦਾ ਬਹੁਵਚਨ. ਤੁਸੀਂ. "ਤੁਮ ਸਾਚੇ ਹਮ ਤੁਮ ਹੀ ਰਾਚੇ." (ਸੋਰ ਮਃ ੧)...
ਵਿ- ਪਾਪ ਨਾਸ਼ ਕਰਤਾ."ਪਾਪਖੰਡਨ ਪ੍ਰਭੁ ਤੇਰੋ ਨਾਮ." (ਰਾਮ ਮਃ ੫) ੨. ਸੰਗ੍ਯਾ- ਸਿੱਖ- ਧਰਮ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਅ਼. [رّد] ਸੰਗ੍ਯਾ- ਖੰਡਨ। ੨. ਵਮਨ. ਡਾਕੀ. ਕ਼ਯ. ਛਰਦਿ....
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....