khatāखॱटा
ਵਿ- ਤੁਰਸ਼. ਅਮ੍ਲ। ੨. ਸੰਗ੍ਯਾ- ਇੱਕ ਨੇਂਬੂ ਦੀ ਕਿਸਮ ਦਾ ਬੂਟਾ ਅਤੇ ਉਸ ਦਾ ਫਲ, ਜੋ ਖੱਟੇ ਰਸ ਦਾ ਹੁੰਦਾ ਹੈ. Sour lime. ਇਸ ਦੀ ਬਾੜ ਬਹੁਤ ਸੁੰਦਰ ਹੁੰਦੀ ਹੈ. ਇਸ ਦਾ ਰਸ ਆਲੂ ਗਾਗਟੀ ਅਤੇ ਅਚਾਰ ਆਦਿ ਵਿੱਚ ਵਰਤੀਦਾ ਹੈ. ਇਸ ਉੱਤੇ ਸੰਗਤਰੇ ਮਾਲਟੇ ਆਦਿ ਦਾ ਪਿਉਂਦ ਕੀਤਾ ਜਾਂਦਾ ਹੈ. L. Citrus acida.
वि- तुरश. अम्ल। २. संग्या- इॱक नेंबू दी किसम दा बूटा अते उस दा फल, जो खॱटे रस दा हुंदा है. Sour lime. इस दी बाड़ बहुत सुंदर हुंदी है. इस दा रस आलू गागटी अते अचार आदि विॱच वरतीदा है. इस उॱते संगतरे मालटे आदि दा पिउंद कीता जांदा है. L. Citrus acida.
ਫ਼ਾ. [تُرش] ਵਿ- ਖੱਟਾ। ੨. ਭਾਵ- ਕ੍ਰੋਧੀ. ਗੁਸੈਲਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਨਿੰਬੂ....
ਅ਼. [قِسم] ਸੰਗ੍ਯਾ- ਭੇਦ. ਜਾਤਿ। ੨. ਪ੍ਰਕਾਰ. ਢੰਗ. ਭਾਂਤਿ....
ਸੰਗ੍ਯਾ- ਸੰ. ਵਿਟਪ. ਬਿਰਛ. ਪੌਧਾ. "ਮਿਲਿ ਪਾਣੀ ਜਿਉ ਹਰੇ ਬੂਟ." (ਬਸੰ ਮਃ ੫) "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰਗ੍ਯਾ- ਕੰਡੇਦਾਰ ਝਾੜੀ ਦੀ ਖੇਤ ਆਦਿ ਦੇ ਚਾਰੇ ਪਾਸੇ ਕੀਤੀ ਰਖ੍ਯਾ. ਸੰ. ਵਾਟ. "ਉਲਟੀ ਬਾੜ ਖੇਤ ਕੋ ਖਾਈ." (ਭਾਗੁ) ਭਾਵ- ਰੱਛਾ ਕਰਨ ਵਾਲੇ ਰਾਜੇ, ਪ੍ਰਜਾ ਨੂੰ ਖਾਂਦੇ ਹਨ। ੨. ਵਾਢ. ਸ਼ਸਤ੍ਰ ਦੀ ਧਾਰਾ "ਖੱਗ ਦੱਗੰ ਝਮਾਥੰਮ ਬਾੜੰ." (ਚੰਡੀ ੨) ੩. ਬੰਦੂਕਾਂ ਦੀ ਸ਼ਲਕ। ੪. ਦੇਖੋ, ਬਾੜਨਾ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਸੰ. ਸੰਗ੍ਯਾ- ਇੱਕ ਪ੍ਰਕਾਰ ਦਾ ਕੰਦ, ਜੋ ਗੋਲ ਅਤੇ ਆਂਡੇ ਦੀ ਸ਼ਕਲ ਦਾ ਜ਼ਮੀਨ ਵਿੱਚ ਹੁੰਦਾ ਹੈ, ਜਿਸ ਦੀ ਤਰਕਾਰੀ ਆਮ ਲੋਕ ਵਰਤਦੇ ਹਨ. ਇਸ ਦਾ ਬੀਜ ਪਹਲੇ ਪਹਲ ਸਰ ਵਾਲਟਰ ਰੇਲੇ (Sir walter Raleigh) ਸਨ ੧੫੮੪ ਵਿੱਚ ਅਮਰੀਕਾ ਤੋਂ ਲਿਆਇਆ ਸੀ. ਅੰ. Potato. L. Solanum tuberosum. ੨. ਸੁਰਾਹੀ. ਝਾਰੀ। ੩. ਫ਼ਾ. [آلوُ] ਆਲੂ. ਸੰ. ਆਲੂਕ. ਇੱਕ ਪ੍ਰਕਾਰ ਦਾ ਫਲ, ਜੋ ਗਰਮੀਆਂ ਵਿੱਚ ਪਕਦਾ ਹੈ ਅਤੇ ਖਟ ਮਿਠਾ ਹੁੰਦਾ ਹੈ. "ਨਾਸਪਾਤਿ ਪਿਸਤਾ ਰਸ ਆਲੂ." (ਗੁਪ੍ਰਸੂ) ਦੇਖੋ, ਆਲੂਚਾ ਅਤੇ ਆਲੂ ਬੁਖਾਰਾ....
ਸੰਗ੍ਯਾ- ਇੱਕ ਕੰਦ. ਅਰਵੀ. ਇਹ ਕਚਾਲੂ ਦੀ ਇੱਕ ਜਾਤਿ ਹੈ. ਗਾਗਟੀ ਦੀ ਤਰਕਾਰੀ ਅਤੇ ਪੱਤਿਆਂ ਦੇ ਪਤੌੜ ਬਣਦੇ ਹਨ. ਇਹ ਚੇਤ ਵੈਸਾਖ ਬੀਜੀ ਅਤੇ ਕੱਤਕ ਵਿੱਚ ਪੱਟੀ ਜਾਂਦੀ ਹੈ....
ਫ਼ਾ. [آچار] ਆਚਾਰ. ਲੂਣ, ਮਿਰਚ, ਰਾਈ, ਤੇਲ, ਸਿਰਕੇ, ਮਿੱਠੇ ਆਦਿਕ ਪਦਾਰਥਾਂ ਨਾਲ ਫਲ, ਸਬਜ਼ੀ ਆਦਿਕ ਮਿਲਾਕੇ ਤਿਆਰ ਕੀਤਾ ਹੋਇਆ ਇੱਕ ਖਾਣ ਲਾਇਕ ਪਦਾਰਥ. "ਅਨਿਕ ਅਚਾਰਨ ਲਿਆਵਨ ਠਾਨਾ." (ਗੁਪ੍ਰਸੂ) ੨. ਸੰ. ਆਚਾਰ. ਵ੍ਯਵਹਾਰ. ਚਾਲਚਲਨ. ਰਹਿਣੀ ਬਹਿਣੀ. "ਗੁਰੁ ਮਿਲਿ ਚਜੁ ਅਚਾਰੁ ਸਿਖੁ." (ਸ੍ਰੀ ਮਃ ੫)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਫ਼ਾ. [پیوند] ਪੈਵੰਦ. ਸੰ. ਪਿਬ੍ਦ. ਸੰਗ੍ਯਾ- ਜੋੜ ਲਾਉਣ ਦੀ ਕ੍ਰਿਯਾ। ੨. ਇੱਕ ਬੂਟੇ ਦਾ ਦੂਜੇ ਦੀ ਸ਼ਾਖ ਪੁਰ ਛੱਲਾ ਅੱਖ ਆਦਿ ਦਾ ਚੜ੍ਹਾਉਣਾ. ਦੇਖੋ, ਪੈਵਸ੍ਤਨ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...