ganikāगणिका
ਸੰ. ਸੰਗ੍ਯਾ- ਗਣ (ਬਹੁਤ) ਪਤੀਆਂ ਵਾਲੀ. ਬਹੁਤਿਆਂ ਦੀ ਇਸਤ੍ਰੀ. ਵੇਸ਼੍ਯਾ. ਕੰਚਨੀ. ਦੇਖੋ, ਗਨਕਾ। ੨. ਹਥਣੀ. ਗਜੀ. ਅਨੇਕ ਹਾਥੀਆਂ ਦੀ ਹੋਣ ਕਰਕੇ ਇਹ ਸੰਗ੍ਯਾ ਹੈ.
सं. संग्या- गण (बहुत) पतीआं वाली. बहुतिआं दी इसत्री. वेश्या. कंचनी. देखो, गनका। २. हथणी. गजी. अनेक हाथीआं दी होण करके इह संग्या है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਕੰਚਨੀ, ਜੋ ਅਨੇ ਵੇਸਾਂ ਨਾਲ ਸ਼ਰੀਰ ਨੂੰ ਸਿੰਗਾਰਦੀ ਹੈ. ਸਾਮਾਨ੍ਯਾ. ਗਣਿਕਾ. ਕੰਜਰੀ....
ਸੰਗ੍ਯਾ- ਕੰਚਨ ਜਾਤਿ ਦੀ ਇਸਤ੍ਰੀ. ਸੁਵਰਣ ਦੀ ਉਪਾਸਿਕਾ ਇਸਤ੍ਰੀ. ਵੇਸ਼੍ਯਾ. ਕੰਜਰੀ....
ਸੰ. ਗਣਿਕਾ. ਸੰਗ੍ਯਾ- ਵੇਸ਼੍ਯਾ. ਕੰਚਨੀ. ਦੇਖੋ, ਗਣਿਕਾ. ਗੁਰਬਾਣੀ ਵਿੱਚ ਦੋ ਗਨਿਕਾ ਦਾ ਪ੍ਰਸੰਗ ਆਉਂਦਾ ਹੈ. ਇੱਕ ਪਿੰਗਲਾ, ਜੋ ਰਾਜਾ ਜਨਕ ਦੀ ਪੁਰੀ ਵਿੱਚ ਰਹਿੰਦੀ ਸੀ. ਇੱਕ ਰਾਤ ਇਸ ਨੂੰ ਕੋਈ ਕਾਮੀ ਪੁਰਖ ਨਾ ਮਿਲਿਆ. ਅੱਧੀ ਰਾਤ ਵੀਤਣ ਪੁਰ ਮਨ ਨੂੰ ਪਛਤਾਵਾ ਹੋਇਆ ਅਤੇ ਖ਼ਿਆਲ ਉਪਜਿਆ ਕਿ ਜੇ ਇਤਨਾ ਧ੍ਯਾਨ ਅਤੇ ਪਿਆਰ ਕਰਤਾਰ ਵੱਲ ਜੋੜਦੀ, ਤਦ ਕੇਹਾ ਉੱਤਮ ਫਲ ਹੁੰਦਾ. ਉਸੇ ਵੇਲੇ ਸਭ ਕੁਕਰਮ ਛੱਡਕੇ ਕਰਤਾਰ ਪਰਾਇਣ ਹੋਈ ਅਤੇ ਪਵਿਤ੍ਰ ਜੀਵਨ ਵਿਤਾਇਆ. ਇਸੇ ਗਨਿਕਾ ਨੂੰ ਦੱਤਾਤ੍ਰੇਯ ਜੀ ਨੇ ਗੁਰੂ ਕਲਪਿਆ ਸੀ. "ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ." (ਕੇਦਾ ਰਵਿਦਾਸ)#ਦੂਜੀ ਗਨਿਕਾ ਉਹ ਸੀ, ਜਿਸ ਨੂੰ ਕਿਸੇ ਸਾਧੂ ਨੇ ਤੋਤਾ ਦੇ ਕੇ ਹਰਿਨਾਮ ਸਿਖਾਉਣ ਦਾ ਉਪਦੇਸ਼ ਦਿੱਤਾ ਅਤੇ ਉਹ ਨਾਮਅਭ੍ਯਾਸ ਵਿੱਚ ਲੱਗਕੇ ਪਵਿਤ੍ਰਾਤਮਾ ਹੋ ਗਈ. "ਗਨਿਕਾ ਉਧਰੀ ਹਰਿ ਕਹੈ ਤੋਤ." (ਬਸੰ ਅਃ ਮਃ ੫) "ਜਿਹ ਸਿਮਰਤ ਗਨਕਾ ਸੀ ਉਧਰੀ." (ਸੋਰ ਮਃ ੯) ਦੇਖੋ ਗਨਿਕਾ....
ਸੰ. ਸੰਗ੍ਯਾ- ਗਜ ਦੀ ਮਦੀਨ. ਹਥਣੀ। ੨. ਗਜਸੈਨਾ. (ਸਨਾਮਾ) ਦੇਖੋ, ਹਈ। ੩. ਵਿ- ਹਾਥੀ ਵਾਲਾ। ੩. ਗਜ਼ਾਂ ਨਾਲ. ਗਜ਼ੋਂ ਸੇ. "ਗਜੀ ਨ ਮਿਨੀਐ ਤੋਲਿ ਨ ਤੁਲੀਐ." (ਗਉ ਕਬੀਰ)...
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...