gatīगती
ਦੇਖੋ, ਗਤਿ. "ਲਾਲਨ ਰਾਵਿਆ ਕਵਨੁ ਗਤੀ ਰੀ?" (ਸੂਹੀ ਮਃ ੫) ਕਿਸ ਰੀਤਿ (ਢੰਗ) ਰਾਵਿਆ?
देखो, गति. "लालन राविआ कवनु गती री?" (सूही मः ५) किस रीति (ढंग) राविआ?
ਦੇਖੋ, ਗਮ੍ ਧਾ. ਸੰ. ਸੰਗ੍ਯਾ- ਗਮਨ. ਚਾਲ. "ਕਰਪੂਰ ਗਤਿ ਬਿਨ ਅਕਾਲ ਦੂਜੇ ਕਵਨ?" (ਗ੍ਯਾਨ) ੨. ਮਾਰਗ. ਰਸਤਾ. "ਗੁਰਪਰਸਾਦਿ ਮੁਕਤਿ ਗਤਿ ਪਾਏ." (ਮਾਝ ਅਃ ਮਃ ੩) ੩. ਗਿਆਨ ਵਿਦ੍ਯਾ. "ਅਪਨੀ ਗਤਿ ਮਿਤਿ ਜਾਨਹੁ ਆਪੇ." (ਸੁਖਮਨੀ) "ਗਤਿ ਮੁਕਤਿ ਘਰੈ ਮਹਿ ਪਾਇ." (ਸ੍ਰੀ ਮਃ ੩) ਮੁਕਤਿ ਪਾਉਣ ਦਾ ਇ਼ਲਮ। ੪. ਪ੍ਰਾਪਤੀ. "ਗੁਰ ਕੈ ਦਰਸਨ ਮੁਕਤਿ ਗਤਿ ਹੋਇ." (ਆਸਾ ਮਃ ੩)੫ ਮੋਕ੍ਸ਼. ਮੁਕਤਿ. "ਜਿਹ ਸਿਮਰਤ ਗਤਿ ਪਾਈਐ." (ਸਃ ਮਃ ੯) ੬. ਵਿਸ਼੍ਰਾਮ. ਇਸਥਿਤਿ. ਟਿਕਾਉ. "ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ." (ਗੂਜ ਕਬੀਰ) ੭. ਸ਼ੁੱਧੀ. ਪਵਿਤ੍ਰਤਾ. "ਮੁਇਆ ਜੀਵਦਿਆ ਗਤਿ ਹੋਵੈ ਜਾ ਸਿਰਿ ਪਾਈਐ ਪਾਣੀ." (ਵਾਰ ਮਾਝ ਮਃ ੧) "ਅੰਤਰ ਕੀ ਗਤਿ ਤਾਹੀ ਜੀਉ." (ਸੋਰ ਮਃ ੧) ੮. ਹਾਲਤ. ਦਸ਼ਾ. "ਅੰਤਰ ਕੀ ਗਤਿ ਤੁਮਹੀ ਜਾਨੀ." (ਸੋਰ ਮਃ ੫) "ਰੇ ਮਨ! ਕਉਨ ਗਤਿ ਹੋਇਹੈ ਤੇਰੀ?" (ਜੈਜਾ ਮਃ ੯) ੯. ਵਿਧਿ. ਤਰੀਕਾ. ਢੰਗ. ਜੁਗਤਿ."ਰਾਮਭਜਨ ਕੀ ਗਤਿ ਨਹਿ ਜਾਨੀ." (ਸੋਰ ਮਃ ੯) ੧੦. ਸਿਤਾਰ ਦੀ ਸਰਗਮ ਦਾ ਜੋੜ ਅਤੇ ਮ੍ਰਿਦੰਗ ਦਾ ਬੋਲ. ਦੇਖੋ ਜਤਿ ੩.। ੧੧. ਦਖ਼ਲ. ਪ੍ਰਵੇਸ਼। ੧੨. ਲੀਲਾ. ਖੇਲ. "ਹਰਿ ਕੀ ਗਤਿ ਨਹਿ ਕੋਊ ਜਾਨੈ." (ਬਿਹਾ ਮਃ ੯) ੧੩. ਨਤੀਜਾ. ਫਲ। ੧੪. ਵਿ- ਗਤ. ਪ੍ਰਾਪਤ ਹੋਇਆ. "ਅੰਤਰਗਤਿ ਤੀਰਥਿ ਮਲਿ ਨਾਉ." (ਜਪੁ) ਅੰਤਰਗਤ ਤੀਰਥ (ਆਤਮਤੀਰਥ) ਵਿੱਚ ਮਲਕੇ (ਮੈਲ ਉਤਾਰਕੇ) ਨ੍ਹਾਉ. ਭਾਵ- ਬਾਹਰਲੇ ਤੀਰਥਾਂ ਤੋਂ ਗਤਿ ਨਹੀਂ....
ਵਿ- ਪ੍ਰਿਯ. ਪਿਆਰਾ. ਪ੍ਰੀਤਮ. "ਮੂ ਲਾਲਨ ਸਿਉ ਪ੍ਰੀਤਿ ਬਨੀ." (ਬਿਲਾ ਮਃ ੫) ੨. ਸੰ. ਲਾਲਨ. ਲਡਾਉਣਾ. ਸਨੇਹ ਨਾਲ ਪਾਲਣਾ. "ਲਾਲਤ ਮਾਤ ਵਿਸਾਲ ਹਿਤ." (ਨਾਪ੍ਰ)...
ਦੇਖੋ, ਕਵਣ. "ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ?" (ਗਉ ਮਃ ੫) "ਕਵਨੁ ਸੁਜਨ ਜੋ ਸਉਦਾ ਜੋਰੈ?" (ਗਉ ਮਃ ੫)...
ਦੇਖੋ, ਗਤਿ. "ਲਾਲਨ ਰਾਵਿਆ ਕਵਨੁ ਗਤੀ ਰੀ?" (ਸੂਹੀ ਮਃ ੫) ਕਿਸ ਰੀਤਿ (ਢੰਗ) ਰਾਵਿਆ?...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸਰਵ. ਕੌਣ. ਕਿਸ ਨੂੰ. ਕਿਸੇ। ੨. ਕਸ਼ਮਕਸ਼ ਦੀ ਥਾਂ ਭੀ ਕਿਸ ਸ਼ਬਦ ਆਉਂਦਾ ਹੈ. ਜੈਸੇ- "ਉਸ ਦੀ ਮੇਰੇ ਨਾਲ ਕਿਸ ਹੈ।" ੩. ਕੀਸ਼ (ਬਾਂਦਰ) ਲਈ ਭੀ ਕਿਸ ਸ਼ਬਦ ਆਇਆ ਹੈ. "ਚਪੇ ਕਿਸੰ." ਅਤੇ- "ਜਿਣ੍ਯੋ ਕਿਸੰ." (ਰਾਮਾਵ)...
ਸੰ. ਸੰਗ੍ਯਾ- ਹੱਦ. ਸੀਮਾ। ੨. ਚਾਲ. ਗਤਿ। ੩. ਸ੍ਵਭਾਵ. ਸੁਭਾਉ। ੪. ਤਰੀਕਾ. ਢੰਗ. "ਆਵੈ ਨਾਹੀ ਕਛੂ ਰੀਤਿ." (ਬਸੰ ਮਃ ੫) ੫. ਸੰ. रीति. ਪਿੱਤਲ। ੬. ਲੋਹੇ ਦੀ ਮੈਲ. ਮਨੂਰ....
ਸੰਗ੍ਯਾ- ਰੀਤਿ. ਤ਼ਰੀਕਾ। ੨. ਉਪਾਯ. ਯਤਨ। ੩. ਬਨਾਵਟ. ਰਚਨਾ। ੪. ਆਚਰਣ....