gatuगतु
ਨਸ੍ਟ. ਦੇਖੋ, ਗਤ. "ਅਪਿਓ ਪੀਓ ਗਤੁ ਥੀਓ ਭਰਮਾ." (ਜੈਤ ਮਃ ੫) ੨. ਸੰ गातु ਗਾਤੁ. ਸੰਗ੍ਯਾ- ਮਾਰਗ. ਰਸਤਾ. ਰਾਹ. "ਜਰਾ ਮਰਣ ਗਤੁ ਗਰਬ ਨਿਵਾਰੇ." (ਗਉ ਅਃ ਮਃ ੧)
नस्ट. देखो, गत. "अपिओ पीओ गतु थीओ भरमा." (जैत मः ५) २. सं गातु गातु. संग्या- मारग. रसता. राह. "जरा मरण गतु गरब निवारे." (गउ अः मः १)
ਸੰ. ਵਿ- ਨਾਸ਼ ਹੋਇਆ। ੨. ਲੋਪ. ਜੋ ਦਿਖਾਈ ਨਹੀਂ ਦਿੰਦਾ। ੩. ਧਨਹੀਨ. ਨਿਰਧਨ। ੪. ਨੀਚ।...
ਸੰਗ੍ਯਾ- ਅਮ੍ਰਿਤ. ਜੋ ਸਾਧਾਰਣ ਲੋਕਾਂ ਤੋਂ ਅਪੇਯ (ਨਾ ਪੀਣ ਯੋਗ੍ਯ) ਹੈ. ਜਿਸ ਨੂੰ ਅਵਾਮ ਨਹੀਂ ਪੀ ਸਕਦੇ. "ਅਪਿਉ ਹਰਿਰਸ ਪੀਤਿਆ." (ਵਡ ਘੋੜੀਆਂ ਮਃ ੪) ੨. ਭਾਵ- ਹਰਿਨਾਮ ਰਸ. "ਅਪਿਓ ਪੀਓ ਗਤ ਥੀਓ ਭਰਮਾ." (ਜੈਤ ਮਃ ੫)...
ਪਾਨ ਕਰੋ. "ਪੀਓ ਅੰਮ੍ਰਿਤਨਾਮੁ ਅਮੋਲਕ." (ਸਾਰ ਮਃ ੫) ੨. ਪਾਨ ਕੀਤਾ. ਪੀਤਾ. "ਪੀਓ ਮਦਰੋ ਧਨ ਮਤਵੰਤਾ." (ਸੂਹੀ ਮਃ ੫)...
ਨਸ੍ਟ. ਦੇਖੋ, ਗਤ. "ਅਪਿਓ ਪੀਓ ਗਤੁ ਥੀਓ ਭਰਮਾ." (ਜੈਤ ਮਃ ੫) ੨. ਸੰ गातु ਗਾਤੁ. ਸੰਗ੍ਯਾ- ਮਾਰਗ. ਰਸਤਾ. ਰਾਹ. "ਜਰਾ ਮਰਣ ਗਤੁ ਗਰਬ ਨਿਵਾਰੇ." (ਗਉ ਅਃ ਮਃ ੧)...
ਹੋਇਆ. ਭਇਆ. ਦੇਖੋ, ਥੀਉ. "ਅਪਿਓ ਪੀਓ ਗਤੁ ਥੀਓ ਭਰਮਾ." (ਜੈਤ ਮਃ ੫)...
ਸੰ. ਜਯਤਿ. ਸੰਗ੍ਯਾ- ਵਿਜਯ. ਜੀਤ. ਫ਼ਤੇ। ੨. ਗੁਰੂ ਅਰਜਨ ਸਾਹਿਬ ਦਾ ਸਿੱਖ, ਜੋ ਸਿੰਗਾਰੂ ਦਾ ਭਾਈ ਸੀ. ਇਸ ਨੇ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਵਿੱਚ ਭਰਤੀ ਹੋਕੇ ਵਡੀ ਵੀਰਤਾ ਦਿਖਾਈ। ੩. ਜੈਤ ਸੇਠ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ. ਜਗਤ ਸੇਠ ਇਸ ਤੋਂ ਭਿੰਨ ਹੈ। ੪. ਦੇਖੋ, ਨਾਰਾਯਣਾ। ੫. ਦੇਖੋ, ਪਟਨਾ....
ਸੰ. ਸੰਗ੍ਯਾ- ਮਾਰਗ. ਰਸਤਾ। ੨. ਗੀਤ। ੩. ਗਵੈਯਾ। ੪. ਭ੍ਰਮਰ. ਭੌਰਾ। ੫. ਗੰਧਰਵ। ੬. ਧਨ. ਦੌਲਤ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਫ਼ਾ. [رستہ] ਰਾਸ੍ਤਹ. ਸੰਗ੍ਯਾ- ਮਾਰਗ. ਰਾਹ. ਸੰ. ਰਥ੍ਯਾ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਸੰ. ਸੰਗ੍ਯਾ- ਬੁਢਾਪਾ. "ਜਰਾ ਕਾ ਭਉ ਨਾ ਹੋਵਈ, ਜੀਵਨੁਪਦਵੀ ਪਾਇ." (ਗੂਜ ਮਃ ੩)#ਬ੍ਰਹਮਵੈਵਰ੍ਤ ਪੁਰਾਣ ਵਿੱਚ ਲਿਖਿਆ ਹੈ ਕਿ ਜਰਾ ਕਾਲ ਦੀ ਪੁਤ੍ਰੀ ਹੈ, ਜੋ ਆਪਣੇ ਭਾਈ ਚੌਸਠ ਰੋਗਾਂ ਨੂੰ ਨਾਲ ਲੈ ਕੇ ਸੰਸਾਰ ਪੁਰ ਵਿਚਰਦੀ ਹੈ। ੨. ਦੇਖੋ, ਜਰਰਾ। ੩. ਦੇਖੋ, ਜਰਾਸੰਧ....
ਸੰ. ਸੰਗ੍ਯਾ- ਸ਼ਰੀਰ ਤੋਂ ਪ੍ਰਾਣਾਂ ਦਾ ਵਿਯੋਗ. ਮੌਤ. "ਮਰਣ ਲਿਖਾਇ ਆਏ, ਨਹੀ ਰਹਿਣਾ." (ਗਉ ਮਃ ੧) ੨. ਜ਼ਹਿਰ. ਵਿਸ। ੩. ਗੁਰੁਮਤ ਅਨੁਸਾਰ ਹੌਮੈ ਦਾ ਤਿਆਗ. ਦੇਹਾਭਿਮਾਨ ਰਹਿਤ ਹੋਣ ਦੀ ਹਾਲਤ. ਦੇਖੋ, ਜੀਵਤਮਰਨਾ....
ਸੰ. गर्व ਗਰ੍ਵ. ਸੰਗ੍ਯਾ- ਅਭਿਮਾਨ. ਅਹੰਕਾਰ. "ਕਬੀਰ ਗਰਬੁ ਨ ਕੀਜੀਐ." (ਸਃ) ੨. ਅਵਗ੍ਯਾ ਦਾ ਭਾਵ. "ਓਨਾ ਅਹੰਕਾਰ ਬਹੁ ਗਰਬੁ ਵਧਾਇਆ." (ਵਾਰ ਗੂਜ ਮਃ ੩) "ਜਿਤੁ ਹਉਮੈ ਗਰਬ ਨਿਵਾਰੀ." (ਸੋਰ ਮਃ ੫) ੩. ਇੱਕ ਸੰਚਾਰੀ ਭਾਵ. ਦੇਖੋ, ਭਾਵ। ੪. ਅ਼. [غرب] ਗ਼ਰਬ. ਸੂਰਜ ਦੇ ਗ਼ਰੂਬ ਹੋਣ ਦੀ ਦਿਸ਼ਾ. ਮਗ਼ਰਬ. ਪਸ਼੍ਚਿਮ. ਪੱਛੋਂ....