ganikāगनिका
ਦੇਖੋ, ਗਣਿਕਾ ਅਤੇ ਗਨਕਾ. "ਤਾਰੀਲੇ ਗਨਿਕਾ ਬਿਨ ਰੂਪ ਕੁਬਿਜਾ." (ਗਉ ਨਾਮਦੇਵ)
देखो, गणिका अते गनका. "तारीले गनिका बिन रूप कुबिजा." (गउ नामदेव)
ਸੰ. ਸੰਗ੍ਯਾ- ਗਣ (ਬਹੁਤ) ਪਤੀਆਂ ਵਾਲੀ. ਬਹੁਤਿਆਂ ਦੀ ਇਸਤ੍ਰੀ. ਵੇਸ਼੍ਯਾ. ਕੰਚਨੀ. ਦੇਖੋ, ਗਨਕਾ। ੨. ਹਥਣੀ. ਗਜੀ. ਅਨੇਕ ਹਾਥੀਆਂ ਦੀ ਹੋਣ ਕਰਕੇ ਇਹ ਸੰਗ੍ਯਾ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਗਣਿਕਾ. ਸੰਗ੍ਯਾ- ਵੇਸ਼੍ਯਾ. ਕੰਚਨੀ. ਦੇਖੋ, ਗਣਿਕਾ. ਗੁਰਬਾਣੀ ਵਿੱਚ ਦੋ ਗਨਿਕਾ ਦਾ ਪ੍ਰਸੰਗ ਆਉਂਦਾ ਹੈ. ਇੱਕ ਪਿੰਗਲਾ, ਜੋ ਰਾਜਾ ਜਨਕ ਦੀ ਪੁਰੀ ਵਿੱਚ ਰਹਿੰਦੀ ਸੀ. ਇੱਕ ਰਾਤ ਇਸ ਨੂੰ ਕੋਈ ਕਾਮੀ ਪੁਰਖ ਨਾ ਮਿਲਿਆ. ਅੱਧੀ ਰਾਤ ਵੀਤਣ ਪੁਰ ਮਨ ਨੂੰ ਪਛਤਾਵਾ ਹੋਇਆ ਅਤੇ ਖ਼ਿਆਲ ਉਪਜਿਆ ਕਿ ਜੇ ਇਤਨਾ ਧ੍ਯਾਨ ਅਤੇ ਪਿਆਰ ਕਰਤਾਰ ਵੱਲ ਜੋੜਦੀ, ਤਦ ਕੇਹਾ ਉੱਤਮ ਫਲ ਹੁੰਦਾ. ਉਸੇ ਵੇਲੇ ਸਭ ਕੁਕਰਮ ਛੱਡਕੇ ਕਰਤਾਰ ਪਰਾਇਣ ਹੋਈ ਅਤੇ ਪਵਿਤ੍ਰ ਜੀਵਨ ਵਿਤਾਇਆ. ਇਸੇ ਗਨਿਕਾ ਨੂੰ ਦੱਤਾਤ੍ਰੇਯ ਜੀ ਨੇ ਗੁਰੂ ਕਲਪਿਆ ਸੀ. "ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ." (ਕੇਦਾ ਰਵਿਦਾਸ)#ਦੂਜੀ ਗਨਿਕਾ ਉਹ ਸੀ, ਜਿਸ ਨੂੰ ਕਿਸੇ ਸਾਧੂ ਨੇ ਤੋਤਾ ਦੇ ਕੇ ਹਰਿਨਾਮ ਸਿਖਾਉਣ ਦਾ ਉਪਦੇਸ਼ ਦਿੱਤਾ ਅਤੇ ਉਹ ਨਾਮਅਭ੍ਯਾਸ ਵਿੱਚ ਲੱਗਕੇ ਪਵਿਤ੍ਰਾਤਮਾ ਹੋ ਗਈ. "ਗਨਿਕਾ ਉਧਰੀ ਹਰਿ ਕਹੈ ਤੋਤ." (ਬਸੰ ਅਃ ਮਃ ੫) "ਜਿਹ ਸਿਮਰਤ ਗਨਕਾ ਸੀ ਉਧਰੀ." (ਸੋਰ ਮਃ ੯) ਦੇਖੋ ਗਨਿਕਾ....
ਦੇਖੋ. ਤਾਰੀਅਲੇ. "ਤਾਰੀਲੇ ਗਨਕਾ ਬਿਨਰੂਪ ਕੁਬਜਾ." (ਗਉ ਨਾਮਦੇਵ)...
ਦੇਖੋ, ਗਣਿਕਾ ਅਤੇ ਗਨਕਾ. "ਤਾਰੀਲੇ ਗਨਿਕਾ ਬਿਨ ਰੂਪ ਕੁਬਿਜਾ." (ਗਉ ਨਾਮਦੇਵ)...
ਸੰ. ਵਿਨਾ. ਵ੍ਯ- ਬਗ਼ੈਰ. "ਬਿਨ ਹਰਿ ਕਾਮਿ ਨ ਆਵਤ ਹੇ." (ਬਸੰ ਮਃ ੫) ੨. ਅ਼. [بِن] ਪੁਤ੍ਰ. ਸੰਤਾਨ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਦੇਖੋ, ਕੁਬਜਾ. "ਕੁਬਿਜਾ ਉਧਰੀ ਅੰਗੁਸਟ ਧਾਰ." (ਬਸੰ ਅਃ ਮਃ ੫) "ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ." (ਗਉ ਨਾਮਦੇਵ)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...