garamaगरम
ਫ਼ਾ. [گرم] ਵਿ- ਤੱਤਾ. ਦੇਖੋ, ਘਰਮ। ੨. ਸੰ. गरिमन ਭਾਰੀ. ਵਜ਼ਨਦਾਰ. "ਕਿਤੇ ਬਰਮ ਪੈ ਚਰਮ ਰੁਪ ਗਰਮ ਝਾਰੈ." (ਚਰਿਤ੍ਰ ੯੧)
फ़ा. [گرم] वि- तॱता. देखो, घरम। २. सं. गरिमन भारी. वज़नदार. "किते बरम पै चरम रुप गरम झारै." (चरित्र ९१)
ਸੰ. ਘਰ੍ਮ. ਸੰਗ੍ਯਾ- ਧੁੱਪ. ਘਾਮ। ੨. ਪਸੀਨਾ. ਮੁੜ੍ਹਕਾ। ੩. ਗਰਮੀ ਦਾ ਮੌਸਮ। ੪. ਨਿਰੁਕ੍ਤ ਅਨੁਸਾਰ ਘੀ, ਦੁੱਧ ਆਦਿ ਉਹ ਪਦਾਰਥ, ਜੋ ਯੱਗ ਸਮੇਂ ਪੀਣ ਲਈ ਗਰਮ ਕੀਤੇ ਜਾਵਨ....
ਵਿ- ਬੋਝਲ. "ਹਲਕੀ ਲਗੈ ਨ ਭਾਰੀ." (ਗਉ ਕਬੀਰ) ੨. ਸੰਗ੍ਯਾ- ਵਿਪਦਾ. ਮੁਸੀਬਤ. "ਅੰਤਕਾਲ ਕਉ ਭਾਰੀ." (ਗਉ ਕਬੀਰ) ੩. ਦੇਖੋ, ਭਾਲੀ....
ਕ੍ਰਿ. ਵਿ- ਕਿਸੇ ਥਾਂ। ੨. ਵਿ- ਕਿਤਨੇ। ੩. ਸਰਵ- ਕਿਸੇ....
ਸੰ. ਵਰ੍ਮ. ਸੰਗ੍ਯਾ- ਕਵਚ. ਸੰਜੋਆ। ੨. ਅ਼. [ورم] ਸੰਗ੍ਯਾ- ਸੋਜ. ਸੂਜਨ....
ਸੰ. ਵਿ- ਅੰਤਿਮ. ਅਖ਼ੀਰੀ। ੨. ਸਭ ਤੋਂ ਵਧੀਆ। ੩. ਸੰਗ੍ਯਾ- ਪਸ਼ਚਿਮ ਦਿਸ਼ਾ। ੪. ਅੰਤ। ੫. ਸੰ. ਚਰ੍ਮ. ਚੰਮ. ਚਮੜਾ. ਤੁਚਾ. "ਲੇਪਨੰ ਰਕਤ ਚਰਮਣਹ." (ਸਹਸ ਮਃ ੫) ੬. ਢਾਲ, ਜੋ ਗੈਂਡੇ ਦੀ ਖੱਲ ਤੋਂ ਬਣਦੀ ਹੈ. "ਓਟ ਗੁਰਸਬਦ ਕਰ ਚਰਮਣਹੁ." (ਸਹਸ ਮਃ ੫) "ਛੁਟੀ ਹਾਥ ਚਰਮੰ." (ਵਿਚਿਤ੍ਰ) ਹੱਥੋਂ ਢਾਲ ਛੁੱਟ ਗਈ....
ਸੰ. रुप. ਧਾ- ਘਬਰਾਉਣਾ, ਵ੍ਯਾਕੁਲ ਹੋਣਾ....
ਫ਼ਾ. [گرم] ਵਿ- ਤੱਤਾ. ਦੇਖੋ, ਘਰਮ। ੨. ਸੰ. गरिमन ਭਾਰੀ. ਵਜ਼ਨਦਾਰ. "ਕਿਤੇ ਬਰਮ ਪੈ ਚਰਮ ਰੁਪ ਗਰਮ ਝਾਰੈ." (ਚਰਿਤ੍ਰ ੯੧)...
ਝਾੜਦਾ ਹੈ. "ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ." (ਸਾਰ ਮਃ ੫)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....