galohīगलोही
ਗਲਾਈ. ਕਥਨ ਕੀਤੀ. "ਸੰਤ ਤੇਰੇ ਸਿਉ ਗਾਲ ਗਲੋਹੀ." (ਗਉ ਮਃ ੫)
गलाई. कथन कीती. "संत तेरे सिउ गाल गलोही." (गउ मः ५)
ਵਿ- ਕਥਨ ਕੀਤੀ ਕਹੀ. ੨. ਸੰਗ੍ਯਾ- ਗਾਲਨ ਦੀ ਕ੍ਰਿਯਾ. ਗਲਵਾਈ। ੩. ਗਲਵਾਈ ਦੀ ਉਜਰਤ....
ਸੰ. ਸੰਗ੍ਯਾ- ਕਹਿਣਾ. ਬਿਆਨ. "ਕਥਨ ਸੁਨਾਵਨ ਗੀਤ ਨੀਕੇ ਗਾਵਨ." (ਦੇਵ ਮਃ ੫)...
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਵ੍ਯ- ਸਹ. ਸਾਥ. ਸੰਗ, "ਐਸੀ ਪ੍ਰੀਤਿ ਗੋਬਿੰਦ ਸਿਉ ਲਾਗੀ." (ਗਉ ਮਃ ੫) ੨. ਸਮੇਤ. ਸਹਿਤ. "ਮੀਨ ਕੀ ਚਪਲ ਸਿਉ ਜੁਗਤਿ ਮਨ ਰਾਖੀਐ." (ਮਾਰੂ ਮਃ ੧) ਮੀਨ ਦੀ ਚਪਲਤਾ ਸਹਿਤ ਜੋ ਮਨ ਹੈ, ਉਸ ਨੂੰ ਜੁਗਤਿ ਨਾਲ ਇਸਥਿਤ ਰੱਖੀਏ। ੩. ਪ੍ਰਤਿ. ਤੋਂ. ਸੇ. ਕੋਲ. "ਕੈ ਸਿਉ ਕਰੀ ਪੁਕਾਰ?" (ਗਉ ਕਬੀਰ) "ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ." (ਭੈਰ ਅਃ ਮਃ ੩) ਪਿਤਾ ਨੇ ਪ੍ਰਹਿਲਾਦ ਪ੍ਰਤਿ ਗੁਰਜ ਉਠਾਈ। ੪. ਸੰਗ੍ਯਾ- ਸ਼ਿਵ. ਦੇਖੋ, ਮੰਡਿਤ। ੫. ਸੰ. ਸ੍ਵ. ਸਰਵ. "ਕਰਨ ਸਿਉ ਇਛਾ ਚਾਰਹ." (ਸਵੈਯੇ ਮਃ ੨. ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ ਇੰਦ੍ਰੀਆਂ ਦੇ ਅਧੀਨ ਨਹੀਂ...
ਸਿੰਧੀ. ਸੰਗ੍ਯਾ- ਗੱਲ. ਬਾਤ. "ਸੰਤ ਤੇਰੇ ਸਿਉ ਗਾਲ ਗਲੋਹੀ." (ਗਉ ਮਃ ੫) "ਸਭ ਰੈਨਿ ਸਮ੍ਹਾਲਹਿ ਹਰਿਗਾਲ." (ਪ੍ਰਭਾ ਮਃ ੪) "ਕੋਈ ਆਨਿ ਸੁਨਾਵੈ ਹਰਿ ਕੀ ਹਰਿਗਾਲ." (ਨਟ ਮਃ ੪) ੨. ਗਾਲੀ. ਸ਼੍ਰਾਪ (ਸ਼ਾਪ). ੩. ਦੇਖੋ, ਗਾਲਨਾ। ੪. ਦੇਖੋ, ਗਾਲ੍ਹ....
ਗਲਾਈ. ਕਥਨ ਕੀਤੀ. "ਸੰਤ ਤੇਰੇ ਸਿਉ ਗਾਲ ਗਲੋਹੀ." (ਗਉ ਮਃ ੫)...