gahiraगहिर
ਦੇਖੋ, ਗਹਰ। ੨. ਦੇਖੋ, ਗਹਬਰ. "ਸੀਤਲ ਛਾਇਆ ਗਹਿਰ ਫਲ." (ਸ. ਕਬੀਰ)
देखो, गहर। २. देखो, गहबर. "सीतल छाइआ गहिर फल." (स. कबीर)
ਸੰਗ੍ਯਾ- ਧੁੰਦਲਾਪਨ। ੨. ਗ਼ੁਬਾਰ. ਆਸਮਾਨ ਵਿੱਚ ਛਾਈ ਹੋਈ ਗਰਦ। ੩. ਦੇਖੋ, ਗਹਬਰ ੧. "ਮਹਾਂ ਗਹਰ ਬਨ ਤਹਿਂ ਇਕ ਲਹਾ." (ਚਰਿਤ੍ਰ ੨੫੬) ਗਹ੍ਵਰ ਜੰਗਲ ਦੇਖਿਆ....
ਸੰ. गहवर ਗਹ੍ਵਰ. ਸੰਗ੍ਯਾ- ਅਤਿ ਸੰਘਣਾ ਬਣ (ਵਨ), ਜਿਸ ਵਿੱਚ ਚਲਣਾ ਔਖਾ ਹੋਵੇ. "ਗਹਬਰ ਬਨ ਘੋਰ, ਗਹਬਰ ਬਨ ਘੋਰ ਹੇ!" (ਆਸਾ ਛੰਤ ਮਃ ੫) ੨. ਔਖਾ ਥਾਂ. ਜਿਸ ਜਗਾ ਪਹੁਚਣਾ ਮੁਸ਼ਕਿਲ ਹੈ। ੩. ਗੁਫ਼ਾ ਕੰਦਰਾ। ੪. ਦੰਭ. ਪਾਖੰਡ। ੫. ਗੰਭੀਰ ਅਰਥ। ੬. ਜਲ। ੭. ਵਿ- ਗੁਪ੍ਤ। ੮. ਗੂੜ੍ਹਾ. ਗਾੜ੍ਹਾ. "ਲਾਲ ਗੁਲਾਲ ਗਹਬਰਾ." (ਸ੍ਰੀ ਮਃ ੧)...
ਵਿ- ਸ਼ੀਤਲ. ਠੰਢਾ. ਸਰਦ. "ਸੀਤਲ ਹਰਿ ਹਰਿ ਨਾਮੁ." (ਆਸਾ ਮਃ ੫) ੨. ਸੰਗ੍ਯਾ- ਚੰਦ੍ਰਮਾ। ੩. ਚੰਦਨ. ਕਪੂਰ। ੪. ਮੋਤੀ। ੫. ਸੇਚਿਤ ਜਲ. ਜਲ ਸੇਚਿਤ ਦਾ ਸੰਖੇਪ. "ਮਾਰੂ ਤੇ ਸੀਤਲੁ ਕਰੇ." (ਮਾਰੂ ਮਃ ੩) ਮਰੁ ਭੂਮੀ ਤੋਂ ਰੌਣੀ ਦੀ ਜ਼ਮੀਨ ਬਣਾ ਦਿੱਤੇ....
ਸੰ. ਛਾਯਾ. ਸੰਗ੍ਯਾ- ਸੂਰਜ ਦੇ ਪ੍ਰਕਾਸ਼ ਨੂੰ ਛਿੰਨ ਕਰਨ ਵਾਲੀ ਛਾਉਂ. ਸਾਯਹ. "ਤ੍ਰਿਣ ਕੀ ਅਗਨਿ ਮੇਘ ਕੀ ਛਾਇਆ." (ਟੋਡੀ ਮਃ ੫) ੨. ਰਖ੍ਯਾ (ਰਕ੍ਸ਼ਾ) "ਛਾਇਆ ਪ੍ਰਭਿ ਛਤ੍ਰਪਤਿ ਕੀਨੀ." (ਸੂਹੀ ਛੰਤ ਮਃ ੫) ੩. ਅਵਿਦ੍ਯਾ. "ਹਉ ਵਿਚਿ ਮਾਇਆ ਹਉ ਵਿੱਚ ਛਾਇਆ." (ਵਾਰ ਆਸਾ) "ਛਾਇਆ ਛੂਛੀ ਜਗਤ ਭੁਲਾਨਾ." (ਓਅੰਕਾਰ) ੪. ਪ੍ਰਤਿਬਿੰਬ. ਅ਼ਕਸ. ਭਾਵ- ਜੀਵਾਤਮਾ. "ਆਪੇ ਮਾਇਆ ਆਪੇ ਛਾਇਆ." (ਮਾਝ ਅਃ ਮਃ ੩) ੫. ਅਸਰ. ਤਾਸੀਰ. "ਜੋ ਪਢਕਰ ਉਪਦੇਸ ਬਤਾਵੈ। ਆਪ ਨਹੀਂ ਸੁਭ ਕਰਮ ਕਮਾਵੈ। ਤਿਸ ਕੀ ਛਾਯਾ ਪਰਹਿ ਨ ਕਿਸ ਪੈ." (ਗੁਪ੍ਰਸੂ) ੬. ਸੂਰਜ ਦੀ ਇਸਤ੍ਰੀ. ਮਹਾਭਾਰਤ ਵਿੱਚ ਕਥਾ ਹੈ ਕਿ ਵਿਸ਼੍ਵਕਰਮਾ ਦੀ ਪੁਤ੍ਰੀ ਸੰਗ੍ਯਾ (संज्ञा) ਸੂਰਜ ਨੂੰ ਵਿਆਹੀ ਗਈ. ਉਹ ਸੂਰਜ ਦਾ ਤੇਜ ਨਾ ਸਹਾਰਕੇ ਆਪਣੇ ਜੇਹੀ ਇੱਕ ਇਸਤ੍ਰੀ "ਛਾਯਾ" ਸੂਰਜ ਦੇ ਘਰ ਛੱਡਕੇ ਚਲੀ ਗਈ. ਛਾਯਾ ਦੇ ਉਦਰ ਤੋਂ ਸੂਰਜ ਦੇ ਪੁਤ੍ਰ ਸਾਵਰਣਿ ਅਤੇ ਸ਼ਨੈਸ਼੍ਚਰ ਹੋਏ.#ਦਿਨਪਤਿ ਜਬੈ ਤ੍ਰਾਸ ਉਪਜਾਯੋ,#ਛਾਯਾ ਸਾਚ ਵ੍ਰਿਤਾਂਤ ਬਤਾਯੋ,#ਤੁਮਦਾਰਾ ਗਮਨੀ ਪਿਤ ਓਰ,#ਮੁਝ ਕੋ ਗਈ ਰਾਖ ਇਸ ਠੌਰ. (ਗੁਪ੍ਰਸੂ)#ਦੇਖੋ, ਸੰਗ੍ਯਾ। ੭. ਭੂਤ ਪ੍ਰੇਤ ਦਾ ਆਵੇਸ਼. "ਭੇਵ ਲਖੋ ਕਿ ਪਰੀ ਤਿਂਹ ਛਾਯਾ." (ਨਾਪ੍ਰ) ੮. ਪ੍ਰਭਾ. ਦੀਪ੍ਤਿ. ਚਮਕ. ਕਾਂਤਿ. ਸ਼ੋਭਾ। ੯. ਸਮਾਨਤਾ. ਮਿਸਾਲ। ੧੦. ਕਿਸੇ ਗ੍ਰੰਥ ਅਥਵਾ ਕਾਵ੍ਯ ਦੇ ਭਾਵ ਦੀ ਝਲਕ। ੧੧. ਛਾਰ (ਸੁਆਹ) ਵਾਸਤੇ ਭੀ ਛਾਇਆ ਸ਼ਬਦ ਆਇਆ ਹੈ. "ਨਿੰਦਕ ਕੈ ਮੁਖਿ ਛਾਇਆ." (ਸੋਰ ਮਃ ੫) ੧੨. ਵਿ- ਆਛਾਦਿਤ. ਢਕਿਆ ਹੋਇਆ. "ਗਹਡੜੜਾ ਤ੍ਰਿਣਿ ਛਾਇਆ." (ਵਾਰ ਮਾਰੂ ੨. ਮਃ ੫. )੧੩ ਛੱਤਿਆ ਹੋਇਆ. "ਊਚੇ ਮੰਦਰ ਸੁੰਦਰ ਛਾਇਆ." (ਗਉ ਮਃ ੫) ੧੪. ਫੈਲਿਆ. ਵਿਸਤੀਰਣ. "ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ." (ਸੂਹੀ ਛੰਤ ਮਃ ੫)...
ਦੇਖੋ, ਗਹਰ। ੨. ਦੇਖੋ, ਗਹਬਰ. "ਸੀਤਲ ਛਾਇਆ ਗਹਿਰ ਫਲ." (ਸ. ਕਬੀਰ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....