gahilarho, gahilāगहिलड़ो, गहिला
ਦੇਖੋ, ਗਹਲਾ. "ਗਰਬ ਗਹਿਲੜੋ ਮੂੜੜੋ." (ਟੋਡੀ ਮਃ ੫) "ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ." (ਸ. ਫਰੀਦ) "ਕਿਆ ਸੋਵਹਿ ਨਾਮ ਵਿਸਾਰਿ ਗਾਫਲ ਗਹਿਲਿਆ?" (ਆਸਾ ਮਃ ੫)
देखो, गहला. "गरब गहिलड़ो मूड़ड़ो." (टोडी मः ५) "गहिला रूहु न जाणई सिरु भी मिटी खाइ." (स. फरीद) "किआ सोवहि नाम विसारि गाफल गहिलिआ?" (आसा मः ५)
ਵਿ- ਗਹਲ (ਨਸ਼ੇ) ਵਿੱਚ ਚੂਰ. ਮਖਮੂਰ. ਨਸ਼ੇ ਨਾਲ ਪਾਗਲ ਹੋਇਆ। ੨. ਦੀਵਾਨਾ। ੩. ਸਿੰਧੀ. ਗਹਿਲੋ- ਗਹੇਲੋ. ਲਾਪਰਵਾ. ਗ਼ਾਫ਼ਿਲ। ੪. ਮੂਰਖ....
ਸੰ. गर्व ਗਰ੍ਵ. ਸੰਗ੍ਯਾ- ਅਭਿਮਾਨ. ਅਹੰਕਾਰ. "ਕਬੀਰ ਗਰਬੁ ਨ ਕੀਜੀਐ." (ਸਃ) ੨. ਅਵਗ੍ਯਾ ਦਾ ਭਾਵ. "ਓਨਾ ਅਹੰਕਾਰ ਬਹੁ ਗਰਬੁ ਵਧਾਇਆ." (ਵਾਰ ਗੂਜ ਮਃ ੩) "ਜਿਤੁ ਹਉਮੈ ਗਰਬ ਨਿਵਾਰੀ." (ਸੋਰ ਮਃ ੫) ੩. ਇੱਕ ਸੰਚਾਰੀ ਭਾਵ. ਦੇਖੋ, ਭਾਵ। ੪. ਅ਼. [غرب] ਗ਼ਰਬ. ਸੂਰਜ ਦੇ ਗ਼ਰੂਬ ਹੋਣ ਦੀ ਦਿਸ਼ਾ. ਮਗ਼ਰਬ. ਪਸ਼੍ਚਿਮ. ਪੱਛੋਂ....
ਦੇਖੋ, ਗਹਲਾ. "ਗਰਬ ਗਹਿਲੜੋ ਮੂੜੜੋ." (ਟੋਡੀ ਮਃ ੫) "ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ." (ਸ. ਫਰੀਦ) "ਕਿਆ ਸੋਵਹਿ ਨਾਮ ਵਿਸਾਰਿ ਗਾਫਲ ਗਹਿਲਿਆ?" (ਆਸਾ ਮਃ ੫)...
ਇਹ ਟੋਡੀਠਾਟ ਦੀ ਸੰਪੂਰਣ ਰਾਗਿਣੀ ਹੈ. ਰਿਸਭ ਗਾਂਧਾਰ ਧੈਵਤ ਕੋਮਲ, ਮੱਧਮ ਤੀਵ੍ਰ ਅਤੇ ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਗਾਂਧਾਰ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਦੂਜਾ ਪਹਿਰ ਹੈ. ਆਰੋਹੀ- ਸ ਰਾ ਗਾ ਮੀ ਪ ਧਾ ਨ ਸ.#ਅਵਰੋਹੀ- ਸ ਨ ਧਾ ਪ ਮੀ ਗਾ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਟੋਡੀ ਦਾ ਨੰਬਰ ਬਾਰਵਾਂ ਹੈ....
ਦੇਖੋ, ਗਹਲਾ. "ਗਰਬ ਗਹਿਲੜੋ ਮੂੜੜੋ." (ਟੋਡੀ ਮਃ ੫) "ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ." (ਸ. ਫਰੀਦ) "ਕਿਆ ਸੋਵਹਿ ਨਾਮ ਵਿਸਾਰਿ ਗਾਫਲ ਗਹਿਲਿਆ?" (ਆਸਾ ਮਃ ੫)...
ਦੇਖੋ, ਰੂਹ....
ਦੇਖੋ, ਸਿਰ. "ਸਿਰੁ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧)...
ਮਿਟਗਈ. "ਮਿਟੀ ਬਿਆਧਿ ਸਰਬ ਸੁਖ ਹੋਏ." (ਗੂਜ ਮਃ ੫) ੨. ਸੰਗ੍ਯਾ- ਮਿੱਟੀ. ਮ੍ਰਿੱਤਿਕਾ. "ਮਿਟੀ ਪਈ ਅਤੋਲਵੀ." (ਸ. ਫਰੀਦ)...
ਖਾਂਦਾ ਹੈ. "ਭੋਗੀ ਹੋਵੈ ਖਾਇ." (ਸੂਹੀ ਮਃ ੧) ੨. ਸਹਾਰਦਾ ਹੈ. "ਮੁਹੇ ਮੁਹਿ ਪਾਣਾ ਖਾਇ." (ਵਾਰ ਆਸਾ) ੩. ਕ੍ਰਿ. ਵਿ- ਖਵਾਇ. ਖੁਲਾਕੇ. "ਮਾਤਾ ਪ੍ਰੀਤਿ ਕਰੇ ਪੁਤੁ ਖਾਇ." (ਗਉ ਮਃ ੪) ੪. ਖਾਕੇ. "ਖਾਇ ਖਾਇ ਕਰੈ ਬਦਫੈਲੀ." (ਮਾਝ ਮਃ ੫)...
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਕੀਤਾ. ਕਰਿਆ. ਕੀਆ. "ਮਨਮੁਖ ਲੂਣਹਰਾਮ ਕਿਆ ਨ ਜਾਣਿਆ." (ਵਾਰ ਮਾਝ ਮਃ ੧) ੨. ਕਾ. ਕੀ. ਕੇ. "ਤਿਸ ਕਿਆ ਗੁਣਾ ਕਾ ਅੰਤ ਨ ਪਾਇਆ." (ਰਾਮ ਅਃ ਮਃ ੩) ੩. ਕ੍ਰਿ. ਵਿ- ਕਿਸੇ ਤਰਾਂ. ਕਿਸੀ ਪ੍ਰਕਾਰ. "ਅਤੁਲ ਨ ਜਾਈ ਕਿਆ ਮਿਨਾ." (ਮਾਰੂ ਸੋਲਹੇ ਮਃ ੫) ਅਤੁਲ ਕਰਤਾਰ ਕਿਸੀ ਤਰਾਂ ਮਿਣਿਆ ਨਹੀਂ ਜਾਂਦਾ। ੪. ਸਰਵ- ਕ੍ਯਾ. ਕੀ. "ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ?" (ਸੂਹੀ ਮਃ ੫) ੫. ਵ੍ਯ- ਪ੍ਰਸ਼ਨ ਬੋਧਕ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਵਿਸਾਰ (ਭੁਲਾ) ਕੋ, ਵਿਮ੍ਮਰਣ ਕਰਕੇ. "ਖਸਮੁ ਵਿਸਰਿ ਖੁਆਰੀ ਕੀਨੀ." (ਮਲਾ ਮਃ ੧)...
ਸੰ. ਗਮਨ. ਗਤਿ. ਚਾਲ. "ਚਲ ਕੇ ਗਜਗਾਮੈ." (ਕ੍ਰਿਸਨਾਵ) ੨. ਗਾਵਨ. ਗਾਇਨ. ਗਾਨ. "ਹਰਿ ਹਰਿ ਗੁਣ ਗਾਮ." (ਸੁਖਮਨੀ) ੩. ਸੰ. ਗ੍ਰਾਮ. ਵਿ- ਸਮੁਦਾਯ. "ਮਿਲੈ ਕ੍ਰਿਪਾ ਗੁਣ ਗਾਮ." (ਟੋਡੀ ਮਃ ੫) ੪. ਸੰਗ੍ਯਾ- ਪਿੰਡ. ਗਾਂਵ. ਗ੍ਰਾਮ. "ਗਾਮ ਕਿਸੀ ਮੇ ਸੋ ਨਹਿ ਰਹੈਂ." (ਗੁਪ੍ਰਸੂ) ੫. ਫ਼ਾ. [گام] ਕ਼ਦਮ. ਪੈਰ। ੬. ਘੋੜੇ ਦਾ ਲਗਾਮ। ੭. ਘੋੜੇ ਦੀ ਇੱਕ ਖ਼ਾਸ ਚਾਲ. ਕਦਮ ਕਦਮ ਸਾਧਾਰਣ ਚਾਲ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...