gahēlarho, gahēlā, gahēlī, gahēloगहेलड़ो, गहेला, गहेली, गहेलो
ਦੇਖੋ, ਗਹਲਾ. "ਸੁਣਿ ਸੁਣਿ ਕਾਮ- ਗਹੇਲੀਏ!" (ਸ੍ਰੀ ਮਃ ੩) "ਗਰਬ- ਗਹੇਲੀ ਮਹਿਲੁ ਨ ਪਾਵੈ." (ਸੂਹੀ ਮਃ ੫)
देखो, गहला. "सुणि सुणि काम- गहेलीए!" (स्री मः ३) "गरब- गहेली महिलु न पावै." (सूही मः ५)
ਵਿ- ਗਹਲ (ਨਸ਼ੇ) ਵਿੱਚ ਚੂਰ. ਮਖਮੂਰ. ਨਸ਼ੇ ਨਾਲ ਪਾਗਲ ਹੋਇਆ। ੨. ਦੀਵਾਨਾ। ੩. ਸਿੰਧੀ. ਗਹਿਲੋ- ਗਹੇਲੋ. ਲਾਪਰਵਾ. ਗ਼ਾਫ਼ਿਲ। ੪. ਮੂਰਖ....
ਸੁਣਨ ਤੋਂ। ੨. ਸੁਣਕੇ. "ਸੁਣਿ ਉਪਦੇਸ ਸਤਿਗੁਰ ਪਹਿ ਆਇਆ." (ਆਸਾ ਮਃ ੫) ੩. ਸ਼੍ਰਵਣ. ਕੰਨ. "ਚਰਣ ਕਰ ਦੇਖਤ ਸੁਣਿ ਥਕੇ." (ਵਾਰ ਬਿਹਾ ਮਃ ੩) ੪. शृणु ਸ਼੍ਰਿਣੁ. ਸ਼੍ਰਵਣ ਕਰ. ਸੁਣ. "ਸੁਣਿ ਸਖੀ ਸਹੇਲੀ ਸਾਚਿ ਸੁਹੇਲੀ." (ਗਉ ਛੰਤ ਮਃ ੧)...
ਸੰ. ਕਰ੍ਮ. ਸੰਗ੍ਯਾ- ਕੰਮ. ਕਾਰ੍ਯ. "ਊਤਮ ਊਚਾ ਸਬਦ ਕਾਮ." (ਬਸੰ ਮਃ ੩) ੨. ਸੰ. ਕਾਮ (ਕਮ੍ ਧਾ- ਚਾਹਨਾ. ਇੱਛਾ ਕਰਨਾ. ) ਕਾਮਦੇਵ. ਮਨੋਜ. "ਕਾਮ ਕ੍ਰੋਧ ਕਰਿ ਅੰਧ." (ਧਨਾ ਮਃ ੫) ੩. ਇੱਛਾ. ਕਾਮਨਾ. "ਮੁਕਤਿਦਾਯਕ ਕਾਮ." (ਜਾਪੁ) ੪. ਸੰਕਲਪ. ਫੁਰਣਾ. "ਤਿਆਗਹੁ ਮਨ ਕੇ ਸਗਲ ਕਾਮ." (ਬਸੰ ਮਃ ੫) ੫. ਕ੍ਰਿਸਨ ਜੀ ਦਾ ਪੁਤ੍ਰ ਪ੍ਰਦ੍ਯੁਮਨ, ਜਿਸਨੂੰ ਕਾਮ ਦਾ ਅਵਤਾਰ ਹੋਣ ਕਰਕੇ "ਕਾਮ" ਲਿਖਿਆ ਹੈ.#ਕਾਮਪਾਲ ਅਨੁਜਨਨੀ ਆਦਿ ਭਨੀਜੀਐ।#ਜਾਚਰ ਕਹਿਕੈ ਪੁਨ ਨਾਇਕ ਪਦ ਦੀਜੀਐ।#ਸਤ੍ਰੁ ਸਬਦ ਕੋ ਤਾਂਕੇ ਅੰਤ ਉਚਾਰੀਐ।#ਹੋ! ਸਕਲ ਤੁਪਕੇ ਕੇ ਨਾਮ ਸੁਮੰਤ੍ਰ ਵੀਚਾਰੀਐ। (ਸਾਨਾਮਾ)#ਕਾਮ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ, ਉਸ ਦੇ ਅਨੁਜ (ਛੋਟੇ ਭਾਈ) ਕ੍ਰਿਸਨ ਜੀ ਦੀ ਇਸਤ੍ਰੀ ਯਮੁਨਾ. ਉਸ ਤੋਂ ਪੈਦਾ ਹੋਇਆ ਘਾਹ, ਉਸ ਨੂੰ ਚਰਣ ਵਾਲਾ ਮ੍ਰਿਗ, ਮ੍ਰਿਗਾਂ ਦਾ ਰਾਜਾ ਸ਼ੇਰ, ਉਸ ਦੀ ਵੈਰਣ ਬੰਦੂਕ। ੬. ਵੀਰਯ. ਸ਼ੁਕ੍ਰ. ਰੇਤ. ਮਨੀ. "ਤਾਂ ਉਸ ਨੂੰ ਦੇਖਕੇ ਉਸ ਦਾ ਕਾਮ ਗਿਰਿਆ." (ਜਸਾ) ੭. ਵਿ- ਮਨੋਹਰ. ਦਿਲਕਸ਼. "ਕਾਮਨੈਨ ਸੁੰਦਰ ਬਦਨ." (ਸਲੋਹ) ੮. ਕਾਰਾਮਦ. ਭਾਵ- ਲਾਭਦਾਇਕ. "ਅਵਰਿ ਕਾਜ ਤੇਰੈ ਕਿਤੈ ਨ ਕਾਮ." (ਆਸਾ ਮਃ ੫) ੯. ਫ਼ਾ. [کام] ਸੰਗ੍ਯਾ- ਮੁਰਾਦ. ਪ੍ਰਯੋਜਨ। ੧੦. ਤਾਲੂਆ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. गर्व ਗਰ੍ਵ. ਸੰਗ੍ਯਾ- ਅਭਿਮਾਨ. ਅਹੰਕਾਰ. "ਕਬੀਰ ਗਰਬੁ ਨ ਕੀਜੀਐ." (ਸਃ) ੨. ਅਵਗ੍ਯਾ ਦਾ ਭਾਵ. "ਓਨਾ ਅਹੰਕਾਰ ਬਹੁ ਗਰਬੁ ਵਧਾਇਆ." (ਵਾਰ ਗੂਜ ਮਃ ੩) "ਜਿਤੁ ਹਉਮੈ ਗਰਬ ਨਿਵਾਰੀ." (ਸੋਰ ਮਃ ੫) ੩. ਇੱਕ ਸੰਚਾਰੀ ਭਾਵ. ਦੇਖੋ, ਭਾਵ। ੪. ਅ਼. [غرب] ਗ਼ਰਬ. ਸੂਰਜ ਦੇ ਗ਼ਰੂਬ ਹੋਣ ਦੀ ਦਿਸ਼ਾ. ਮਗ਼ਰਬ. ਪਸ਼੍ਚਿਮ. ਪੱਛੋਂ....
ਦੇਖੋ, ਗਹਲਾ. "ਸੁਣਿ ਸੁਣਿ ਕਾਮ- ਗਹੇਲੀਏ!" (ਸ੍ਰੀ ਮਃ ੩) "ਗਰਬ- ਗਹੇਲੀ ਮਹਿਲੁ ਨ ਪਾਵੈ." (ਸੂਹੀ ਮਃ ੫)...
ਪ੍ਰਾਪ੍ਤ ਕਰਦਾ ਹੈ. ਪਾਉਂਦਾ ਹੈ। ੨. ਕ੍ਰਿ. ਵਿ- ਪੈਰੀਂ ਚਰਨੀਂ. "ਲਗਿ ਸਤਿਗੁਰਿ ਪਾਵੈ." (ਆਸਾ ਮਃ ੫)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....