gāhaगाह
ਸੰ. गाह् ਧਾ- ਨਸ੍ਟ ਕਰਨਾ, ਤੋੜਨਾ, ਹਿਲਾਉਣਾ, ਹੇਠ ਉੱਪਰ ਕਰਨਾ, ਸਨਾਨ ਕਰਨਾ। ੨. ਸੰਗ੍ਯਾ- ਗਾਹਣ ਦੀ ਕ੍ਰਿਯਾ. "ਲਾਟੂ ਮਧਾਣੀਆਂ ਅਨਗਾਹ." (ਵਾਰ ਆਸਾ) ੩. ਗ੍ਰਹਣ. ਅੰਗੀਕਾਰ. "ਅਖਰੀ ਗਿਆਨੁ ਗੀਤ ਗੁਣਗਾਹ." (ਜਪੁ) ੪. ਸੰ. ਗਾਹ. ਗੰਭੀਰਤਾ. ਡੂੰਘਿਆਈ। ੫. ਫ਼ਾ. [گاہ] ਜਗਾ. ਥਾਂ.
सं. गाह् धा- नस्ट करना, तोड़ना, हिलाउणा, हेठ उॱपर करना, सनान करना। २. संग्या- गाहण दी क्रिया. "लाटू मधाणीआं अनगाह." (वार आसा) ३. ग्रहण. अंगीकार. "अखरी गिआनु गीत गुणगाह." (जपु) ४. सं. गाह. गंभीरता. डूंघिआई। ५. फ़ा. [گاہ] जगा. थां.
ਸੰ. ਵਿ- ਨਾਸ਼ ਹੋਇਆ। ੨. ਲੋਪ. ਜੋ ਦਿਖਾਈ ਨਹੀਂ ਦਿੰਦਾ। ੩. ਧਨਹੀਨ. ਨਿਰਧਨ। ੪. ਨੀਚ।...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
(ਸੰ. तुड्. ਧਾ- ਤੋੜਨਾ, ਦੁੱਖ ਦੇਣਾ) ਕ੍ਰਿ- ਖੰਡਨ ਕਰਨਾ. ਅਲਗ ਕਰਨਾ. ਸੰਬੰਧ ਜੁਦਾ ਕਰਨਾ....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਦੇਖੋ, ਇਸਨਾਨ। ੨. ਦੇਖੋ, ਸਿਨਾਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਗਾਹਣਾ। ੨. ਸੰ. ਗਾਹ- ਅਣੁ. ਥੋੜੀ ਗੰਭੀਰਤਾ. ਉਹ ਥਾਂ ਜਿੱਥੇ ਪਾਣੀ ਦੀ ਗਹਿਰਾਈ ਘੱਟ ਹੋਵੇ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਗੋਲ ਅਕਾਰ ਦਾ ਇੱਕ ਯੰਤ੍ਰ. ਜਿਸ ਨੂੰ ਡੋਰੀ ਲਪੇਟਕੇ ਘੁਮਾਈਦਾ ਹੈ (humming top) "ਲਾਟੂ ਮਧਾਣੀਆ ਅਨਗ਼ਾਹ." (ਵਾਰ ਆਸਾ) ੨. ਛੱਤ ਦੇ ਸਿੰਗਾਰ ਲਈ ਲਟਕਦੇ ਹੋਏ ਕੱਚ ਦੇ ਗੋਲੇ। ੩. ਰੌਸ਼ਨੀ ਦੇ ਗੋਲੇ (bulb)...
ਵਿ- ਜੋ ਗਾਹਨ ਨਾ ਕੀਤਾ ਜਾਵੇ. ਅਥਾਹ. ਮਹਾਂ ਗੰਭੀਰ। ੨. ਸੰਗ੍ਯਾ- ਅੰਨਗਾਹ. ਫਲਹਾ. ਪਿੜ ਵਿੱਚ ਦਾਣੇ ਝਾੜਨ ਅਤੇ ਕਣਕ ਜੌਂ ਆਦਿਕ ਦੀ ਨਾਲੀ ਨੂੰ ਚੂਰ ਕਰਨ ਲਈ ਝਾਫਿਆਂ ਦਾ ਬਣਾਇਆ ਯੰਤ੍ਰ, ਜਿਸ ਨੂੰ ਖਲਹਾਨ ਤੇ ਫੇਰਿਆ ਜਾਂਦਾ ਹੈ. "ਲਾਟੂ ਮਧਾਣੀਆਂ ਅਨਗਾਹ." (ਵਾਰ ਆਸਾ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. ग्रहण ਸੰਗ੍ਯਾ- ਅੰਗੀਕਾਰ ਕਰਨਾ। ੨. ਪਕੜਨਾ। ੩. ਅਰਥ ਦਾ ਸਮਝਣਾ। ੪. ਸੂਰਜ, ਚੰਦ੍ਰਮਾ ਦਾ ਆਵਰਣ (ਪੜਦੇ) ਵਿੱਚ ਆ ਜਾਣਾ, ਜਿਸ ਤੋਂ ਅਸੀਂ ਉਨ੍ਹਾਂ ਦਾ ਸਾਰਾ ਅਥਵਾ ਕੁਝ ਹਿੱਸਾ ਨਾ ਦੇਖ ਸਕੀਏ. ਪੁਰਾਣਾਂ ਵਿੱਚ ਗ੍ਰਹਣ ਦਾ ਕਾਰਣ ਰਾਹੁ ਅਤੇ ਕੇਤੁ ਕਰਕੇ ਸੂਰਜ ਅਤੇ ਚੰਦ੍ਰਮਾ ਦਾ ਗ੍ਰਸੇ ਜਾਣਾ ਮੰਨਿਆ ਹੈ, ਪਰ ਵਾਸਤਵ ਵਿੱਚ ਸੂਰਜ ਅਤੇ ਚੰਦ੍ਰਮਾ ਦੇ ਮੱਧ ਪ੍ਰਿਥਿਵੀ ਦੇ ਆਉਣ ਕਰਕੇ ਚੰਦ੍ਰਗ੍ਰਹਣ ਅਤੇ ਸੂਰਜ ਅਰ ਪ੍ਰਿਥਿਵੀ ਦੇ ਮੱਧ ਚੰਦਰਮਾ ਆਉਣ ਤੋਂ ਸੂਰਜਗ੍ਰਹਣ ਹੁੰਦਾ ਹੈ. ਸੂਰਜਗ੍ਰਹਣ ਕੇਵਲ ਅਮਾਵਸ੍ਯਾ ਨੂੰ ਅਤੇ ਚੰਦ੍ਰਗ੍ਰਹਣ ਕੇਵਲ ਪੂਰਣਿਮਾ (ਪੂਰਨਮਾਸੀ) ਦੀ ਰਾਤ ਨੂੰ ਹੋਇਆ ਕਰਦਾ ਹੈ. ਗ੍ਰਹਣ ਸਮੇਂ ਸੂਰਜ ਅਤੇ ਚੰਦ੍ਰਮਾ ਨੂੰ ਵਿਪਦਾ ਤੋਂ ਛੁਡਾਉਣ ਲਈ ਹਿੰਦੂ ਦਾਨ ਜਪ ਭੀ ਕਰਦੇ ਹਨ ਅਤੇ ਖਾਣ ਪੀਣ ਤੋਂ ਅਸ਼ੁੱਧਿ ਦੇ ਕਾਰਣ ਪਰਹੇਜ਼ ਕਰਦੇ ਹਨ, ਪਰ ਗੁਰੁਮਤ ਵਿੱਚ ਇਨ੍ਹਾਂ ਭਰਮਾਂ ਦਾ ਨਿਸੇਧ ਹੈ.#"ਹਰਿ ਹਰਿ ਨਾਮ ਮਜਨ ਕਰਿ ਸੂਚੇ,#ਕੋਟਿ ਗ੍ਰਹਣ ਪੁੰਨ ਫਲ ਮੂਚੇ."#(ਗਉ ਮਃ ੫)...
ਸੰ. अङ्गीकार. ਸੰਗ੍ਯਾ- ਕਬੂਲ. ਗ੍ਰਹਣ. ਸ੍ਵੀਕਾਰ. "ਅੰਗੀਕਾਰ ਕੀਓ ਮੇਰੈ ਕਰਤੈ." (ਗੂਜ ਮਃ ੫)...
ਸੰ. ਸੰਗ੍ਯਾ- ਗਾਉਣ ਯੋਗ੍ਯ ਛੰਦ ਅਥਵਾ ਵਾਕ. "ਗਿਆਨ ਵਿਹੂਣਾ ਗਾਵੈ ਗੀਤ." (ਵਾਰ ਸਾਰ ਮਃ ੧) ੨. ਵਡਾਈ. ਯਸ਼। ੩. ਉਹ, ਜਿਸ ਦਾ ਯਸ਼ ਗਾਇਆ ਜਾਵੇ....
ਵਿ- ਗੁਣਗ੍ਰਾਹਕ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਸੰ. गाह् ਧਾ- ਨਸ੍ਟ ਕਰਨਾ, ਤੋੜਨਾ, ਹਿਲਾਉਣਾ, ਹੇਠ ਉੱਪਰ ਕਰਨਾ, ਸਨਾਨ ਕਰਨਾ। ੨. ਸੰਗ੍ਯਾ- ਗਾਹਣ ਦੀ ਕ੍ਰਿਯਾ. "ਲਾਟੂ ਮਧਾਣੀਆਂ ਅਨਗਾਹ." (ਵਾਰ ਆਸਾ) ੩. ਗ੍ਰਹਣ. ਅੰਗੀਕਾਰ. "ਅਖਰੀ ਗਿਆਨੁ ਗੀਤ ਗੁਣਗਾਹ." (ਜਪੁ) ੪. ਸੰ. ਗਾਹ. ਗੰਭੀਰਤਾ. ਡੂੰਘਿਆਈ। ੫. ਫ਼ਾ. [گاہ] ਜਗਾ. ਥਾਂ....
ਸੰਗ੍ਯਾ- ਜਾਗਰਣ. ਜਗਾਣਾ. ਦੇਖੋ, ਰਾਤਜਾਗਾ। ੨. ਜਗਹ. ਜਾਯਗਾਹ. ਥਾਂ. ਸ੍ਥਾਨ। ੩. ਸੰਗੀਤ ਅਨੁਸਾਰ ਤਾਲ ਦੀ ਸਮਾਪਤੀ ਦਾ ਅਸਥਾਨ. ਸਮ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....